266 pilgrims – D5 News https://punjabi.newsd5.in Truth Seeking News Network. Fri, 17 Jun 2022 11:05:50 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png 266 pilgrims – D5 News https://punjabi.newsd5.in 32 32 ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 266 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ- ਸ਼੍ਰੋਮਣੀ ਕਮੇਟੀ https://punjabi.newsd5.in/%e0%a8%ae%e0%a8%b9%e0%a8%be%e0%a8%b0%e0%a8%be%e0%a8%9c%e0%a8%be-%e0%a8%b0%e0%a8%a3%e0%a8%9c%e0%a9%80%e0%a8%a4-%e0%a8%b8%e0%a8%bf%e0%a9%b0%e0%a8%98-%e0%a8%a6%e0%a9%80-%e0%a8%ac%e0%a8%b0%e0%a8%b8/ Fri, 17 Jun 2022 10:40:41 +0000 https://punjabi.newsd5.in/?p=163357 ਅੰਮ੍ਰਿਤਸਰ/ਇਸਲਾਮਾਬਾਦ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 266 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣਾ ਹੈ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ  ਸ. ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਹੋਣ ਅਤੇ ਉਥੇ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 277 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 266 ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 11 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ। ਸ. ਰਮਦਾਸ ਅਨੁਸਾਰ ਜਥਾ 21 ਜੂਨ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ, ਜੋ 30 ਜੂਨ ਨੂੰ ਵਾਪਿਸ ਦੇਸ਼ ਪਰਤ ਆਵੇਗਾ।

]]>