Breaking NewsD5 specialIndiaNewsTop News

Sonia Gandhi ਨੇ ਅੱਜ ਦਿੱਲੀ ‘ਚ ਪਾਰਟੀ ਹੈੱਡਕੁਆਟਰ ‘ਚ ਕਾਂਗਰਸ ਵਰਕਿੰਗ ਕਮੇਟੀ ਦੀ ਸੱਦੀ ਮੀਟਿੰਗ 

ਨਵੀਂ ਦਿੱਲੀ : ਹਾਲ ਹੀ ‘ਚ ਹੋਈਆਂ ਵਿਧਾਨ ਸਭਾ ਚੋਣਾਂ ‘ਚ ਮਿਲੀ ਕਰਾਰੀ ਹਾਰ ਦਾ ਸਾਹਮਣਾ ਕਰਨ ਤੋਂ ਸੋਨੀਆ ਗਾਂਧੀ ਨੇ ਅੱਜ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ ‘ਤੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਹੈ। ਜਿਸ ‘ਚ ਹਾਰ ਦੇ ਕਾਰਨਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਅਗਲੀ ਰਣਨੀਤੀ ‘ਤੇ ਚਰਚਾ ਕੀਤੀ ਜਾਵੇਗੀ। ਕਾਂਗਰਸ ਦੀ ਨੀਤੀ ਬਣਾਉਣ ਵਾਲੀ ਸਿਖਰਲੀ ਸੰਸਥਾ ਸੀਡਬਲਿਊਸੀ ਦੀ ਮੀਟਿੰਗ ਅਜਿਹੇ ਸਮੇਂ ਵਿੱਚ ਹੋਣ ਜਾ ਰਹੀ ਹੈ ਜਦੋਂ ਕਾਂਗਰਸ ਪੰਜਾਬ ਵਿੱਚ ਸੱਤਾ ਗੁਆ ਚੁੱਕੀ ਹੈ ਅਤੇ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਨੀਪੁਰ ਵਿੱਚ ਵੀ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

ਗਾਂਧੀ ਪਰਿਵਾਰ ’ਤੇ ਭੜਕਿਆ ਧੀਮਾਨ, ਖੋਲ੍ਹਿਆ ਮੋਰਚਾ, ਪੰਜਾਬ ਕਾਂਗਰਸ ਦੇ ਲੀਡਰ ਵੀ ਖੜਕਾਏ | D5 Channel Punjabi

ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਮਾੜੇ ਪ੍ਰਦਰਸ਼ਨ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਉਨ੍ਹਾਂ ਦੇ ਪੁੱਤਰ ਅਤੇ ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਉੱਤਰ ਪ੍ਰਦੇਸ਼ ਵਿੱਚ ਪਾਰਟੀ ਦੀ ਚੋਣ ਮੁਹਿੰਮ ਦੀ ਅਗਵਾਈ ਕਰਨ ਵਾਲੀ ਧੀ ਪ੍ਰਿਅੰਕਾ ਗਾਂਧੀ ਵਾਡਰਾ ਐਤਵਾਰ ਨੂੰ ਆਪਣਾ ਅਸਤੀਫਾ ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਦੀ ਆਗਾਮੀ ਮੀਟਿੰਗ ਵਿੱਚ ਸੌਂਪ ਸਕਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button