EntertainmentPunjabTop News

Sidhu Moosewala ਦੇ ਪ੍ਰਸ਼ੰਸਕਾਂ ਲਈ ਬੁਰੀ ਖ਼ਬਰ ! ‘ਜਾਂਦੀ ਵਾਰ’ ਦੀ ਰਿਲੀਜ਼ ‘ਤੇ ਅਦਾਲਤ ਨੇ ਲਗਾਈ ਰੋਕ

ਪਟਿਆਲਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘ਜਾਂਦੀ ਵਾਰ’ ਦੀ ਰਿਲੀਜ਼ ‘ਤੇ ਅਦਾਲਤ ਨੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਸਾਰੇ ਮੀਡੀਆ ਪਲੇਟਫਾਰਮਾਂ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਗੀਤ ਸਬੰਧੀ ਸਾਰੀਆਂ ਪ੍ਰਚਾਰ ਸਮੱਗਰੀਆਂ ਅਤੇ ਇਸ਼ਤਿਹਾਰ ਹਟਾ ਦੇਣ। ਦੱਸ ਦਈਏ ਕਿ ਹਾਲ ਹੀ ਵਿੱਚ ਗਾਇਕ ਅਤੇ ਸੰਗੀਤਕਾਰ ਸਲੀਮ ਮਰਚੈਂਟ ਨੇ ਇਸ ਗੀਤ ਦੀ ਰਿਲੀਜ਼ ਡੇਟ ਸ਼ੇਅਰ ਕੀਤੀ ਸੀ। ਮੂਸੇਵਾਲਾ ਦੇ ਮਾਤਾ-ਪਿਤਾ ਨੇ ਇਸ ‘ਤੇ ਇਤਰਾਜ਼ ਜਤਾਇਆ ਸੀ ਅਤੇ ਅਦਾਲਤ ਤੋਂ ਗੀਤ ‘ਤੇ ਰੋਕ ਲਗਾਉਣ ਦੀ ਮੰਗ ਵੀ ਕੀਤੀ ਸੀ।

ਅੰਨਾ ਹਜ਼ਾਰੇ ਦੀ ਚਿੱਠੀ ਨੇ ਲਿਆਂਦਾ ਸਿਆਸੀ ਭੂਚਾਲ, ਕੇਜਰੀਵਾਲ ਬਾਰੇ ਵੱਡੇ ਖੁਲਾਸੇ | D5 Channel Punjabi

ਅਦਾਲਤ ਵਿੱਚ ਲੰਮੀ ਬਹਿਸ ਮਗਰੋਂ ਰਿਲੀਜ਼ ’ਤੇ ਰੋਕ ਲਾਉਣ ਦੇ ਹੁਕਮ ਦਿੱਤੇ ਗਏ। ਅਦਾਲਤ ਦੇ ਹੁਕਮਾਂ ਵਿੱਚ ਸਾਰੇ ਇਸ਼ਤਿਹਾਰਾਂ ਨੂੰ ਹਟਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਦਾ ਕਹਿਣਾ ਹੈ ਕਿ ਉਹ ਇਸ ਸਮੇਂ ਆਪਣੇ ਪੁੱਤਰ ਦੀ ਮੌਤ ਦਾ ਕੇਸ ਲੜ ਰਹੇ ਹਨ। ਇਨਸਾਫ਼ ਦੀ ਲੜਾਈ ਲੜ ਰਹੇ ਹਨ। ਅਜਿਹੇ ‘ਚ ਉਹ ਆਪਣਾ ਪੂਰਾ ਧਿਆਨ ਇਸ ਕੇਸ ‘ਤੇ ਕੇਂਦਰਿਤ ਕਰਨਾ ਚਾਹੁੰਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button