Breaking NewsD5 specialNewsPunjab

Sketches of Ludhiana ਗੈਂਗਰੇਪ ਦੇ ਦੋਸ਼ੀ, ਬਲਾਤਕਾਰ ਪੀੜਤ ਕੁੜੀ ਦਾ ਬਿਆਨ ਸੁਣੋ (ਵੀਡੀਓ)

ਲੁਧਿਆਣਾ ਗੈਂਗਰੇਪ ਤੋਂ ਬਾਅਦ ਪੁਲਿਸ ਲਗਾਤਾਰ ਦੋਸ਼ੀਆਂ ਦੀ ਭਾਲ ਵਿੱਚ ਜੁਟੀ ਹੋਈ ਹੈ। ਸਮੂਹਿਕ ਬਲਾਤਕਾਰ ਮਾਮਲੇ ‘ਚ ਕੁਝ ਨੌਜਵਾਨਾਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਛੇ ਮੁਲਜ਼ਮਾਂ ਦੇ ਸਕੈਚ ਜਾਰੀ ਕੀਤੇ ਗਏ ਹਨ। ਪੀੜਤ ਕੁੜੀ ਦੇ ਬਿਆਨਾਂ ਦੇ ਅਧਾਰ ‘ਤੇ ਪੁਲਿਸ ਨੇ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਹੋਈ ਹੈ। ਟੈਕਨਿਕਲ ਟੀਮ ਦੀ ਵੀ ਮਦਦ ਲਈ ਜਾ ਰਹੀ ਹੈ ਤਾਂ ਜੋ ਕੇਸ ਨੂੰ ਛੇਤੀ ਤੋਂ ਛੇਤੀ ਹੱਲ ਕੀਤਾ ਜਾਵੇ। ਈਸੇਵਾਲ ਪਿੰਡ ਨੇੜੇ ਕਾਲਜ ਵਿਦਿਆਰਥਣ ਨਾਲ ਹੋਏ ਸਮੂਹਿਕ ਬਲਾਤਕਾਰ ਨੇ ਕਾਨੂੰਨ ਵਿਵਸਥਾ ‘ਤੇ ਵੀ ਸਵਾਲ ਖੜੇ ਕੀਤੇ ਹਨ।

Read Also ਚੀਕਾਂ ਮਾਰਦੀ ਰਹੀ ਗੈਂਗਰੇਪ ਪੀੜਤਾ, ਫੋਨ ਕਾਲ ਦੀ ਪੂਰੀ ਆਡੀਓ ਵਾਇਰਲ (ਵੀਡੀਓ)

ਆਪਣੇ ਦੋਸਤ ਨਾਲ ਕਾਰ ‘ਚ ਜਾ ਰਹੀ ਲੜਕੀ ਨੂੰ ਪਹਿਲਾਂ ਅਗਵਾ ਕੀਤਾ ਗਿਆ ਅਤੇ ਫੇਰ ਇਸ ਘਿਨੌਣੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਤਫ਼ਤੀਸ਼ੀ ਅਫ਼ਸਰ ਏਐੱਸਆਈ ਨੂੰ ਵੀ ਸਸਪੈਂਡ ਕੀਤਾ ਜਾ ਚੁੱਕਾ ਹੈ ਸਰਕਾਰ ਤੇ ਪੁਲਿਸ ਲਈ ਚੁਣੌਤੀ ਬਣਿਆ ਇਹ ਮਾਮਲਾ ਵਿਧਾਨ ਸਭਾ ‘ਚ ਵੀ ਗੂੰਜਿਆ। ਡੀਆਈਜੀ ਰਣਬੀਰ ਸਿੰਘ ਖੱਟੜਾ ਪੂਰੇ ਮਾਮਲੇ ਨੂੰ ਸੁਲਝਾਉਣ ਲਈ, ਪੁਲਿਸ ਟੀਮ ਦੀ ਅਗਵਾਈ ਕਰਦੇ ਨਜ਼ਰ ਆਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button