EntertainmentTop News

Suicide Case : ਟੀਵੀ ਅਦਾਕਾਰਾ ਵੈਸ਼ਾਲੀ ਠੱਕਰ ਨੇ ਫਾਹਾ ਲੈ ਕੀਤੀ ਖੁਦਕੁਸ਼ੀ

ਇੰਦੌਰ : ਟੀਵੀ ਅਦਾਕਾਰਾ ਵੈਸ਼ਾਲੀ ਠੱਕਰ ਵੱਲੋਂ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਅਦਾਕਾਰਾ ਦੀ ਲਾਸ਼ ਉਨ੍ਹਾਂ ਦੇ ਘਰ ਤੋਂ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਵੈਸ਼ਾਲੀ ਠੱਕਰ ਮੱਧ ਪ੍ਰਦੇਸ਼ ਦੇ ਇੰਦੌਰ ‘ਚ ਰਹਿ ਰਹੀ ਘਰ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਵੈਸ਼ਾਲੀ ਠੱਕਰ ਮਸ਼ਹੂਰ ਟੀਵੀ ਸੀਰੀਅਲ ‘ਯੇ ਰਿਸ਼ਤਾ ਕਯਾ ਕਹਿਲਾਤਾ ਹੈ’ ‘ਚ ਕੰਮ ਕਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਮਸ਼ਹੂਰ ਸੀਰੀਅਲ ‘ਸਸੁਰਾਲ ਸਿਮਰ ਕਾ’ ‘ਚ ਵੀ ਨਜ਼ਰ ਆ ਚੁੱਕੀ ਹੈ।

ਕਿਸਾਨਾਂ ਨੂੰ ਮਿਲੂ ਮੁਆਵਜ਼ਾ, ਸਰਕਾਰ ਨੇ ਕਰਤਾ ਵੱਡਾ ਐਲਾਨ | D5 Channel Punjabi

ਕੁਝ ਮੀਡੀਆ ਰਿਪੋਰਟਾਂ ਵਿੱਚ ਇਹ ਵੀ ਕਿਹਾ ਜਾ ਰਿਹਾ ਹੈ ਕਿ ਪੁਲਿਸ ਨੇ ਇੱਕ ਸੁਸਾਈਡ ਨੋਟ ਬਰਾਮਦ ਕੀਤਾ ਹੈ। ਮਸ਼ਹੂਰ ਅਦਾਕਾਰਾ ਦੀ ਮੌਤ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਵੈਸ਼ਾਲੀ ਦੀ ਲਾਸ਼ ਫਾਹੇ ਨਾਲ ਲਟਕਦੀ ਮਿਲਣ ਤੋਂ ਬਾਅਦ ਤੇਜਾਜੀ ਨਗਰ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵੈਸ਼ਾਲੀ ਲਗਭਗ ਇਕ ਸਾਲ ਤੋਂ ਇੰਦੌਰ ‘ਚ ਰਹਿ ਰਹੀ ਸੀ। ਅਭਿਨੇਤਰੀ ਦੀ ਮੌਤ ਤੋਂ ਬਾਅਦ ਬਰਾਮਦ ਹੋਏ ਸੁਸਾਈਡ ਨੋਟ ‘ਚ ਕੀ ਲਿਖਿਆ ਗਿਆ ਹੈ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button