Advocate Harjinder Dhami – D5 News https://punjabi.newsd5.in Truth Seeking News Network. Mon, 16 May 2022 16:27:23 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Advocate Harjinder Dhami – D5 News https://punjabi.newsd5.in 32 32 ਮੁਆਫ਼ੀ ਮੰਗਣ ਮਗਰੋਂ ਕਾਮੇਡੀਅਨ Bharti Singh ਦੀਆਂ ਮੁਸ਼ਕਲਾਂ ‘ਚ ਵਾਧਾ https://punjabi.newsd5.in/%e0%a8%ae%e0%a9%81%e0%a8%86%e0%a9%9e%e0%a9%80-%e0%a8%ae%e0%a9%b0%e0%a8%97%e0%a8%a3-%e0%a8%ae%e0%a8%97%e0%a8%b0%e0%a9%8b%e0%a8%82-%e0%a8%95%e0%a8%be%e0%a8%ae%e0%a9%87%e0%a8%a1%e0%a9%80%e0%a8%85/ Mon, 16 May 2022 16:27:23 +0000 https://punjabi.newsd5.in/?p=158151 ਅੰਮ੍ਰਿਤਸਰ: ਮੁਆਫ਼ੀ ਮੰਗਣ ਤੋਂ ਬਾਅਦ ਵੀ ਕਾਮੇਡੀਅਨ ਭਾਰਤੀ ਸਿੰਘ ਦੀਆਂ ਮੁਸ਼ਕਲਾਂ ਰੁੱਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ। ਸ਼੍ਰੋਮਣੀ ਕਮੇਟੀ ਨੇ ਅੱਜ ਭਾਰਤੀ ਸਿੰਘ ਖਿਲਾਫ਼ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹੁਕਮਾਂ ‘ਤੇ ਕਮੇਟੀ ਦੇ ਸਕੱਤਰ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ।

Punjab Weather : ਵੱਧ ਰਹੀ ਗਰਮੀ ਤੋਂ ਪਾਓ ਰਾਹਤ, ਲੋਕਾਂ ਦੀ ਆਹ ਢੰਗ ਨਾਲ ਕਰੋ ਸੇਵਾ | D5 Channel Punjabi

ਮਿਲੀ ਜਾਣਕਾਰੀ ਮੁਤਾਬਿਕ ਕਮੇਟੀ ਦੇ ਅਧਿਕਾਰੀਆਂ ਦੇ ਇੱਕ ਵਫ਼ਦ ਨੇ ਡੀ.ਸੀ. ਨੂੰ ਮਿਲ ਕੇ ਸ਼ਿਕਾਇਤ ਪੱਤਰ ਦਿੱਤਾ ਹੈ। ਵਫ਼ਦ ਨੇ ਡਿਪਟੀ ਕਮਿਸ਼ਨਰ ਕੋਲੋਂ ਭਾਰਤੀ ਸਿੰਘ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਭਾਰਤੀ ਸਿੰਘ ਨੇ ਇੱਕ ਪ੍ਰੋਗਰਾਮ ਦੌਰਾਨ ਦਾੜ੍ਹੀ ਅਤੇ ਮੁੱਛਾਂ ਨੂੰ ਲੈ ਕੇ ਟਿੱਪਣੀ ਕੀਤੀ ਸੀ ਜਿਸ ਕਾਰਨ ਸਿੱਖਾਂ ਦੇ ਮਨਾਂ ਨੂੰ ਠੇਸ ਪਹੁੰਚੀ ਹੈ।

]]>
ਤੇਲੰਗਾਨਾ ਦੇ ਹੈਦਰਾਬਾਦ ’ਚ ਸਿੱਖ ਲੜਕੀ ਦਾ ਗੈਂਗਰੇਪ ਤੇ ਕਤਲ ਕੀਤੇ ਜਾਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਸਖ਼ਤ ਨਿੰਦਾ https://punjabi.newsd5.in/%e0%a8%a4%e0%a9%87%e0%a8%b2%e0%a9%b0%e0%a8%97%e0%a8%be%e0%a8%a8%e0%a8%be-%e0%a8%a6%e0%a9%87-%e0%a8%b9%e0%a9%88%e0%a8%a6%e0%a8%b0%e0%a8%be%e0%a8%ac%e0%a8%be%e0%a8%a6-%e0%a8%9a-%e0%a8%b8/ Fri, 18 Feb 2022 16:07:22 +0000 https://punjabi.newsd5.in/?p=146288 ਅੰਮ੍ਰਿਤਸਰ: ਤੇਲੰਗਾਨਾ ਦੇ ਹੈਦਰਾਬਾਦ ’ਚ ਨਾਬਾਲਗ ਨੌਜੁਆਨ ਲੜਕੀ ਨਾਲ ਗੈਂਗਰੇਪ ਕਰਕੇ ਉਸ ਨੂੰ ਕਤਲ ਕੀਤੇ ਜਾਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਜਾਰੀ ਪ੍ਰੈਸ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਤੇਲੰਗਾਨਾ ਦੇ ਹੈਦਰਾਬਾਦ ਵਿਚ ਵਾਪਰੀ ਇਸ ਮੰਦਭਾਗੀ ਘਟਨਾ ਨੇ ਮਨੁੱਖਤਾ ਦਾ ਸਿਰ ਸ਼ਰਮ ਨਾਲ ਨੀਵਾਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਸਿੱਖ ਲੜਕੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਸਰਕਾਰਾਂ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਵਾਉਣ ਵਿਚ ਅਸਫਲ ਰਹੀਆਂ ਹਨ।

ਚੋਣਾਂ ਤੋਂ ਪਹਿਲਾਂ ਦਿੱਲੀ ਸਰਕਾਰ ਦਾ ਫੈਸਲਾ, ਦੇਖੋ ਕੀ ਹੋਇਆ ਸਸਤਾ ? ਲੱਗੀਆਂ ਲੰਮੀਆਂ ਲਾਈਨਾਂ D5 Channel Punjabi

ਉਨ੍ਹਾ ਕਿਹਾ ਕਿ ਇਸ ਤੋਂ ਸ਼ਰਮਨਾਕ ਹੋਰ ਕੀ ਹੋ ਸਕਦਾ ਹੈ ਕਿ ਇਕ ਬੇਵੱਸ ਅਤੇ ਇਕੱਲੀ ਲੜਕੀ ’ਤੇ ਸਮੂਹਕ ਰੂਪ ਵਿਚ ਜ਼ੁਲਮ ਕੀਤਾ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀ ਕਿਸੇ ਵੀ ਹਾਲਤ ਵਿਚ ਬਖ਼ਸ਼ੇ ਨਹੀਂ ਜਾਣੇ ਚਾਹੀਦੇ ਅਤੇ ਇਕ-ਇਕ ਦੋਸ਼ੀ ਦੀ ਪਛਾਣ ਕਰਕੇ ਹਰ ਇਕ ਨੂੰ ਉਦਾਹਰਣ ਪੇਸ਼ ਕਰਦੀ ਕਰੜੀ ਸਜ਼ਾ ਦਿੱਤੀ ਜਾਵੇ। ਜੇਕਰ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲੀਆਂ ਤਾਂ ਅਜਿਹੇ ਲੋਕਾਂ ਦੇ ਹੌਂਸਲੇ ਹੋਰ ਵਧਣਗੇ, ਜੋ ਸਮਾਜ ਲਈ ਘਾਤਕ ਹਨ।

]]>
HDFC Bank ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਕੂਲਾਂ ਲਈ 240 ਕੰਪਿਊਟਰ ਤੇ 18 ਸਮਾਰਟ ਕਲਾਸ ਪ੍ਰੋਜੈਕਟਰ ਭੇਟ https://punjabi.newsd5.in/hdfc-bank-%e0%a8%b5%e0%a9%b1%e0%a8%b2%e0%a9%8b%e0%a8%82-%e0%a8%b6%e0%a9%8d%e0%a8%b0%e0%a9%8b%e0%a8%ae%e0%a8%a3%e0%a9%80-%e0%a8%95%e0%a8%ae%e0%a9%87%e0%a8%9f%e0%a9%80-%e0%a8%a6%e0%a9%87-%e0%a8%aa/ Sat, 22 Jan 2022 11:44:38 +0000 https://punjabi.newsd5.in/?p=142656 ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ Advocate Harjinder Singh Dhami ਦੀ ਪ੍ਰੇਰਣਾ ਸਦਕਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਕੂਲਾਂ ਵਿਚ ਕੰਪਿਊਟਰ ਲੈਬ ਲਈ HDFC Bank ਵੱਲੋਂ 240 ਕੰਪਿਊਟਰ ਸੈੱਟ ਅਤੇ 18 ਸਮਾਰਟ ਕਲਾਸ ਪ੍ਰੋਜੈਕਟਰ ਦਿੱਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ Advocate Harjinder Singh Dhami ਨੇ HDFC Bank ਦੇ ਅਧਿਕਾਰੀਆਂ ਸ੍ਰੀ ਲਵ ਕੁਮਾਰ ਸ਼ਰਮਾ, ਸ੍ਰੀ ਵਿਵੇਕ ਅਭੀ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।

Bhana Sidhu ਤੇ Pirmal Khalsa ’ਚ ਚੱਲੀ ਜੰਗ, ਥੱਪੜ ਮਾਰਨ ਤੱਕ ਪਹੁੰਚੀ ਗੱਲ | D5 Channel Punjabi

ਸਨਮਾਨਿਤ ਕਰਨ ਮੌਕੇ Advocate Dhami ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਕੂਲਾਂ ਅੰਦਰ ਬੱਚਿਆਂ ਲਈ ਹਰ ਤਰ੍ਹਾਂ ਦੀ ਸਹੂਲਤ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਤਾਂ ਜੋ ਬੱਚੇ ਸਮੇਂ ਦੇ ਹਾਣੀ ਬਣ ਕੇ ਵਿਦਿਆ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਐਚਡੀਐਫਸੀ ਬੈਂਕ ਵੱਲੋਂ ਸਕੂਲਾਂ ਲਈ ਕੀਤਾ ਗਿਆ ਇਹ ਸਹਿਯੋਗ ਸ਼ਲਾਘਾਯੋਗ ਹੈ, ਜਿਸ ਨਾਲ ਬੱਚਿਆਂ ਨੂੰ ਪੜ੍ਹਾਈ ਵਿਚ ਸਹੂਲਤ ਮਿਲੇਗੀ। Advocate Dhami ਨੇ ਐਚਡੀਐਫਸੀ ਬੈਂਕ ਦੇ ਪ੍ਰਬੰਧਕਾਂ ਦਾ ਇਸ ਕਾਰਜ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਓਐਸਡੀ ਸ. ਸਤਬੀਰ ਸਿੰਘ, ਚੀਫ ਅਕਾਊਂਟੈਂਟ ਸ. ਮਿਲਖਾ ਸਿੰਘ ਆਦਿ ਹਾਜ਼ਰ ਸਨ।

]]>
Advocate Dhami ਵੱਲੋਂ Dharam Parchar Committe ਦੁਆਰਾ ਪ੍ਰਕਾਸ਼ਤ ਪੁਸਤਕ ‘Truth About Nabha’ ਜਾਰੀ https://punjabi.newsd5.in/advocate-dhami-%e0%a8%b5%e0%a9%b1%e0%a8%b2%e0%a9%8b%e0%a8%82-dharam-parchar-committe-%e0%a8%a6%e0%a9%81%e0%a8%86%e0%a8%b0%e0%a8%be-%e0%a8%aa%e0%a9%8d%e0%a8%b0%e0%a8%95%e0%a8%be%e0%a8%b6%e0%a8%a4/ Sat, 22 Jan 2022 09:24:48 +0000 https://punjabi.newsd5.in/?p=142590 ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ Advocate Harjinder Singh Dhami ਨੇ ਬੀਤੇ ਕੱਲ੍ਹ ਧਰਮ ਪ੍ਰਚਾਰ ਕਮੇਟੀ ਵੱਲੋਂ ਦੁਬਾਰਾ ਪ੍ਰਕਾਸ਼ਤ ਕੀਤੀ ਗਈ ਪੁਸਤਕ ‘Truth About Nabha’ ਨੂੰ ਜਾਰੀ ਕੀਤਾ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁਸਤਕ ਜਾਰੀ ਕਰਨ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ Advocate Harjinder Singh Dhami ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਇਤਿਹਾਸ ਨਾਲ ਸਬੰਧਤ ਅਹਿਮ ਦਸਤਾਵੇਜ਼ਾਂ ਨੂੰ ਮੁੜ ਪ੍ਰਕਾਸ਼ਤ ਕਰ ਰਹੀ ਹੈ, ਤਾਂ ਜੋ ਸੰਗਤਾਂ ਇਤਿਹਾਸ ਤੋਂ ਜਾਣੂ ਹੋ ਸਕਣ।

Bikramjit Singh Majithia Live : Majithia ਕੱਢ ਲਿਆਇਆ ਸਬੂਤ, Sidhu ਤੇ Channi ਹੈਰਾਨ, ਕਸੂਤੇ ਫਸਣਗੇ ਵਿਰੋਧੀ

ਉਨ੍ਹਾਂ ਕਿਹਾ ਕਿ ਇਹ ਪੁਸਤਕ ਨਾਭਾ ਦੇ ਮਹਾਰਾਜਾ ਰਿਪੁਦਮਨ ਸਿੰਘ ਨਾਲ ਸਬੰਧਤ ਇਤਿਹਾਸਕ ਦਸਤਾਵੇਜ਼ ਹੈ, ਜਿਸ ਵਿਚ ਅੰਗਰੇਜ਼ਾਂ ਵੱਲੋਂ ਮਹਾਰਾਜਾ ਨਾਭਾ ਨਾਲ ਕੀਤੇ ਧੋਖੇ ਦੀ ਵਿਥਿਆ ਦਰਜ਼ ਹੈ। ਉਨ੍ਹਾਂ ਦੱਸਿਆ ਕਿ ਇਹ ਪੁਸਤਕ 1923 ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਤ ਕੀਤੀ ਗਈ ਸੀ, ਜਿਸ ਨੂੰ ਹੁਣ ਦੁਬਾਰਾ ਛਾਪਿਆ ਗਿਆ ਹੈ, ਤਾਂ ਜੋ ਸੰਗਤਾਂ ਆਪਣੇ ਵਡੇਰਿਆਂ ਦੇ ਇਤਿਹਾਸ ਤੋਂ ਸੇਧ ਪ੍ਰਾਪਤ ਕਰ ਸਕਣ। ਇਹ ਪੁਸਤਕ ਸ਼੍ਰੋਮਣੀ ਕਮੇਟੀ ਵੱਲੋਂ ਭੇਟਾ ਰਹਿਤ ਦਿੱਤੀ ਜਾਵੇਗੀ।

BIG NEWS : ਮਹਿਲਾ ਕਾਂਗਰਸੀ ਆਗੂ ਦਾ ਧਮਾਕਾ, Majithia ਦੀ ਚੱਲਦੀ Conference ‘ਚ ਪਾਇਆ ਭੜਥੂ| D5 Channel Punjabi

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਸ. ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸਰਵਣ ਸਿੰਘ ਕੁਲਾਰ, ਸ. ਸੁਰਜੀਤ ਸਿੰਘ ਗੜ੍ਹੀ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਸ. ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ, ਇੰਚਾਰਜ ਲਿਟਰੇਚਰ ਸ. ਗੁਰਮੀਤ ਸਿੰਘ ਆਦਿ ਮੌਜੂਦ ਸਨ।

]]>
Giyani Partap Singh ਦੇ ਸਪੁੱਤਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ Advocate Dhami ਵੱਲੋਂ ਦੁੱਖ ਪ੍ਰਗਟ https://punjabi.newsd5.in/giyani-partap-singh-%e0%a8%a6%e0%a9%87-%e0%a8%b8%e0%a8%aa%e0%a9%81%e0%a9%b1%e0%a8%a4%e0%a8%b0-%e0%a8%a6%e0%a9%87-%e0%a8%85%e0%a8%95%e0%a8%be%e0%a8%b2-%e0%a8%9a%e0%a8%b2%e0%a8%be%e0%a8%a3%e0%a9%87/ Sun, 16 Jan 2022 05:03:42 +0000 https://punjabi.newsd5.in/?p=141839 ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ Advocate Harjinder Singh Dhami ਨੇ ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ Singh Sahib Giyani Partap Singh ਦੇ ਨੌਜਵਾਨ ਸਪੁੱਤਰ S. BikramJeet Singh ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। Advocate Dhami ਨੇ ਕਿਹਾ ਕਿ ਨੌਜਵਾਨ ਪੁੱਤਰ ਦਾ ਸੰਸਾਰ ਤੋਂ ਚਲੇ ਜਾਣਾ ਮਾਪਿਆਂ ਲਈ ਵੱਡਾ ਸਦਮਾ ਹੈ, ਪਰ ਪਰਮਾਤਮਾਂ ਦੇ ਹੁਕਮ ਅਨੁਸਾਰ ਮਨੁੱਖ ਨੂੰ ਸੰਸਾਰ ਤੋਂ ਜਾਣਾ ਪੈਂਦਾ ਹੈ।

Khabran Da Sira : ਰਾਜੇਵਾਲ ਨੂੰ ਝਟਕਾ, ਵੱਡਾ ਐਕਸ਼ਨ, BJP ਨੇ ਐਲਾਨੇ 107 ਉਮੀਦਵਾਰ, ਕਿਸਾਨਾਂ ਲਈ ਕੇਂਦਰ ਦਾ ਐਲਾਨ

Advocate Dhami ਨੇ Singh Sahib Giyani Partap Singh ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ ਸ. ਬਿਕਰਮਜੀਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਦੁਖ ਦਾ ਇਜ਼ਹਾਰ ਕਰਦਿਆਂ ਸਿੰਘ ਸਾਹਿਬ ਗਿਆਨੀ ਪ੍ਰਤਾਪ ਸਿੰਘ ਅਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।

]]>
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ Dhami ਵੱਲੋਂ 7 ਮੈਂਬਰੀ ਕਮੇਟੀ ਦਾ ਗਠਨ https://punjabi.newsd5.in/%e0%a8%b6%e0%a9%8d%e0%a8%b0%e0%a9%8b%e0%a8%ae%e0%a8%a3%e0%a9%80-%e0%a8%97%e0%a9%81%e0%a8%b0%e0%a8%a6%e0%a9%81%e0%a8%86%e0%a8%b0%e0%a8%be-%e0%a8%aa%e0%a9%8d%e0%a8%b0%e0%a8%ac%e0%a9%b0%e0%a8%a7-3/ Tue, 04 Jan 2022 10:37:31 +0000 https://punjabi.newsd5.in/?p=140792 ਅੰਮ੍ਰਿਤਸਰ: ਪਿਛਲੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰੋਵਰ ਵਿੱਚ ਗੁਰਬਾਣੀ ਦਾ ਗੁਟਕਾ ਸਾਹਿਬ ਸੁੱਟਣ ਅਤੇ ਇੱਕ ਹੋਰ ਵਿਅਕਤੀ ਵੱਲੋਂ ਜੰਗਲਾਂ ਟੱਪ ਕੇ ਬੇਅਦਬੀ ਕਰਨ ਦੀ ਕੀਤੀ ਕੋਸ਼ਿਸ਼ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਐੱਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਮੇਟੀ ਦੇ ਗਠਨ ਨੂੰ ਲੈ ਕੇ ਦਫ਼ਤਰੀ ਆਦੇਸ਼ ਵੀ ਜਾਰੀ ਕੀਤੇ ਹਨ।

Chess ਦੀ ਖਿਡਾਰਣ Malika Handa ਨੇ Pargat Singh ’ਤੇ ਲਗਾਏ ਇਲਜ਼ਾਮ | Video Viral | D5 Channel Punjabi

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਮੇਟੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਉੱਘੇ ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੂੰ ਸ਼ਾਮਲ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੂੰ ਇਸ ਕਮੇਟੀ ਦੇ ਕੋਆਰਡੀਨੇਟਰ ਲਗਾਇਆ ਹੈ।

]]>
ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ https://punjabi.newsd5.in/%e0%a8%b8%e0%a9%8d%e0%a8%b0%e0%a9%80-%e0%a8%97%e0%a9%81%e0%a8%b0%e0%a9%82-%e0%a8%b0%e0%a8%be%e0%a8%ae%e0%a8%a6%e0%a8%be%e0%a8%b8-%e0%a8%9a%e0%a9%88%e0%a8%b0%e0%a9%80%e0%a8%9f%e0%a9%87%e0%a8%ac/ Sat, 01 Jan 2022 11:19:31 +0000 https://punjabi.newsd5.in/?p=140475 ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲਦਿਆਂ ਚਾਟੀਵਿੰਡ ਗੇਟ ਵਿਖੇ ਸਥਿਤ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵਿੱਚ ਅੱਜ ਨਵੇਂ ਸਾਲ ਦੀ ਸ਼ੁਰੂਆਤ ’ਤੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ, ਜਿਸ ਦੇ ਭੋਗ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਕਰ ਕੇ ਸੰਗਤਾ ਨੂੰ ਨਿਹਾਲ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ Advocate Harjinder Singh Dhami ਸਮੇਤ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ। ਇਸ ਮੌਕੇ ‘ਤੇ ਹਾਜ਼ਰ ਸੰਗਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਿਤ ਕੀਤਾ। ਉਨ੍ਹਾਂ ਨੇ ਸੰਬੋਧਨ ਦੌਰਾਨ ਕਿਹਾ ਕਿ ਇਹ ਹਸਪਤਾਲ ਮਾਨਵਤਾ ਦੀ ਭਲਾਈ ਲਈ ਕਾਰਜਸ਼ੀਲ ਹੈ ਅਤੇ ਹਸਪਤਾਲ ਦੇ ਪ੍ਰਬੰਧਕਾਂ ਵੱਲੋਂ ਹਰ ਸਾਲ ਮਰੀਜ਼ਾਂ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ ਜਾਂਦੀ ਹੈ।

ਨਵੇਂ ਸਾਲ ‘ਤੇ CM ਚੰਨੀ ਦਾ ਵੱਡਾ ਤੋਹਫਾ! ਖੁਸ਼ ਕਰਤੇ ਪੰਜਾਬ ਦੇ ਲੋਕ || D5 Channel Punjabi

ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਜਿਥੇ ਡਾਕਟਰਾਂ ਅਤੇ ਸਟਾਫ਼ ਨੂੰ ਦ੍ਰਿੜ੍ਹਤਾ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰਨ ਦਾ ਬਲ ਦਿੰਦੀ ਹੈ, ਉਥੇ ਹੀ ਮਰੀਜ਼ਾਂ ਨੂੰ ਮਾਨਸਿਕ ਮਜ਼ਬੂਤੀ ਵੀ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਿਹਤ ਅਦਾਰਿਆਂ ਨੇ ਹਮੇਸ਼ਾ ਬਿਹਤਰ ਸਿਹਤ ਸੇਵਾਵਾਂ ਦੇ ਨਾਲ-ਨਾਲ ਮਾਨਵ ਭਲਾਈ ਦੇ ਕਾਰਜਾਂ ਨੂੰ ਤਰਜ਼ੀਹ ਦਿੱਤੀ ਹੈ। ਉਨ੍ਹਾਂ ਕੋਰੋਨਾ ਕਾਲ ਦੌਰਾਨ ਨਿਭਾਈਆਂ ਸੇਵਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਭਿਆਨਕ ਦੌਰ ਵਿਚ ਜਿਥੇ ਮਰੀਜ਼ਾਂ ਨੂੰ ਵੱਖ-ਵੱਖ ਥਾਵਾਂ ’ਤੇ ਵਾਰਡ ਸਥਾਪਿਤ ਕਰਕੇ ਇਲਾਜ਼ ਕੀਤਾ ਗਿਆ, ਉਥੇ ਹੀ ਮੁਫ਼ਤ ਕੋਰੋਨਾ ਟੀਕਾਕਰਣ ਵਿਚ ਵੀ ਮਿਸਾਲੀ ਸੇਵਾ ਦਿੱਤੀ। ਕਿਸਾਨ ਸੰਘਰਸ਼ ਦੌਰਾਨ ਵੀ ਸ਼੍ਰੋਮਣੀ ਕਮੇਟੀ ਦੇ ਸਿਹਤ ਸੰਸਥਾਵਾਂ ਨੇ ਮੋਹਰੀ ਹੋ ਕੇ ਕਾਰਜ ਕੀਤੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਭਵਿੱਖ ਵਿਚ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ਵੀ ਕੀਤਾ ਜਾ ਰਿਹਾ ਹੈ।

ਕੇਜਰੀਵਾਲ ਦਾ ਹੋਇਆ ਮਜੀਠੀਆ, ਫੜ੍ਹਿਆ ਝਾੜੂ || D5 Channel Punjabi

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ Advocate Harjinder Singh Dhami ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਭਗਵੰਤ ਸਿੰਘ ਸਿਆਲਕਾ, ਅਕਾਲੀ ਆਗੂ ਸ. ਤਲਬੀਰ ਸਿੰਘ ਗਿੱਲ, ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਵੀਸੀ ਡਾ. ਦਲਜੀਤ ਸਿੰਘ, ਡਾਇਰੈਕਟਰ ਪ੍ਰਿੰਸੀਪਲ ਡਾ. ਮਨਜੀਤ ਸਿੰਘ ਉੱਪਲ, ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਚਾਟੀਵਿੰਡ ਗੇਟ ਦੇ ਮੈਡੀਕਲ ਸੁਪ੍ਰਿੰਟੈਂਡੈਂਟ ਡਾ. ਬਲਜੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਇੰਚਾਰਜ ਸ. ਸ਼ਾਹਬਾਜ਼ ਸਿੰਘ ਆਦਿ ਮੌਜੂਦ ਸਨ।

]]>
ਸ੍ਰੀ ਦਰਬਾਰ ਸਾਹਿਬ ਦੇ ਪਲਾਜ਼ਾ ‘ਚ ਮੁਫ਼ਤ ਵੈਕਸੀਨ ਕੈਂਪ ਲਗਾਇਆ ਗਿਆ https://punjabi.newsd5.in/%e0%a8%b8%e0%a9%8d%e0%a8%b0%e0%a9%80-%e0%a8%a6%e0%a8%b0%e0%a8%ac%e0%a8%be%e0%a8%b0-%e0%a8%b8%e0%a8%be%e0%a8%b9%e0%a8%bf%e0%a8%ac-%e0%a8%a6%e0%a9%87-%e0%a8%aa%e0%a8%b2%e0%a8%be%e0%a9%9b%e0%a8%be/ Sat, 01 Jan 2022 10:23:13 +0000 https://punjabi.newsd5.in/?p=140465 ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਪਲਾਜ਼ਾ ਵਿੱਚ ਗੁਰੂ ਨਾਨਕ ਖਾਲਸਾ ਕਾਲਜ ਮੁੰਬਈ ਦੇ ਚੇਅਰਮੈਨ ਸ. ਗੁਰਿੰਦਰ ਸਿੰਘ ਬਾਵਾ ਦੇ ਉਪਰਾਲੇ ਸਦਕਾ ਨਾਲ ਟੀਕਾਕਰਣ ਕੈਂਪ ਲਗਾਇਆ ਗਿਆ ਜਿਸ ਵਿੱਚ 2 ਹਜ਼ਾਰ ਵੈਕਸੀਨ ਬਿਲਕੁੱਲ ਫਰੀ ਵਿੱਚ ਲਗਾਈ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ Advocate Harjinder Singh Dhami ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਕੈਂਪ ਦਾ ਉਦਘਾਟਨ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ Advocate Dhami ਨੇ ਸ. ਗੁਰਿੰਦਰ ਸਿੰਘ ਬਾਵਾ, ਸ. ਹਰਪਾਲ ਸਿੰਘ ਭਾਟੀਆ ਇੰਦੌਰ ਅਤੇ ਸ੍ਰੀ ਨਰਿੰਦਰ ਕੁਮਾਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ।

ਭੂਆ ਭਤੀਜੇ ਦੇ ਕੰਮ ਨੇ ਹੈਰਾਨ ਕਰਤੇ ਸਾਰੇ ਲੋਕ || D5 Channel Punjabi

 Advocate Dhami ਨੇ ਸ਼ਲਾਘਾ ਕਰਦਿਆਂ ਕਿਹਾ ਕਿ ਮੌਜੂਦਾ ਦੌਰ ਵਿੱਚ ਟੀਕਾਕਰਣ ਦੀ ਸੇਵਾ ਬਹੁਤ ਵੱਡੀ ਸੇਵਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੈਕਸੀਨ ਦੇ ਮੁਹੱਈਆ ਹੋਣ ਦੇ ਸਮੇਂ ਤੋਂ ਹੀ ਟੀਕਾਕਰਣ ਦੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰੂ ਨਾਨਕ ਖਾਲਸਾ ਕਾਲਜ ਮੁੰਬਈ ਦੀ ਮੈਨੇਜਮੈਂਟ ਵੱਲੋਂ ਇਸ ਵਿਚ ਸਹਿਯੋਗੀ ਬਣਨਾ ਹੋਰ ਵੀ ਮਹੱਤਵਪੂਰਨ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਓਐਸਡੀ ਸ. ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸ. ਹਰਮੀਤ ਸਿੰਘ ਸਲੂਜਾ ਆਦਿ ਮੌਜੂਦ ਸਨ।

]]>
ਸ਼੍ਰੋਮਣੀ ਕਮੇਟੀ ਪ੍ਰਧਾਨ Advocate Harjinder Singh Dhami ਨੇ S. Sirsa ਦੇ ਭਾਜਪਾ ’ਚ ਸ਼ਾਮਲ ਹੋਣ ਨੂੰ ਮੰਦਭਾਗਾ ਕਰਾਰ ਦਿੱਤਾ https://punjabi.newsd5.in/%e0%a8%b6%e0%a9%8d%e0%a8%b0%e0%a9%8b%e0%a8%ae%e0%a8%a3%e0%a9%80-%e0%a8%95%e0%a8%ae%e0%a9%87%e0%a8%9f%e0%a9%80-%e0%a8%aa%e0%a9%8d%e0%a8%b0%e0%a8%a7%e0%a8%be%e0%a8%a8-advocate-harjinder-singh-dhami/ Thu, 02 Dec 2021 14:17:16 +0000 https://punjabi.newsd5.in/?p=135489 ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ Advocate Harjinder Singh Dhami ਨੇ S. Manjinder Singh Sirsa ਵੱਲੋਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਭਾਜਪਾ ’ਚ ਸ਼ਾਮਲ ਹੋਣ ਨੂੰ ਮੰਦਭਾਗਾ ਕਰਾਰ ਦਿੰਦਿਆਂ S. Sirsa ਦੇ ਇਸ ਕਦਮ ਦੀ ਆਲੋਚਨਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦਿੱਲੀ ਦੀਆਂ ਸਿੱਖ ਸੰਗਤਾਂ ਨੇ S. Sirsa ਨੂੰ ਵੱਡਾ ਮਾਣ ਬਖ਼ਸ਼ਿਆ ਅਤੇ ਪਾਰਟੀ ਨੇ ਉਨ੍ਹਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ ਪ੍ਰਧਾਨ ਬਣਾਇਆ। ਉਨ੍ਹਾਂ ਕਿਹਾ ਕਿ ਇਸ ਵਾਰ ਦੀਆਂ ਚੋਣਾਂ ਵਿਚ ਭਾਵੇਂ ਸ. ਸਿਰਸਾ ਚੋਣ ਹਾਰ ਗਏ ਸਨ, ਪਰ ਫਿਰ ਵੀ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਗੁਰਦੁਆਰਾ ਕਮੇਟੀ ਲਈ ਮੈਂਬਰ ਦੇ ਤੌਰ ’ਤੇ ਨਾਮਜ਼ਦ ਕਰਨ ਲਈ ਉਨ੍ਹਾਂ ਦਾ ਨਾਂ ਭੇਜਿਆ।
ਉਨ੍ਹਾਂ ਕਿਹਾ ਕਿ S. Sirsa ਦੇ ਇਸ ਕਦਮ ਨਾਲ ਸਿੱਖ ਸੰਗਤਾਂ ਅੰਦਰ ਰੋਸ ਹੈ। Advocate Dhami ਨੇ ਕਿਹਾ ਕਿ ਭਾਜਪਾ ਵੱਲੋਂ ਲਿਆਂਦੇ ਗਏ ਤਿੰਨ ਕਾਲੇ ਕਾਨੂੰਨਾਂ ਕਾਰਨ ਕਿਸਾਨਾਂ ਨੂੰ ਕਰੀਬ ਇਕ ਸਾਲ ਤੋਂ ਸੜਕਾਂ ’ਤੇ ਬੈਠਣਾ ਪਿਆ, ਜਿਸ ਦੌਰਾਨ 700 ਤੋਂ ਵੱਧ ਕਿਸਾਨਾਂ ਦੀਆਂ ਜਾਨਾਂ ਵੀ ਗਈਆਂ। ਉਨ੍ਹਾਂ ਕਿਹਾ ਕਿ ਅਜਿਹੀ ਪਾਰਟੀ ਵਿਚ ਸ਼ਾਮਲ ਹੋ ਕੇ ਸ. ਸਿਰਸਾ ਨੇ ਕਿਸਾਨਾਂ ਦੇ ਨਾਲ-ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਵੀ ਸੱਟ ਮਾਰੀ ਹੈ। Advocate Harjinder Singh Dhami ਨੇ S. Sirsa ਨੂੰ ਕਿਹਾ ਕਿ ਉਹ ਆਪਣੀ ਗਲਤੀ ਨੂੰ ਸੁਧਾਰਦੇ ਹੋਏ ਭਾਜਪਾ ਨੂੰ ਤੁਰੰਤ ਅਲਵਿਦਾ ਕਹਿ ਕੇ ਵਾਪਸ ਆਪਣੀ ਪਾਰਟੀ ਵਿਚ ਆਉਣ।
]]>