Breaking NewsIndiaNewsPoliticsPunjab

SIT ਮਾਮਲੇ ‘ਤੇ ਫੇਰ ਪਿਆ ਘਮਾਸਾਣ, ਅੱਜ ਹੋਵੇਗਾ ਦੁੱਧ ਦਾ ਦੁੱਧ, ਪਾਣੀ ਦਾ ਪਾਣੀ? (ਵੀਡੀਓ)

ਚੰਡੀਗੜ੍ਹ : ਬੇਅਦਬੀ ਮਾਮਲੇ ‘ਚ ਬਾਦਲ ਪਿਓ-ਪੁੱਤ ਤੋਂ ਬਾਅਦ, ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਅੱਜ ਐੱਸ.ਆਈ.ਟੀ. ਅੱਗੇ ਪੇਸ਼ ਹੋਣਗੇ। ਡਾ. ਚੀਮਾ ਨੂੰ ਸੰਮਨ ਭੇਜ ਕੇ ਫਰੀਦਕੋਟ ਕੈਂਪ ਦਫਤਰ ਵਿੱਚ ਪੇਸ਼ ਹੋਣ ਦੇ ਹੁਕਮ ਸੁਣਾਏ ਗਏ ਸੀ। ਉਧਰ ਦਲਜੀਤ ਸਿੰਘ ਚੀਮਾ ਦੇ ਪੇਸ਼ ਹੋਣ ਤੋਂ ਪਹਿਲਾਂ ਆਪ ਨੇ ਚੀਮਾ ਨੂੰ ਬਾਦਲਾਂ ਤੋਂ ਵੀ ਵੱਡਾ ਦੋਸ਼ੀ ਕਰਾਰ ਦਿੱਤਾ ਹੈ। ਚੰਡੀਗੜ੍ਹ ‘ਚ ਬੇਅਦਬੀ ਮਾਮਲੇ ਸਬੰਧੀ ਆਪਣੇ ਬਿਆਨ ਦਰਜ ਕਰਵਾਉਣ ਪਹੁੰਚੇ ਆਪ ਵਿਧਾਇਕ ਅਮਰਜੀਤ ਸਿੰਘ ਸੰਦੋਆ ਅਤੇ ਉਨ੍ਹਾਂ ਨਾਲ ਆਏ।

Read Also SIT | Sukhbir Badal ਲਓ ਜੀ SIT ਅੱਗੇ ਪੇਸ਼ ਹੋਏ ਸੁਖਬੀਰ ਬਾਦਲ

ਅਮਨ ਅਰੋੜਾ ਨੇ ਦੋਸ਼ ਲਾਇਆ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਸੌਦਾ ਸਾਧ ਦਾ ਮੁਆਫੀਨਾਮਾ ਡਾ. ਚੀਮਾ ਹੀ ਲੈ ਕੇ ਆਏ ਸਨ, ਉਨ੍ਹਾਂ ਨੇ ਕਿਹਾ ਕਿ ਜੇਕਰ ਸਿਟ ਦਲਜੀਤ ਚੀਮਾ ਨੂੰ ਜਾਂਚ ਚ ਸ਼ਾਮਿਲ ਕਰ ਲੈਂਦੀ ਹੈ ਅਤੇ ਉਨ੍ਹਾਂ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਜਾਂਦੀ ਹੈ ਤਾਂ ਕਈ ਅਹਿਮ ਖੁਲਾਸੇ ਹੋ ਸਕਦੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਐੱਸ.ਆਈ.ਟੀ. ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਸਣੇ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਤੋਂ ਵੀ ਪੁੱਛਗਿੱਛ ਕਰ ਚੁੱਕੀ ਹੈ। ਹੁਣ ਦੇਖਣਾ ਹੋਵੇਗਾ ਕਿ ਡਾ. ਦਲਜੀਤ ਚੀਮਾ ਦੀ ਐੱਸ.ਆਈ.ਟੀ. ਪੇਸ਼ੀ ਤੋਂ ਬਾਅਦ ਮਾਮਲੇ ਵਿੱਚ ਹੋਰ ਕਿਹੜਾ ਨਵਾਂ ਤੱਥ ਨਿਕਲ ਕੇ ਸਾਹਮਣੇ ਆਉਂਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button