Breaking NewsD5 specialIndiaNewsPoliticsPunjab

Sukhbir Badal ਨੂੰ ਵੱਡਾ ਝਟਕਾ, ਇਕ ਹੋਰ ਲੀਡਰ ਨੇ ਦਿੱਤਾ ਅਸਤੀਫਾ, ਢੀਂਡਸਾ ਦੀ ਵਧੀ ਤਾਕਤ

ਸੰਗਰੂਰ : ਇਸ ਵੇਲੇ ਦੀ ਵੱਡੀ ਖ਼ਬਰ ਸ਼੍ਰੋਮਣੀ ਅਕਾਲੀ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਕਿ ਸੰਗਰੂਰ ਤੋਂ ਯੂਥ ਅਕਾਲੀ ਦਲ ਦੇ ਪ੍ਰਧਾਨ ਲਿਟਲੂ ਗਰੇਵਾਲ ਵੱਲੋਂ ਅਸਤੀਫਾ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵਿੱਚ ਚੱਲ ਰਹੀ ਸਿਆਸੀ ਉੱਥਲ- ਪੁੱਥਲ ਦੇ ਚੱਲਦਿਆਂ ਜਿੱਥੇ ਇੱਕ ਪਾਸੇ ਸੁਖਬੀਰ ਬਾਦਲ ਧੜੇ ਵੱਲੋਂ 2 ਫਰਵਰੀ ਨੂੰ ਸੰਗਰੂਰ ਵਿਖੇ ਰੈਲੀ ਰੱਖੀ ਗਈ ਸੀ। ਉੱਧਰ ਦੂਜੇ ਪਾਸੇ ਅਕਾਲੀ ਦਲ ਦੇ ਅਹੁਦੇਦਾਰਾਂ ਦੇ ਵੱਲੋਂ ਲਗਾਤਾਰ ਅਸਤੀਫਿਆਂ ਦਾ ਦੌਰ ਜਾਰੀ ਹੈ।

Breaking-Sukhbir Badal ਨੂੰ ਵੱਡਾ ਝਟਕਾ, ਇਕ ਹੋਰ ਲੀਡਰ ਨੇ ਦਿੱਤਾ ਅਸਤੀਫਾ, ਢੀਂਡਸਾ ਦੀ ਵਧੀ ਤਾਕਤ

ਅੱਜ ਯੂਥ ਅਕਾਲੀ ਦਲ ਦੇ ਸੰਗਰੂਰ ਤੋਂ ਜ਼ਿਲ੍ਹਾ ਪ੍ਰਧਾਨ ਲਿਟਲੂ ਗਰੇਵਾਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਿਛਲੇ ਕੁਝ ਦਿਨਾਂ ਤੋਂ ਕੈਨੇਡਾ ਰਹਿ ਰਹੇ ਲਿਟਲੂ ਗਰੇਵਾਲ ਨੇ ਅੱਜ ਸੋਸ਼ਲ ਮੀਡੀਆ ਰਾਹੀਂ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ ਹੈ। ਜਿਕਰਯੋਗ ਹੈ ਲਿਟਲੂ ਵਲੋਂ ਆਪਣੇ ਅਸਤੀਫੇ ਵਿਚ ਸੁਖਦੇਵ ਸਿੰਘ ਢੀਂਡਸਾ ਵੱਲੋਂ ਚੁੱਕੇ ਪਾਰਟੀ ਮੁੱਦਿਆਂ ਨੂੰ ਵੀ ਅਹਿਮੀਅਤ ਦੇਣ ਦੀ ਗੱਲ ਕੀਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button