DGP ਸੁਮੇਧ ਸੈਣੀ ਨੂੰ ਝਟਕਾ, ਜਮਾਨਤ ਅਰਜ਼ੀ ਖਾਰਜ ਜ਼ਲਦੀ ਗ੍ਰਿਫ਼ਤਾਰੀ ਦੀ ਸੰਭਾਵਨਾ
ਮੋਹਾਲੀ : ਪੰਜਾਬ ਪੁਲਿਸ ਦੇ ਸਾਬਕਾ ਮੁਖੀ ਸੁਮੇਧ ਸਿੰਘ ਸੈਣੀ ਦੀ ਪੱਕੀ ਜ਼ਮਾਨਤ ਦੀ ਅਰਜ਼ੀ ਮੋਹਾਲੀ ਦੀ ਅਦਾਲਤ ਨੇ ਰੱਦ ਕਰ ਦਿੱਤੀ ਹੈ। ਹੁਣ ਸੈਣੀ ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ ਕਿਉਂਕਿ ਸੁਮੇਧ ਸਿੰਘ ਸੈਣੀ ਨੂੰ ਜੋ ਆਰਜ਼ੀ ਜ਼ਮਾਨਤ ਮਿਲੀ ਗਈ ਸੀ ਉਹ ਵੀ ਅੱਜ ਖਤਮ ਹੋ ਗਈ ਹੈ। ਉਨੱਤੀ ਸਾਲ ਪਹਿਲਾ ਬਲਵੰਤ ਸਿੰਘ ਮੁਲਤਾਨੀ ਨਾਂ ਦੇ ਨੌਜਵਾਨ ਨੂੰ ਸੁਮੇਧ ਸਿੰਘ ਸੈਣੀ ਦੀ ਪੁਲਿਸ ਪਾਰਟੀ ਨੇ ਘਰੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਸੈਕਟਰ ਸਤਾਰਾਂ ਚੰਡੀਗੜ੍ਹ ਦੇ ਥਾਣੇ ਵਿੱਚ ਅੰਨ੍ਹਾ ਜ਼ੁਲਮ ਕਰਨ ਤੋਂ ਬਾਅਦ ਮੌਤ ਦੇ ਘਾਟ ਉਤਾਰ ਦਿੱਤਾ ਸੀ। ਝੂਠੀ ਕਹਾਣੀ ਇਹ ਬਣਾਈ ਸੀ ਕਿ ਬਲਵੰਤ ਸਿੰਘ ਮੁਲਤਾਨੀ ਪੁਲਿਸ ਰਸਤੇ ਵਿੱਚੋਂ ਫਰਾਰ ਹੋ ਗਿਆ ਹੈ।
ਵੱਡੀ ਖਬਰ- ਆਮ ਆਦਮੀ ਪਾਰਟੀ ਦੇ ਐੱਮ.ਐੱਲ.ਏ ਨੂੰ ਹੋਇਆ ਕਰੋਨਾ!
ਇਸ ਮਾਮਲੇ ਨੂੰ ਲੈ ਕੇ ਬਲਵੰਤ ਸਿੰਘ ਮੁਲਤਾਨੀ ਦੇ ਭਰਾ ਨੇ ਦੋ ਮਹੀਨੇ ਪਹਿਲਾਂ ਮਾਲੀ ਦੇ ਥਾਣਾ ਮਟੌਰ ਵਿੱਚ ਪਰਚਾ ਦਰਜ ਕਰਵਾਇਆ ਸੀ। ਪਿਛਲੇ ਦਿਨੀਂ ਸੁਮੇਧ ਸਿੰਘ ਸੈਣੀ ਦੇ ਸਾਥੀ ਰਹੇ ਦੋ ਪੁਲਿਸ ਮੁਲਾਜ਼ਮਾਂ ਨੇ ਮਾਲੀ ਦੀ ਅਦਾਲਤ ਵਿੱਚ ਵਾਅਦਾ ਮੁਆਫ਼ ਗਵਾਹ ਵਜੋਂ ਬਿਆਨ ਦਰਜ ਕਰਵਾ ਦਿੱਤੇ ਸਨ ਜਿਸ ਤੋਂ ਬਾਅਦ ਅਦਾਲਤ ਨੇ ਸੁਮੇਧ ਸਿੰਘ ਸੈਣੀ ਖਿਲਾਫ ਕਤਲ ਦੀ ਧਾਰਾ ਲਗਾਉਣ ਨੂੰ ਮਨਜ਼ੂਰੀ ਦੇ ਦਿੱਤੀ ਸੀ। ਹੁਣ ਸੈਣੀ ਲਈ ਇਹ ਰਾਹ ਬਚਿਆ ਹੈ ਕਿ ਉਹ ਜਾਂ ਤਾਂ ਪੁਲਿਸ ਦੀਆਂ ਨਜ਼ਰਾਂ ਤੋਂ ਬਚ ਕੇ ਰਹੇ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਜ਼ਮਾਨਤ ਦੀ ਅਰਜ਼ੀ ਦਾਖਲ ਕਰੇ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.