Breaking NewsD5 specialNewsPoliticsPunjab

ਇੱਕ ਹੋਰ ਵੱਡੇ ਅਕਾਲੀ ਲੀਡਰ ਨੂੰ ਸੁਖਬੀਰ ਬਾਦਲ ਨੇ ਪਾਰਟੀ ‘ਚੋਂ ਕੱਢਿਆ ਬਾਹਰ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਠਿੰਡਾ ਦੇ ਆਗੂ ਸ੍ਰੀ ਅਮਿਤ ਰਤਨ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਵਿਚੋਂ ਕੱਢ ਦਿੱਤਾ ਹੈ। ਇਹ ਕਾਰਵਾਈ ਉਹਨਾਂ ਖਿਲਾਫ ਪਾਰਟੀ ਵਰਕਰਾਂ ਨਾਲ ਠੱਗੀ ਮਾਰਨ ਦੇ ਗੰਭੀਰ ਦੋਸ਼ ਲੱਗਣ ਮਗਰੋਂ ਕੀਤੀ ਗਈ ਹੈ। ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕੁਝ ਵਿਅਕਤੀਆਂ ਨੇ ਇਹ ਸ਼ਿਕਾਇਤਾਂ ਦਿੱਤੀਆਂ ਸਨ ਕਿ ਸ੍ਰੀ ਅਮਿਤ ਰਤਨ ਨੇ ਬਿਜ਼ਨਸ ਦੇ ਮੌਕੇ ਦੇਣ ਦੇ ਨਾਂ ‘ਤੇ ਉਹਨਾਂ ਨਾਲ ਠੱਗੀ ਮਾਰੀ ਹੈ।

ਛੋਟਾ ਭਗਤ ਸਿੰਘ ਫੇਰ ਮਾਰ ਗਿਆ ਕਰਾਰੀ ਸੱਟ | ਪਖੰਡੀ ਬਾਬਿਆਂ ਦੀ ਲੁੱਟ | ਕਿਵੇਂ ਸੀਰੀ ਨੂੰ ਸਰਪੰਚ ਬਣਾਕੇ ਲੁੱਟਦੇ ਲੀਡਰ

ਇਹ ਸ਼ਿਕਾਇਤਾਂ ਮਿਲਣ ਮਗਰੋਂ ਪਾਰਟੀ ਪ੍ਰਧਾਨ ਨੇ ਇਕ ਤੱਥ ਖੋਜੂ ਕਮੇਟੀ ਦਾ ਗਠਨ ਕੀਤਾ ਜਿਸ ਵਿਚ ਸਾਬਕਾ ਮੰਤਰੀ ਸ੍ਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਵਿਧਾਇਕ ਸ੍ਰੀ ਜੀਤ ਮਹਿੰਦਰ ਸਿੰਘ ਸਿੱਧੂ ਤੇ ਸ੍ਰੀ ਸਰੂਪ ਚੰਦ ਸਿੰਗਲਾ ਸ਼ਾਮਲ ਸਨ। ਇਸ ਕਮੇਟੀ ਨੇ ਵਿਸਥਾਰਿਤ ਜਾਂਚ ਕੀਤੀ ਤੇ ਪਾਰਟੀ ਪ੍ਰਧਾਨ ਨੂੰ ਆਪਣੀ ਰਿਪੋਰਟ ਸੌਂਪੀ ਜਿਸ ਵਿਚ ਪਾਇਆ ਗਿਆ ਕਿ ਸ੍ਰੀ ਅਮਿਤ ਰਤਨ ਖਿਲਾਫ ਲੱਗੇ ਦੋਸ਼ ਸਹੀ ਹਨ ਤੇ ਕਮੇਟੀ ਨੇ ਰਤਨ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ। ਅਮਿਤ ਰਤਨ ਦੀਆਂ ਅਜਿਹੀ ਗੈਰ ਕਾਨੂੰਨੀ ਤੇ ਅਨੈਤਿਕ ਗਤੀਵਿਧੀਆਂ ਦਾ ਗੰਭੀਰ ਨੋਟਿਸ ਲੈਂਦਿਆਂ ਪਾਰਟੀ ਪ੍ਰਧਾਨ ਨੇ ਉਹਨਾਂ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਵਿਚੋਂ ਕੱਢਣ ਦਾ ਫੈਸਲਾ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button