ਕਾਰੋਬਾਰ – D5 News https://punjabi.newsd5.in Truth Seeking News Network. Mon, 25 May 2020 09:39:40 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png ਕਾਰੋਬਾਰ – D5 News https://punjabi.newsd5.in 32 32 ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬੇਰੋਜ਼ਗਾਰਾਂ ਲਈ ਹੈਲਪ ਲਾਈਨ ਨੰਬਰ ਜਾਰੀ https://punjabi.newsd5.in/%e0%a9%9b%e0%a8%bf%e0%a8%b2%e0%a9%8d%e0%a8%b9%e0%a8%be-%e0%a8%b0%e0%a9%8b%e0%a9%9b%e0%a8%97%e0%a8%be%e0%a8%b0-%e0%a8%a4%e0%a9%87-%e0%a8%95%e0%a8%be%e0%a8%b0%e0%a9%8b%e0%a8%ac%e0%a8%be%e0%a8%b0/ Mon, 25 May 2020 09:39:40 +0000 https://punjabi.newsd5.in/?p=67597 -ਰੋਜ਼ਗਾਰ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਮੋਬ. ਨੰ. 98776-10877 ‘ਤੇ ਕੀਤਾ ਜਾ ਸਕਦੇ ਸੰਪਰਕ : ਡਾ. ਪ੍ਰੀਤੀ ਯਾਦਵ
ਪਟਿਆਲਾ, 25 ਮਈ:
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਹੈਲਪ ਲਾਈਨ ਨੰਬਰ 98776-10877 ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਵਧੀਕ ਡਿਪਟੀ  ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਕੋਵਿਡ-19 ਕਾਰਨ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਕਈ ਨਵੀਆਂ ਪਹਿਲ ਕਦਮੀਆਂ ਕੀਤੀਆਂ ਗਈ ਹਨ ਜਿਸ ਤਹਿਤ ਪਿਛਲੇ ਦਿਨੀਂ ਯੂ ਟਿਊਬ ਚੈਨਲ ਦੀ ਸ਼ੁਰੂਆਤ ਵੀ ਕੀਤੀ ਗਈ ਸੀ ਅਤੇ ਹੁਣ ਬੇਰੋਜ਼ਗਾਰਾਂ ਲਈ ਹੈਲਪ ਲਾਈਨ ਨੰਬਰ 98776-10877 ਅਤੇ ਈ ਮੇਲ ਆਈਡੀ dbeepathelp@gmail.comਜਾਰੀ ਕੀਤਾ ਗਿਆ ਹੈ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਹੈਲਪ ਲਾਈਨ ਨੰਬਰ ਰਾਹੀਂ ਬੇਰੋਜ਼ਗਾਰ ਨੌਜਵਾਨ ਘਰ ਬੈਠੇ ਹੀ ਨੌਕਰੀਆਂ ਬਾਰੇ ਜਾਣਕਾਰੀ, ਰੋਜ਼ਗਾਰ ਦਫ਼ਤਰ ਵਿੱਚ ਰਜਿਸਟਰੇਸ਼ਨ, ਕਾਊਂਸਲਿੰਗ ਅਤੇ ਸਵੈ ਰੋਜ਼ਗਾਰ ਸਬੰਧੀ ਕੋਈ ਵੀ ਜਾਣਕਾਰੀ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਹੈਲਪ ਲਾਈਨ ਨੰਬਰ ‘ਤੇ ਸੋਮਵਾਰ ਤੋਂ ਸਨਿਚਰਵਾਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ। ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਰੋਜ਼ਗਾਰ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਹੈਲਪ ਲਾਈਨ ਨੰਬਰ ਜਾਂ ਫੇਰ ਈਮੇਲ ਕਰਕੇ ਰੋਜ਼ਗਾਰ ਬਿਊਰੋ ਨਾਲ ਸੰਪਰਕ ਬਣਾਕੇ ਰੱਖਣ ਤਾਂ ਜੋ ਉਨ੍ਹਾਂ ਨੂੰ ਸਮੇਂ ਸਿਰ ਰੋਜ਼ਗਾਰ ਦੇ ਮੌਕਿਆਂ ਸਬੰਧੀ ਜਾਣਕਾਰੀ ਦਿੱਤੀ ਜਾ ਸਕੇ।

]]>
ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਬੇਰੋਜਗਾਰ ਪ੍ਰਾਰਥੀਆਂ ਲਈ ਆਨਲਾਈਨ ਕਰੀਅਰ ਕਾਊਂਸਲਿੰਗ ਦੀ ਸੁਵਿਧਾ ਸ਼ੁਰੂ https://punjabi.newsd5.in/%e0%a8%9c%e0%a8%bf%e0%a8%b2%e0%a8%be-%e0%a8%b0%e0%a9%8b%e0%a9%9b%e0%a8%97%e0%a8%be%e0%a8%b0-%e0%a8%85%e0%a8%a4%e0%a9%87-%e0%a8%95%e0%a8%be%e0%a8%b0%e0%a9%8b%e0%a8%ac%e0%a8%be%e0%a8%b0-%e0%a8%ac/ Mon, 27 Apr 2020 14:23:39 +0000 https://punjabi.newsd5.in/?p=65772 -ਕਾਉਂਸਲਿੰਗ ਸੇਵਾਵਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ
ਲੁਧਿਆਣਾ, 27 ਅਪ੍ਰੈਲ (d5 ਬਯੂਰੋ)-ਕਰਫਿਊ/ਲੌਕਡਾਉੂਨ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਸਕੀਮ ਅਧੀਨ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਬੇਰੋਜਗਾਰ ਪ੍ਰਾਰਥੀਆਂ ਲਈ ਆਨਲਾਈਨ ਕਰੀਅਰ ਕਾਊਂਸਲਿੰਗ ਦੀ ਸੁਵਿਧਾ ਉਪਲੱਬਧ ਕਰਵਾਈ ਗਈ ਹੈ ਤਾਂ ਜੋ ਪ੍ਰਾਰਥੀ ਘਰ ਬੈਠ ਕੇ ਹੀ ਅਪਣਾਏ ਜਾ ਸਕਣ ਵਾਲੇ ਵੱਖ-ਵੱਖ ਕੈਰੀਅਰ ਸੰਬੰਧੀ ਜਾਣਕਾਰੀ ਲੈ ਸਕਣ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਪਰਦੀਪ ਕੁਮਾਰ ਅਗਰਵਾਲ ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਕੋਵਿਡ-19 ਜਿਹੀ ਭਿਆਨਕ ਮਹਾਂਮਾਰੀ ਨਾਲ ਨਿਜੱਠਣ ਲਈ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਪ੍ਰਾਰਥੀਆਂ ਲਈ ਆਨਲਾਈਨ ਕਾਊਂਸਲਿੰਗ ਦਾ ਸੈਸ਼ਨ ਸੁਰੂ ਕੀਤਾ ਗਿਆ ਹੈ ਜਿਸ ਰਾਂਹੀ ਪ੍ਰਾਰਥੀ ਘਰ ਬੈਠ ਕੇ ਕੈਰੀਅਰ ਕਾਉਂਸਲਿੰਗ ਲੈਣ ਦੀ ਸਹੂਲਤ ਲੈ ਸਕਦੇ ਹਨ। ਇਸ ਤੋਂ ਇਲਾਵਾ ਕਰੀਅਰ ਕਾਊਂਸਲਰਾਂ ਵੱਲੋਂ ਸਵੈ ਰੋਜ਼ਗਾਰ ਸਕੀਮਾਂ ਅਤੇ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀਆਂ ਹੋਰ ਸਹੂਲਤਾਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
ਇਸ ਸੰਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਮਿਨਾਕਸ਼ੀ ਸ਼ਰਮਾ, ਡਿਪਟੀ ਡਾਇਰੈਕਟਰ, ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਆਨਲਾਈਨ ਕਾਊਂਸਲਿੰਗ ਦੇ ਇਛੁੱਕ ਪ੍ਰਾਰਥੀ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਲੁਧਿਆਣਾ ਦੇ ਕਰੀਅਰ ਕਾਊਂਸਲਰ ਸ੍ਰੀਮਤੀ ਨਿਧੀ ਸਿੰਘੀ ਨਾਲ ਉਨ•ਾਂ ਦੇ ਮੋਬਾਇਲ ਨੰਬਰ 9872808647 ਉਪਰ ਸੰਪਰਕ ਕਰ ਸਕਦੇ ਹਨ। ਉਨ•ਾਂ ਵੱਲੋਂ ਦੱਸਿਆ ਗਿਆ ਕਿ ਕਾਉਂਸਲਿੰਗ ਦੀਆਂ ਸੇਵਾਵਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ।

]]>