Sukhbir Badal ਦੀ ਰੈਲੀ ‘ਚ ਹਾਦਸਾ, ਮੋਟਰਸਾਈਕਲ ਸਵਾਰ ਨੂੰ ਕਾਰ ਨੇ ਮਾਰੀ ਟੱਕਰ
ਅੰਮ੍ਰਿਤਸਰ:ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਸ਼ੁੱਕਰਵਾਰ ਨੂੰ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਅਧਿਕਾਰ ਖੇਤਰ ਨੂੰ ਪੰਜਾਬ ਦੀ ਸਰਹੱਦ ਤੋਂ 50 ਕਿਲੋਮੀਟਰ ਤੱਕ ਵਧਾਉਣ ਦੇ ਵਿਰੋਧ ਵਿੱਚ ਮਾਰਚ ਕੱਢਿਆ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਵੀਰ ਸਿੰਘ ਬਾਦਲ ਅਤੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਅੱਜ ਪੰਜਾਬ ਵਿੱਚ ਬੀਐਸਐਫ ਦੇ ਅਧਿਕਾਰ ਖੇਤਰ ਵਿੱਚ 50 ਕਿਲੋਮੀਟਰ ਦਾ ਵਾਧਾ ਕਰਨ ਦੇ ਵਿਰੋਧ ਵਿੱਚ ਪਾਕਿਸਤਾਨ ਸਰਹੱਦ ’ਤੇ ਅਟਾਰੀ ਤੋਂ ਅੰਮ੍ਰਿਤਸਰ ਦੇ ਗੋਲਡਨ ਗੇਟ ਤੱਕ ਰੋਸ਼ ਮਾਰਚ ਕੱਢਿਆ ਗਿਆ।
ਸੁਖਬੀਰ ਬਾਦਲ ਦੀ ਰੈਲੀ ‘ਚ ਵਾਪਰਿਆ ਵੱਡਾ ਭਾਣਾ || D5 Channel Punjabi
ਇਸ ਮਾਰਚ ਦੌਰਾਨ ਇਕ ਵੱਡਾ ਹਾਦਸਾ ਵਾਪਰ ਗਿਆ।ਦਰਅਸਲ, ਇੱਕ ਮੋਟਰਸਾਈਕਲ ਸਵਾਰ ਨੂੰ ਕਾਰ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਉਸ ਦੀ ਜਾਨ ਚਲੀ ਗਈ।ਇਸ ਦੇ ਨਾਲ ਹੀ ਬਿਕਰਮ ਮਜੀਠੀਆ ਨੇ ਮ੍ਰਿਤਕ ਦੇਹ ਨੂੰ ਐਂਬੂਲੈਂਸ ਵਿੱਚ ਰੱਖਿਆ ਅਤੇ ਉੱਥੋਂ ਨਿਕਲਣ ਦਾ ਰਸਤਾ ਮੁਹੱਈਆ ਕਰਵਾਇਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.