Advocate General – D5 News https://punjabi.newsd5.in Truth Seeking News Network. Wed, 13 Jul 2022 05:05:07 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Advocate General – D5 News https://punjabi.newsd5.in 32 32 ਪੰਜਾਬ ਦੇ ਐਡਵੋਕੇਟ ਜਨਰਲ ਸਿੱਧੂ ’ਤੇ ਹਮਲਾ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%a6%e0%a9%87-%e0%a8%90%e0%a8%a1%e0%a8%b5%e0%a9%8b%e0%a8%95%e0%a9%87%e0%a8%9f-%e0%a8%9c%e0%a8%a8%e0%a8%b0%e0%a8%b2-%e0%a8%b8%e0%a8%bf%e0%a9%b1/ Wed, 13 Jul 2022 05:05:07 +0000 https://punjabi.newsd5.in/?p=167049 ਚੰਡੀਗੜ੍ਹ : ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ’ਤੇ ਹਮਲਾ ਹੋਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਏ. ਜੀ. ਅਨਮੋਲ ਰਤਨ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕੇਸ ’ਚ ਦਿੱਲੀ ਗਏ ਸਨ, ਵਾਪਸ ਆਉਂਦੇ ਸਮੇਂ ਸ਼ਤਾਬਦੀ ਐਕਸਪ੍ਰੈੱਸ ’ਚ ਉਨ੍ਹਾਂ ਦੀ ਬਰਥ ’ਤੇ ਪੱਥਰ ਨਾਲ ਹਮਲਾ ਹੋਣ ਦੀ ਜਾਣਕਾਰੀ ਮਿਲੀ ਹੈ। ਹਮਲਾਵਰਾਂ ਨੇ ਪਾਨੀਪਤ ਨੇੜੇ ਸ਼ਤਾਬਦੀ ਟਰੇਨ ਦੀ ਬਰਥ ’ਤੇ ਪੱਥਰ ਮਾਰ ਕੇ ਸ਼ੀਸ਼ਾ ਤੋੜ ਦਿੱਤਾ।

ਬਰਖ਼ਾਸਤ ਮੰਤਰੀ Vijay Singla ਗਰਜਿਆ, ਪਾਕ ਤੇ ਸਾਫ਼ ਹੋ ਕੇ ਨਿਕਲਾਂਗਾ ਬਾਹਰ | D5 Channel Punjabi

ਦੱਸ ਦਈਏ ਕਿ ਉਹ ਸੁਪਰੀਮ ਕੋਰਟ ’ਚ ਲਾਰੈਂਸ ਬਿਸ਼ਨੋਈ ਦੇ ਕੇਸ ਦੀ ਸੁਣਵਾਈ ਦੇ ਸਿਲਸਿਲੇ ’ਚ ਦਿੱਲੀ ਗਏ ਸਨ। ਫਿਲਹਾਲ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਹਮਲਾ ਪੱਥਰ ਨਾਲ ਹੀ ਹੋਇਆ ਜਾਂ ਕਿਸੇ ਹੋਰ ਹਥਿਆਰ ਨਾਲ। ਫਿਲਹਾਲ ਏ. ਜੀ. ਪੰਜਾਬ ਦੇ ਡੀ. ਜੀ. ਪੀ. ਨੂੰ ਇਸ ਸਬੰਧੀ ਸ਼ਿਕਾਇਤ ਕੀਤੀ ਹੈ। ਪੁਲਸ ਜਾਂਚ ’ਚ ਜੁਟ ਗਈ ਹੈ। ਬੀਤੇ ਦਿਨ ਲਾਰੈਂਸ ਬਿਸ਼ਨੋਈ ਕੇਸ ਨੂੰ ਲੈ ਕੇ ਸੁਪਰੀਮ ਕੋਰਟ ’ਚ ਸੁਣਵਾਈ ਹੋਈ ਸੀ, ਜਿਸ ਤੋਂ ਬਾਅਦ ਅੱਜ ਏ. ਜੀ. ਸਿੱਧੂ ’ਤੇ ਸ਼ਤਾਬਦੀ ਐਕਸਪ੍ਰੈੱਸ ਰਾਹੀਂ ਵਾਪਸ ਪਰਤਦੇ ਸਮੇਂ ਹਮਲਾ ਹੋਇਆ।

]]>
ਬਹਿਬਲ ਕਲਾਂ ਪਹੁੰਚੀ ਐਡਵੋਕੇਟ ਜਨਰਲ ਪੰਜਾਬ ਦਫ਼ਤਰ ਦੀ ਟੀਮ, ਮੀਟਿੰਗ ਸ਼ੁਰੂ https://punjabi.newsd5.in/%e0%a8%ac%e0%a8%b9%e0%a8%bf%e0%a8%ac%e0%a8%b2-%e0%a8%95%e0%a8%b2%e0%a8%be%e0%a8%82-%e0%a8%aa%e0%a8%b9%e0%a9%81%e0%a9%b0%e0%a8%9a%e0%a9%80-%e0%a8%90%e0%a8%a1%e0%a8%b5%e0%a9%8b%e0%a8%95%e0%a9%87/ Sun, 10 Apr 2022 10:36:38 +0000 https://punjabi.newsd5.in/?p=152450 ਫ਼ਰੀਦਕੋਟ : ਬੀਤੇ ਦਿਨੀਂ ਬਹਿਬਲ ਕਲਾਂ ਵਿਖੇ ਸੰਗਤਾਂ ਨੇ ਸ਼ਹੀਦ ਭਗਵਾਨ ਸਿੰਘ ਦੇ ਸਪੁੱਤਰ ਭਾਈ ਸੁਖਰਾਜ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਬਰਗਾੜੀ ਬੇਅਦਬੀ ਅਤੇ ਬਹਿਬਲਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੇ ਇਨਸਾਫ਼ ਲਈ ਸੜਕ ਜਾਮ ਕਰਕੇ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਸੀ। ਸਾਰਾ ਦਿਨ ਮੁਕੰਮਲ ਜਾਮ ਰਿਹਾ। ਦੇਰ ਰਾਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਐਡਵੋਕੇਟ ਜਨਰਲ ਨਾਲ ਕੰਮ ਕਰਦੀ ਇਕ ਵਕੀਲਾਂ ਦੀ ਟੀਮ ਵਕੀਲ ਸੰਤੋਖਇੰਦਰ ਸਿੰਘ ਦੀ ਅਗਵਾਈ ਹੇਠ ਧਰਨਾ ਸਥਾਨ ‘ਤੇ ਭੇਜੀ ਸੀ।

ਬਿਜਲੀ ਦੇ 300 ਯੂਨਿਟ ਮੁਆਫ਼? Power Minister Harbhajan Singh ਦਾ ਅਇਆ ਬਿਆਨ | D5 Channel Punjabi

ਇਸ ਟੀਮ ਨੇ ਧਰਨਾਕਾਰੀਆਂ ਨਾਲ ਵਿਸਥਾਰ ਸਹਿਤ ਗੱਲਬਾਤ ਕੀਤੀ ਅਤੇ ਧਰਨਾਕਾਰੀਆਂ ਨੇ ਇਸ ਟੀਮ ਨੂੰ 3 ਦਿਨ ਦਾ ਸਮਾਂ ਦੇ ਕੇ ਸੜਕ ਦਾ ਜਾਮ ਖੋਲ੍ਹ ਦਿੱਤਾ। ਅੱਜ ਐਡਵੋਕੇਟ ਜਨਰਲ ਪੰਜਾਬ ਦਫ਼ਤਰ ਦੀ ਟੀਮ ਬਹਿਬਲ ਕਲਾਂ ਵਿਖੇ ਪਹੁੰਚ ਗਈ ਹੈ। ਇਸ ਟੀਮ ਨਾਲ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਅਤੇ ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਵੀ ਹਾਜ਼ਰ ਹਨ। ਇਹ ਟੀਮ ਬਹਿਬਲ ਕਲਾਂ ਵਿਖੇ ਸਿੱਖ ਸੰਗਤ ਨਾਲ ਮੀਟਿੰਗ ਕਰ ਰਹੀ ਹੈ।

 

]]>
ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਨੇ ਆਹੁਦਾ ਸੰਭਾਲਿਆ https://punjabi.newsd5.in/%e0%a8%85%e0%a8%a8%e0%a8%ae%e0%a9%8b%e0%a8%b2-%e0%a8%b0%e0%a8%a4%e0%a8%a8-%e0%a8%b8%e0%a8%bf%e0%a9%b1%e0%a8%a7%e0%a9%82-%e0%a8%aa%e0%a9%b0%e0%a8%9c%e0%a8%be%e0%a8%ac-%e0%a8%a6%e0%a9%87-%e0%a8%90/ Sat, 19 Mar 2022 11:37:55 +0000 https://punjabi.newsd5.in/?p=149827 ਅੰਮ੍ਰਿਤਸਰ ਦੇ ਪਿੰਡ ਮਕਬੂਲਪੁਰਾ ਤੋਂ ਹੋਵੇਗੀ ਇਸ ਨੇਕ ਕਾਰਜ ਦੀ ਸ਼ੁਰੂਆਤ

ਚੰਡੀਗੜ੍ਹ : ਕਾਨੂੰਨੀ ਖੇਤਰ ਵਿੱਚ ਇੱਕ ਮਾਇਨਾਜ਼ ਸ਼ਖ਼ਸੀਅਤ ਵਜੋਂ ਜਾਣੇ ਜਾਂਦੇ ਸ੍ਰੀ ਅਨਮੋਲ ਰਤਨ ਸਿੰਘ ਸਿੱਧੂ ਨੇ ਅੱਜ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਨਸਿ਼ਆਂ ਵਿਰੁੱਧ ਜੰਗ ਵਿੱਚ ਆਪਣਾ ਬਣਦਾ ਯੋਗਦਾਨ ਪਾਉਂਦਿਆਂ ਅੱਜ ਪੰਜਾਬ ਦੇ ਐਡਵੋਕੇਟ ਜਨਰਲ ਸ੍ਰੀ ਅਨਮੋਲ ਰਤਨ ਸਿੰਘ ਸਿੱਧੂ ਨੇ ਆਪਣੀ ਤਨਖਾਹ ਨਸ਼ਾ ਪੀੜਤ ਲੋਕਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਦਾਨ ਕਰਨ ਦਾ ਵਾਅਦਾ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਜਨਰਲ ਨੇ ਦੱਸਿਆ ਕਿ ਉਹ ਇਸ ਨੇਕ ਕਾਰਜ ਦੀ ਸ਼ੁਰੂਆਤ ਅੰਮ੍ਰਿਤਸਰ (ਪੂਰਬੀ) ਦੀ ਵਿਧਾਇਕ ਜੀਵਨ ਜੋਤ ਕੌਰ ਦੀ ਅਗਵਾਈ ਵਿੱਚ ਪਿੰਡ ਮਕਬੂਲਪੁਰਾ ਤੋਂ ਕਰਨਗੇ।

ਸਾਬਕਾ ਵਿਧਾਇਕਾਂ ਨੂੰ ਨਹੀਂ ਮਿਲੇਗੀ ਪੈਨਸ਼ਨ! Bhagwant Mann ਦੀ ਸਰਕਾਰ ਦਾ ਫੈਸਲਾ ਤਿਆਰ? | D5 Channel Punjabi

ਦੱਸਣਯੋਗ ਹੈ ਕਿ ਸ੍ਰੀ ਅਨਮੋਲ ਰਤਨ ਸਿੱਧੂ ਦਾ ਜਨਮ 1 ਮਈ 1958 (ਮਜ਼ਦੂਰ ਦਿਵਸ) ਨੂੰ ਇੱਕ ਕਿਸਾਨ ਪਰਿਵਾਰ ਵਿੱਚ ਹੋਇਆ ਸੀ। ਪਿੰਡ ਦੇ ਸਕੂਲ ਤੋਂ ਆਪਣੀ ਮੁੱਢਲੀ ਵਿੱਦਿਆ ਪ੍ਰਾਪਤ ਉਪਰੰਤ ,ਜਿੰਦਗੀ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਦੇ ਦ੍ਰਿੜ ਇਰਾਦੇ ਨਾਲ ਸ੍ਰੀ ਸਿੱਧੂ 1975 ਵਿੱਚ ਚੰਡੀਗੜ੍ਹ ਚਲੇ ਗਏ ਅਤੇ ਸਰਕਾਰੀ ਕਾਲਜ ਸੈਕਟਰ-11, ਚੰਡੀਗੜ੍ਹ ਤੋਂ ਉੱਚ ਸਿੱਖਿਆ ਪ੍ਰਾਪਤ ਕੀਤੀ। ਰਾਜਨੀਤੀ ਸ਼ਾਸਤਰ ਵਿੱਚ ਪੋਸਟ ਗ੍ਰੈਜੂਏਟ ਡਿਗਰੀ ਹਾਸਲ ਕਰਨ ਪਿੱਛੋ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਤੋਂ ਕਾਨੂੰਨ ਦੀ ਪੜ੍ਹਾਈ ਕੀਤੀ ਅਤੇ ਇੱਥੋਂ ਹੀ ਐਲ.ਐਲ.ਐਮ. ਅਤੇ ਪੀ.ਐਚ.ਡੀ. (ਕਾਨੂੰਨ) ਦੀ ਡਿਗਰੀ ਵੀ ਕੀਤੀ।

CM Bhagwant Mann ਨੇ ਪਾਤੇ ਖਿਲਾਰੇ, ਸਰਕਾਰ ਬਣਦੇ ਹੀ ਖੋਲ੍ਹੇ ਰੁਜ਼ਗਾਰ ਦੇ ਗੱਫੇ | D5 Channel Punjabi

ਉਹ ਕਾਲਜ ਦੇ ਸ਼ੁਰੂਆਤੀ ਦਿਨਾਂ ਦੌਰਾਨ ਸਮਾਜਿਕ-ਰਾਜਨੀਤਕ ਵਿਦਿਆਰਥੀ ਵਜੋਂ ਵਿਚਰਦੇ ਰਹੇ । ਸ੍ਰੀ ਸਿੱਧੂ 1978-79 ਵਿੱਚ ਸਰਕਾਰੀ ਕਾਲਜ ਸੈਕਟਰ 11, ਚੰਡੀਗੜ੍ਹ ਦੇ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਅਤੇ ਸਾਲ 1981-82 ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਵਿਦਿਆਰਥੀ ਕੌਂਸਲ ਦੇ ਪ੍ਰਧਾਨ ਦੇ ਵੀ ਰਹੇ। ਇਸ ਤੋਂ ਬਾਅਦ, ਉਹ 1990 ਤੋਂ ਲਗਾਤਾਰ (12 ਸਾਲ) ਲਈ ਸੈਨੇਟ ਅਤੇ ਸਿੰਡੀਕੇਟ ਦੇ ਚੁਣੇ ਹੋਏ ਮੈਂਬਰ ਵਜੋਂ ਸੇਵਾ ਨਿਭਾਈ ਅਤੇ 2003-04 ਵਿੱਚ ਡੀਨ ਫੈਕਲਟੀ ਆਫ਼ ਲਾਅ ਵਜੋਂ ਵੀ ਕੰਮ ਕੀਤਾ।  1985 ਵਿੱਚ ਕਾਨੂੰਨੀ ਪੇਸ਼ੇ ਦੀ ਸ਼ੁਰੂਆਤ ਕਰਦਿਆਂ, ਸ੍ਰੀ ਸਿੱਧੂ 1993 ਵਿੱਚ ਡਿਪਟੀ ਐਡਵੋਕੇਟ ਜਨਰਲ, ਪੰਜਾਬ ਵਜੋਂ ਨਿਯੁਕਤ ਹੋਏ ਅਤੇ 2005 ਤੱਕ ਆਪਣੀ ਡਿਊਟੀ ਬੜੀ ਤਨਦੇਹੀ ਨਾਲ ਨਿਭਾਈ।

ਲਓ ਜੀ! ‘ਆਪ’ ‘ਚ ਪਿਆ ਅੰਦਰੂਨੀ ਕਲੇਸ਼! ਵਿਰੋਧੀਆਂ ਖੜੇ੍ਹ ਕੀਤੇ ਸਵਾਲ! ਲੋਕ ਖੁਸ਼, ਸਸਤੀਆਂ ਹੋਣਗੀਆਂ ਚੀਜ਼ਾਂ?

ਉਨ੍ਹਾਂ ਨੇ ਵਧੀਕ ਐਡਵੋਕੇਟ ਜਨਰਲ (ਪੰਜਾਬ ਅਤੇ ਹਰਿਆਣਾ) ਦੇ ਆਹੁਦੇ `ਤੇ ਰਹਿੰਦਿਆਂ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਆਏ ਕਈ ਅਤਿ ਸੰਵੇਦਨਸ਼ੀਲ ਸਰਕਾਰੀ ਅਤੇ ਨਿੱਜੀ ਮਾਮਲਿਆਂ ਨੂੰ ਸੰਵਿਧਾਨਕ, ਫੌਜ਼ਦਾਰੀ, ਸਿਵਲ, ਸੇਵਾ ਅਤੇ ਜ਼ਮੀਨੀ ਮਾਮਲਿਆਂ ਨੂੰ ਆਪਣੀ ਕਾਨੂੰਨੀ ਸੂਝ-ਬੂਝ ਨਾਲ ਨਜਿੱਠਿਆ। ਸਾਲ 2007 ਵਿੱਚ ਇੱਕ ਸੀਨੀਅਰ ਵਕੀਲ ਵਜੋਂ ਵਕਾਲਤ ਸ਼ੁਰੂ ਕਰਨ ਅਤੇ ਬਾਅਦ ਵਿੱਚ ਸਾਲ 2008 ਤੋਂ 2014 ਤੱਕ ਭਾਰਤ ਦੇ ਸਹਾਇਕ ਸੌਲਿਸੀਟਰ ਜਨਰਲ ਵਜੋਂ ਸੇਵਾ ਨਿਭਾ ਚੁੱਕੇ ਸ੍ਰੀ ਸਿੱਧੂ ਇਸੇ ਕਾਰਜਕਾਲ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੀ.ਬੀ.ਆਈ. ਦੇ ਵਿਸ਼ੇਸ਼ ਸਰਕਾਰੀ ਵਕੀਲ ਵੀ ਰਹੇ।

AAP Punjab Cabinet 2022 : Bhagwant Mann ਦੇ 10 ਮੰਤਰੀ, ਕਿਸਦੀ ਚੱਲੀ ਮਰਜ਼ੀ ? | D5 Channel Punjabi

ਆਪਣੀ ਮਿਹਨਤ ਅਤੇ ਸੁਹਿਰਦ ਲਗਨ ਸਦਕਾ ਕਾਨੂੰਨ ਦੇ ਖੇਤਰ ਵਿੱਚ ਆਪਣਾ ਨਾਮ ਸਥਾਪਿਤ ਕਰਨ ਵਾਲੇ ਸ੍ਰੀ ਸਿੱਧੂ 1997 ਤੋਂ ਲਗਾਤਾਰ ਪੰਜ ਵਾਰ ਬਾਰ ਕੌਂਸਲ ਆਫ਼ ਪੰਜਾਬ ਅਤੇ ਹਰਿਆਣਾ ਦੇ ਮੈਂਬਰ ਵੀ ਚੁਣੇ ਗਏ ਅਤੇ ਉਹਨਾਂ ਨੇ ਸਾਲ 2001-02 ਵਿੱਚ ਵਕੀਲਾਂ ਦੀ ਸਰਵ-ੳੱਚ ਰੈਗੂਲੇਟਿੰਗ ਸੰਸਥਾ ਦੇ ਚੇਅਰਮੈਨ ਵਜੋਂ ਵੀ ਸੇਵਾ ਨਿਭਾਈ । ਹਾਈ ਕੋਰਟ ਵਿੱਚ ਪ੍ਰੈਕਟਿਸ ਕਰਦੇ ਹੋਏ, ਉਹ 2018-19 ਵਿੱਚ ਅੱਠ ਵਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਹੇ (ਦੇਸ਼ ਵਿੱਚ ਕਿਸੇ ਵੀ ਹਾਈ ਕੋਰਟ ਵਿੱਚ ਇੰਨੀ ਵਾਰ ਚੁਣੇ ਜਾਣ ਵਾਲੇ ਪਹਿਲੇ ਵਿਅਕਤੀ ਹਨ)। ਕਾਨੂੰਨੀ ਖੇਤਰ ਦੀ ਇਸ ਅਜ਼ੀਮ ਹਸਤੀ ਨੂੰ ਪੰਜਾਬ ਸਰਕਾਰ (ਰਾਜ ਦੁਆਰਾ ਸਰਵਉੱਚ ਨਾਗਰਿਕ ਪੁਰਸਕਾਰ) ਵੱਲੋਂ ਲਾਸਾਨੀ ਸਮਾਜ ਸੇਵਾ ਕਰਨ ਲਈ ਪਰਮਾਣ ਪੱਤਰ ਨਾਲ ਵੀ ਨਵਾਜਿ਼ਆ ਗਿਆ ।

]]>
ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ https://punjabi.newsd5.in/%e0%a8%90%e0%a8%a1%e0%a8%b5%e0%a9%8b%e0%a8%95%e0%a9%87%e0%a8%9f-%e0%a8%9c%e0%a8%a8%e0%a8%b0%e0%a8%b2-%e0%a8%a6%e0%a9%80%e0%a8%aa%e0%a8%87%e0%a9%b0%e0%a8%a6%e0%a8%b0-%e0%a8%b8%e0%a8%bf%e0%a9%b0/ Fri, 11 Mar 2022 11:12:35 +0000 https://punjabi.newsd5.in/?p=148793 ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਮਗਰੋਂ ਅਤੇ ਨਵੀਂ ਸਰਕਾਰ ਬਣਨ ਤੋਂ ਪਹਿਲਾਂ ਹੀ ਕਾਂਗਰਸ ਸਰਕਾਰ ਵੱਲੋਂ ਨਿਯੁਕਤ ਲੋਕਾਂ ਵੱਲੋਂ ਅਸਤੀਫ਼ਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸ ਦੇ ਤਹਿਤ ਪੰਜਾਬ ਦੇ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ। ਦੀਪਇੰਦਰ ਸਿੰਘ ਪਟਵਾਲੀਆ ਨੇ ਬੀਤੇ ਨਵੰਬਰ ਮਹੀਨੇ ‘ਚ ਆਪਣਾ ਅਹੁਦਾ ਸੰਭਾਲਿਆ ਸੀ।

Punjab Elections ‘ਚ ਵੱਡੀ ਹਾਰ, ਹੁਣ ਕੈਮਰੇ ਤੋਂ ਭੱਜਦੇ ਨਜ਼ਰ ਆਏ ‘Navjot Sidhu’ | D5 Channel Punjabi

ਉਨ੍ਹਾਂ ਵੱਲੋਂ ਲੰਬੇ ਸਮੇਂ ਦੀ ਸੰਵਿਧਾਨਿਕ ਕਨਵੈਨਸ਼ਨ ਦੇ ਚੱਲਦਿਆਂ ਅਸਤੀਫ਼ਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਨੇ ਸਮੁੱਚੀ ਕੈਬਨਿਟ ਸਮੇਤ ਆਪਣਾ ਅਸਤੀਫ਼ਾ ਰਾਜਪਾਲ ਨੂੰ ਸੌਂਪਿਆ ਸੀ, ਹਾਲਾਂਕਿ ਪੰਜਾਬ ‘ਚ ਨਵੇਂ ਮੁੱਖ ਮੰਤਰੀ ਦੇ ਅਹੁਦਾ ਸੰਭਾਲਣ ਤੱਕ ਉਹ ਸੂਬੇ ਦੇ ਕਾਰਜਕਾਰੀ ਮੁੱਖ ਮੰਤਰੀ ਰਹਿਣਗੇ।

 

]]>
ਪੰਜਾਬ ਦੇ ਐਡਵੋਕੇਟ ਜਨਰਲ ਨੇ ਨਹੀਂ ਦਿੱਤਾ ਅਸਤੀਫਾ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%a6%e0%a9%87-%e0%a8%90%e0%a8%a1%e0%a8%b5%e0%a9%8b%e0%a8%95%e0%a9%87%e0%a8%9f-%e0%a8%9c%e0%a8%a8%e0%a8%b0%e0%a8%b2-%e0%a8%a8%e0%a9%87-%e0%a8%a8/ Tue, 02 Nov 2021 04:52:15 +0000 https://punjabi.newsd5.in/?p=129985 ਚੰਡੀਗੜ੍ਹ  : ਪੰਜਾਬ ਦੇ ਐਡਵੋਕੇਟ ਜਨਰਲ ਅਹੁਦੇ ਤੋਂ ਏਪੀਐਸ ਦਿਓਲ ਦੇ ਅਸਤੀਫਾ ਦਿੱਤੇ ਜਾਣ ਦੀ ਬੀਤੇ ਦਿਨ ਦਿਨਭਰ ਚੱਲੀ ਚਰਚਾ ਨੂੰ ਖੁਦ ਉਨ੍ਹਾਂ ਨੇ ਖਤਮ ਕਰ ਦਿੱਤਾ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਹ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਦੇ ਰਹੇ ਹਨ। ਏਪੀਐਸ ਦਿਓਲ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਉਨ੍ਹਾਂ ਦੇ ਅਸਤੀਫੇ ਦੀ ਚਰਚਾ ਕਿਵੇਂ ਚੱਲੀ। ਦਿਓਲ ਨੇ ਪੂਰੀ ਸਥਿਤੀ ਨੂੰ ਸਾਫ਼ ਕਰਦੇ ਹੋਏ ਕਿਹਾ ਕਿ ਉਹ ਦੁਪਹਿਰ ਨੂੰ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਜ਼ਰੂਰ ਮਿਲੇ ਸਨ। ਸੀਐਮ ਨੇ ਉਨ੍ਹਾਂ ਨੂੰ ਕੈਬਨਿਟ ਦੀ ਬੈਠਕ ਲਈ ਬੁਲਾਇਆ ਸੀ।

​|| LIVE || ਚੰਨੀ ਸਰਕਾਰ ਦੇ ਐਲਾਨ ਦਾ ਸੱਚ ! ਕਿਉਂ ਕੀਤੀ ਬਿਜਲੀ ਸਸਤੀ ? ਆਪ ਦੇ ਵੱਡੇ ਖੁਲਾਸੇ 5 Channel Punjabi

ਦਿਓਲ ਨੇ ਕਿਹਾ ਕਿ ਇਹ ਤਾਂ ਸਾਰਿਆਂ ਨੂੰ ਪਤਾ ਹੈ ਕਿ ਨਵਜੋਤ ਸਿੱਧੂ ਦਾ ਕਾਫ਼ੀ ਦਬਾਅ ਹੈ ਪਰ ਅਜੇ ਤੱਕ ਉਨ੍ਹਾਂ ਤੋਂ ਕਿਸੇ ਨੇ ਅਸਤੀਫਾ ਨਹੀਂ ਮੰਗਿਆ। ਕਾਬਿਲੇਗੌਰ ਹੈ ਕਿ ਸੋਮਵਾਰ ਦੁਪਹਿਰ ਇਹ ਚਰਚਾ ਚੱਲੀ ਕਿ ਸੀਨੀਅਰ ਐਡਵੋਕੇਟ ਏਪੀਐਸ ਦਿਓਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਬਾਅਦ ਚਰਚਾ ਸ਼ੁਰੂ ਹੋ ਗਈ ਸੀ ਕਿ ਹੁਣ ਉਨ੍ਹਾਂ ਤੋਂ ਬਾਅਦ ਅਗਲਾ ਐਡਵੋਕੇਟ ਜਨਰਲ ਕੌਣ ਹੋਵੇਗਾ।

]]>