PunjabTop News

Sukhbir Singh Badal ‘ਤੇ ਹਮਲਾ ਕਰਨ ਵਾਲਾ ਕਾਬੂ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਗੁਰਦੁਆਰਾ ਮਾਤਾ ਸਾਹਿਬ ਦੇਵਾਂ, ਮੁਗਟ ਵਿਖੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਦੌਰਾਨ ਉਨ੍ਹਾਂ ਦੇ ਹੱਥ ’ਤੇ ਸੱਟ ਲੱਗੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਯਸ਼ੋਸਾਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਹਮਲਾਵਰ ਦੀ ਪਛਾਣ ਨਿਹੰਗ ਜਸਪਾਲ ਸਿੰਘ ਵਜੋਂ ਹੋਈ ਹੈ, ਜੋ ਪੇਸ਼ੇ ਤੋਂ ਵਕੀਲ ਦੱਸਿਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਤੇਜਾ ਸਿੰਘ ਮੁਤਾਬਕ ਜਸਪਾਲ ਸਿੰਘ ਪਿਛਲੇ ਕਰੀਬ ਡੇਢ ਸਾਲ ਤੋਂ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰ ਰਿਹਾ ਸੀ ਅਤੇ ਉਸ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਦੱਸਿਆ ਗਿਆ।
ਘਟਨਾ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਘਟਨਾ ਨਾਲ ਸਬੰਧਤ ਸੀਸੀਟੀਵੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਹਮਲੇ ਦੇ ਕਾਰਨਾਂ ਬਾਰੇ ਫਿਲਹਾਲ ਜਾਂਚ ਜਾਰੀ ਹੈ।
ਜਾਣਕਾਰੀ ਮੁਤਾਬਕ ਸੁਖਬੀਰ ਸਿੰਘ ਬਾਦਲ ਦੁਪਹਿਰ ਕਰੀਬ 2 ਵਜੇ ਪਰਿਵਾਰ ਸਮੇਤ ਨਾਂਦੇੜ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ ਸਨ। ਦਰਸ਼ਨ ਕਰਨ ਤੋਂ ਬਾਅਦ ਜਦੋਂ ਉਹ ਗੁਰਦੁਆਰਾ ਸਾਹਿਬ ਤੋਂ ਬਾਹਰ ਆ ਰਹੇ ਸਨ ਤਾਂ ਸਾਹਮਣੇ ਖੜ੍ਹੇ ਇੱਕ ਨਿਹੰਗ ਸਿੰਘ ਨੇ ਉਨ੍ਹਾਂ ’ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਮੌਕੇ ’ਤੇ ਮੌਜੂਦ ਸੁਰੱਖਿਆ ਕਰਮਚਾਰੀਆਂ ਅਤੇ ਗੁਰਦੁਆਰਾ ਪ੍ਰਬੰਧਕਾਂ ਨੇ ਤੁਰੰਤ ਹਮਲਾਵਰ ਨੂੰ ਕਾਬੂ ਕਰ ਲਿਆ।
ਇਸ ਹਮਲੇ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿੱਚ ਤਾਇਨਾਤ ਇੱਕ ਪੁਲਿਸ ਕਰਮਚਾਰੀ ਵੀ ਜ਼ਖ਼ਮੀ ਹੋਇਆ ਹੈ। ਸੁਰੱਖਿਆ ਕਰਮਚਾਰੀ ਨੇ ਹਮਲਾਵਰ ਨੂੰ ਰੋਕਣ ਦਾ ਯਤਨ ਕੀਤਾ, ਜਿਸ ਵਿੱਚ ਉਹ ਜ਼ਖ਼ਮੀ ਹੋ ਗਿਆ।ਘਟਨਾ ਤੋਂ ਬਾਅਦ ਸੁਖਬੀਰ ਬਾਦਲ ਨੂੰ ਯਸ਼ੋਸਾਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button