IndiaPunjabTop News

SYL ਮੁੱਦੇ ਨੂੰ ਲੈ ਕੇ ਅੱਜ ਮੁਲਾਕਾਤ ਕਰਨਗੇ ਪੰਜਾਬ ਅਤੇ ਹਰਿਆਣਾ ਦੇ ਮੁੱਖਮੰਤਰੀ

ਚੰਡੀਗੜ੍ਹ./ਹਰਿਆਣਾ : ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਾਲੇ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਮੀਟਿੰਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਜਾ ਰਹੀ ਹੈ।

SYL ਦਾ ਮੁੱਦਾ ਹੱਲ, ਕੇਂਦਰ ਦਾ ਵੱਡਾ ਫ਼ੈਸਲਾ? ਮੂਸੇਵਾਲਾ ਦੇ ਕਤਲ ਦਾ ਗਵਾਂਢੀ ਗ੍ਰਿਫ਼ਤਾਰ | D5 Channel Punjabi

ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਸੂਬੇ ਦੇ ਹਿੱਤਾਂ ਦੀ ਪੂਰੀ ਤਰ੍ਹਾਂ ਰਾਖੀ ਕੀਤੀ ਜਾਵੇਗੀ ਅਤੇ ਸੂਬਾ ਸਰਕਾਰ ਇਸ ਮੁੱਦੇ ’ਤੇ ਪੰਜਾਬ ਰਾਜ ਦਾ ਜ਼ੋਰਦਾਰ ਬਚਾਅ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਪੂਰੀ ਤਿਆਰੀ ਨਾਲ ਮੀਟਿੰਗ ਵਿੱਚ ਜਾਣਗੇ ਤਾਂ ਜੋ ਇਸ ਮਾਮਲੇ ‘ਤੇ ਸੂਬੇ ਦੇ ਹੱਕਾਂ ਦੀ ਪੂਰੀ ਤਰ੍ਹਾਂ ਰਾਖੀ ਕੀਤੀ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button