Breaking NewsD5 specialNewsPunjabTop News

Sunil Jakhar ਦੀ ਹੋ ਸਕਦੀ ਹੈ ਕਾਂਗਰਸ ਤੋਂ ਛੁੱਟੀ, ਕਾਰਵਾਈ ਤੋਂ ਪਹਿਲਾਂ ਖੁਦ ਕੀਤਾ ਟਵੀਟ 

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਅਨੁਸ਼ਾਸਨੀ ਕਮੇਟੀ ਵਲੋਂ ਲਏ ਜਾਣ ਵਾਲੇ ਫ਼ੈਸਲੇ ਤੋਂ ਪਹਿਲਾਂ ਹੀ ਟਿੱਪਣੀ ਕੀਤੀ ਹੈ। ਜਾਖੜ ਨੇ ਆਪਣੇ ਸ਼ਾਇਰਾਨਾ ਅੰਦਾਜ਼ ਵਿਚ ਆਖਿਆ ਹੈ ਕਿ ‘ਆਜ ਸਿਰ ਕਲਮ ਹੋਂਗੇ ਉਨਕੇ, ਜਿਨਮੇਂ ਅਭੀ ਜ਼ਮੀਰ ਬਾਕੀ ਹੈ। ਜਾਖੜ ਦੇ ਇਸ ਟਵੀਟ ਨੂੰ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਵਲੋਂ ਉਨ੍ਹਾਂ ਖ਼ਿਲਾਫ਼ ਲਏ ਜਾਣ ਵਾਲੇ ਸਖ਼ਤ ਫ਼ੈਸਲੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਜਾਖੜ ਦੀ ਅੱਜ ਪਾਰਟੀ ’ਚੋਂ ਛੁੱਟੀ ਹੋ ਸਕਦੀ ਹੈ। ਇਸ ਲਈ ਦਿੱਲੀ ਵਿਚ ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਚੱਲ ਰਹੀ ਹੈ।

Majithia Case : Supreme Court ਚੋਂ Majithia ਨਾਲ ਜੁੜੀ ਵੱਡੀ ਖਬਰ, ਆਇਆ ਫੈਸਲਾ | D5 Channel Punjabi

ਸੂਤਰਾਂ ਮੁਤਾਬਕ ਇਸ ਮੀਟਿੰਗ ਵਿਚ ਪੰਜਾਬ ਦੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੂੰ ਸਸਪੈਂਡ ਵੀ ਕੀਤਾ ਜਾ ਸਕਦਾ ਹੈ। ਜਾਖੜ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਸੰਬੰਧ ਵਿਚ ਦਿੱਤੇ ਗਏ ਬਿਆਨ ’ਤੇ ਨੋਟਿਸ ਭੇਜਿਆ ਗਿਆ ਸੀ ਅਤੇ ਉਨ੍ਹਾਂ ਨੂੰ ਇਕ ਹਫਤੇ ਦੇ ਅੰਦਰ-ਅੰਦਰ ਜਵਾਬ ਦੇਣ ਲਈ ਆਖਿਆ ਗਿਆ ਸੀ ਪਰ ਜਾਖੜ ਨੇ ਕਮੇਟੀ ਨੂੰ ਕੋਈ ਜਵਾਬ ਨਹੀਂ ਦਿੱਤਾ ਅਤੇ ਸੋਸ਼ਲ ਮੀਡੀਆ ’ਤੇ ਇਹ ਤਕ ਆਖ ਦਿੱਤਾ ਕਿ ਉਹ ਹਾਈਕਮਾਨ ਅੱਗੇ ਨਹੀਂ ਝੁਕਣਗੇ। ਦੱਸ ਦਈਏ ਕਿ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੂੰ ਪਾਰਟੀ ਵਿਚੋਂ ਦੋ ਸਾਲ ਲਈ ਸਸਪੈਂਡ ਕਰਨ ਦੀ ਸਿਫਾਰਿਸ਼ ਕੀਤੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button