Sirsa ਪਿੱਛੋਂ Bikram Majithia ਵੀ ਜੇ ਭਾਜਪਾ ‘ਚ ਚਲਾ ਜਾਵੇ ਤਾਂ ਕੋਈ ਹੈਰਾਨੀ ਵਾਲੀ ਗੱਲ ਨਹੀਂ : Warring
ਕਿਹਾ, ਮੁੱਖ ਮੰਤਰੀ Channi ਦੇ ਦੋ ਮਹੀਨਿਆਂ ਦੇ ਕੰਮਾਂ ਤੋਂ ਬੁਖਲਾਈ ‘ਆਪ’
ਖਰੜ/ਚੰਡੀਗੜ: Manjinder Singh Sirsa ਦੇ ਭਾਜਪਾ ਵਿਚ ਸ਼ਾਮਲ ਹੋਣ ਪਿੱਛੋਂ ਅਕਾਲੀ ਦਲ ਦੀ ਭਾਜਪਾ ਨਾਲ ਸਾਂਝ ਦਾ ਪਰਦਾਫਾਸ਼ ਕਰਦਿਆਂ Amrinder Singh Raja Warring ਨੇ ਵੀਰਵਾਰ ਨੂੰ ਕਿਹਾ ਕਿ ਜੇਕਰ Bikram Majithia ਵੀ ਉਹੀ ਰਾਹ ਫੜਦਿਆਂ ਭਾਜਪਾ ਵਿਚ ਸ਼ਾਮਲ ਹੋ ਜਾਂਦੇ ਹਨ ਤਾਂ ਇਹ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੋਵੇਗੀ। Warring ਨੇ ਅਕਾਲੀ ਆਗੂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਿਸੇ ਵੀ ਸਮੇਂ Majithia ਦੀ ਭਾਜਪਾ ਵਿੱਚ ਸ਼ਾਮਲ ਹੋਣ ਦੀ ਖਬਰ ਆ ਸਕਦੀ ਹੈ । ਸਿਰਸਾ ਦੀ ਬਰਖਾਸਤਗੀ ‘ਤੇ ਅਕਾਲੀਆਂ ਵਲੋਂ ਹੁਣ ਝੂਠੇ ਹੰਝੂ ਵਹਾਉਣਾ ਇੱਕ ਸ਼ਰਮਨਾਕ ਗੱਲ ਹੈ ਜਿਸ ਤੋਂ ਪੰਜਾਬ ਦੇ ਲੋਕ ਭਲੀਭਾਂਤ ਜਾਣੂ ਹਨ।
CM Channi Live : CM Channi ਦਾ ਵੱਡਾ ਧਮਾਕਾ, Sidhu ਛੱਡੂ ਕਾਂਗਰਸ, ਦੇਵੇਗਾ ਅਸਤੀਫਾ? | D5 Channel Punjabi
ਅੱਜ ਸਵੇਰੇ ਇੱਥੇ ਮਾਡਰਨ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰਾਂਸਪੋਰਟ ਮੰਤਰੀ ਨੇ ‘ਆਪ’ ਦੇ ਢਕਵੰਜਾਂ ‘ਤੇ ਪ੍ਰਤੀਕਿਰਿਆ ਪ੍ਰਗਟਾਉਂਦਿਆਂ ਕਿਹਾ ਕਿ ਸਮੁੱਚੀ ਵਿਰੋਧੀ ਧਿਰ ਬੁਰੀ ਤਰਾਂ ਬੁਖ਼ਲਾਈ ਹੋਈ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ‘ਤੇ ਨਿਸ਼ਾਨਾ ਸਾਧਦੇ ਹੋਏ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ Sisodia ਵਰਗੇ ਆਗੂ ਸਕੂਲ ‘ਚ ਟਾਇਲਟ ਦਾ ਨਿਰੀਖਣ ਕਰਨ ਜਹੇ ਦਿਖਾਵੇ ਕਰਨ ਲਈ ਮਜਬੂਰ ਹਨ। Warring ਨੇ ਕਿਹਾ, “ਸ਼੍ਰੋਮਣੀ ਅਕਾਲੀ ਦਲ ਪਾਟੋ-ਧਾੜ ਹੋ ਗਿਆ ਹੈ ਅਤੇ ਤੁਸੀਂ ਦੇਖੋਗੇ ਕਿ ਉਹ ਵੀ ਪੰਜਾਬ ਵਿੱਚ Kejriwal ਦੇ ਝਾੜੂ ਵਾਂਗ ਖਿੱਲਰ ਜਾਵੇਗਾ।’’
Punjab Politics : Election ਤੋਂ ਪਹਿਲਾਂ CM Channi ਦਾ ਵੱਡਾ ਧਮਾਕਾ || D5 Channel Punjab
ਲੋਕਾਂ ਨੂੰ 2022 ਵਿੱਚ ਪੰਜਾਬ ਦੀ ਸੇਵਾ ਕਰਦੇ ਰਹਿਣ ਲਈ ਕਾਂਗਰਸ ਨੂੰ ਮੁੜ ਸੱਤਾ ਸੌਂਪਣ ਦੀ ਅਪੀਲ ਕਰਦਿਆਂ Warring ਨੇ ਕਿਹਾ ਕਿ ਪੂਰੀ ਦੁਨੀਆ ਸਾਡੇ ਮੁੱਖ ਮੰਤਰੀ ਦੇ ਦੋ ਮਹੀਨਿਆਂ ਵਿੱਚ ਕੀਤੇ ਕੰਮਾਂ ਦਾ ਜ਼ਿਕਰ ਕਰ ਰਹੀ ਹੈ ,ਪਰ ਸਾਰੀਆਂ ਵਿਰੋਧੀ ਪਾਰਟੀਆਂ ਚਿੰਤਤ ਹਨ ਕਿਉਂਕਿ Charanjit Singh Channi ਨੇ ਉਨਾਂ ਕੋਲ ਕਾਂਗਰਸ ਵਿਰੋਧ ਕਰਨ ਲਈ ਕੋਈ ਵੀ ਮੁੱਦਾ ਬਾਕੀ ਨਹੀਂ ਛੱਡਿਆ।ਉਨਾਂ ਕਿਹਾ ਕਿ ਆਮ ਆਦਮੀ ਲਈ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਵਿੱਚ ਕਟੌਤੀ ਹੋਵੇ ਜਾਂ ਬਿਜਲੀ ਦੇ ਖਰਚੇ ਘਟਾਉਣ ਅਤੇ ਪੀਪੀਏਜ਼ ‘ਤੇ ਸਖਤ ਕਾਰਵਾਈ ਹੋਵੇ, ਮੁੱਖ ਮੰਤਰੀ ਨੇ ਸਾਰੇ ਪੰਜਾਬੀਆਂ ਨੂੰ ਰਾਹਤ ਦੇਣ ਦਾ ਸੰਕਲਪ ਪੇਸ਼ ਕੀਤਾ ਹੈ।
Punjab Politics: Kejriwal ਕਰਗਿਆ ਸਾਰਿਆਂ ਦੇ ਵਹਿਮ ਦੂਰ! CM ਚਿਹਰੇ ਬਾਰੇ ਵੱਡਾ ਬਿਆਨ || D5 Channel Punjabi
ਉਨਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਨੇ ਬਾਦਲਾਂ ਵਰਗੇ ਟੈਕਸ ਅਪਰਾਧੀਆਂ ਨੂੰ ਕਾਬੂ ਕਰਨ ਦੀ ਖੁੱਲ ਦਿੱਤੀ ਹੈ ਤਾਂ ਜੋ ਸੂਬਾ ਸਰਕਾਰ ਦੇ ਮਾਲੀਏ ਵਿੱਚ ਵਾਧੇ ਨੂੰ ਯਕੀਨੀ ਬਣਾਇਆ ਜਾ ਸਕੇ। ਮੰਤਰੀ ਨੇ ਕਿਹਾ ਕਿ ਉਨਾਂ ਦਾ ਉਦੇਸ਼ ਵਿਭਾਗ ਦੇ ਪ੍ਰਤੀ ਦਿਨ ਮਾਲੀਏ ਨੂੰ 1.05 ਕਰੋੜ ਤੋਂ ਵਧਾ ਕੇ 1.50 ਕਰੋੜ(ਪ੍ਰਤੀ ਦਿਨ) ਕਰਨਾ ਹੈ।ਸ੍ਰੀ Warring ਨੇ ਕਿਹਾ ਕਿ ਵਿਭਾਗ ਨੇ ਬਾਦਲਾਂ ਦੀ 70 ਬੱਸਾਂ ਸਮੇਤ 400 ਬੱਸਾਂ ਨੂੰ ਜ਼ਬਤ ਕੀਤਾ ਹੈ, ਜਿਨਾਂ ਨੇ ਰਾਜ ਨੂੰ ਬੁਰੀ ਤਰਾਂ ਲੁੱਟਿਆ ਹੈ। ਉਨਾਂ ਕਿਹਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.