Breaking NewsD5 specialNewsPunjabTop News

Sukhbir Singh Badal ਨੇ ਕੀਤੀ ਪ੍ਰੈੱਸ ਕਾਨਫਰੰਸ, Channi ‘ਤੇ ਸਾਧੇ ਨਿਸ਼ਾਨੇ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ Sukhbir Singh Badal ਨੇ ਅੱਜ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਮੌਕੇ ਕਾਂਗਰਸ ਪਾਰਟੀ ਦੇ ਤਿੰਨ ਕੌਂਸਲਰ ਅੱਜ Sukhbir Singh Badal ਦੀ ਪ੍ਰਧਾਨਗੀ ਵਿੱਚ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ। ਪ੍ਰੈੱਸ ਕਾਨਫ਼ਰੰਸ ਦੌਰਾਨ Sukhbir Singh Badal ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਲੋਕ ਕਾਫੀ ਤੰਗ ਆ ਚੁੱਕੇ ਹਨ ਜਿਸ ਤੋਂ ਬਾਅਦ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ।

ਚੋਣਾਂ ਬਾਰੇ ਡੱਲੇਵਾਲ ਦਾ ਵੱਡਾ ਫੈਸਲਾ, ਬਣਾਈ ਰਣਨੀਤੀ, ਭਾਜਪਾ ਨੂੰ ਟੱਕਰ ਦੇਣਗੇ ਕਿਸਾਨ ! D5 Channel Punjabi

ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫ਼ਰੰਸ ਦੌਰਾਨ Sukhbir Singh Badal ਨੇ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ Charanjit Singh Channi ਦੀ ਪ੍ਰਧਾਨਗੀ ਵਾਲੀ ਕਾਂਗਰਸ ਸਰਕਾਰ ਖ਼ੁਦ ਇੱਕ ਮਾਈਨਿੰਗ ਮਾਫ਼ੀਆ ਹੈ, ਈ.ਡੀ. ਦੀ ਕਾਰਵਾਈ ਨੂੰ ਲੈ ਕੇ Sukhbir Singh Badal ਨੇ ਕਿਹਾ ਕਿ ਮੁੱਖ ਮੰਤਰੀ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਈ.ਡੀ. ਦੀ ਕਾਰਵਾਈ ਦੌਰਾਨ ਗਰੀਬ ਮੁੱਖ ਮੰਤਰੀ ਦੇ ਰਿਸ਼ਤੇਦਾਰ ਦੇ ਘਰੋਂ 10 ਕਰੋੜ ਬਰਾਮਦ ਹੋਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button