D5 specialIndiaNewsTop News

Singhu Border Murder ਮਾਮਲੇ ’ਚ ਅਣਪਛਾਤੇ ਮੁਲਜ਼ਮਾਂ ’ਤੇ FIR ਦਰਜ

ਨਵੀਂ ਦਿੱਲੀ : ਸਿੰਘੂ ਬਾਰਡਰ ’ਤੇ ਸ਼ੁੱਕਰਵਾਰ ਨੂੰ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਸੀ। ਨੌਜਵਾਨ ਦਾ ਕਤਲ ਕਰ ਲਾਸ਼ ਬੈਰੀਕੇਡ ਨਾਲ ਲਟਕਾ ਦਿੱਤੀ ਗਈ ਸੀ। ਹੁਣ ਇਸ ਮਾਮਲੇ ’ਚ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਵਿਰੁੱਧ ਐੱਫ.ਆਈ.ਆਰ. ਦਰਜ ਕਰ ਲਈ ਹੈ। ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਇਕ ਐਮਰਜੈਂਸੀ ਬੈਠਕ ਬੁਲਾਈ ਗਈ ਹੈ। ਕਿਸਾਨ ਮੋਰਚੇ ਦੇ ਆਗੂਆਂ ਵਲੋਂ ਇਹ ਬੈਠਕ 12 ਵਜੇ ਬੁਲਾਈ ਗਈ।

ਸਿੰਘੂ ਬਾਰਡਰ ‘ਤੇ ਵਾਪਰੀ ਵੱਡੀ ਘਟਨਾ, ਚਾਰੇ ਪਾਸੇ ਲੱਗੀ ਪੁਲਿਸ ਹੀ ਪੁਲਿਸ, ਮਾਹੌਲ ਖਾਰਬ ਹੋਣ ਦਾ ਡਰ

ਦੱਸਣਯੋਗ ਹੈ ਕਿ ਕਿਸਾਨੀ ਮੰਚ ਨੇੜੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਮਗਰੋਂ ਉਸ ਦਾ ਇਕ ਹੱਥ ਵੱਢ ਕੇ ਲਾਸ਼ ਨੂੰ ਬੈਰੀਕੇਡ ਨਾਲ ਲਟਕਾ ਦਿੱਤਾ ਗਿਆ ਹੈ। ਨੌਜਵਾਨ ਦੇ ਸਰੀਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ। ਉਥੇ ਹੀ ਨੌਜਵਾਨ ਦੇ ਕਤਲ ਦਾ ਇਲਜ਼ਾਮ ਨਿਹੰਗਾਂ ’ਤੇ ਲੱਗ ਰਿਹਾ ਹੈ। ਦੱਸ ਦੇਈਏ ਕਿ ਦਿੱਲੀ-ਹਰਿਆਣਾ ਅਤੇ ਯੂਪੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਕਿਸਾਨ 3 ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਸਾਲ ਨਵੰਬਰ ਮਹੀਨੇ ਤੋਂ ਧਰਨਾ ਦੇ ਰਹੇ ਹਨ। ਕਿਸਾਨ ਸੰਗਠਨਾਂ ਅਤੇ ਸਰਕਾਰ ਵਿਚਾਲੇ ਕਈ ਬੈਠਕਾਂ ਵੀ ਹੋਈਆਂ ਪਰ ਇਸ ਦਾ ਕੋਈ ਸਿੱਟਾ ਨਹੀਂ ਨਿਕਲਿਆ ਹੈ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button