ਜਨਰਲ ਸਕੱਤਰ – D5 News https://punjabi.newsd5.in Truth Seeking News Network. Wed, 12 Oct 2022 13:03:06 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png ਜਨਰਲ ਸਕੱਤਰ – D5 News https://punjabi.newsd5.in 32 32 ਕੇਜਰੀਵਾਲ ਆਪਣੀ ਸਿਆਸੀ ਰੰਜਿਸ਼ ਕਾਰਨ ਝੂਠੇ ਕੇਸ ਦਰਜ ਕਰਵਾ ਰਿਹੈ, ਮਾਨਯੋਗ ਹਾਈਕੋਰਟ ਨੇ ‘ਆਪ’ ਸਰਕਾਰ ਨੂੰ ਦਿਖਾਇਆ ਸੱਚ ਦਾ ਸ਼ੀਸ਼ਾ : ਜੀਵਨ ਗੁਪਤਾ https://punjabi.newsd5.in/%e0%a8%95%e0%a9%87%e0%a8%9c%e0%a8%b0%e0%a9%80%e0%a8%b5%e0%a8%be%e0%a8%b2-%e0%a8%86%e0%a8%aa%e0%a8%a3%e0%a9%80-%e0%a8%b8%e0%a8%bf%e0%a8%86%e0%a8%b8%e0%a9%80-%e0%a8%b0%e0%a9%b0%e0%a8%9c%e0%a8%bf/ Wed, 12 Oct 2022 13:03:06 +0000 https://punjabi.newsd5.in/?p=180276 ਚੰਡੀਗੜ੍ਹ (ਬਿੰਦੂ ਸਿੰਘ) : ਮਾਨਯੋਗ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਆਪ ਨੇਤਾ ਤੇ ਕਵੀ ਕੁਮਾਰ ਵਿਸ਼ਵਾਸ ਅਤੇ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਖਿਲਾਫ ਦਰਜ ਐਫ.ਆਈ.ਆਰ. ਨੂੰ ਰੱਦ ਕੀਤੇ ਜਾਣ ਦੇ ਦਿੱਤੇ ਫੈਸਲੇ ਦਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਜੀਵਨ ਗੁਪਤਾ ਨੇ ਸਵਾਗਤ ਕਰਦਿਆਂ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣੀ ਹੈ, ਉਦੋਂ ‘ਤੋਂ ਅੱਜ ਤੱਕ ਮੁੱਖ ਮੰਤਰੀ ਭਗਵੰਤ ਮਾਨ ਕੇਜਰੀਵਾਲ ਦੇ ਹੁਕਮਾਂ ਨੂੰ ਸੰਵਿਧਾਨਕ ਹੁਕਮ ਮੰਨ ਕੇ ਵਿਰੋਧੀ ਧਿਰਾਂ ਖ਼ਿਲਾਫ਼ ਦਮਨਕਾਰੀ ਨੀਤੀਆਂ ਅਪਣਾ ਕੇ ਉਹਨਾਂ ਦੇ ਆਗੂਆਂ ‘ਤੇ ਝੂਠੇ ਕੇਸ ਦਰਜ ਕਰਵਾ ਰਹੇ ਹਨ।

Lawrence Bishnoi ਨੂੰ ਅਦਾਲਤ ਦਾ ਵੱਡਾ ਝਟਕਾ, ਕਸੂਤਾ ਫਸਿਆ Goldy Brar | D5 Channel Punjabi

ਮਾਣਯੋਗ ਹਾਈਕੋਰਟ ਵੱਲੋਂ ਸੁਣਾਇਆ ਗਿਆ ਫੈਸਲਾ ਭਗਵੰਤ ਮਾਨ ਅਤੇ ਕੇਜਰੀਵਾਲ ਨੂੰ ਸੱਚ ਦਾ ਸ਼ੀਸ਼ਾ ਦਿਖਾ ਦਿੱਤਾ ਹੈ। ਭਗਵੰਤ ਮਾਨ ਅਤੇ ਕੇਜਰੀਵਾਲ ਦੀ ਇਸ ਹਰਕਤ ਨੇ ਪੰਜਾਬ ਸਰਕਾਰ ਦਾ ਸਿਰ ਸ਼ਰਮ ਨਾਲ ਝੁਕਾਇਆ ਹੈ, ਪਰ ਇੰਨੀ ਨਮੋਸ਼ੀ ਤੋਂ ਬਾਅਦ ਵੀ ਲੱਗਦਾ ਹੈ ਕਿ ਭਗਵੰਤ ਮਾਨ ਸਰਕਾਰ ਅਤੇ ਆਮ ਆਦਮੀ ਪਾਰਟੀ ਨੂੰ ਬਿਲਕੁਲ ਵੀ ਸ਼ਰਮ ਨਹੀਂ ਆਵੇਗੀ। ਜੀਵਨ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਦੋਵਾਂ ਵੱਲੋਂ ਆਪਣੀ ਸਿਆਸੀ ਰੰਜਿਸ਼ ਕਾਰਨ ਆਪਣੇ ਵਿਰੋਧੀਆਂ ‘ਤੇ ਝੂਠੇ ਕੇਸ ਦਰਜ ਕਰਵਾਏ ਜਾ ਰਹੇ ਹਨ। ਜਿਸ ‘ਤੇ ਮਾਣਯੋਗ ਅਦਾਲਤ ਵੱਲੋਂ ‘ਦੂਧ ਦਾ ਦੁੱਧ ਤੇ ਪਾਣੀ ਦਾ ਪਾਣੀ’ ਕਰ ਕੇ ਪੀੜਤਾਂ ਨੂੰ ਇਨਸਾਫ਼ ਦਿੱਤਾ ਗਿਆ ਹੈ।

Police ਤੇ Gangsters ਵਿਚਕਾਰ ਚੱਲੀਆਂ ਗੋਲ਼ੀਆਂ, Bishnoi ਦੇ ਬੰਦਿਆਂ ਨੂੰ ਕੀਤਾ ਕਾਬੂ || D5 Channel Punjabi

ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ‘ਆਪ’ ਸਰਕਾਰ ਦੇ ਵਿਰੋਧੀਆਂ ਨੂੰ ਧਮਕੀਆਂ ਮਿਲਣ ਅਤੇ ਝੂਠੇ ਕੇਸ ਦਰਜ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਆਮ ਆਦਮੀ ਪਾਰਟੀ ਵਲੋਂ ਭਾਜਪਾ ਖਿਲਾਫ਼ ਚਲਾਇਆ ਗਿਆ ਓਪਰੇਸ਼ਨ ਲੋਟਸ ਭਾਜਪਾ ਦੀ ਪੰਜਾਬ ਵਿੱਚ ਦਿਨ-ਬ-ਦਿਨ ਵਧਦੀ ਲੋਕਪ੍ਰਿਅਤਾ ਨੂੰ ਰੋਕਣ ਲਈ ਅਤੇ ਭਗਵੰਤ ਮਾਨ ਨੂੰ ਮੁਖਮੰਤਰੀ ਦੇ ਔਹਦੇ ‘ਤੋਂ ਹਟਾਉਣ ਲਈ ਹੈI ਪਰ ਵਿਰੋਧੀ ਧਿਰ ਅਜਿਹੀਆਂ ਘਿਨਾਉਣੀਆਂ ਹਰਕਤਾਂ ਤੋਂ ਡਰਨ ਵਾਲੀ ਨਹੀਂ ਹਨ।

BIG News : Kotkapura GoliKand ਮਾਮਲੇ ’ਚ ਬਾਦਲਾਂ ਦਾ ਹੱਥ? ਕਸੂਤੇ ਫਸੇ ਅਕਾਲੀ! SIT ਨੇ ਕੀਤੇ ਸਿੱਧੇ ਸਵਾਲ

ਦੱਸਣਯੋਗ ਹੈ ਕਿ ਪੰਜਾਬ ਪੁਲਿਸ ਵਲੋਂ ਭਾਜਪਾ ਆਗੂ ਤਜਿੰਦਰ ਪਾਲ ਬੱਗਾ ਨੂੰ ਦਿੱਲੀ ਤੋਂ ਗ੍ਰਿਫਤਾਰ ਕਰਨ ਸਮੇਂ ਕਾਫੀ ਡਰਾਮਾ ਰਚਿਆ ਗਿਆ ਸੀ। ਜਦੋਂ ਪੰਜਾਬ ਪੁਲਿਸ ਬੱਗਾ ਨੂੰ ਗ੍ਰਿਫਤਾਰ ਕਰਕੇ ਪੰਜਾਬ ਲਿਆ ਰਹੀ ਸੀ ਤਾਂ ਵਿਚਕਾਰ ਹੀ ਹਰਿਆਣਾ ਪੁਲਿਸ ਨੇ ਪੰਜਾਬ ਪੁਲਿਸ ਨੂੰ ਰੋਕ ਕੇ ਬੱਗਾ ਨੂੰ ਛੁਡਵਾਇਆ ਅਤੇ ਬਾਅਦ ਵਿੱਚ ਦਿੱਲੀ ਪੁਲਿਸ ਤਜਿੰਦਰ ਪਾਲ ਬੱਗਾ ਨੂੰ ਵਾਪਸ ਦਿੱਲੀ ਲੈ ਗਈ। ਦੂਜੇ ਪਾਸੇ ‘ਆਪ’ ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ ‘ਤੇ ਕੇਜਰੀਵਾਲ ਖਿਲਾਫ ਟਿੱਪਣੀ ਕਰਨ ‘ਤੇ ਝੂਠਾ ਅਤੇ ਬੇਬੁਨਿਆਦ ਮਾਮਲਾ ਦਰਜ ਕੀਤਾ ਗਿਆ ਸੀ।

]]>