ਸ਼ਵੇਤ ਮਲਿਕ – D5 News https://punjabi.newsd5.in Truth Seeking News Network. Sat, 09 Nov 2019 09:19:01 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png ਸ਼ਵੇਤ ਮਲਿਕ – D5 News https://punjabi.newsd5.in 32 32 ਕਰਤਾਰਪੁਰ ਲਾਂਘੇ ਲਈ PM ਮੋਦੀ ਨੇ ਕੀਤਾ ਇਮਰਾਨ ਖ਼ਾਨ ਦਾ ਧੰਨਵਾਦ https://punjabi.newsd5.in/%e0%a8%95%e0%a8%b0%e0%a8%a4%e0%a8%be%e0%a8%b0%e0%a8%aa%e0%a9%81%e0%a8%b0-%e0%a8%b2%e0%a8%be%e0%a8%82%e0%a8%98%e0%a9%87-%e0%a8%b2%e0%a8%88-pm-%e0%a8%ae%e0%a9%8b%e0%a8%a6%e0%a9%80-%e0%a8%a8%e0%a9%87/ Sat, 09 Nov 2019 09:19:01 +0000 https://punjabi.newsd5.in/?p=56251 ਸਿੱਖਾਂ ਲਈ ਅੱਜ ਦਾ ਦਿਨ ਇਤਿਹਾਸਕ ਦਿਨ ਹੈ |ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਤੋਂ ਪਹਿਲਾਂ ਪੰਜਾਬ ਦੀ ਸਿੱਖ ਸੰਗਤ ਦੇ ਨਾਲ–ਨਾਲ ਰਾਸ਼ਟਰ ਨੂੰ ਸੰਬੋਧਨ ਕੀਤਾ।
ਇਥੇ ਹੀ PM ਮੋਦੀ ਨੇ ਇਸ ਉਦਘਾਟਨ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਇਹ ਲਾਂਘਾ ਖੁੱਲ੍ਹਣ ਨਾਲ ਹੁਣ ਕਰਤਾਰਪੁਰ ਸਾਹਿਬ ਸਥਿਤ ਗੁਰੂਘਰ ਦੇ ਦਰਸ਼ਨ ਸੁਖਾਲ਼ੇ ਹੋ ਜਾਣਗੇ।

ਇਸ ਸਮਾਗਮ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ,ਸੰਸਦ ਮੈਂਬਰ ਸੰਨੀ ਦਿਓਲ, ਗੋਬਿੰਦ ਸਿੰਘ ਲੋਂਗੋਵਾਲ, ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੋਰ, ਹਰਸਿਮਰਤ ਕੌਰ ਬਾਦਲ, ਪੰਜਾਬ ਬੀਜੇਪੀ ਪ੍ਰਧਾਨ ਸ਼ਵੇਤ ਮਲਿਕ ਸਟੇਜ ‘ਤੇ ਮੌਜੂਦ ਸਨ। ਪੀਐਮ ਮੋਦੀ ਨੇ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਸਿੱਕਾ ਅਤੇ ਟਿਕਟ ਜਾਰੀ ਕੀਤਾ।

ਇਸ ਉਪਰੰਤ ਸ੍ਰੀ ਮੋਦੀ ਨੇ ਲੰਗਰ ਹਾਲ ਵਿੱਚ ਬਹਿ ਕੇ ਆਮ ਸੰਗਤ ਨਾਲ ਲੰਗਰ ਛਕਿਆ। ਅਤੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪਾਠ ਪੜਾਇਆ| ਨਰਿੰਦਰ ਮੋਦੀ ਨੇ ਪੂਰੇ ਦੇਸ਼ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ |

Published by: Lovepreet kaur

]]>