D5 specialNewsPunjabTop News

ਖਾਲਸਾ ਪੰਥ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਦਮਦਮਾ ਸਾਹਿਬ ਤੋਂ ਕੱਢੇ ਜਾ ਰਹੇ ਦੋਵੇਂ ਖਾਲਸਾ ਮਾਰਚਾਂ ਦੀ ਡਟਵੀਂ ਹਮਾਇਤ ਕਰੇ – ਸੁਖਬੀਰ ਸਿੰਘ ਬਾਦਲ

ਕਿਹਾ ਕਿ ਆਪ ਸਰਕਾਰ ਸਰਹੱਦੀ ਕਿਸਾਨਾਂ ਨੂੰ ਜਾਰੀ ਕੀਤੇ ਨੋਟਿਸ ਵਾਪਸ ਲਵੇ, ਸਰਕਾਰ ਨੂੰ ਕਿਸੇ ਨੂੰ ਵੀ ਉਸਦੀ ਜ਼ਮੀਨ ਵਿਚੋਂ ਉਜਾੜਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ

ਫਿਰੋਜ਼ਪੁਰ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਖਾਲਸਾ ਪੰਥ ਨੂੰ ਅਪੀਲ ਕੀਤੀ ਕਿ ਉਹ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ 7 ਅਕਤੂਬਰ ਨੂੰ ਕੱਢੇ ਜਾ ਰਹੇ ਦੋਵੇਂ ਖਾਲਸਾ ਮਾਰਚਾਂ ਦੀ ਡਟਵੀਂ ਹਮਾਇਤ ਕਰੇ ਅਤੇ ਕਿਹਾ ਕਿ ਸਿੱਖ ਕੌਮ ਅਤੇ ਇਸ ਦੀ ਤਾਕਤ ਨੂੰ ਵੰਡਣ ਦੀਆਂ ਸਾਜਿਸ਼ਾਂ ਨੂੰ ਮਾਤ ਪਾਏਗੀ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਿਹਨਾਂ ਫਿਰੋਜ਼ਪੁਰ ਦਿਹਾਤੀ ਦੇ ਅਨੇਕਾਂ ਪਿੰਡਾਂ ਦਾ ਦੌਰਾ ਕੀਤਾ, ਨੇ ਆਪ ਸਰਕਾਰ ਨੁੰ ਚੇਤਾਵਨੀ ਦਿੱਤੀ ਕਿ ਉਹ ਪਿਛਲੇ 50 ਸਾਲਾਂ ਤੋਂ ਇਥੇ ਕਾਸ਼ਤ ਕਰ ਰਹੇ ਕਿਸਾਨਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ। ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਕਿਸਾਨਾਂ ਨੂੰ ਜਾਰੀ ਕੀਤੇ ਗਏ ਸਾਰੇ ਨੋਟਿਸ ਵਾਪਸ ਲਏ ਜਾਣ ਅਤੇ ਕਿਹਾ ਕਿ ਇਹਨਾਂ ਕਿਸਾਨਾਂ ਨੁੰ ਕਾਸ਼ਤ ਦੇ ਅਧਿਕਾਰ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਦਿੱਤੇ ਸਨ ਤੇ ਜੇਕਰ ਹੁਣ ਕੋਈ ਸ਼ਰਤ ਪੂਰੀ ਕਰਨੀ ਹੈ ਤਾਂ ਉਹ ਕੀਤੀ ਜਾ ਸਕਦੀ ਹੈ ਪਰ ਕਾਸ਼ਤਕਾਰਾਂ ਤੋ. ਜ਼ਮੀਨ ਨਹੀਂ ਖੋਹੀ ਜਾਣੀ ਚਾਹੀਦੀ।

ਸਰਕਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਕਿ ਆਪ ਸਰਕਾਰ ਕੋਲ ਸ਼ਗਨ ਸਕੀਮ ਤੇ ਬੁਢਾਪਾ ਪੈਨਸ਼ਨ ਵਾਸਤੇ ਪੈਸੇ ਨਹੀਂ ਹਨ ਪਰ ਇਹ 700 ਕਰੋੜ ਰੁਪਏ ਝੂਠੀ ਇਸ਼ਤਿਹਾਰਬਾਜ਼ੀ ’ਤੇ ਖ਼ਰਚ ਕਰਰਹੀਹੈ। ਉਹਨਾਂ ਕਿਹਾ ਕਿ ਰੋਜ਼ਾਨਾ ਢਾਈ ਕਰੋੜ ਰੁਪਏ ਪੇਡ ਨਿਊਜ਼ ’ਤੇ ਖ਼ਰਚ ਕੀਤਾ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਇਥੇ ਮੁਦਕੀ ਵਿਖੇ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਦੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 2014 ਨੂੰ ਜਾਇਜ਼ ਠਹਿਰਾਉਣ ਦੇ ਵਿਤਕਰੇ ਭਰਪੂਰ ਫੈਸਲੇ ਨਾਲ ਸਿੱਖ ਕੌਮ ਨਾਲ ਵੱਡਾ ਅਨਿਆ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਰਫ ਸੰਸਦ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਰਾਜੀ ਰੁਤਬੇ ਵਿਚ ਤਬਦੀਲੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਸ਼੍ਰੋਮਣੀ ਕਮੇਟੀ ਦੇ ਕੇਸ ਦਾ ਫੈਸਲਾ ਸੁਣਾ ਦਿੱਤਾ ਹਾਲਾਂਕਿ ਇਹ ਅੰਤਰਰਾਜੀ ਸੰਸਥਾ ਹੈ। ਜਦੋਂ ਕਿ ਪਹਿਲਾਂ ਪੰਜਾਬ ਸਰਕਾਰ ਵਲੋਂ ਐਸ. ਵਾਈ. ਐਲ. ਦੇ ਮਾਮਲੇ ’ਤੇ ਪਾਸ ਕੀਤੇ ਐਕਟਾਂ ਇਹ ਕਹਿ ਕੇ ਮਾਨਤਾ ਨਹੀਂ ਦਿੱਤੀ ਕਿ ਐਸ. ਵਾਈ. ਐਲ. ਅੰਤਰਰਾਜੀ ਮਸਲਾ ਹੈ।

ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਇਕ ਤੱਥ ਹੈ ਕਿ ਸ਼੍ਰੋਮਣੀ ਕਮੇਟੀ ਪਾਰਲੀਮੈਂਟ ਦੇ ਐਕਟ ਅਨੁਸਾਰ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਇਸ ਦੀਆਂ ਚੋਣਾਂ ਕਰਵਾਉਣ ਲਈ ਕੇਂਦਰ ਸਰਕਾਰ ਹੀ ਇਸ ਦੀਆਂ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨਰ ਦੀ ਨਿਯੁਕਤੀ ਕਰਦੀ ਹੈ ਤੇ ਚੋਣਾਂ ਕਰਵਾਉਂਦੀ ਹੈ। ਉਨ੍ਹਾਂ ਕਿਹਾ ਕਿ ਹੋਰ ਕਿਸੇ ਧਰਮ ਵਿਚ ਇਸ ਦੀਆਂ ਧਾਰਮਿਕ ਸੰਸਥਾਵਾਂ ਨੂੰ ਚਲਾਉਣ ਲਈ ਇਹ ਲੋਕਤੰਤਰੀ ਵਿਵਸਥਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਸਾਰਿਆਂ ਗੁਰਦੁਆਰਾ ਸਾਹਿਬਾਨ ਵਿਚ ਇਕਸਾਰ ਮਰਿਆਦਾ ਦੀ ਪਾਲਣਾ ਹੁੰਦੀ ਹੈ ਤੇ ਪ੍ਰਬੰਧ ਸਹੀ ਤਰੀਕੇ ਚਲਾਇਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਹਰਿਆਣਾ ਦੀ ਪਿਛਲੀ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਹਰਿਆਣਾ ਵਿਚ ਪਹਿਲੀ ਵਾਰ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਚਾਰ ਪੇਸ਼ ਕੀਤਾ ਸੀ ਪਰ ਤਤਕਾਲੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਇਸ ’ਤੇ ਇਹ ਕਹਿ ਕੇ ਰੋਕ ਲਾ ਦਿੱਤੀ ਸੀ ਕਿ ਉਨ੍ਹਾਂ ਦੇ ਪਿਤਾ ਨੇ ਵੀ ਗੁਰਦੁਆਰਾ ਐਕਟ ਬਣਾਉਣ ਲਈ ਚੱਲੀ ਲਹਿਰ ਵਿਚ ਆਪਣੀ ਗ੍ਰਿਫ਼ਤਾਰੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਹਰਿਆਣਾ ਵਿਚ 2014 ਦੀਆਂ ਵਿਧਾਨ ਸਭਾ ਚੋਣਾਂ ਤੋਂ ਦੋ ਮਹੀਨੇ ਪਹਿਲਾਂ ਹੁੱਡਾ ਨੇ ਇਹ ਵਿਵਾਦਗ੍ਰਸਤ ਐਕਟ ਬਣਾ ਦਿੱਤਾ, ਜਿਸ ਨੂੰ ਅਕਾਲੀ ਦਲ ਨੇ ਅਦਾਲਤ ਵਿਚ ਚੁਣੌਤੀ ਦਿੱਤੀ।
ਸ. ਬਾਦਲ ਨੇ ਕਿਹਾ ਕਿ ਹਰਿਆਣਾ ਵਿਚ ਵੱਖਰੀ ਕਮੇਟੀ ਨੂੰ ਜਾਇਜ਼ ਠਹਿਰਾਉਣ ਦਾ ਸੁਪਰੀਮ ਕੋਰਟ ਦਾ ਫੈਸਲਾ ਸਿੱਖ ਕੌਮ ਦੇ ਹਿੱਤ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਪਹਿਲਾਂ ਹੀ ਭਾਜਪਾ ਦੀ ਹਮਾਇਤ ਪ੍ਰਾਪਤ ਬਲਜੀਤ ਸਿੰਘ ਦਾਦੂਵਾਲ ਗਰੁੱਪ ਅਤੇ ਕਾਂਗਰਸ ਦੀ ਹਮਾਇਤ ਪ੍ਰਾਪਤ ਝਿੰਡਾ ਗਰੁੱਪ ਦਰਮਿਆਨ ਗੁਰਦੁਆਰਾ ਸਾਹਿਬ ਦੇ ਕੰਟਰੋਲ ਨੂੰ ਲੈ ਕੇ ਜੰਗ ਸ਼ੁਰੂ ਹੋ ਚੁੱਕੀ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਦੱਸਿਆ ਕਿ ਕਿਵੇਂ ਇਸ ਤੋਂ ਪਹਿਲਾਂ ਭਾਜਪਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਕਬਜਾ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਣ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਦੇ ਮਕਸਦ ਨਾਲ ਹਰਿਆਣਾ ਕਮੇਟੀ ਨੂੰ ਮਾਨਤਾ ਦਿੱਤੀ ਗਈ ਹੈ। ਕਲ ਨੂੰ ਇਹ ਪੰਜਾਬ ਵਿਚ ਸ਼੍ਰੋਮਣੀ ਕਮੇਟੀ ਨੂੰ ਨਿਸ਼ਾਨਾ ਬਣਾਉਣਗੇ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਹੱਕਾਂ ਲਈ ਲੜਾਈ ਲੜਨ ਲਈ ਤੇ ਸਾਡੇ ਖਿਲਾਫ ਰਲੀਆਂ ਸਰਕਾਰਾਂ ਖਿਲਾਫ ਸੰਘਰਸ਼ ਕਰਨ ਲਈ ਇਕਜੁਟ ਹੋਣਾ ਪਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਕਿਵੇਂ ਪਿਛਲੀ ਕਾਂਗਰਸ ਸਰਕਾਰ ਅਤੇ ਮੌਜੂਦਾ ਆਪ ਸਰਕਾਰ ਨੇ ਸ਼੍ਰੋਮਣੀ ਕਮੇਟੀ ਦੇ ਖਿਲਾਫ ਹਲਫੀਆ ਬਿਆਨ ਦਾਇਰ ਕੀਤੇ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਅਤੇ ਕੇਂਦਰ ਸਰਕਾਰ ਨੇ ਵੀ ਸ਼੍ਰੋਮਣੀ ਕਮੇਟੀ ਦੇ ਖਿਲਾਫ ਬਿਆਨ ਦਿੱਤੇ।

ਇਸ ਮੌਕੇ ਜੋਗਿੰਦਰ ਸਿੰਘ ਜਿੰਦੂ, ਹਰਦੇਵ ਸਿੰਘ ਮਾਨ ਤੇ ਮੋਂਟੂ ਵੋਹਰਾ ਵੀ ਪ੍ਰੋਗਰਾਮ ਵਿਚ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button