Breaking NewsD5 specialIndiaNewsTop News

Sunanda Pushkar ਮੌਤ ਮਾਮਲੇ ‘ਚ ਕਾਂਗਰਸੀ ਨੇਤਾ ਸ਼ਸ਼ੀ ਥਰੂਰ ਨੂੰ ਵੱਡੀ ਰਾਹਤ

ਨਵੀਂ ਦਿੱਲੀ : ਕਾਂਗਰਸੀ ਸੰਸਦ ਮੈਂਬਰ ਸ਼ਸ਼ੀ ਥਰੂਰ ਨੂੰ ਪਤਨੀ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ‘ਚ ਦਿੱਲੀ ਦੀ ਕੋਰਟ ਵੱਲੋਂ ਰਾਹਤ ਮਿਲ ਗਈ ਹੈ। ਸੁਨੰਦਾ ਪੁਸ਼ਕਰ ਮੌਤ ਮਾਮਲੇ ‘ਚ ਦਿੱਲੀ ਕੋਰਟ ਨੇ ਕਾਂਗਰਸੀ ਨੇਤਾ ਸ਼ਸ਼ੀ ਥਰੂਰ ਨੂੰ ਬਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸ਼ਸ਼ੀ ਥਰੂਰ ‘ਤੇ ਪਤਨੀ ਦੀ ਮੌਤ ਨੂੰ ਲੈ ਕੇ ਲੱਗੇ ਸਾਰੇ ਦੋਸ਼ਾਂ ਤੋਂ ਹੁਣ ਉਹ ਬਰੀ ਹੋ ਗਏ ਹਨ। ਸੁਨੰਦਾ ਪੁਸ਼ਕਰ ਦੀ ਮੌਤ 17 ਜਨਵਰੀ 2014 ਨੂੰ ਦਿੱਲੀ ਦੇ ਇਕ ਵੱਡੇ ਹੋਟਲ ਵਿਚ ਹੋਈ ਸੀ। ਸ਼ਸ਼ੀ ਥਰੂਰ ‘ਤੇ ਆਈਪੀਸੀ ਦੀ ਧਾਰਾ 498 ਏ (ਪਤੀ ਜਾਂ ਉਸਦੇ ਰਿਸ਼ਤੇਦਾਰ ਦੁਆਰਾ ਤਸੀਹੇ) ਅਤੇ 306 (ਆਤਮ ਹੱਤਿਆ ਲਈ ਉਕਸਾਉਣ) ਦੇ ਤਹਿਤ ਦੋਸ਼ ਲਗਾਏ ਗਏ ਹਨ। ਕਿਹਾ ਜਾ ਰਿਹਾ ਹੈ ਕਿ ਦੋਸ਼ ਸਾਬਤ ਹੋ ਜਾਂਦੇ ਹਨ, ਤਾਂ ਮਾਮਲੇ ਵਿੱਚ ਸਜ਼ਾ 3 ਸਾਲ ਤੋਂ 10 ਸਾਲ ਦੇ ਵਿੱਚ ਹੋ ਸਕਦੀ ਹੈ।

Farmers Protest ਭਾਜਪਾ ਆਗੂ ਤੋਂ ਸੁਣੋ ਕਿਵੇਂ ਨਿਕਲੇਗਾ ਖੇਤੀ ਕਾਨੂੰਨਾਂ ਦਾ ਹੱਲ ? D5 Channel Punjabi

ਜਾਂਚ ਦੇ ਦੌਰਾਨ, ਦਿੱਲੀ ਪੁਲਿਸ ਨੇ ਸ਼ਸ਼ੀ ਥਰੂਰ ਦੇ ਖਿਲਾਫ ਪਤਨੀ ਸੁਨੰਦਾ ਪੁਸ਼ਕਰ ਨੂੰ ਦਾਜ ਲਈ ਤਸੀਹੇ ਦੇਣ ਅਤੇ ਆਤਮ ਹੱਤਿਆ ਲਈ ਉਕਸਾਉਣ ਦੇ ਲਈ ਮਾਮਲਾ ਦਰਜ ਕੀਤਾ ਸੀ। ਦਿੱਲੀ ਪੁਲਿਸ ਵੱਲੋਂ ਅਦਾਲਤ ਵਿੱਚ ਦੱਸਿਆ ਗਿਆ ਕਿ ਸੁਨੰਦਾ ਪੁਸ਼ਕਰ ਪਤੀ ਸ਼ਸ਼ੀ ਥਰੂਰ ਨਾਲ ਤਣਾਅਪੂਰਨ ਸਬੰਧਾਂ ਕਾਰਨ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ। ਸੁਨੰਦਾ ਪੁਸ਼ਕਰ ਦੀ ਮੌਤ ਤੋਂ ਕੁਝ ਦਿਨ ਪਹਿਲਾਂ ਉਸ ਦੀ ਆਪਣੇ ਪਤੀ ਨਾਲ ਝਗੜਾ ਹੋਇਆ ਸੀ ਅਤੇ ਸਰੀਰ ‘ਤੇ ਇਸ ਦੇ ਨਿਸ਼ਾਨ ਮੌਜੂਦ ਸਨ। ਦੋਸ਼ਾਂ ਅਨੁਸਾਰ, ਸ਼ਸ਼ੀ ਥਰੂਰ ਨੇ ਪੁਸ਼ਕਰ ਨੂੰ ਪਰੇਸ਼ਾਨ ਕੀਤਾ ਜਿਸ ਕਾਰਨ ਉਸਨੇ ਖੁਦਕੁਸ਼ੀ ਕਰ ਲਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button