Breaking NewsD5 specialIndiaNewsTop News

Singhu Border Murder ‘ਤੇ ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਬਿਆਨ

ਨਵੀਂ ਦਿੱਲੀ : ਸਿੰਘੂ ਬਾਰਡਰ ‘ਤੇ ਸਵੇਰੇ ਹੋਈ ਕਤਲ ਦੀ ਵਾਰਦਾਤ ‘ਤੇ ਸੰਯੁਕਤ ਕਿਸਾਨ ਮੋਰਚੇ ਨੇ ਸਖਤ ਨਿੰਦਾ ਕਰਦੇ ਹੋਏ ਕਿਹਾ ਹੈ ਕਿ ਇਸ ਵਾਰਦਾਤ ਨਾਲ ਕਿਸਾਨਾਂ ਦਾ ਕੋਈ ਸਬੰਧ ਨਹੀਂ ਹੈ। ਇਸ ਤੋਂ ਇਲਾਵਾ ਉਹ ਮਾਰੇ ਗਏ ਵਿਅਕਤੀ ਅਤੇ ਇਸ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਸੰਗਠਨਾਂ ਨਾਲ ਸੰਯੁਕਤ ਕਿਸਾਨ ਮੋਰਚੇ ਦਾ ਕੋਈ ਲੈਣਾ – ਦੇਣਾ ਨਹੀਂ ਹੈ।

2022 ਦੀਆਂ ਚੋਣਾਂ ਨੂੰ ਲੈ ਕੇ ਚੜੂਨੀ ਦਾ ਵੱਡਾ ਬਿਆਨ, ਰੁਲਦੂ ਸਿੰਘ ਮਾਨਸਾ ਨੇ ਦਿੱਤਾ ਸਪੱਸ਼ਟੀਕਰਨ

ਮੋਰਚੇ ਦੇ ਨੇਤਾਵਾਂ ਨੇ ਮੰਗ ਕੀਤੀ ਹੈ ਕਿ ਇਸ ਦੋਸ਼ ਨੂੰ ਅੰਜ਼ਾਮ ਦੇਣ ਵਾਲਿਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਸ ਸਾਜਿਸ਼ ਦਾ ਪਰਦਾਫਾਸ਼ ਕਰਨ ਲਈ ਬਕਾਇਦਾ ਜਾਂਚ ਹੋਣੀ ਚਾਹੀਦੀ ਹੈ। ਨੇਤਾਵਾਂ ਨੇ ਲਿਖਤੀ ਬਿਆਨ ‘ਚ ਕਿਹਾ ਹੈ ਕਿ ਮੋਰਚਾ ਪਹਿਲਾਂ ਵੀ ਪੁਲਿਸ ਦਾ ਸਹਿਯੋਗ ਕਰਦਾ ਆ ਰਿਹਾ ਹੈ ਅਤੇ ਇਸ ਮਾਮਲੇ ‘ਚ ਵੀ ਹਰ ਤਰ੍ਹਾਂ ਦਾ ਸਹਿਯੋਗ ਕਰੇਗਾ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button