PunjabTop News

SSP ਬਰਨਾਲਾ ਖ਼ਿਲਾਫ਼ ਲਿਆ ਸੂ-ਮੋਟੋ ਨੋਟਿਸ, ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦਾ ਹੈ ਮਾਮਲਾ

ਬਰਨਾਲਾ ਵਿਖੇ ਹੜਤਾਲੀ ਸਫ਼ਾਈ ਕਰਮਚਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਤਿੱਖੀ ਝੜਪ ਹੋ ਗਈ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਵਿੱਚ ਇੱਕ ਮਹਿਲਾ ਸਫ਼ਾਈ ਕਰਮਚਾਰੀ ਸਮੇਤ ਕਈ ਕਰਮਚਾਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਵੱਲੋਂ ਸਖ਼ਤ ਨੋਟਿਸ ਬਰਨਾਲਾ ਵਿਚ ਸਫਾਈ ਕਰਮਚਾਰੀਆਂ ‘ਤੇ ਲਾਠੀਚਾਰਜ ਦੇ ਮਾਮਲਾ ਦਾ ਸਖਤ ਨੋਟਿਸ ਲਿਆ ਗਿਆ। ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਦਾ ਹਵਾਲਾ ਦਿੰਦਿਆਂ ਕਮਿਸ਼ਨ ਨੇ SSP ਬਰਨਾਲਾ ਖ਼ਿਲਾਫ਼ ਸੂ-ਮੋਟੋ ਨੋਟਿਸ ਲਿਆ ਤੇ ਮੁੱਖ ਸਕੱਤਰ ਪੰਜਾਬ ਅਤੇ DGP ਪੰਜਾਬ ਨੂੰ 7 ਦਿਨਾਂ ਦੇ ਅੰਦਰ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਦੂਜੇ ਪਾਸੇ DSP ਬਰਨਾਲਾ ਸਤਬੀਰ ਸਿੰਘ ਨੇ ਦੱਸਿਆ ਕਿ ਮਾਨਸੂਨ ਦੇ ਮੌਸਮ ਵਿੱਚ ਬੀਮਾਰੀਆਂ ਫੈਲਣ ਦੇ ਖ਼ਤਰੇ ਨੂੰ ਦੇਖਦਿਆਂ ਹਾਈਕੋਰਟ ਨੇ ਸ਼ਹਿਰ ਦੀ ਸਫ਼ਾਈ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਦੀ ਪਹਿਲ ਲਾਅ ਐਂਡ ਆਰਡਰ ਬਣਾਏ ਰੱਖਣਾ ਅਤੇ ਹਾਈਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਵਾਉਣਾ ਹੈ। ਹੜਤਾਲੀ ਕਰਮਚਾਰੀਆਂ ਵੱਲੋਂ ਕੂੜਾ ਹਟਾਉਣ ਦੇ ਕੰਮ ‘ਚ ਰੁਕਾਵਟ ਪਾਉਣ ਕਾਰਨ ਸਥਿਤੀ ‘ਤੇ ਕਾਬੂ ਪਾਉਣ ਲਈ ਪੁਲਿਸ ਨੂੰ ਸਖ਼ਤੀ ਵਰਤਣੀ ਪਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button