Soni ਵਲੋਂ ਪੰਜਾਬ ਦੀ ਫੂਡ ਇੰਡਸਟਰੀ ਦੇ 22 ਹੋਰ ਰੈਸਤਰਾਂ / ਫੂਡ ਜਾਇੰਟ ਦਾ ਸਨਮਾਨ

ਚੰਡੀਗੜ੍ਹ: ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰੀ Om Prakash Soni ਵਲੋਂ ਪੰਜਾਬ ਰਾਜ ਦੀਆਂ ਫੂਡ ਇੰਡਸਟਰੀ ਨਾਲ ਜੁੜੇ 22 ਰੈਸਤਰਾਂ ਅਤੇ ਫੂਡ ਜਾਇੰਟਸ ਦੇ ਮਾਲਕਾਂ ਦਾ ਸਨਮਾਨ ਕੀਤਾ ਗਿਆ । ਐਸ.ਆਰ.ਐਸ.ਫਾਉਂਡੇਸ਼ਨ ਵਲੋਂ ਕਰਵਾਏ ਗਏ ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ Soni ਨੇ ਕਿਹਾ ਕਿ ਪੰਜਾਬ ਰਾਜ ਦੀ ਸੈਰ ਸਪਾਟਾ ਸਨਅਤ ਨੂੰ ਪ੍ਰਫੁੱਲਿਤ ਕਰਨ ਵਿੱਚ ਸੂਬੇ ਦੇ ਰੈਸਤਰਾਂ ਅਤੇ ਫੂਡ ਜਾਇੰਟਸ ਦਾ ਅਹਿਮ ਰੋਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਸੈਰ ਸਪਾਟਾ ਅਤੇ ਫੂਡ ਨਾਲ ਸਬੰਧਤ ਇੰਡਸਟਰੀ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ।
http://ਮਜੀਠੀਆ ‘ਤੇ FIR ਦਾ ਅਸਲ ਸੱਚ ! ਕੀਹਦੇ ਇਸ਼ਾਰੇ ‘ਤੇ ਹੋਈ ਕਾਰਵਾਈ ? D5 Channel Punjabi
ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਹਾਜਰ ਮਸ਼ਹੂਰ ਸ਼ੈਫ ਪਦਮ ਸ੍ਰੀ Sanjeev Kapoor ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬੀ ਫੂਡ ਪੂਰੀ ਦੁਨੀਆਂ ਵਿੱਚ ਦਿਨੋ-ਦਿਨ ਮਸ਼ਹੂਰ ਹੁੰਦਾ ਜਾ ਰਿਹਾ ਹੈ ਅਤੇ ਪੰਜਾਬ ਦੇ ਰੈਸਤਰਾਂ ਅਤੇ ਫੂਡ ਜਾਇੰਟਸ ਦੇ ਮਾਲਕਾਂ ਨੂੰ ਖਾਣੇ ਦੇ ਪੌਸ਼ਟਿਕ ਤੱਤਾਂ ਨੂੰ ਬਰਕਰਾਰ ਰੱਖਣ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ। ਇਸ ਮੌਕੇ ਅਨਮੋਲ ਕਵਾਤਰਾ , ਅਨੀਸ਼ ਸਲਾਥ,ਵਾਈ ਪੀ ਸਿੱਕਾ, ਅਭੀਸ਼ੇਕ ਦੱਤ,ਪਾਇਲਟ ਅਰੁਣ ਹੂਡਾ ,ਡਾ ਕਨੁਪ੍ਰੀਤ ਅਰੋੜਾ,ਮੂਰਤੀ ਫੂਡਸ,ਭੈਣਾ ਦਾ ਢਾਬਾ,ਬਰਿਸਤਾ ਖੰਨਾ,ਓਵਨ ਐਕਸਪ੍ਰੇਸ,ਲਾਇਫਸਟਾਇਲ ਹੋਟਲ ਅਤੇ ਰਿਜ਼ਾਰਟਸ,ਡਿਮਸਮ ਬਾਕਸ,ਹਵੇਲੀ ਜਲੰਧਰ,ਅੰਕਲ ਜੈਕ,ਕਲਾਉਡ ਕਿਚਨ (ਗੌਰਮੇਟ), ਰਿਸ਼ਿਕਾ ਫੂਡਸ -ਸਤਨਾਮਿਆ ਜੰਕਸ਼ਨ,ਗੌਰਵ ਨਾਗਪਾਲ,ਅਨਿਰੁੱਧ ਠਾਕੁਰ,ਬੈਕ ਟੂ ਸੋਰਸ-ਕੈਫੇ ਵੇਲਬੀਇੰਗ,ਸਪਾਰਟਨ ,ਪਾਲ ਢਾਬਾ,ਓਰਿਕਾ,ਢਾਬਾ 7,ਬਾਬਾ ਡੇਅਰੀ, ਸਿੰਧੀ ਸਵੀਟਸ ,ਕਟਾਨੀ 35,ਕਿੰਗ ਹਿਲਸ ਟਰੇਵਲਸ,ਕਰਤਾਰ ਬੇਕਰੀ ਦਾ ਸਨਮਾਨ ਕੀਤਾ ਗਿਆ।
ਮਜੀਠੀਆ ਖ਼ਿਲਾਫ਼ FIR ਮਗਰੋਂ ਸੁਖਬੀਰ ਬਾਦਲ ਦਾ ਪਹਿਲਾ ਬਿਆਨ,ਪਲਟਿਆ ਸਾਰਾ ਪਾਸਾ, ਵੱਡੇ ਬਾਦਲ ਵੀ ਰਹਿ ਗਏ ਹੈਰਾਨ!
ਐਸਆਰਐਸ ਫਾਊਂਡੇਸ਼ਨ ਦੇ ਡਾਇਰੈਕਟਰ Dr. Sajan Sharma ਨੇ ਕਿਹਾ ਕਿ ਸਾਡੀ ਸੰਸਥਾ ਪੰਜਾਬ ਰਾਜ ਦੇ ਰੈਸਤਰਾਂ ਤੇ ਫੂਡ ਜਾਇੰਟਸ ਨੂੰ ਸੰਸਾਰ ਪੱਧਰ ‘ਤੇ ਪ੍ਰਸਿੱਧ ਕਰਨ ਲਈ ਯਤਨਸ਼ੀਲ ਹੈ।ਇਸੇ ਮੰਤਵ ਲਈ ਸਾਡੀ ਸੰਸਥਾ ਵਲੋਂ ਇਹ ਸਮਾਗਾਮ ਕਰਵਾਇਆ ਗਿਆ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਕਾਰਜ ਜਾਰੀ ਰਹਿਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਸੀ ਪਠਾਣਾ ਤੋਂ ਵਿਧਾਇਕ Gupreet Singh GP ਅਤੇ ਮੋਗੇ ਤੋਂ ਵਿਧਾਇਕ ਹਰਜੋਤ ਕਮਲ ਸਿੰਘ ਅਤੇ ਐਸ.ਐਸ.ਪੀ. ਚੰਡੀਗੜ੍ਹ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.