IndiaPunjabTop News

SYL ਦੇ ਮੁੱਦੇ ‘ਤੇ ਸੁਣਵਾਈ ਟਲੀ, ਇਸ ਦਿਨ ਹੋਵੇਗੀ ਅਗਲੀ ਸੁਣਵਾਈ

ਚੰਡੀਗੜ੍ਹ : SYL ਦੇ ਮੁੱਦੇ ‘ਤੇ ਵੀਰਵਾਰ ਯਾਨੀ ਅੱਜ ਸੁਪਰੀਮ ਕੋਰਟ ‘ਚ ਹੋਣ ਵਾਲੀ ਸੁਣਵਾਈ ਟਲ ਗਈ ਹੈ ਅਤੇ ਹੁਣ ਇਹ ਸੁਣਵਾਈ 15 ਮਾਰਚ ਨੂੰ ਹੋਵੇਗੀ। ਮਿਲੀ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਅਟਾਰਨੀ-ਜਨਰਲ ਆਰ. ਵੈਂਕਟਰਮਨੀ ਉਪਲੱਬਧ ਨਹੀਂ ਸਨ ਜਿਸ ਕਰ ਕੇ ਇਹ ਸੁਣਵਾਈ ਟਾਲ਼ ਦਿੱਤੀ ਗਈ।

Harjinder Dhami ’ਤੇ ਹੋਏ ਹਮਲੇ ’ਤੇ Bibi Jagir Kaur ਦਾ ਵੱਡਾ ਬਿਆਨ, ਪਹਿਲਾਂ ਹੀ ਦੇ ਦਿੱਤੀ ਸੀ ਚੇਤਾਵਨੀ

ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ SYL ਦੇ ਮੁੱਦੇ ‘ਤੇ ਸੁਪਰੀਮ ਕੋਰਟ ‘ਚ ਆਪਣੀ ਰਿਪੋਰਟ ਰੱਖੀ ਜਾਣੀ ਸੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਨਿਰਦੇਸ਼ ‘ਤੇ 4 ਜਨਵਰੀ ਨੂੰ ਕੇਂਦਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਕੀਤੀ ਗਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button