Sidhu Moosewala Murder Case : ਮਾਨਸਾ ਪੁਲਿਸ ਨੇ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਸਮੇਤ ਹੋਰ 3 ਨੂੰ ਜਾਰੀ ਕੀਤੇ ਸਮਨ
ਮਾਨਸਾ : ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਪੁਲਿਸ ਦੇ ਹੱਥ ਕੁਝ ਅਜਿਹੇ ਸੂਬਤ ਲੱਗੇ ਹਨ ਜਿਸ ਕਰਕੇ ਸਿੱਧੂ ਮੂਸੇਵਾਲਾ ਕਤਲ ਕੇਸ ਦੀਆਂ ਤਾਰਾਂ ਮਿਊਜ਼ਿਕ ਇਡੰਸਟਰੀ ਨਾਲ ਜੁੜਦੀਆਂ ਦਿਖਾਈ ਦੇ ਰਹੀਆਂ ਹਨ। ਉਂਝ ਪੁਲਿਸ ਨੇ ਅਜੇ ਇਸ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕੀਤਾ ਹੈ। ਮਾਨਸਾ ਦੇ ਐਸਐਸਪੀ ਡਾ. ਨਾਨਕ ਸਿੰਘ ਨੇ ਕਿਹਾ ਕਿ ਗਾਇਕਾਂ ਨੂੰ ਮਾਨਸਾ ’ਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਨੇ ਗਾਇਕਾਂ ਨੂੰ ਵੱਖ-ਵੱਖ ਤਰੀਕਾਂ ’ਤੇ ਸੱਦਿਆ ਹੈ ਜਿਨ੍ਹਾਂ ਦਾ ਖੁਲਾਸਾ ਨਹੀਂ ਕੀਤਾ ਜਾ ਸਕਦਾ।
ਹਰਜੀਤ ਗਰੇਵਾਲ ਦਾ ਧਮਾਕੇਦਾਰ ਬਿਆਨ, ਕਿਉਂ ਕੋਰ ਕਮੇਟੀ ‘ਚੋਂ ਰੱਖਿਆ ਬਾਹਰ ? ਹੋਰ ਵੀ ਕਈ ਖੁਲਾਸੇ ||
ਇਨ੍ਹਾਂ ਗਾਇਕਾਂ ਤੋਂ ਇਲਾਵਾ ਪੁਲਿਸ ਨੇ ਸੰਗੀਤ ਨਿਰਦੇਸ਼ਕ ਨਿਸ਼ਾਨ ਸਿੰਘ, ਜੋ ਇੱਕ ਸੀਨੀਅਰ ਪੁਲਿਸ ਅਧਿਕਾਰੀ ਦਾ ਪੁੱਤਰ ਦੱਸਿਆ ਗਿਆ ਹੈ ਤੇ ਬਾਵਾ ਸੰਧੂ, ਜੋ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਨਜ਼ਦੀਕੀ ਹੈ, ਨੂੰ ਵੀ ਤਲਬ ਕੀਤਾ ਹੈ। ਇਸ ਤੋਂ ਇਲਾਵਾ ਮੁਕਤਸਰ ਜ਼ਿਲ੍ਹੇ ਦੇ ਪਿੰਡ ਭੰਗਚੜੀ ਦੇ ਦੋ ਜਣਿਆਂ ਨੂੰ ਵੀ ਸੱਦਿਆ ਗਿਆ ਹੈ। ਪੁਲਿਸ ਨੇ ਮਰਹੂਮ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਮਿੱਡੂਖੇੜਾ ਨੂੰ ਵੀ ਸੱਦਿਆ ਸੀ ਤੇ ਉਹ ਪਿਛਲੇ ਹਫ਼ਤੇ ਪੁਲੀਸ ਕੋਲ ਪੇਸ਼ ਹੋਇਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.