ਏਗ੍ਪਹ – D5 News https://punjabi.newsd5.in Truth Seeking News Network. Mon, 30 May 2022 06:29:39 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png ਏਗ੍ਪਹ – D5 News https://punjabi.newsd5.in 32 32 ਮੂਸੇਵਾਲਾ ਕਤਲ਼ਕਾਂਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ https://punjabi.newsd5.in/%e0%a8%ae%e0%a9%82%e0%a8%b8%e0%a9%87%e0%a8%b5%e0%a8%be%e0%a8%b2%e0%a8%be-%e0%a8%95%e0%a8%a4%e0%a8%b3%e0%a8%95%e0%a8%be%e0%a8%82%e0%a8%a1-%e0%a8%a8%e0%a9%82%e0%a9%b0-%e0%a8%b2%e0%a9%88-%e0%a8%95/ Mon, 30 May 2022 06:25:58 +0000 https://punjabi.newsd5.in/?p=160621 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਸਿੱਧੂ ਮੂਸੇਵਾਲਾ ਕਤਲ ਕਾਂਡ ਬਾਰੇ ਮਿੰਟ-ਮਿੰਟ ਦੀ ਅਪਡੇਟ ਲੈ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਵੀ ਕਰਨਗੇ। ਸੀਨੀਅਰ ਪੁਲਿਸ ਅਧਿਕਾਰੀ ਮਾਨਸਾ ਵੀ ਭੇਜੇ ਗਏ ਹਨ। ਕਾਤਲਾਂ ਨੂੰ ਜਲਦੀ ਤੋਂ ਜਲਦੀ ਫੜਨ ਲਈ ਤੇਜ਼ੀ ਨਾਲ ਕਾਰਵਾਈ ਕੀਤੀ ਜਾਏਗੀ, ਅਜਿਹਾ ਵੀ ਕਿਹਾ ਜਾ ਰਿਹਾ ਹੈ।

ਮੂਸੇਵਾਲਾ ਕਤਲ ਮਾਮਲੇ ‘ਤੇ ਮੁੱਖ ਮੰਤਰੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਮੂਸੇਵਾਲਾ ਦੇ ਪਿਤਾ ਦੀ ਚਿੱਠੀ ‘ਤੇ ਮੁੱਖ ਮੰਤਰੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਾਰਵਾਈ ਜਾਵੇਗੀ। ਪੰਜਾਬ ਸਰਕਾਰ ਜਾਂਚ ਵਿਚ ਵੀ ਪੂਰਾ ਸਹਿਯੋਗ ਕਰੇਗੀ। ਮੁੱਖ ਮੰਤਰੀ ਨੇ ਡੀ.ਜੀ.ਪੀ. ਦੇ ਕੱਲ੍ਹ ਦੇ ਬਿਆਨ ‘ਤੇ ਵੀ ਸਪੱਸ਼ਟੀਕਰਨ ਮੰਗਿਆ ਹੈ। ਸੁਰੱਖਿਆ ਘਟਾਉਣ ਦੇ ਫ਼ੈਸਲੇ ‘ਤੇ ਵੀ ਮੁੱਖ ਮੰਤਰੀ ਨੇ ਜਾਂਚ ਦੇ ਹੁਕਮ ਦਿੱਤੇ ਹਨ।

]]>