ਅਸ਼ਵਨੀ ਸ਼ਰਮਾ – D5 News https://punjabi.newsd5.in Truth Seeking News Network. Wed, 12 Oct 2022 12:55:10 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png ਅਸ਼ਵਨੀ ਸ਼ਰਮਾ – D5 News https://punjabi.newsd5.in 32 32 ਅਸ਼ਵਨੀ ਸ਼ਰਮਾ ਨੇ ਪੀ.ਪੀ.ਐਸ.ਈ. ਦੀ ਪ੍ਰੀਖਿਆ ਤਹਿਤ ਨਿਯੁਕਤ ਨਾਇਬ ਤਹਿਸੀਲਦਾਰਾਂ ਦੀ ਭਰਤੀ ਪ੍ਰਕਿਰਿਆ ‘ਤੇ ਚੁੱਕੇ ਸਵਾਲI https://punjabi.newsd5.in/%e0%a8%85%e0%a8%b8%e0%a8%bc%e0%a8%b5%e0%a8%a8%e0%a9%80-%e0%a8%b8%e0%a8%bc%e0%a8%b0%e0%a8%ae%e0%a8%be-%e0%a8%a8%e0%a9%87-%e0%a8%aa%e0%a9%80-%e0%a8%aa%e0%a9%80-%e0%a8%90%e0%a8%b8-%e0%a8%88-%e0%a8%a6/ Wed, 12 Oct 2022 12:55:10 +0000 https://punjabi.newsd5.in/?p=180272 ਚੰਡੀਗੜ੍ਹ (ਬਿੰਦੂ ਸਿੰਘ) : ਭਗਵੰਤ ਮਾਨ ਸਰਕਾਰ ਵੱਲੋਂ ਹਾਲ ਹੀ ਵਿੱਚ ਕਰਵਾਈ ਗਈ ਪੀ.ਪੀ.ਐਸ.ਈ ਪ੍ਰੀਖਿਆ ਤਹਿਤ ਨਿਯੁਕਤ ਨਾਇਬ ਤਹਿਸੀਲਦਾਰਾਂ ਦੀ ਭਰਤੀ ਪ੍ਰਕਿਰਿਆ ‘ਤੇ ਸਵਾਲ ਚੁੱਕਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਆਪਣੀਆਂ ਜੇਬਾਂ ਭਰਨ ਲਈ ਇਸ ਭਰਤੀ ਪ੍ਰਕਿਰਿਆ ਬਹੁਤ ਵੱਡਾ ਘੋਟਾਲਾ ਕੀਤਾ ਹੈ। ਇਸ ਭਰਤੀ ਪ੍ਰਕਿਰਿਆ ਵਿੱਚ ਘਪਲੇ ਦੇ ਸ਼ਰਮਾ ਨੇ ਇਸ ਘੁਟਾਲੇ ਦੀ ਸੀਬੀਆਈ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਕਲਰਕ ਦੀ ਪ੍ਰੀਖਿਆ ਪਾਸ ਨਾ ਕਰ ਸਕਣ ਵਾਲਾ ਵਿਅਕਤੀ ਇਸ ਭਰਤੀ ਪ੍ਰਕਿਰਿਆ ਵਿੱਚ ਟਾਪਰ ਕਿਵੇਂ ਬਣ ਗਿਆ? ਇਸ ਤੋਂ ਸਪੱਸ਼ਟ ਹੈ ਕਿ ਭਗਵੰਤ ਮਾਨ ਸਰਕਾਰ ਨੇ ਪਿਛਲੇ ਦਰਵਾਜ਼ੇ ਤੋਂ ਪੈਸੇ ਲੈ ਕੇ ਇਹ ਨਿਯੁਕਤੀਆਂ ਕੀਤੀਆਂ ਹਨ।

Lawrence Bishnoi ਨੂੰ ਅਦਾਲਤ ਦਾ ਵੱਡਾ ਝਟਕਾ, ਕਸੂਤਾ ਫਸਿਆ Goldy Brar | D5 Channel Punjabi

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੀ.ਪੀ.ਐਸ.ਈ ਦੀ ਪ੍ਰੀਖਿਆ ਵਿੱਚ ਨਾ ਸਿਰਫ਼ ਬੇਨਿਯਮੀਆਂ ਹੋਈਆਂ ਹਨ, ਸਗੋਂ ਭਗਵੰਤ ਮਾਨ ਸਰਕਾਰ ਵੱਲੋਂ ਵੱਡਾ ਘਪਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਾਇਬ ਤਹਿਸੀਲਦਾਰ ਭਰਤੀ ਘੁਟਾਲਾ ਪੰਜਾਬ ਦੇ ਇਤਿਹਾਸ ਵਿੱਚ ਆਪਣੀ ਕਿਸਮ ਦਾ ਸਭ ਤੋਂ ਵੱਡਾ ਘੁਟਾਲਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚ ਪੰਜਾਬ ਦੇ ਮੂਨਕ ਅਤੇ ਪਤਾਰਾ ਵਿਧਾਨ ਸਭਾ ਹਲਕਿਆਂ ਤੋਂ ਜਨਰਲ ਵਰਗ ਦੇ 19 ਵਿੱਚੋਂ 11 ਵਿਦਿਆਰਥੀ ਚੁਣੇ ਗਏ ਹਨ। ਜਿਨ੍ਹਾਂ ਵਿੱਚੋਂ ਤਿੰਨ ਉਮੀਦਵਾਰ ਇੱਕ ਦੂਜੇ ਨਾਲ ਰਿਸ਼ਤੇਦਾਰ ਹਨ। ਇੰਨਾ ਹੀ ਨਹੀਂ ਭਗਵੰਤ ਮਾਨ ਸਰਕਾਰ ਨੇ ਪ੍ਰੀਖਿਆ ‘ਚ ਬੈਠਣ ਵਾਲੇ 70 ਹਜ਼ਾਰ ਉਮੀਦਵਾਰਾਂ ਨਾਲ ਵੀ ਵੱਡੇ ਪੱਧਰ ‘ਤੇ ਧੋਖਾ ਕੀਤਾ ਹੈ।

Police ਤੇ Gangsters ਵਿਚਕਾਰ ਚੱਲੀਆਂ ਗੋਲ਼ੀਆਂ, Bishnoi ਦੇ ਬੰਦਿਆਂ ਨੂੰ ਕੀਤਾ ਕਾਬੂ || D5 Channel Punjabi

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰੀਖਿਆ ਦੇ ਟਾਪਰ ਜਸਵੀਰ ਸਿੰਘ ਨੇ ਕੁਝ ਮਹੀਨੇ ਪਹਿਲਾਂ ਵਿਧਾਨ ਸਭਾ ਵਿੱਚ ਸਵੀਪਰ ਦੀ ਅਸਾਮੀ ਲਈ ਅਪਲਾਈ ਕੀਤਾ ਸੀ ਅਤੇ ਪਟਵਾਰੀ ਦੇ ਨਾਲ-ਨਾਲ ਕਲਰਕ-ਕਮ ਡਾਟਾ ਐਂਟਰੀ ਆਪਰੇਟਰ ਦੀ ਪੋਸਟ ਲਈ ਹੋਈ ਪ੍ਰੀਖਿਆ ਪਾਸ ਕਰਨ ‘ਚ ਵੀ ਅਸਫਲ ਰਿਹਾ ਸੀ। ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਤਾ ਦੇ ਸਾਹਮਣੇ ਇਹ ਸਪੱਸ਼ਟ ਕਰਨਾ ਹੋਵੇਗਾ ਕਿ ਇੱਕ ਵਿਧਾਨ ਸਭਾ ‘ਤੋਂ ਹੀ ਮੈਂਬਰਾਂ ਨੂੰ ਪ੍ਰੀਖਿਆ ਵਿਚ ਕਿਉਂ ਅਤੇ ਕਿਵੇਂ ਚੁਣਿਆ ਗਿਆ? ਕੀ ਕਿਸੇ ਹੋਰ ਵਿਧਾਨ ਸਭਾ ਦੇ ਪ੍ਰੀਖਿਆਰਥੀ ਇਸ ਦੇ ਕਾਬਿਲ ਨਹੀਂ ਸਨ? ਸ਼ਰਮਾ ਨੇ ਪੰਜਾਬ ਸਰਕਾਰ ਵੱਲੋਂ ਪੇਪਰਾਂ ਦੇ ਨਤੀਜੇ ਜਲਦ ਜਾਰੀ ਕੀਤੇ ਜਾਣ ‘ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਇਸੇ ਤਰ੍ਹਾਂ ਦੇ ਇੱਕ ਮਾਮਲੇ ਵਿੱਚ ਹਾਈ ਕੋਰਟ ਵਿੱਚ ਪਹਿਲਾਂ ਹੀ ਇੱਕ ਰਿੱਟ ਪੈਂਡਿੰਗ ਹੈ। ਸ਼ਰਮਾ ਨੇ ਸਵਾਲ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਸਰਕਾਰੀ ਨੌਕਰੀਆਂ ਵਿੱਚ ਤਰਜੀਹ ਦੇਣ ਦੇ ਵਾਅਦੇ ਦੀ ਪਾਲਣਾ ਕਿਉਂ ਨਹੀਂ ਕੀਤੀ ਜਾ ਰਹੀ? ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਵਿੱਚ ਪੇਪਰ ਕਿਉਂ ਨਹੀਂ ਲਿਆ ਗਿਆ?

]]>
ਪ੍ਰਧਾਨਮੰਤਰੀ ਮੋਦੀ ਨੇ ਕੈਂਸਰ ਹਸਪਤਾਲ ਦੇ ਰੂਪ ‘ਚ ਪੰਜਾਬ ਨੂੰ ਦਿੱਤਾ ਅਨਮੋਲ ਤੋਹਫਾ: ਅਸ਼ਵਨੀ ਸ਼ਰਮਾ https://punjabi.newsd5.in/%e0%a8%aa%e0%a9%8d%e0%a8%b0%e0%a8%a7%e0%a8%be%e0%a8%a8%e0%a8%ae%e0%a9%b0%e0%a8%a4%e0%a8%b0%e0%a9%80-%e0%a8%ae%e0%a9%8b%e0%a8%a6%e0%a9%80-%e0%a8%a8%e0%a9%87-%e0%a8%95%e0%a9%88%e0%a8%82%e0%a8%b8/ Wed, 24 Aug 2022 14:03:32 +0000 https://punjabi.newsd5.in/?p=172936 ਪੰਜਾਬ ਤੋਂ ਇਲਾਵਾ ਗੁਆਂਢੀ ਸੂਬਿਆਂ ਦੇ ਲੋਕਾਂ ਨੂੰ ਵੀ ਇਸ ਹਸਪਤਾਲ ਦਾ ਮਿਲੇਗਾ ਸਿਹਤ ਲਾਭ

ਚੰਡੀਗੜ੍ਹ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੋਹਾਲੀ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਨੀਂਹ ਪੱਥਰ ਰੱਖਣ ਦਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬਾ ਭਾਜਪਾ ਅਤੇ ਪੰਜਾਬ ਦੇ ਲੋਕਾਂ ਦੀ ਤਰਫੋਂ ਸੁਆਗਤ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ ਸਮੇਤ ਇਸ ਦੇ ਨਾਲ ਲੱਗਦੇ ਸੂਬਿਆਂ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਕੈਸਰ ਹਸਪਤਾਲ ਦਾ ਨੀਂਹ ਪੱਥਰ ਰੱਖ ਕੇ ਪੰਜਾਬੀਆਂ ਨੂੰ ਇੱਕ ਅਨਮੋਲ ਤੋਹਫ਼ਾ ਮਿਲਿਆ ਹੈ।

Sonali Phogat ਦੀ Video Viral, ਜਿਸ ’ਚ ਦੋ ਵਿਅਕਤੀ ਆਏ ਸਾਹਮਣੇ | D5 Channel Punjabi

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮਾਲਵਾ ਖੇਤਰ ਦੇ ਕਈ ਇਲਾਕਿਆਂ ਦੇ ਲੋਕ ਪਿਛਲੇ ਕਾਫੀ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਹਨ। ਜਿਨ੍ਹਾਂ ਲੋਕਾਂ ਨੂੰ ਪਹਿਲਾਂ ਕੈਂਸਰ ਦੇ ਮਰੀਜ਼ਾਂ ਦੇ ਇਲਾਜ ਲਈ ਦਿੱਲੀ ਜਾਣਾ ਪੈਂਦਾ ਸੀ, ਉਨ੍ਹਾਂ ਨੂੰ ਇਸ ਕੈਂਸਰ ਹਸਪਤਾਲ ਦੇ ਬਣਨ ਨਾਲ ਬਹੁਤ ਫਾਇਦਾ ਹੋਵੇਗਾ। ਭਾਰਤ ਸਰਕਾਰ ਦੇਸ਼ ਵਿੱਚ ਆਧੁਨਿਕ ਕੈਂਸਰ ਸਹੂਲਤਾਂ ਪੈਦਾ ਕਰਨ ਵਿੱਚ ਮੋਹਰੀ ਭੂਮਿਕਾ ਨਿਭਾ ਰਹੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਿਹਤ ਦੇ ਖੇਤਰ ਵਿੱਚ ਠੋਸ ਕਦਮ ਚੁੱਕਦਿਆਂ ਅੱਜ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਗਰੀਬ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਦੇਸ਼ ਦੇ ਲੋਕ ਫਾਇਦਾ ਲੈ ਰਹੇ ਹਨI

Sidhu Moosewala ਦੇ Father Balkaur Singh ਦਾ ਧਾਕੜ ਬਿਆਨ | D5 Channel Punjabi

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਦੇ ਉਦਘਾਟਨ ਮੌਕੇ ਪੰਜਾਬ ਦੇ ਲੋਕਾਂ ਵੱਲੋਂ ਕੀਤਾ ਗਿਆ ਨਿੱਘਾ ਸਵਾਗਤ ਇਹ ਦਰਸਾਉਂਦਾ ਹੈ ਕਿ ਪੰਜਾਬ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿੰਨਾ ਪਿਆਰ ਕਰਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੀ ਪੰਜਾਬ ਅਤੇ ਪੰਜਾਬ ਦੇ ਲੋਕਾਂ ਨਾਲ ਖਾਸ ਲਗਾਅ ਹੈ। ਪ੍ਰਧਾਨ ਮੰਤਰੀ ਮੋਦੀ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਲੋਕਾਂ ਦੀਆਂ ਕਈ ਮੰਗਾਂ ਪੂਰੀਆਂ ਕਰ ਚੁੱਕੇ ਹਨ।

Punjab ਪਹੁੰਚਿਆ PM Modi! ਲੋਕਾਂ ਨੂੰ ਦਿੱਤਾ ਨਵਾਂ ਤੋਹਫ਼ਾ! ਦੇਖਦਾ ਰਹਿ ਗਿਆ CM Mann | D5 Channel Punjabi

ਪੰਜਾਬ ਪ੍ਰਤੀ ਆਪਣੇ ਇਸ ਮੋਹ ਕਾਰਨ ਪ੍ਰਧਾਨ ਮੰਤਰੀ ਮੋਦੀ ਪੰਜਾਬ ਲਈ ਵਿਕਾਸ ਪ੍ਰੋਜੈਕਟਾਂ ਨੂੰ ਖੁੱਲ੍ਹੇ ਮਨ ਨਾਲ ਦੇਣ ਤੋਂ ਕਦੇ ਵੀ ਪਿੱਛੇ ਨਹੀਂ ਹਟੇ। ਅਸ਼ਵਨੀ ਸ਼ਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁੜ ਪੰਜਾਬ ਆਉਣ ਦਾ ਸੱਦਾ ਦਿੱਤਾ, ਜਿਸ ਨੂੰ ਪ੍ਰਧਾਨ ਮੰਤਰੀ ਨੇ ਤੁਰੰਤ ਪ੍ਰਵਾਨ ਕਰ ਲਿਆ ਅਤੇ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਮੁੜ ਪੰਜਾਬ ਆਉਣਗੇ।

]]>