ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਤਵਾਰ ਨੂੰ ਵੱਡਾ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਮੈਂ ਤੇ ਮੇਰਾ ਪਰਿਵਾਰ 25 ਨਵੰਬਰ ਨੂੰ ਦੇਸ਼ ਛੱਡ ਦੇਵੇਗਾ। ਉਨ੍ਹਾਂ ਕਿਹਾ ਕਿ ਮੇਰੇ ਪੁੱਤ ਸਿੱਧੂ ਮੂਸੇਵਾਲਾ ਦੀ ਮੌਤ ਨੂੰ 5 ਮਹੀਨੇ ਹੋ ਗਏ ਹਨ ਪਰ ਅਜੇ ਤਕ ਇਨਸਾਫ ਨਹੀਂ ਮਿਲਿਆ। ਸਿੱਧੂ ਦੇ ਪਿਤਾ ਨੇ ਕਿਹਾ ਕਿ ਮੈਂ ਉਸ ਦੀ ਮੌਤ ਤੋਂ ਬਾਅਦ ਇਨਸਾਫ ਲਈ ਕੋਈ ਧਰਨਾ ਨਹੀਂ ਲਾਇਆ। ਮੈਂ ਸਰਕਾਰ ਦਾ ਖਹਿੜਾ ਛੱਡ ਦਿਆਂਗਾ। ਮੈਂ ਆਪਣੀ ਐਫਆਈਆਰ ਵੀ ਵਾਪਸ ਲੈ ਲਵਾਂਗਾ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਇਲਜ਼ਾਮਾਂ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਪਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਸਾਡੇ ਵੱਲੋਂ ਕਿਸੇ ਵੀ ਪੱਧਰ ‘ਤੇ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਹੈ ਕਿ ਇਹ ਮਾਮਲਾ ਬਹੁਤ ਸੰਗੀਨ ਹੈ।ਉਨ੍ਹਾਂ ਕਿਹਾ ਕਿ ਜਿੰਨੇ ਵੀ ਮੁਲਜ਼ਮ ਸਿੱਧੂ ਮੂਸੇਵਾਲਾ ‘ਤੇ ਹਮਲਾ ਕਰਨ ਗਏ ਸੀ ਜਾਂ ਉਨ੍ਹਾਂ ਨਾਲ ਸਬੰਧਤ ਜਾਂ ਜੋ ਵੀ ਪਲੈਨਿੰਗ ਬਣਾਉਣ ਵਾਲੇ ਸੀ, ਉਹ ਸਾਰੇ ਫੜ ਲਏ ਹਨ। ਇਸ ਕੇਸ ਵਿੱਚ ਚਾਲਾਨ ਵੀ ਪੇਸ਼ ਕਰ ਦਿੱਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.