
ਦਿੱਲੀ ਵਿੱਚ ਚੱਲ ਰਹੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਵੋਟਰਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਚੋਣ ਅਧਿਕਾਰੀ ਨੇ ਇੱਕ ਮਹੱਤਵਪੂਰਨ ਐਲਾਨ ਕੀਤਾ ਹੈ। ਨਵੇਂ ਆਦੇਸ਼ਾਂ ਅਨੁਸਾਰ ਜਿਨ੍ਹਾਂ ਵੋਟਰਾਂ ਨੂੰ ‘ਅਣਮੈਪਡ’ ਸ਼੍ਰੇਣੀ ਜਾਂ ਦਸਤਾਵੇਜ਼ਾਂ ਦੀ ਜਾਂਚ ਸਬੰਧੀ ਨੋਟਿਸ ਜਾਰੀ ਕੀਤੇ ਗਏ ਹਨ, ਉਨ੍ਹਾਂ ਨੂੰ ਹੁਣ ਸੁਣਵਾਈ ਲਈ ERO/AERO ਦਫ਼ਤਰਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ। ਬਲਾਕ ਚੋਣ ਅਧਿਕਾਰੀ ਖ਼ੁਦ ਵੋਟਰਾਂ ਦੇ ਘਰਾਂ ਵਿੱਚ ਜਾ ਕੇ ਜ਼ਰੂਰੀ ਦਸਤਾਵੇਜ਼ ਇਕੱਠੇ ਕਰਨਗੇ।ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੈੱਸ ਨੋਟੀਫਿਕੇਸ਼ਨ ਮੁਤਾਬਕ BLOs ਦਸਤਾਵੇਜ਼ ਪ੍ਰਾਪਤ ਕਰਕੇ ਉਨ੍ਹਾਂ ਨੂੰ ਔਨਲਾਈਨ ਪੋਰਟਲ ‘ਤੇ ਅਪਲੋਡ ਕਰਨਗੇ, ਜਿਸ ਦੇ ਆਧਾਰ ‘ਤੇ ERO ਅਗਲਾ ਫੈਸਲਾ ਲਵੇਗਾ। ਜੇਕਰ ਕਿਸੇ ਖ਼ਾਸ ਮਾਮਲੇ ਵਿੱਚ ਸੁਣਵਾਈ ਜ਼ਰੂਰੀ ਸਮਝੀ ਜਾਂਦੀ ਹੈ, ਤਾਂ ਉਹ ਵੀ ਔਨਲਾਈਨ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵੋਟਰ ਦੀ ਜਗ੍ਹਾ ਉਸ ਦਾ ਕੋਈ ਬਾਲਗ ਪਰਿਵਾਰਕ ਮੈਂਬਰ ਵੀ ਸੁਣਵਾਈ ਵਿੱਚ ਸ਼ਾਮਲ ਹੋ ਸਕਦਾ ਹੈ।ਸੋਧੇ ਹੋਏ ਸਮਾਂ-ਸਾਰਣੀ ਅਨੁਸਾਰ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਮਿਤੀ 30 ਅਕਤੂਬਰ, 2026 ਤੱਕ ਵਧਾਈ ਗਈ ਹੈ, ਜਦਕਿ ਨੋਟਿਸਾਂ ਦੇ ਨਿਪਟਾਰੇ ਦੀ ਪ੍ਰਕਿਰਿਆ 30 ਨਵੰਬਰ ਤੱਕ ਚੱਲੇਗੀ। ਅੰਤਿਮ ਵੋਟਰ ਸੂਚੀ 4 ਦਸੰਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਨਵੇਂ ਵੋਟਰਾਂ ਨੂੰ ਜੋੜਨ ਲਈ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




