ਚੰਡੀਗੜ੍ਹ : ਅਦਾਲਤ ਨੇ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਨੂੰ ਵੱਡਾ ਝੱਟਕਾ ਦਿੰਦੇ ਹੋਏ ਜ਼ਮਾਨਤ ਪਟੀਸ਼ਨ ਰੱਦ ਕਰ ਦਿਤੀ ਹੈ। ਅਰੋੜਾ ਸਨਅਤੀ ਪਲਾਟਾਂ ਦੀ ਖ਼ਰੀਦੋ-ਫ਼ਰੋਖ਼ਤ ਤੇ ਮੁਹਾਲੀ ਵਿੱਚ ਬੰਦ ਪਈ ਜੇਸੀਟੀ ਫੈਕਟਰੀ ਦੀ ਜ਼ਮੀਨ ਨੂੰ ਸਸਤੇ ਭਾਅ ’ਤੇ ਵੇਚਣ ਅਤੇ ਵਿਜੀਲੈਂਸ ਦੇ ਏ. ਆਈ. ਜੀ. ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਮਾਮਲੇ ‘ਚ ਇਸ ਸਮੇਂ ਉਹ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਬੰਦ ਹਨ। ਜ਼ਿਕਰਯੋਗ ਹੈ ਕਿ ਵਿਜੀਲੈਂਸ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਖ਼ਿਲਾਫ਼ 600 ਕਰੋੜ ਰੁਪਏ ਦੇ ਘਪਲੇ ਦੀ ਜਾਂਚ ਕਰ ਰਹੀ ਹੈ।
ਗੁਜਰਾਤ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ਕੇਜਰੀਵਾਲ ਨੂੰ ਝਟਕਾ, ਵੱਡਾ ਫੇਰਬਦਲ D5 Channel Punjabi
ਇਸ ਮਾਮਲੇ ‘ਚ ਮਦਦ ਕਰਨ ਬਦਲੇ ਵਿਜੀਲੈਂਸ ਅਧਿਕਾਰੀ, ਜਿਸ ਨੂੰ 1 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰਦੇ ਹੋਏ 50 ਲੱਖ ਰੁਪਏ ਦੀ ਰਿਸ਼ਵਤ ਦਿੱਤੀ ਜਾ ਰਹੀ ਸੀ, ਉਸ ਨੇ ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਸੀ। ਇਸ ਦੇ ਆਧਾਰ ’ਤੇ ਵਿਜੀਲੈਂਸ ਟੀਮ ਨੇ ਉਕਤ ਮੁਲਜ਼ਮ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੀ ਰਾਸ਼ੀ ਸਮੇਤ ਰੰਗੇ ਹੱਥੀਂ ਕਾਬੂ ਕੀਤਾ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.