Breaking NewsD5 specialNewsPoliticsPunjab

Simarjeet Bains : ਬੈਂਸ ਤੇ ਪੁਲਿਸ ਆਹਮੋ-ਸਾਹਮਣੇ

ਚੰਡੀਗੜ੍ਹ : ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੂੰ ਮੋਹਾਲੀ ਦੇ ਬਾਰਡਰ ਤੋਂ ਚੰਡੀਗੜ੍ਹ ਪੁਲਿਸ ਨੇ ਮੁੱਖ ਮੰਤਰੀ ਨੂੰ ਮਿਲਣ ਵਾਸਤੇ ਦੋਵਾਂ ਨੂੰ ਸਾਈਕਲ ਤੇ ਜਾਣ ਦੀ ਆਗਿਆ ਦੇ ਦਿੱਤੀ ਗਈ ਸੀ। ਕੇਂਦਰ ਸਰਕਾਰ ਤੋਂ ਆਰਡੀਨੈੱਸ ਕਿਸਾਨੀ ਨਾਲ ਸਬੰਧਿਤ ਆਰਡੀਨੈਂਸ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਬੈਂਸ ਭਰਾਵਾਂ ਨੇ ਪੰਜ ਦਿਨ ਦਾ ਮਾਰਚ ਕੀਤਾ ਹੈ ਅਤੇ ਉਹ ਹੁਣ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਗਏ ਸਨ। ਇਹ ਵੀ ਮੰਗ ਕੀਤੀ ਹੈ ਕਿ ਕਿਸਾਨੀ ਦੇ ਇਸ ਮਸਲੇ ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇ।

ਲ਼ੋਨ ਦੀ ਕਿਸ਼ਤ ਨਹੀਂ ਭਰ ਸਕਦੇ ਲੋਕ, ਇਹਨਾਂ ਲੋਕਾਂ ਦੀ ਵੀ ਸਾਰ ਲਓ ਕੈਪਟਨ ਸਾਬ੍ਹ

ਇਸ ਤੋਂ ਪਹਿਲਾਂ ਮੋਹਾਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣਾ ਸਟੈਂਡ ਸਪੱਸ਼ਟ ਕਰਨ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦੀ ਪੰਜ ਦਿਨ ਦੀ ਸਾਈਕਲ ਯਾਤਰਾ ਸਮਾਪਤ ਹੋ ਗਈ ਹੈ ਅਤੇ ਉਨ੍ਹਾਂ ਤੇ ਪੁਲਿਸ ਨੇ ਪਰਚੇ ਵੀ ਦਿੱਤੇ ਨੇ ਪਰ ਉਹ ਇਸ ਮਸਲੇ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰਦੇ ਰਹਿਣਗੇ। ਬੈਂਸ ਨੇ ਕਿਹਾ ਕਿ ਪੰਜਾਬ ਦੇ ਚੀਫ਼ ਸਕੱਤਰ ਨੂੰ ਅਹੁਦੇ ਤੋਂ ਹਟਾਉਣ ਨਾਲ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਵਿੱਚ ਸ਼ਰਾਬ ਮਾਫ਼ੀਆ ਚੱਲਦਾ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button