PunjabTop News

Sidhu Moosewala News: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਦਾ ਦੋਸ਼ੀ ਸਚਿਨ ਬਿਸ਼ਨੋਈ ਆਇਆ ਭਾਰਤ

Sidhu Moosewala News: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਦਿੱਲੀ ਪੁਲਿਸ ਅਜ਼ਰਬਾਈਜਾਨ ਤੋਂ ਗ੍ਰਿਫਤਾਰ ਕਰ ਭਾਰਤ ਲੈ ਆਈ ਹੈ। ਤੁਹਾਨੂੰ ਦੱਸ ਦਈਏ ਕਿ ਸਚਿਨ ਬਿਸ਼ਨੋਈ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਚਚੇਰਾ ਭਰਾ ਹੈ।

ਕੇਂਦਰੀ ਟੀਮਾਂ ਨੇ ਵਿਛਾਇਆ ਜਾਲ, ਪੰਜਾਬ ਦੀ ਘੇਰਾਬੰਦੀ, ਕਈ ਘਰਾਂ ‘ਚ ਰੇਡ, ਗਲੀਆਂ ‘ਚ ਪੁਲਿਸ D5 Channel Punjabi

ਸਚਿਨ ਬਿਸ਼ਨੋਈ ਮੂਸੇਵਾਲਾ ਦੇ ਕਤਲ ਤੋਂ ਬਾਅਦ ਫਰਜ਼ੀ ਪਾਸਪੋਰਟ ਬਣਵਾ ਕੇ ਦੇਸ਼ ਤੋਂ ਭੱਜ ਗਿਆ ਸੀ। ਪਰ ਭਾਰਤ ਦੀ ਜਾਂਚ ਏਜੰਸੀਆਂ ਲਗਾਤਾਰ ਸਿੱਧੂ ਮੂਸੇਵਾਲਾ ਦੇ ਕਾਤਲਾਂ ਦਾ ਪੱਤਾ ਲੱਗਾ ਰਹੀ ਹੈ। ਸਚਿਨ ਬਿਸ਼ਨੋਈ ਭਾਰਤ ਵਿੱਚ ਰਹਿੰਦਿਆਂ ਕਈ ਅਪਰਾਧਿਕ ਘਟਨਾਵਾਂ ਵਿੱਚ ਸ਼ਾਮਲ ਸੀ। ਉਸ ਨੇ ਸਿੱਧੂ ਮੂਸੇਵਾਲਾ ਨੂੰ ਕਤਲ ਕਰਵਾਉਣ ਦੀ ਯੋਜਨਾ ਬਣਾਈ ਸੀ। ਉਹ ਦਿੱਲੀ ਤੋਂ ਫਰਜ਼ੀ ਪਾਸਪੋਰਟ ਬਣਵਾ ਕੇ ਅਜ਼ਰਬਾਈਜਾਨ ਭੱਜ ਗਿਆ ਸੀ। ਸਚਿਨ ਬਿਸ਼ਨੋਈ ਦੀ ਹਵਾਲਗੀ ‘ਤੇ ਸੁਰੱਖਿਆ ਏਜੰਸੀਆਂ ਨਜ਼ਰ ਰੱਖ ਰਹੀਆਂ ਹਨ। ਸਚਿਨ ਦੇ ਭਾਰਤ ਆਉਣ ਤੋਂ ਬਾਅਦ ਹੁਣ ਕਈ ਵੱਡੇ ਖੁਲਾਸੇ ਹੋ ਸਕਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button