Breaking NewsD5 specialNewsPunjabTop News

Sukhbir Badal ਦਾ ਵੱਡਾ ਐਲਾਨ, Akali Dal ਦੀ ਸਰਕਾਰ ਆਉਣ ‘ਤੇ ਸਾਰੇ ਵਰਗਾਂ ਨੂੰ ਮਿਲੇਗੀ 400 Unit ਮੁਫ਼ਤ ਬਿਜਲੀ

ਪਟਿਆਲਾ : ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਅਕਾਲੀ ਦਲ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਚੱਲਦਿਆਂ ਅੱਜ ਜਲੰਧਰ ਵਿਖੇ ਡੀ. ਏ. ਵੀ. ਯੂਨੀਵਰਸਿਟੀ ਨੇੜੇ ਬਹੁਜਨ ਸਮਾਜ ਪਾਰਟੀ ਅਤੇ ਅਕਾਲੀ ਦਲ ਵੱਲੋਂ ਗ਼ਰੀਬਾਂ ਦੇ ਮਸੀਹਾ ਸਾਹਿਬ ਕਾਂਸ਼ੀ ਰਾਮ ਜੀ ਦੀ ਬਰਸੀ ਮੌਕੇ ਅੱਜ ਭੁੱਲ ਸੁਧਾਰ ਰੈਲੀ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਰਧਾ ਦੇ ਫੁੱਲ ਭੇਟ ਕਰਕੇ ਨਿੱਘੀ ਸ਼ਰਧਾਂਜਲੀ ਦਿੱਤੀ। ਇਸ ਮੌਕੇ ਦਲਜੀਤ ਸਿੰਘ ਚੀਮਾ ਸਮੇਤ ਅਕਾਲੀ ਦਲ ਅਤੇ ਬਸਪਾ ਦੀ ਸਮੂਚੀ ਲੀਡਰਸ਼ਿਪ ਪਹੁੰਚੀ।

ਮੋਰਚੇ ਦਾ ਵੱਡਾ ਐਲਾਨ, ਫਿਰ ਰੁਕਣਗੀਆਂ ਰੇਲਾਂ, ਰੱਖੀ ਨਵੀਂ ਮੰਗ, ਆਹ ਤਰੀਕ ਨੂੰ ਨਾ ਕਰਿਓ ਸਫਰ !D5 Channel Punjabi

ਰੈਲੀ ਨੂੰ ਸੰਬੋਧਿਤ ਕਰਦੇ ਹੋਏ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਪੰਜਾਬ ‘ਚ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਹਰ ਵਰਗ ਨੂੰ 400 Unit ਮੁਫਤ ਬਿਜਲੀ ਮਿਲੇਗੀ। ਉਨ੍ਹਾਂ ਨੇ ਕਿਹਾ ਕਿ SC ਸਕਾਲਰਸ਼ਿਪ ਵੱਲੋਂ ਸ਼ੁਰੂ ਕੀਤੀ ਜਾਵੇਗੀ। ਹਰ ਵਿਅਕਤੀ ਦਾ 10 ਲੱਖ ਰੁਪਏ ਤੱਕ ਦਾ ਮੈਡੀਕਲ ਕਾਰਡ ਬਣੇਗਾ ਜਿਸਦੇ ਤਹਿਤ ਪ੍ਰਾਈਵੇਟ ਅਤੇ ਸਰਕਾਰੀ ਦੋਵਾਂ ਹਸਪਤਾਲਾਂ ‘ਚ ਮੁਫ਼ਤ ਇਲਾਜ ਕਰਵਾਇਆ ਜਾ ਸਕੇਗਾ।

ਲਖੀਮਪੁਰ ‘ਚ ਕਿਸਾਨਾਂ ਦੀ ਜਿੱਤ! ਵਿਜੈ ਇੰਦਰ ਸਿੰਗਲਾ ਦਾ ਨਵਾਂ ਐਲਾਨ || D5 Channel Punjabi

ਸੁਖਬੀਰ ਬਾਦਲ ਨੇ ਕਿਹਾ ਕਿ ਹਰ ਇੱਕ ਕਾਲਜ ‘ਚ 33 ਫ਼ੀਸਦੀ ਸੀਟਾਂ SC ਸਮਾਜ ਲਈ ਰਾਖਵੀਂਆਂ ਰੱਖੀਆਂ ਜਾਣਗੀਆਂ ਅਤੇ ਇਨ੍ਹਾਂ 33 ਫ਼ੀਸਦੀ ਵਿਦਿਆਰਥੀਆਂ ਦਾ ਪੂਰਾ ਖਰਚ ਅਕਾਲੀ ਦਲ ਪਾਰਟੀ ਚੁੱਕੇਗੀ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਕਾਂਸ਼ੀ ਰਾਮ ਜੀ ਦੀ ਯਾਦ ‘ਚ ਮੈਡੀਕਲ ਕਾਲਜ ਬਣਾਇਆ ਜਾਵੇਗਾ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਦੋਆਬਾ ‘ਚ ਡਾਕਟਰ ਬੀ.ਆਰ. ਅੰਬੇਡਕਰ ਦੀ ਯਾਦ ‘ਚ ਇੱਕ ਵੱਡੀ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button