IndiaTop News

SIR ਦੇ ਕੰਮ ‘ਚ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ ਪ੍ਰਸ਼ਾਸਨ ਸਖ਼ਤ; DC ਨੇ 12 BLO ਕੀਤੇ ਸਸਪੈਂਡ!

ਇਸ ਸਮੇਂ SIR ਦੇ ਘਰ-ਘਰ ਜਾ ਕੇ ਫਾਰਮ ਭਰਵਾਏ ਜਾ ਰਹੇ ਹਨ, ਹਾਲਾਂਕਿ ਇਸ ਦੌਰਾਨ ਇਸ ਕੰਮ ਵਿੱਚ ਲਾਪਰਵਾਹੀ ਵਰਤਣ ਵਾਲਿਆਂ BLO ਨੂੰ ਵੱਡਾ ਨੁਕਸਾਨ ਭਰਨਾ ਪੈ ਸਕਦਾ ਹੈ। ਹਰਿਆਣਾ ਦੇ ਕਰਨਾਲ ਵਿੱਚ ਡੀਸੀ ਨੇ SIR ਦੇ ਕੰਮ ਵਿੱਚ ਲਾਪਰਵਾਹੀ ਵਰਤਣ ‘ਤੇ 12 BLO ਨੂੰ ਸਸਪੈਂਡ ਕਰ ਦਿੱਤਾ ਹੈ। ਇਸ ਵਿੱਚ ਕਰਨਾਲ ਵਿਧਾਨ ਸਭਾ ਹਲਕੇ ਦੇ 9 ਅਤੇ ਘਰੌਂਡਾ ਵਿਧਾਨ ਸਭਾ ਹਲਕੇ ਦੇ 3 BLO ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਸਿਟੀ ਮੈਜਿਸਟ੍ਰੇਟ ਸੁਰੇਸ਼ ਨੇ ਇਹ ਜਾਣਕਾਰੀ ਦਿੱਤੀ ਹੈ।ਜਾਣਕਾਰੀ ਮੁਤਾਬਕ ਹਰਿਆਣਾ ਵਿੱਚ ਇਨ੍ਹਾਂ ਦਿਨਾਂ ਦੌਰਾਨ ਵੋਟਰ ਸੂਚੀ ਦੇ SIR ਦਾ ਕੰਮ ਚੱਲ ਰਿਹਾ ਹੈ। ਸਿਟੀ ਮੈਜਿਸਟ੍ਰੇਟ ਸੁਰੇਸ਼ ਨੇ ਦੱਸਿਆ ਕਿ SIR ਕਾਰਜ ਵਿੱਚ ਨਿਰਧਾਰਤ ਜ਼ਿੰਮੇਵਾਰੀਆਂ ਨੂੰ ਗੰਭੀਰਤਾ ਨਾਲ ਨਾ ਨਿਭਾਉਣ ਅਤੇ ਕੰਮ ਵਿੱਚ ਲਾਪਰਵਾਹੀ ਵਰਤਣ ਕਾਰਨ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਕਰਨਾਲ ਦੇ ਸਿਟੀ ਮੈਜਿਸਟ੍ਰੇਟ ਨੇ ਸਪੱਸ਼ਟ ਕੀਤਾ ਕਿ ਚੋਣ ਸੰਬੰਧੀ ਕੰਮ ਬਹੁਤ ਹੀ ਮਹੱਤਵਪੂਰਨ ਅਤੇ ਸੰਵੇਦਨਸ਼ੀਲ ਜ਼ਿੰਮੇਵਾਰੀ ਹੈ।ਵੋਟਰ ਸੂਚੀ ਦੇ ਵਿਸ਼ੇਸ਼ ਗਹਿਰੇ ਪੁਨਰਵਿਲੋਕਨ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ, ਉਦਾਸੀਨਤਾ ਜਾਂ ਅਨਿਯਮਿਤਤਾ ਨੂੰ ਕਿਸੇ ਵੀ ਪੱਧਰ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਸ ਦੌਰਾਨ ਸਿਟੀ ਮੈਜਿਸਟ੍ਰੇਟ ਸੁਰੇਸ਼ ਨੇ ਕਿਹਾ ਕਿ ਐਸਆਈਆਰ (SIR) ਦੀ ਪ੍ਰਕਿਰਿਆ ਨਿਰਧਾਰਤ ਸਮੇਂ ਅੰਦਰ ਪੂਰੀ ਕਰਨੀ ਲਾਜ਼ਮੀ ਹੈ। ਬੀਐਲਓ ਅਤੇ ਏਆਰਓ ਸਮੇਤ ਸਾਰੇ ਅਧਿਕਾਰੀਆਂ ਲਈ ਟਾਰਗੇਟ ਤੈਅ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਡੇ ਕੋਲ ਸਮਾਂ ਬਹੁਤ ਘੱਟ ਹੈ ਅਤੇ ਕੰਮ ਕਾਫ਼ੀ ਜ਼ਿਆਦਾ ਹੈ। ਸਾਰੇ ਬੀਐਲਓ ਨੂੰ ਪਹਿਲਾਂ ਹੀ ਚੇਤਾਵਨੀ ਦਿੱਤੀ ਗਈ ਸੀ ਅਤੇ ਦੱਸਿਆ ਗਿਆ ਸੀ ਕਿ ਕੰਮ ਦੀ ਪ੍ਰਗਤੀ ਬਹੁਤ ਘੱਟ ਹੈ, ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਲੋੜੀਂਦੀ ਰਫ਼ਤਾਰ ਨਾਲ ਕੰਮ ਨਹੀਂ ਕੀਤਾ। ਸਿਟੀ ਮੈਜਿਸਟ੍ਰੇਟ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਕੰਮ ਕਾਫ਼ੀ ਵਧੀਆ ਢੰਗ ਨਾਲ ਚੱਲ ਰਿਹਾ ਹੈ ਅਤੇ 99 ਫੀਸਦੀ ਫਾਰਮ ਵੋਟਰਾਂ ਤੱਕ ਪਹੁੰਚਾ ਦਿੱਤੇ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button