ਕੀਨੀਆ – D5 News https://punjabi.newsd5.in Truth Seeking News Network. Thu, 14 Nov 2019 09:11:35 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png ਕੀਨੀਆ – D5 News https://punjabi.newsd5.in 32 32 ਪਹਿਲੀ ਦਸੰਬਰ ਤੋਂ ਸ਼ੁਰੂ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ https://punjabi.newsd5.in/%e0%a8%aa%e0%a8%b9%e0%a8%bf%e0%a8%b2%e0%a9%80-%e0%a8%a6%e0%a8%b8%e0%a9%b0%e0%a8%ac%e0%a8%b0-%e0%a8%a4%e0%a9%8b%e0%a8%82-%e0%a8%b6%e0%a9%81%e0%a8%b0%e0%a9%82-%e0%a8%85%e0%a9%b0%e0%a8%a4%e0%a8%b0/ Thu, 14 Nov 2019 09:08:01 +0000 https://punjabi.newsd5.in/?p=56337 ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਪਹਿਲੀ ਦਸੰਬਰ ਤੋਂ 10 ਦਸੰਬਰ ਤੱਕ ਕਰਵਾਉਣ ਦਾ ਐਲਾਨ ਕੀਤਾ ਹੈ।
ਅੱਜ ਸਥਾਨਕ ਪੰਜਾਬ ਭਵਨ ਵਿਖੇ ਵੱਖ ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਖੇਡ ਵਿਭਾਗ ਦੇ ਸੀਨੀਅਰ ਅਧਿਕਾਰੀ ਦੀ ਇੱਕ ਉੱਚ ਪੱਧਰ ਮੀਟਿੰਗ ਦੌਰਾਨ ਖੇਡ ਮੰਤਰੀ ਨੇ ਇਸ ਟੂਰਨਾਮੈਂਟ ਨੂੰ ਯਾਦਗਾਰੀ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਇਸ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦਾ ਉਦਘਾਟਨ ਪਹਿਲੀ ਦਸੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ ਅਤੇ ਇਸ ਦਿਨ ਚਾਰ ਕਬੱਡੀ ਮੈਚ ਖੇਡੇ ਜਾਣਗੇ।

ਇਸੇ ਤਰ੍ਹਾਂ ਹੀ ਇਸ ਟੂਰਨਾਮੈਂਟ ਦਾ ਸਮਾਪਨ ਸਮਾਰੋਹ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ ਅਤੇ ਇਸ ਦਿਨ ਫਾਇਨਲ ਮੈਚ ਤੋਂ ਇਲਾਵਾ ਤੀਜੇ ਅਤੇ ਚੌਥੇ ਸਥਾਨ ਲਈ ਮੈਚ ਹੋਵੇਗਾ।
ਇਸ ਤੋਂ ਇਲਾਵਾ ਦੋ ਮੈਚ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ, ਦੋ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ, ਦੋ ਸਪੋਰਟਸ ਸਟੇਡੀਅਮ ਬਠਿੰਡਾ, ਦੋ ਸਪੋਰਟਸ ਸਟੇਡੀਅਮ ਵਾਈ.ਪੀ.ਐਸ. ਪਟਿਆਲਾ ਅਤੇ ਸੈਮੀ ਫਾਇਨਲ ਚਰਨ ਗੰਗਾ ਸਪੋਰਟਸ ਸਟੇਡੀਅਮ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣਗੇ।
ਇਸ ਟੂਰਨਾਮੈਂਟ ਵਿੱਚ 9 ਟੀਮਾਂ ਹਿੱਸਾ ਲੈਣਗੀਆਂ ਜਿਨ੍ਹਾਂ ਵਿੱਚ ਭਾਰਤ, ਅਮਰੀਕਾ, ਅਸਟਰੇਲੀਆ, ਇੰਗਲੈਂਡ, ਸ੍ਰੀਲੰਕਾ, ਕੀਨੀਆ, ਨਿਊਜ਼ੀਲੈਂਡ, ਪਾਕਿਸਤਾਨ ਅਤੇ ਕੈਨੇਡਾ ਸ਼ਾਮਲ ਹਨ।

Published by : Lovepreet kaur

]]>
550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸੰਗਤ ਕਰੇਗੀ ਮੂਲ ਮੰਤਰ ਦਾ ਜਾਪ ਪੂਰੀ ਦੁਨੀਆ ‘ਚ https://punjabi.newsd5.in/550%e0%a8%b5%e0%a9%87%e0%a8%82-%e0%a8%aa%e0%a9%8d%e0%a8%b0%e0%a8%95%e0%a8%be%e0%a8%b6-%e0%a8%aa%e0%a9%81%e0%a8%b0%e0%a8%ac-%e0%a8%a8%e0%a9%82%e0%a9%b0-%e0%a8%b8%e0%a8%ae%e0%a8%b0%e0%a8%aa%e0%a8%bf-2/ Sat, 02 Nov 2019 06:36:22 +0000 https://punjabi.newsd5.in/?p=55977 ਸ਼੍ਰੀ ਗੁਰੂ ਨਾਨਕ ਦੇਵ ਜੀ ਦੀ 550ਵੇਂ ਜਨਮ ਸ਼ਤਾਬਦੀ ਨੂੰ ਸਮਰਪਿਤ ਕਰਦੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਮੂਲ ਮੰਤਰ ਦੀ ਸ਼ੁਰੂਆਤ ਕਰਵਾਈ। ਪਹਿਲੀ ਨਵੰਬਰ ਤੋਂ ਲੈ ਕੇ 13 ਨਵੰਬਰ ਤੱਕ ਸਿੱਖ ਸੰਗਤਾਂ ਇਸ ਮੂਲ ਮੰਤਰ ਜਾਪ ਕਰਨਗੀਆਂ।ਇਹ ਮੂਲ ਮੰਤਰ ਦਾ ਜਾਪੁ ਵਿਸ਼ਵ ਦੇ ਕੋਨੇ-ਕੋਨੇ ਵਿੱਚ ਸਥਿਤ ਗੁਰਦੁਆਰਿਆਂ ‘ਚ ਹੋਵੇਗਾ। ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੂਲ ਮੰਤਰ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪੂਰੇ ਵਿਸ਼ਵ ‘ਚ ਵੱਸਦੀ ਸਿੱਖ ਸੰਗਤ 13 ਦਿਨ ਇਸ ਮੂਲ ਮੰਤਰ ਦਾ ਜਾਪ ਕਰੇਗੀ । ਭਾਵੇਂ ਕੋਈ ਸਫ਼ਰ ਕਰ ਰਿਹਾ ਹੋਵੇ ਜਾਂ ਕੰਮ ‘ਚ ਰੁੱਝਿਆ ਹੋਵੇ ਉਸ ਨੂੰ ਦਿਨ ‘ਚ ਤੈਅ ਸਮੇਂ ਮੁਤਾਬਕ ਇਸ ਮੂਲ ਮੰਤਰ ਦਾ ਜਾਪ ਕਰਨਾ ਚਾਹੀਦਾ ਹੈ।
ਇਸ ਮੌਕੇ ਸਿੰਘ ਸਾਹਿਬ ਨੇ ਦੱਸਿਆ ਕਿ ਕੇਨੈਡਾ, ਇੰਗਲੈਂਡ, ਅਮਰੀਕਾ, ਕੀਨੀਆ, ਆਸਟ੍ਰੇਲੀਆ, ਸਿੰਘਾਪੁਰ, ਬ੍ਰਾਜੀਲ, ਮਲੇਸ਼ੀਆ, ਦੁਬਈ ਤੇ ਪਾਕਿਸਤਾਨ ਦੇ ਗੁਰਦੁਆਰਿਆਂ ‘ਚ ਵੱਡੇ ਪੱਧਰ ‘ਤੇ ਜਾਪ ਹੋਵੇਗਾ ਜਦਕਿ ਭਾਰਤ ‘ਚ ਸੁਲਤਾਨਪੁਰ ਲੋਧੀ ਅਤੇ ਬਿਧਰ ‘ਚ ਜਾਪ ਹੋਵੇਗਾ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਨਨਕਾਣਾ ਸਾਹਿਬ ਪਾਕਿਸਤਾਨ ਵਿੱਚ ਗੁਰਪੁਰਬ ਵਾਲੇ ਦਿਨ 12 ਨਵੰਬਰ ਨੂੰ ਮੂਲ ਮੰਤਰ ਦਾ ਜਾਪ ਹੋਵੇਗਾ।

]]>