PunjabTop News

Sidhu Moosewala Murder Case : ਗੈਂਗਸਟਰ ਦੀਪਕ ਟੀਨੂੰ 9 ਨਵੰਬਰ ਤੱਕ ਪੁਲਿਸ ਰਿਮਾਂਡ ’ਤੇ, ਪੁੱਛਗਿੱਛ ‘ਚ ਹੋਣਗੇ ਵੱਡੇ ਖ਼ੁਲਾਸੇ

ਮਾਨਸਾ : ਬੀਤੇ ਦਿਨ ਪੰਜਾਬ ਪੁਲਿਸ ਨੂੰ ਗੈਂਗਸਟਰ ਦੀਪਕ ਟੀਨੂੰ  ਦਾ ਪਟਿਆਲਾ ਹਾਊਸ ਕੋਰਟ ਤੋਂ ਟਰਾਂਜ਼ਿਟ ਰਿਮਾਂਡ ਮਿਲਿਆਂ ਸੀ। ਟਰਾਂਜ਼ਿਟ ਰਿਮਾਂਡ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਦੀਪਕ ਟੀਨੂੰ ਨੂੰ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਇਸ ਦੌਰਾਨ ਮਾਣਯੋਗ ਅਦਾਲਤ ਨੇ ਦੀਪਕ ਟੀਨੂੰ ਨੂੰ 9 ਨਵੰਬਰ ਤੱਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਹੁਣ ਪੁਲਿਸ ਵੱਲੋਂ ਪੁੱਛਗਿੱਛ ‘ਚ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਗੈਂਗਸਟਰ ਦੀਪਕ ਟੀਨੂੰ ਮਾਨਸਾ ਪੁਲਿਸ ਦੀ ਹਿਰਾਸਤ ‘ਚੋਂ ਫ਼ਰਾਰ ਹੋ ਗਿਆ ਸੀ | 19 ਅਕਤੂਬਰ ਨੂੰ ਦਿੱਲੀ ਪੁਲਿਸ ਨੇ ਦੀਪਕ ਟੀਨੂੰ ਨੂੰ ਰਾਜਸਥਾਨ ਦੇ ਅਜਮੇਰ ਜ਼ਿਲ੍ਹੇ ਦੇ ਪਿੰਡ ਕੇਕੜੀ ਤੋਂ ਗ੍ਰਿਫ਼ਤਾਰ ਕੀਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button