Breaking NewsD5 specialEntertainmentInternationalNewsPunjabTop News

Sidhu Moosewala ਨੂੰ ਸ਼ਰਧਾਂਜਲੀ ਦੇਣ ਲਈ ਬਰੈਂਪਟਨ ‘ਚ ਇਕੱਠੇ ਹੋਏ ਪੰਜਾਬੀ

ਬਰੈਂਪਟਨ : ਮਰਹੂਮ ਪੰਜਾਬੀ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਕੈਨੇਡਾ ਦੇ ਸ਼ਹਿਰ ਬਰੈਂਪਟਨ ਦੀ ਚਿੰਗੁਆਕੌਸੀ ਪਾਰਕ ਵਿਖੇ ਪੰਜਾਬੀਆਂ ਦਾ ਵੱਡਾ ਇਕੱਠ ਹੋਇਆ। ਇਸ ਦੌਰਾਨ ਮੂਸੇਵਾਲਾ ਦੇ ਗਾਣੇ ਵਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਜ਼ਿਕਰਯੋਗ ਹੈ ਕਿ ਆਪਣੇ ਘਰ ਪੰਜਾਬ ਵਾਪਸ ਪਰਤਣ ਅਤੇ ਇੱਕ ਸੁਪਰਸਟਾਰ ਬਣਨ ਤੋਂ ਪਹਿਲਾਂ ਮੂਸੇਵਾਲਾ ਨੇ ਆਪਣਾ ਸੰਗੀਤ ਕੈਰੀਅਰ ਬਰੈਂਪਟਨ ‘ਚ ਸ਼ੁਰੂ ਕੀਤਾ ਸੀ। ਮੂਸੇਵਾਲਾ ਯੂਨਾਈਟਿਡ ਕਿੰਗਡਮ ਅਤੇ ਕੈਨੇਡਾ ਵਿੱਚ ਪ੍ਰਸਿੱਧ ਸੀ, ਜਿੱਥੇ ਉਨ੍ਹਾਂ ਦੇ ਗੀਤ ਬਿਲਬੋਰਡ ਚਾਰਟ ਉੱਤੇ ਵੀ ਸਨ।

ਚੰਡੀਗੜ੍ਹ ਤੋ ਵੱਡੀ ਮੀਟਿੰਗ, ਸਰਕਾਰ ਖਿਲਾਫ਼ ਐਲਾਨ, ਜਥੇਬੰਦੀਆਂ ਦਾ ਧਮਾਕਾ | D5 Channel Punjabi

2021 ‘ਚ ਮੂਸੇਵਾਲਾ ਰਾਜਨੀਤੀ ਵਿੱਚ ਸ਼ਾਮਲ ਹੋਏ ਸਨ ਅਤੇ ਮਾਰਚ ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਉਹ ਕਾਂਗਰਸ ਵੱਲੋਂ ਚੋਣ ਲੜੇ ਸਨ, ਜਿਸ ਵਿਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਦੱਸ ਦਈਏ ਕਿ ਬੀਤੀ 29 ਮਈ ਨੂੰ ਅਣਪਛਾਤੇ ਹਮਲਾਵਰਾਂ ਨੇ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਮਾਨਸਾ ਹਸਪਤਾਲ ਦੇ ਸਿਵਲ ਸਰਜਨ ਡਾ: ਰਣਜੀਤ ਰਾਏ ਨੇ ਦੱਸਿਆ ਕਿ ਜਦੋਂ ਮੂਸੇਵਾਲਾ ਨੂੰ ਹਸਪਤਾਲ ਲਿਆਂਦਾ ਗਿਆ, ਉਦੋਂ ਉਨ੍ਹਾਂ ਦੀ ਮੌਤ ਹੋ ਚੁੱਕੀ ਹੋਈ ਸੀ। ਇਹ ਘਟਨਾ ਪੰਜਾਬ ਪੁਲਿਸ ਵੱਲੋਂ 424 ਹੋਰਾਂ ਸਮੇਤ ਉਨ੍ਹਾਂ ਦੀ ਸੁਰੱਖਿਆ ਵਾਪਸ ਲੈਣ ਤੋਂ 1 ਦਿਨ ਬਾਅਦ ਵਾਪਰੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button