ਭਾਜਪਾ ਪੰਜਾਬ ਸੂਬਾ ਪ੍ਰਧਾਨ – D5 News https://punjabi.newsd5.in Truth Seeking News Network. Wed, 24 Aug 2022 14:03:32 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png ਭਾਜਪਾ ਪੰਜਾਬ ਸੂਬਾ ਪ੍ਰਧਾਨ – D5 News https://punjabi.newsd5.in 32 32 ਪ੍ਰਧਾਨਮੰਤਰੀ ਮੋਦੀ ਨੇ ਕੈਂਸਰ ਹਸਪਤਾਲ ਦੇ ਰੂਪ ‘ਚ ਪੰਜਾਬ ਨੂੰ ਦਿੱਤਾ ਅਨਮੋਲ ਤੋਹਫਾ: ਅਸ਼ਵਨੀ ਸ਼ਰਮਾ https://punjabi.newsd5.in/%e0%a8%aa%e0%a9%8d%e0%a8%b0%e0%a8%a7%e0%a8%be%e0%a8%a8%e0%a8%ae%e0%a9%b0%e0%a8%a4%e0%a8%b0%e0%a9%80-%e0%a8%ae%e0%a9%8b%e0%a8%a6%e0%a9%80-%e0%a8%a8%e0%a9%87-%e0%a8%95%e0%a9%88%e0%a8%82%e0%a8%b8/ Wed, 24 Aug 2022 14:03:32 +0000 https://punjabi.newsd5.in/?p=172936 ਪੰਜਾਬ ਤੋਂ ਇਲਾਵਾ ਗੁਆਂਢੀ ਸੂਬਿਆਂ ਦੇ ਲੋਕਾਂ ਨੂੰ ਵੀ ਇਸ ਹਸਪਤਾਲ ਦਾ ਮਿਲੇਗਾ ਸਿਹਤ ਲਾਭ

ਚੰਡੀਗੜ੍ਹ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੋਹਾਲੀ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਨੀਂਹ ਪੱਥਰ ਰੱਖਣ ਦਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬਾ ਭਾਜਪਾ ਅਤੇ ਪੰਜਾਬ ਦੇ ਲੋਕਾਂ ਦੀ ਤਰਫੋਂ ਸੁਆਗਤ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ ਸਮੇਤ ਇਸ ਦੇ ਨਾਲ ਲੱਗਦੇ ਸੂਬਿਆਂ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਕੈਸਰ ਹਸਪਤਾਲ ਦਾ ਨੀਂਹ ਪੱਥਰ ਰੱਖ ਕੇ ਪੰਜਾਬੀਆਂ ਨੂੰ ਇੱਕ ਅਨਮੋਲ ਤੋਹਫ਼ਾ ਮਿਲਿਆ ਹੈ।

Sonali Phogat ਦੀ Video Viral, ਜਿਸ ’ਚ ਦੋ ਵਿਅਕਤੀ ਆਏ ਸਾਹਮਣੇ | D5 Channel Punjabi

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮਾਲਵਾ ਖੇਤਰ ਦੇ ਕਈ ਇਲਾਕਿਆਂ ਦੇ ਲੋਕ ਪਿਛਲੇ ਕਾਫੀ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਹਨ। ਜਿਨ੍ਹਾਂ ਲੋਕਾਂ ਨੂੰ ਪਹਿਲਾਂ ਕੈਂਸਰ ਦੇ ਮਰੀਜ਼ਾਂ ਦੇ ਇਲਾਜ ਲਈ ਦਿੱਲੀ ਜਾਣਾ ਪੈਂਦਾ ਸੀ, ਉਨ੍ਹਾਂ ਨੂੰ ਇਸ ਕੈਂਸਰ ਹਸਪਤਾਲ ਦੇ ਬਣਨ ਨਾਲ ਬਹੁਤ ਫਾਇਦਾ ਹੋਵੇਗਾ। ਭਾਰਤ ਸਰਕਾਰ ਦੇਸ਼ ਵਿੱਚ ਆਧੁਨਿਕ ਕੈਂਸਰ ਸਹੂਲਤਾਂ ਪੈਦਾ ਕਰਨ ਵਿੱਚ ਮੋਹਰੀ ਭੂਮਿਕਾ ਨਿਭਾ ਰਹੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਿਹਤ ਦੇ ਖੇਤਰ ਵਿੱਚ ਠੋਸ ਕਦਮ ਚੁੱਕਦਿਆਂ ਅੱਜ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਗਰੀਬ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਦੇਸ਼ ਦੇ ਲੋਕ ਫਾਇਦਾ ਲੈ ਰਹੇ ਹਨI

Sidhu Moosewala ਦੇ Father Balkaur Singh ਦਾ ਧਾਕੜ ਬਿਆਨ | D5 Channel Punjabi

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਦੇ ਉਦਘਾਟਨ ਮੌਕੇ ਪੰਜਾਬ ਦੇ ਲੋਕਾਂ ਵੱਲੋਂ ਕੀਤਾ ਗਿਆ ਨਿੱਘਾ ਸਵਾਗਤ ਇਹ ਦਰਸਾਉਂਦਾ ਹੈ ਕਿ ਪੰਜਾਬ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿੰਨਾ ਪਿਆਰ ਕਰਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੀ ਪੰਜਾਬ ਅਤੇ ਪੰਜਾਬ ਦੇ ਲੋਕਾਂ ਨਾਲ ਖਾਸ ਲਗਾਅ ਹੈ। ਪ੍ਰਧਾਨ ਮੰਤਰੀ ਮੋਦੀ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਲੋਕਾਂ ਦੀਆਂ ਕਈ ਮੰਗਾਂ ਪੂਰੀਆਂ ਕਰ ਚੁੱਕੇ ਹਨ।

Punjab ਪਹੁੰਚਿਆ PM Modi! ਲੋਕਾਂ ਨੂੰ ਦਿੱਤਾ ਨਵਾਂ ਤੋਹਫ਼ਾ! ਦੇਖਦਾ ਰਹਿ ਗਿਆ CM Mann | D5 Channel Punjabi

ਪੰਜਾਬ ਪ੍ਰਤੀ ਆਪਣੇ ਇਸ ਮੋਹ ਕਾਰਨ ਪ੍ਰਧਾਨ ਮੰਤਰੀ ਮੋਦੀ ਪੰਜਾਬ ਲਈ ਵਿਕਾਸ ਪ੍ਰੋਜੈਕਟਾਂ ਨੂੰ ਖੁੱਲ੍ਹੇ ਮਨ ਨਾਲ ਦੇਣ ਤੋਂ ਕਦੇ ਵੀ ਪਿੱਛੇ ਨਹੀਂ ਹਟੇ। ਅਸ਼ਵਨੀ ਸ਼ਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁੜ ਪੰਜਾਬ ਆਉਣ ਦਾ ਸੱਦਾ ਦਿੱਤਾ, ਜਿਸ ਨੂੰ ਪ੍ਰਧਾਨ ਮੰਤਰੀ ਨੇ ਤੁਰੰਤ ਪ੍ਰਵਾਨ ਕਰ ਲਿਆ ਅਤੇ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਮੁੜ ਪੰਜਾਬ ਆਉਣਗੇ।

]]>