Sidhu Moosewala ਦੇ ਘਰ ਪਹੁੰਚਦੇ ਹੀ Ex CM ਚੰਨੀ ਨੂੰ ਸਮਨ
ਮਾਨਸਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਘਰ ਪਹੁੰਚ ਸਿੱਧੂ ਮੂਸੇ ਵਾਲਾ ਦੇ ਮਾਪਿਆਂ ਨੂੰ ਮਿਲੇ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ। ਚੰਨੀ ਰਾਤ ਕਰੀਬ 11:00 ਵਜੇ ਮੂਸੇਵਾਲਾ ਦੇ ਘਰ ਪਹੁੰਚੇ। ਉਨ੍ਹਾਂ ਦਾ ਇੱਥੇ ਰਾਤ 9 ਵਜੇ ਪੁੱਜਣਾ ਸੀ ਪਰ ਸੰਘਣੀ ਧੁੰਦ ਕਾਰਨ ਉਹ ਲੇਟ ਹੋ ਗਏ। ਚੰਨੀ ਦੀ ਫੇਰੀ ਕਾਰਨ ਸ਼ਾਮ ਤੋਂ ਹੀ ਰਿਹਾਇਸ਼ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ ਸੀ।
Moosewala ਦੇ ਘਰ ਪੌਂਚਦੇ ਸਾਰ Charanjit Channi ‘ਤੇ ਕਾਰਵਾਈ, Punjab ਮੁੜਦੇ ਸਾਰ ਫਸਿਆ Deputy CM
ਜਿਵੇਂ ਹੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੂਸੇਵਾਲਾ ਦੀ ਹਵੇਲੀ ਪਹੁੰਚੇ ਤਾਂ ਮਾਨਸਾ ਪੁਲਿਸ ਵੱਲੋਂ ਉਨ੍ਹਾਂ ਨੂੰ ਸਮਨ ਫੜਾ ਦਿਤੇ ਗਏ। ਜਿਸ ਵਿੱਚ ਚੰਨੀ ਅਤੇ ਸਿੱਧੂ ਮੂਸੇ ਵਾਲਾ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਵਿੱਚ ਚਰਨਜੀਤ ਸਿੰਘ ਚੰਨੀ ਨੂੰ ਪਹਿਲੇ ਦਿਨ ਪੇਸ਼ ਹੋਣ ਲਈ ਕਿਹਾ ਗਿਆ ਹੈ। ਚੰਨੀ ਨੂੰ ਦੱਸਿਆ ਗਿਆ ਸੀ ਕਿ ਮੂਸੇ ਪੁੱਜਣ ’ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Harsimrat Badal ਨੇ CM Mann ’ਤੇ ਸਾਧੇ ਨਿਸ਼ਾਨੇ, ਕਿਹਾ “ਸ਼ਰਾਬ ਦੇ ਨਸ਼ੇ ‘ਚ ਰਾਜ ਚਲਾ ਰਿਹੈ” | D5 Channel Punjabi
ਉਥੇ ਹੀ ਚਰਨਜੀਤ ਸਿੰਘ ਚੰਨੀ ਨੇ ਦੋਸ਼ ਲਾਇਆ ਕਿ ਪੁਲੀਸ ਨੇ ਉਨ੍ਹਾਂ ਨੂੰ ਕਈ ਘੰਟੇ ਤੰਗ ਪ੍ਰੇਸ਼ਾਨ ਕੀਤਾ ਅਤੇ ਉਨ੍ਹਾਂ ਨੂੰ ਮੂਸੇ ਨਾ ਆਉਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਕਿਉਂਕਿ ਉਨ੍ਹਾਂ ਖ਼ਿਲਾਫ਼ ਦੋ ਕੇਸ ਦਰਜ ਕੀਤੇ ਗਏ ਸਨ ਜੋ ਕਿ ਵਿਧਾਨ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀ ਹਦਾਇਤਾਂ ਦਾ ਉਲਘਣਾਂ ਕਾਰਨ ਕੀਤੇ ਗਏ ਸਨ। ਚੰਨੀ ਨੇ ਕਿਹਾ ਕਿ ਸਿੱਧੂ ਦੀ ਮੌਤ ਹੋਣ ਦੇ ਬਾਵਜੂਦ ਵੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਸੀ, ਜਦੋਂਕਿ ਜਦੋਂ ਕਿਸੇ ਵਿਅਕਤੀ ਦੀ ਮੌਤ ਹੋ ਜਾਂਦੀ ਹੈ ਤਾਂ ਕੇਸ ਆਪਣੇ-ਆਪ ਖਾਰਜ ਹੋ ਜਾਂਦਾ ਹੈ ਪਰ ਇਸ ਦੇ ਬਾਵਜੂਦ ਪੁਲੀਸ ਨੇ ਚਲਾਨ ਪੇਸ਼ ਕਰ ਦਿੱਤਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.