NewsBreaking NewsD5 specialPoliticsPunjab

ਸਿਮਰਜੀਤ ਬੈਂਸ ਦਾ ਵੱਡਾ ਬਿਆਨ

ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਪਟਿਆਲਾ ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾਣ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਅਜੇ ਤੱਕ ਅਦਾਲਤ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਚਿੱਠੀ-ਪੱਤਰ ਨਹੀਂ ਆਇਆ ਹੈ ਅਤੇ ਨਾ ਹੀ ਕੋਈ ਅਧਿਕਾਰੀ ਉਨ੍ਹਾਂ ਨੂੰ ਮਿਲਿਆ ਹੈ। ਬੈਂਸ ਨੇ ਕਿਹਾ ਕਿ ਬ੍ਰਹਮ ਮਹਿੰਦਰਾ ਖਿਲਾਫ ਆਪਣੇ ਪੱਖ ‘ਤੇ ਉਹ ਅੱਜ ਵੀ ਕਾਇਮ ਹਨ। ਉਨ੍ਹਾਂ ਕਿਹਾ ਕਿ ਉਹ ਅਦਾਲਤ ਦਾ ਸਨਮਾਨ ਕਰਦੇ ਹਨ ਅਤੇ ਜਦੋਂ ਵੀ ਉਨ੍ਹਾਂ ਨੂੰ ਵਾਰੰਟ ਮਿਲੇਗਾ, ਉਹ ਅਦਾਲਤ ‘ਚ ਪੇਸ਼ ਹੋ ਕੇ ਪੂਰੇ ਸਬੂਤ ਸਾਹਮਣੇ ਰੱਖਣਗੇ।

ਆਪਣੀ ਗ੍ਰਿਫਤਾਰੀ ‘ਤੇ Simarjit Bains ਦਾ ਵੱਡਾ ਬਿਆਨ, ਮਾਰੀ ਬੜ੍ਹਕ

ਉਨ੍ਹਾਂ ਨੇ ਇਲਜ਼ਾਮ ਲਗਾਇਆ ਹੈ ਕਿ ਇਹ ਸਭ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੁਆਰਾ ਆਪਣੀ ਤਾਕਤ ਦਾ ਦੁਰਪਯੋਗ ਕਰਕੇ ਉਨ੍ਹਾਂ ਦੇ ਖਿਲਾਫ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਖਿਲਾਫ ਦਵਾਈਆਂ ਦੀ ਕੰਪਨੀ ਸਬੰਧੀ ਦੋਸ਼ ਲਾਏ ਗਏ ਸਨ, ਜਦੋਂ ਕਿ ਬ੍ਰਹਮ ਮਹਿੰਦਰਾ ਨੇ ਕਿਹਾ ਸੀ ਕਿ ਉਨ੍ਹਾਂ ਦਾ ਪੱਲਾ ਸਾਫ ਹੈ ਅਤੇ ਅਜਿਹੇ ਦੋਸ਼ ਲਾ ਕੇ ਵਿਧਾਇਕ ਬੈਂਸ ਨੇ ਸੁਰਖੀਆਂ ਬਟੋਰਨ ਦੀ ਕੋਸ਼ਿਸ਼ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button