NewsBreaking NewsD5 specialPoliticsPunjab

SIT ਨੇ ਖੜ੍ਹੀ ਕੀਤੀ ਸੁਮੇਧ ਸੈਣੀ ਲਈ ਹਰ ਮੁਸੀਬਤ,26 ਮੁਲਾਜ਼ਮਾਂ ਤੋਂ ਕੀਤੀ ਪੁੱਛ-ਗਿੱਛ,ਫੇਰ ਖੁੱਲ੍ਹੇ ਭੇਦ?

ਪਟਿਆਲਾ : ਬਲਵੰਤ ਸਿੰਘ ਮੁਲਤਾਨੀ ਮਾਮਲੇ ‘ਚ ਸੁਮੇਧ ਸਿੰਘ ਸੈਣੀ ਦੀਆਂ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਬੀਤੀ 25 ਅਗਸਤ ਨੂੰ ਕੋਰਟ ਵੱਲੋਂ ਸੁਮੇਧ ਸਿੰਘ ਸੈਣੀ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਗਏ ਹਨ। ਜਿਸਦੇ ਚੱਲਦਿਆਂ ਪੁਲਿਸ ਵੱਲੋਂ ਸੁਮੇਧ ਸਿੰਘ ਸੈਣੀ ਦੇ ਵੱਖੋਂ ਵੱਖਰੇ ਟਿਕਾਣਿਆਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਨਾਲ ਹੀ ਸੁਮੇਧ ਸਿੰਘ ਸੈਣੀ ਦੇ ਸੁਰੱਖਿਆਂ ਗਾਰਡਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

🔴 Live 🔴ਕੀ ਜਥੇਦਾਰ ਨੇ ਮੁੜ ਮੰਗਿਆ ਖਾਲਿਸਤਾਨ? ਪੁਲਿਸ ਨੇ ਲੱਭ ਲਿਆ ਸੈਣੀ ਦਾ ਪੱਕਾ ਟਿਕਾਣਾ?

ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਭਾਲ ਕਰਦੀ ਹੋਈ ਐਸਆਈਟੀ ਅਤੇ ਪੰਜਾਬ ਪੁਲਿਸ ਦੀ ਟੀਮ ਬੀਤੇ ਦਿਨ ਪਹਿਲਾਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖੁੱਡਾ ਕੁਰਾਲਾ ਵਿਖੇ ਪਹੁੰਚੀ। ਇਨ੍ਹਾਂ ਟੀਮਾਂ ਵਲੋਂ ਪਿੰਡ ਖੁੱਡਾ ਕੁਰਾਲਾ ਵਿਖੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਜੱਦੀ ਘਰ ਵਿਖੇ ਛਾਪੇਮਾਰੀ ਕੀਤੀ ਗਈ ਪ੍ਰੰਤੂ ਉਨ੍ਹਾਂ ਨੂੰ ਬਰੰਗ ਹੀ ਵਾਪਸ ਮੁੜਨਾ ਪਿਆ।

BIG BREAKING-ਆਮ ਆਦਮੀ ਪਾਰਟੀ ਦੇ ਵੱਡੇ ਲੀਡਰ ‘ਤੇ ਹੋਇਆ ਹਮਲਾ

ਇਥੇ ਇਹ ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ਖਾਰਜ ਕਰਨ ਤੋਂ ਬਾਅਦ ਸੁਮੇਧ ਸੈਣੀ ਵਲੋਂ ਸੁਪਰੀਮ ਕੋਰਟ ਵਿਚ ਜ਼ਮਾਨਤ ਵਾਸਤੇ ਅਰਜ਼ੀ ਦਾਖ਼ਲ ਕੀਤੀ ਗਈ ਹੈ। ਜਿਸ ਉਪਰ ਸੋਮਵਾਰ ਨੂੰ ਸੁਣਵਾਈ ਹੋਣ ਦੀ ਸੰਭਾਵਨਾ ਹੈ। ਪੁਲਿਸ ਵਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਲਈ ਵੱਖ ਵੱਖ ਰਾਜਾਂ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਉਹ ਅਜੇ ਤਕ ਪੁਲਿਸ ਦੀ ਪਕੜ ਵਿਚੋਂ ਬਾਹਰ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button