PunjabTop News

SIT ਨੇ ਜਿਲ੍ਹਾ ਅਦਾਲਤ ਚ ਦਿੱਤੀ ਬਰਗਾੜੀ ਬੇਅਦਬੀ, ਗੋਲੀਕਾਂਡ ਦੀ ਸੀਲਬੰਦ ਲਿਫ਼ਾਫਾ ਜਾਂਚ ਰਿਪੋਰਟ, 29 ਅਪ੍ਰੈਲ ਨੂੰ ਸੁਣਵਾਈ

2015 ਬਹਿਬਲ ਗੋਲ਼ੀਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐੱਸਆਈਟੀ ਨੇ ਜ਼ਿਲ੍ਹਾ ਅਦਾਲਤ ’ਚ ਕੇਸ ਦੀ ਸੀਲਬੰਦ ਸਟੇਟਸ ਰਿਪੋਰਟ ਸੌਂਪ ਦਿੱਤੀ ਹੈ। ਇਸ ਤੋਂ ਪਹਿਲਾਂ ਕੋਟਕਪੂਰਾ ਗੋਲ਼ੀਕਾਂਡ ਕੇਸ ਦੀ ਜਾਂਚ ਕਰ ਰਹੀ ਐੱਸਆਈਟੀ ਵੀ ਜ਼ਿਲ੍ਹਾ ਅਦਾਲਤ ਨੂੰ ਆਪਣੀ ਸਟੇਟਸ ਰਿਪੋਰਟ ਸੌਂਪ ਚੁੱਕੀ ਹੈ। ਇਸ ਰਿਪੋਰਟ ’ਤੇ ਹੁਣ 29 ਅਪ੍ਰੈਲ ਨੂੰ ਅਗਲੀ ਸੁਣਵਾਈ ਹੋਵੇਗੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪਿਛਲੇ ਸਾਲ ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ ਦੀਆਂ ਘਟਨਾਵਾਂ ਨਾਲ ਸਬੰਧਤ ਸਾਰੀਆਂ ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਜ਼ਿਲ੍ਹਾ ਅਦਾਲਤ ਨੂੰ ਦੋਵੇਂ ਕੇਸਾਂ ਦੀ ਇਕੱਠਿਆਂ ਸੁਣਵਾਈ ਕਰਨ ਦੀ ਹਦਾਇਤ ਦਿੱਤੀ ਸੀ। ਨਾਲ ਹੀ ਜਾਂਚ ਕਰ ਰਹੀ ਦੋਵੇਂ ਵਿਸ਼ੇਸ਼ ਜਾਂਚ ਟੀਮਾਂ ਨੂੰ ਵੀ ਕੇਸ ਦੀ ਜਾਂਚ ਸਬੰਧੀ ਆਪੋ-ਆਪਣੀ ਸਟੇਟਸ ਰਿਪੋਰਟ ਸਮੇਂ ’ਤੇ ਜ਼ਿਲ੍ਹਾ ਅਦਾਲਤ ’ਚ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button