advocate – D5 News https://punjabi.newsd5.in Truth Seeking News Network. Thu, 18 May 2023 05:37:59 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png advocate – D5 News https://punjabi.newsd5.in 32 32 ਸੀਨੀਅਰ ਐਡਵੋਕੇਟ ਹਰਵਿੰਦਰ ਸਿੰਘ ਫੂਲਕਾਂ ਨੇ CM ਭਗਵੰਤ ਮਾਨ ਨੂੰ ਚਿੱਠੀ ਲਿਖ ਕੀਤੀ ਇਹ ਮੰਗ https://punjabi.newsd5.in/%e0%a8%b8%e0%a9%80%e0%a8%a8%e0%a9%80%e0%a8%85%e0%a8%b0-%e0%a8%90%e0%a8%a1%e0%a8%b5%e0%a9%8b%e0%a8%95%e0%a9%87%e0%a8%9f-%e0%a8%b9%e0%a8%b0%e0%a8%b5%e0%a8%bf%e0%a9%b0%e0%a8%a6%e0%a8%b0-%e0%a8%b8/ Thu, 18 May 2023 05:37:59 +0000 https://punjabi.newsd5.in/?p=208372 ਚੰਡੀਗੜ੍ਹ : ਐਡਵੋਕੇਟ ਹਰਵਿੰਦਰ ਸਿੰਘ ਫੂਲਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਇਸ ਪੱਤਰ ਰਾਹੀਂ ਸਿੱਧੀ ਬਜਾਈ ਲਈ ਇਨਾਮ ਦੀ ਰਕਮ 1500 ਤੋਂ ਵਧਾ ਕੇ 4000 ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਮਸ਼ੀਨਾਂ ਕਿਸਾਨਾਂ ਨੂੰ ਮੁਹਈਆਂ ਕਰਵਾਉਣ ਦੀ ਮੰਗ ਕੀਤੀ ਹੈ।

]]>
NIA Raid : NIA ਦੀ ਰਡਾਰ ‘ਤੇ ਹੁਣ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਵਕੀਲ https://punjabi.newsd5.in/nia-%e0%a8%a6%e0%a9%80-%e0%a8%b0%e0%a8%a1%e0%a8%be%e0%a8%b0-%e0%a8%a4%e0%a9%87-%e0%a8%b9%e0%a9%81%e0%a8%a3-%e0%a8%97%e0%a9%88%e0%a8%82%e0%a8%97%e0%a8%b8%e0%a8%9f%e0%a8%b0-%e0%a8%9c%e0%a9%b1/ Tue, 18 Oct 2022 07:04:21 +0000 https://punjabi.newsd5.in/?p=181043 ਚੰਡੀਗੜ੍ਹ : NIA ਦੀ ਟੀਮ ਨੇ ਮੰਗਲਵਾਰ ਸਵੇਰੇ ਹੀ ਦੇਸ਼ ‘ਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਅੱਤਵਾਦੀਆਂ, ਗੈਂਗਸਟਰਾਂ ਅਤੇ ਮਾਦਕ ਪਦਾਰਥਾਂ ਦੇ ਤਸਕਰਾਂ ਦੇ ਵਿਚਕਾਰ ਉਭਰ ਰਹੇ ਗੱਠਜੋੜ ਨੂੰ ਖ਼ਤਮ ਕਰਨ ਲਈ ਅੱਜ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ-ਐਨ.ਸੀ.ਆਰ. ਖੇਤਰ ਵਿਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ।

ਗੈਂਗਸਟਰਾਂ ‘ਤੇ ਹੁਣ ਤੱਕ ਦੀ ਵੱਡੀ ਕਾਰਵਾਈ, ਏਜੰਸੀਆਂ ਦਾ ਐਕਸ਼ਨ, ਗੈਂਗਸਟਰਾਂ ਦਾ ਸਫਾਇਆ !

NIA ਦੀ ਟੀਮ ਨੇ ਹੁਣ ਜੱਗੂ ਭਗਵਾਨਪੁਰੀਆ ਦੇ ਵਕੀਲ ਦੇ ਘਰ ਛਾਪੇਮਾਰੀ ਕੀਤੀ ਹੈ। ਜੱਗੂ ਭਗਵਾਨਪੁਰੀਆ ਦੇ ਵਕੀਲ ਦਾ ਘਰ ਚੰਡੀਗੜ੍ਹ 27 ਸੈਕਟਰ ‘ਚ ਮੋਜੂਦ ਹੈ। ਕੁਝ ਜ਼ਰੂਰੀ ਕਾਗਜ਼ਾਂ ਨੂੰ ਐਨ.ਆਈ.ਏ. ਵੱਲੋਂ ਜ਼ਬਤ ਕਰ ਲਿਆ ਗਿਆ ਹੈ। ਐਨ.ਆਈ.ਏ. ਵੱਲੋਂ ਜੱਗੂ ਭਗਵਾਨਪੁਰੀਆ ਦੇ ਵਕੀਲ ਦਾ ਮੋਬਾਈਲ ਵੀ ਖਗਾਲਿਆ ਗਿਆ ਹੈ।

]]>
ਵੱਡੀ ਖ਼ਬਰ : ਪੰਜਾਬ ਦੇ AG ਅਨਮੋਲ ਰਤਨ ਸਿੱਧੂ ਤੇ ਹੋਇਆ ਹਮਲਾ https://punjabi.newsd5.in/%e0%a8%b5%e0%a9%b1%e0%a8%a1%e0%a9%80-%e0%a8%96%e0%a9%b1%e0%a8%ac%e0%a8%b0-%e0%a8%aa%e0%a9%b0%e0%a8%9c%e0%a8%be%e0%a8%ac-%e0%a8%a6%e0%a9%87-ag-%e0%a8%85%e0%a8%a8%e0%a8%ae%e0%a9%8b%e0%a8%b2-%e0%a8%b0/ Tue, 12 Jul 2022 14:27:23 +0000 https://punjabi.newsd5.in/?p=167022 ਚੰਡੀਗੜ੍ਹ : ਪੰਜਾਬ ਦੇ AG ਅਨਮੋਲ ਰਤਨ ਸਿੱਧੂ ਤੇ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਅਨਮੋਲ ਰਤਨ ਸਿੱਧੂ ਨੇ ਇਸਦੀ ਸ਼ਿਕਾਇਤ ਪੰਜਾਬ ਦੇ DGP ਗੌਰਵ ਯਾਦਵ ਨੂੰ ਦੇ ਦਿੱਤੀ ਹੈ। ਅਨਮੋਲ ਰਤਨ ਸਿੱਧੂ ਦਿੱਲੀ ਤੋਂ ਸ਼ਤਾਬਦੀ ਐਕਸਪ੍ਰੈਸ ‘ਚ ਸਫ਼ਰ ਕਰ ਰਹੇ ਸਨ।

Raghav Chadha ਨੂੰ Chairman ਲਾਉਣ ਦਾ ਸੱਚ, ਪੈ ਗਿਆ ਕਲੇਸ਼ ! || D5 Channel Punjabi

ਜਿਸ ਜਗ੍ਹਾਂ ਤੇ ਉਹ ਬੈਠੇ ਸਨ, ਉਸ ਤੇ ਕਿਸੇ ਨੇ ਬਾਹਰੋਂ ਕਾਫੀ ਭਾਰੀ ਚੀਜ਼ ਨਾਲ ਹਮਲਾ ਕੀਤਾ ਸੀ। ਜਿਸ ਨਾਲ ਉਹਨਾਂ ਵੱਲ ਦਾ ਸ਼ੀਸ਼ਾ ਟੁੱਟ ਗਿਆ।

]]>
ਅਸੀਂ ਭ੍ਰਿਸ਼ਟਾਚਾਰ ਦੀ ਜੜ੍ਹ ’ਤੇ ਹਮਲਾ ਕਰ ਰਹੇ ਹਾਂ, ਇਸ ਲਈ ਸਾਰੀਆਂ ਪਾਰਟੀਆਂ ਸਾਡਾ ਵਿਰੋਧ ਕਰ ਰਹੀਆਂ: ਭਗਵੰਤ ਮਾਨ https://punjabi.newsd5.in/%e0%a8%85%e0%a8%b8%e0%a9%80%e0%a8%82-%e0%a8%ad%e0%a9%8d%e0%a8%b0%e0%a8%bf%e0%a8%b6%e0%a8%9f%e0%a8%be%e0%a8%9a%e0%a8%be%e0%a8%b0-%e0%a8%a6%e0%a9%80-%e0%a8%9c%e0%a9%9c%e0%a9%8d%e0%a8%b9/ Thu, 16 Jun 2022 13:16:42 +0000 https://punjabi.newsd5.in/?p=163234 -ਮੁੱਖ ਮੰਤਰੀ ਨੇ ਸਿਮਰਨਜੀਤ ਮਾਨ ’ਤੇ ਕੀਤੀ ਟਿੱਪਣੀ, ‘ਅਸੀਂ ਪਿਆਰ ਦੀ ਗੱਲ ਕਰਦੇ ਹਾਂ, ਉਹ ਤਲਵਾਰ ਦੀ: ਭਗਵੰਤ ਮਾਨ

-ਜੇ ਸੰਸਦ ਮੈਂਬਰ ਬਣਨ ਨਾਲ ਬੰਦੀ ਸਿੱਖ ਰਿਹਾਅ ਹੁੰਦੇ ਨੇ ਤਾਂ ਹਰਸਿਮਰਤ ਅਤੇ ਸੁਖਬੀਰ ਬਾਦਲ ਅੱਜ ਤੱਕ ਕੀ ਰਹੇ ਸਨ?

ਬਰਨਾਲਾ:  ‘ਜੇ ਸੰਸਦ ਮੈਂਬਰ ਬਣਨ ਨਾਲ ਬੰਦੀ ਸਿੱਖ ਰਿਹਾਅ ਹੁੰਦੇ ਨੇ ਤਾਂ ਬੀਬਾ ਹਰਸਿਮਰਤ ਬਾਦਲ ਅਤੇ ਸੁਖਬੀਰ ਬਾਦਲ ਅੱਜ ਤੱਕ ਕੀ ਰਹੇ ਸਨ, ਜਦੋਂ ਕਿ ਇਹ ਦੋਵੇਂ ਪਤੀ- ਪਤਨੀ ਸੰਸਦ ਮੈਂਬਰ ਹਨ? ਇਨ੍ਹਾਂ ਨੇ ਐਨੇ ਸਾਲਾਂ ਤੋਂ ਬੰਦੀ ਸਿੰਘਾਂ ਨੂੰ ਕਿਉਂ ਨਹੀਂ ਛੁਡਾਇਆ? ਸੁਖਬੀਰ ਬਾਦਲ ਦੱਸੇ ਕਿ ਬੰਦੀ ਸਿੰਘਾਂ ਨੂੰ ਛੁਡਾਉਣ ਦਾ ਮਾਮਲਾ ਸੰਸਦ ਦੇ ਕਿਸ ਨਿਯਮ ’ਚ ਲਿਖਿਆ ਹੋਇਆ ਹੈ।’ ਇਹ ਸਾਵਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ’ਚ ਚੋਣ ਪ੍ਰਚਾਰ ਕਰਦਿਆਂ ਸ਼੍ਰ੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੁੱਛੇ ਹਨ।

ਮਾਨ ਨੇ ਕਿਹਾ ਕਿ ਅਸਲ ’ਚ ਅਕਾਲੀ ਦਲ ਬਾਦਲ ਅਤੇ ਕਾਂਗਰਸ ਦੇ ਆਗੂਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇੱਕ ਆਮ ਘਰ ਦਾ ਮੁੰਡਾ ਪੰਜਾਬ ਦਾ ਮੁੱਖ ਮੰਤਰੀ ਕਿਵੇਂ ਬਣ ਗਿਆ। ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੌਰਾਨ ਪਾਰਟੀ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ’ਚ ਚੋਣ ਪ੍ਰਚਾਰ ਕਰਨ ਲਈ ਆਏ ਸਨ। ਪ੍ਰਚਾਰ ਦੌਰਾਨ ਮਾਨ ਨੇ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡਾਂ ਸ਼ਹਿਣਾ, ਪੱਖੋਂ ਕੈਂਚੀਆਂ, ਭਦੌੜ, ਉਗੋਕੇ, ਢਿੱਲਵਾਂ, ਤਪਾ, ਤਾਜੋਕੇ, ਪੱਖੋਂ ਕਲਾਂ, ਰੁੜੇਕੇ ਕਲਾਂ, ਧੌਲਾ ਅਤੇ ਬਰਨਾਲਾ ਹਲਕੇ ਦੇ ਪਿੰਡਾਂ ਹੰਡਿਆਇਆ, ਬਰਨਾਲਾ ਸ਼ਹਿਰ, ਕਚਿਹਰੀ ਚੌਂਕ, ਸੰਧੂ ਪੱਤੀ, ਸੰਘੇੜਾ, ਕਰਮਗੜ੍ਹ, ਨੰਗਲ, ਝਲੂਰ, ਸੇਖਾ, ਫਰਵਾਹੀ, ਰਾਜਗੜ੍ਹ, ਉਪਲੀ ਅਤੇ ਕੱਟੂ ਵਿੱਚ ‘ਰੋਡ ਸ਼ੋਅ’ ਕੀਤਾ ਅਤੇ ਲੋਕਾਂ ਨੂੰ ‘ਝਾੜੂ’ ਦੇ ਨਿਸ਼ਾਨ ’ਤੇ ਮੋਹਰਾਂ ਲਾ ਕੇ ਗੁਰਮੇਲ ਸਿੰਘ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ।

ਪਾਰਟੀ ਉਮੀਦਵਾਰ ਗੁਰਮੇਲ ਸਿੰਘ ਦੀ ਤਰੀਫ਼ ਕਰਦਿਆਂ ਮੁੱਖੀ ਮੰਤਰੀ ਮਾਨ ਨੇ ਕਿਹਾ ਕਿ ਗੁਰਮੇਲ ਸਿੰਘ ਉਨ੍ਹਾਂ (ਮਾਨ) ਵਾਂਗ ਹੀ ਆਮ ਘਰ ਦਾ ਨੌਜਵਾਨ ਹੈ ਅਤੇ ਆਮ ਆਦਮੀ ਦਾ ਦੁੱਖ- ਦਰਦ ਸਮਝਦਾ ਹੈ। ਇਹ ਸਰਪੰਚ ਸੰਸਦ ਮੈਂਬਰ ਬਣ ਕੇ ਸੰਗਰੂਰ ਦੇ ਆਮ ਲੋਕਾਂ ਦੀ ਆਵਾਜ਼ ਲੋਕ ਸਭਾ ’ਚ ਚੁੱਕੇਗਾ। ਮੁੱਖ ਮੰਤਰੀ ਮਾਨ ਨੇ ਵਿਰੋਧੀ ਪਾਰਟੀਆਂ ਵੱਲੋਂ ‘ਆਪ’ ਸਰਕਾਰ ਦੀ ਕੀਤੀ ਜਾਂਦੀ ਅਲੋਚਨਾ ਦਾ ਜਵਾਬ ਦਿੰਦਿਆਂ ਕਿਹਾ, ‘‘ਅਸੀਂ ਭ੍ਰਿਸ਼ਟਾਚਾਰ ਦੀ ਜੜ੍ਹ ’ਤੇ ਹਮਲਾ ਕਰ ਰਹੇ ਹਾਂ, ਇਸੇ ਲਈ ਸਾਰੀਆਂ ਵਿਰੋਧੀ ਪਾਰਟੀਆਂ ਸਾਡਾ ਵਿਰੋਧ ਕਰ ਰਹੀਆਂ ਹਨ। ਭ੍ਰਿਸ਼ਟਾਚਾਰ ਅਤੇ ਮਾਫੀਆ ਖਿਲਾਫ਼ ਸਰਕਾਰ ਦੀ ਕਾਰਵਾਈ ਤੋਂ ਵਿਰੋਧੀ ਆਗੂ ਘਬਰਾ ਗਏ ਹਨ ਅਤੇ ਉਨ੍ਹਾਂ ਨੂੰ ਜੇਲ ਜਾਣ ਦਾ ਡਰ ਲੱਗ ਰਿਹਾ ਹੈ।’’

ਮੁੱਖ ਮੰਤਰੀ ਨੇ ਅਕਾਲੀ ਆਗੂ ਸਿਮਰਨਜੀਤ ਸਿੰਘ ਮਾਨ ਦੀ ਅਲੋਚਨਾ ਕਰਦਿਆਂ ਕਿਹਾ, ‘‘ਅਸੀਂ ਪਿਆਰ ਦੀ ਗੱਲ ਕਰਦੇ ਹਾਂ। ਪੰਜਾਬ ਦੀ ਅਮਨ- ਸ਼ਾਂਤੀ ਅਤੇ ਭਾਈਚਾਰੇ ਦੀ ਗੱਲ ਕਰਦੇ ਹਾਂ। ਪੰਜਾਬ ਦਾ ਪਾਣੀ ਅਤੇ ਕਿਸਾਨੀ ਬਚਾਉਣ ਦੀ ਗੱਲ ਕਰਦੇ ਹਾਂ। ਨੌਜਵਾਨਾਂ ਲਈ ਰੋਜ਼ਗਾਰ ਦੀ ਗੱਲ ਕਰਦੇ ਹਾਂ, ਜਦੋਂ ਉਹ (ਸਿਮਰਨਜਤੀ ਮਾਨ) ਗੋਲੀ, ਬੰਦੂਕ ਅਤੇ ਤਲਵਾਰ ਦੀਆਂ ਗੱਲਾਂ ਕਰਦੇ ਹਨ। ਬੰਦੂਕ ਅਤੇ ਤਲਵਾਰ ਨਾਲ ਕਿਸੇ ਵੀ ਸਮਾਜ ਦਾ ਭਲਾ ਨਹੀਂ ਹੁੰਦਾ। ਸਮਾਜ ਦਾ ਭਲਾ ਹੁੰਦਾ ਹੈ ਸਹੀ ਸੋਚ ਅਤੇ ਸਹੀ ਯਤਨਾਂ ਨਾਲ। ’’ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਬਣੇ ਨੂੰ ਕੇਵਲ ਤਿੰਨ ਮਹੀਨੇ ਹੋਏ ਹਨ। ਪਰ ਐਨੇ ਘੱਟ ਸਮੇਂ ’ਚ ਸਰਕਾਰ ਨੇ ਬਹੁਤ ਸਾਰੇ ਇਤਿਹਾਸਕ ਫ਼ੈਸਲੇ ਕੀਤੇ ਹਨ, ਜਿਹੜੇ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਨੇ ਪਿਛਲੇ 75 ਸਾਲਾਂ ’ਚ ਨਹੀਂ ਕੀਤੇ ਸਨ।

ਮਾਨ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਪੰਜਾਬ ਦੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਅਤੇ ਭ੍ਰਿਸ਼ਟਾਚਾਰ ਮੁੱਕਤ ਪ੍ਰਸ਼ਾਸਨ ਦੇਣਾ ਹੈ। ਇਸ ਦਿਸ਼ਾ ’ਚ ਉਹ ਤੇਜ਼ੀ ਨਾਲ ਕੰਮ ਕਰ ਰਹੇ ਹਨ। ਕਈ ਭ੍ਰਿਸ਼ਟਾਚਾਰੀ ਆਗੂਆਂ ਅਤੇ ਮੰਤਰੀਆਂ ’ਤੇ ਕਾਰਵਾਈ ਕੀਤੀ ਗਈ ਹੈ ਅਤੇ ਕਈ ਵੱਡੇ- ਵੱਡੇ ਆਗੂਆਂ ਦੇ ਕਾਰਨਾਮਿਆਂ ਦੀਆਂ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ, ਜਲਦੀ ਹੀ ਉਨ੍ਹਾਂ ’ਤੇ ਵੀ ਕਾਰਵਾਈ ਹੋਵੇਗੀ। ਮੁੱਖ ਮੰਤਰੀ ਮਾਨ ਨੇ ਪੰਜਾਬ ਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਲੋਕਾਂ ਦਾ ਇੱਕ- ਇੱਕ ਪੈਸਾ ਹੁਣ ਲੋਕਾਂ ’ਤੇ ਖਰਚ ਹੋ ਰਿਹਾ ਹੈ। ਮਾਫੀਆਂ ਅਤੇ ਭ੍ਰਿਸ਼ਟਾਚਾਰ ਖ਼ਤਮ ਹੋ ਰਿਹਾ ਹੈ। ਪਿਛਲੀਆਂ ਸਰਕਾਰਾਂ ’ਚ ਜਿਹੜਾ ਸਿਆਸੀ ਆਗੂਆਂ ਦਾ ਮਾਫੀਆ ਨਾਲ ਗਠਜੋੜ ਸੀ, ਉਹ ਗਠਜੋੜ ਹੁਣ ਟੁੱਟ ਚੁੱਕਾ ਹੈ। ਇਸ ਲਈ ਭ੍ਰਿਸ਼ਟਾਚਾਰੀ ਆਗੂ ਅਤੇ ਮਾਫੀਆ ‘ਆਪ’ ਸਰਕਾਰ ਖ਼ਿਲਾਫ਼ ਹੋ ਗਿਆ ਹੈ ਅਤੇ ਸਰਕਾਰ ਨੂੰ ਬਦਨਾਮ ਕਰਨ ਦੀਆਂ ਸਾਜਿਸ਼ਾਂ ਹੋ ਰਹੀਆਂ ਹਨ। ਪਰ ਇਨ੍ਹਾਂ ਨੂੰ ਹਰਾ ਕੇ ਆਪਾਂ ਸਭ ਨੇ ਪੰਜਾਬ ਨੂੰ ਫਿਰ ਤੋਂ ਖੁਸ਼ਹਾਲ, ਸੰਪਨ ਅਤੇ ਵਿਕਸਤ ਬਣਾਉਣਾ ਹੈ।

]]>
ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਨੇ ਆਹੁਦਾ ਸੰਭਾਲਿਆ https://punjabi.newsd5.in/%e0%a8%85%e0%a8%a8%e0%a8%ae%e0%a9%8b%e0%a8%b2-%e0%a8%b0%e0%a8%a4%e0%a8%a8-%e0%a8%b8%e0%a8%bf%e0%a9%b1%e0%a8%a7%e0%a9%82-%e0%a8%aa%e0%a9%b0%e0%a8%9c%e0%a8%be%e0%a8%ac-%e0%a8%a6%e0%a9%87-%e0%a8%90/ Sat, 19 Mar 2022 11:37:55 +0000 https://punjabi.newsd5.in/?p=149827 ਅੰਮ੍ਰਿਤਸਰ ਦੇ ਪਿੰਡ ਮਕਬੂਲਪੁਰਾ ਤੋਂ ਹੋਵੇਗੀ ਇਸ ਨੇਕ ਕਾਰਜ ਦੀ ਸ਼ੁਰੂਆਤ

ਚੰਡੀਗੜ੍ਹ : ਕਾਨੂੰਨੀ ਖੇਤਰ ਵਿੱਚ ਇੱਕ ਮਾਇਨਾਜ਼ ਸ਼ਖ਼ਸੀਅਤ ਵਜੋਂ ਜਾਣੇ ਜਾਂਦੇ ਸ੍ਰੀ ਅਨਮੋਲ ਰਤਨ ਸਿੰਘ ਸਿੱਧੂ ਨੇ ਅੱਜ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਨਸਿ਼ਆਂ ਵਿਰੁੱਧ ਜੰਗ ਵਿੱਚ ਆਪਣਾ ਬਣਦਾ ਯੋਗਦਾਨ ਪਾਉਂਦਿਆਂ ਅੱਜ ਪੰਜਾਬ ਦੇ ਐਡਵੋਕੇਟ ਜਨਰਲ ਸ੍ਰੀ ਅਨਮੋਲ ਰਤਨ ਸਿੰਘ ਸਿੱਧੂ ਨੇ ਆਪਣੀ ਤਨਖਾਹ ਨਸ਼ਾ ਪੀੜਤ ਲੋਕਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਦਾਨ ਕਰਨ ਦਾ ਵਾਅਦਾ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਜਨਰਲ ਨੇ ਦੱਸਿਆ ਕਿ ਉਹ ਇਸ ਨੇਕ ਕਾਰਜ ਦੀ ਸ਼ੁਰੂਆਤ ਅੰਮ੍ਰਿਤਸਰ (ਪੂਰਬੀ) ਦੀ ਵਿਧਾਇਕ ਜੀਵਨ ਜੋਤ ਕੌਰ ਦੀ ਅਗਵਾਈ ਵਿੱਚ ਪਿੰਡ ਮਕਬੂਲਪੁਰਾ ਤੋਂ ਕਰਨਗੇ।

ਸਾਬਕਾ ਵਿਧਾਇਕਾਂ ਨੂੰ ਨਹੀਂ ਮਿਲੇਗੀ ਪੈਨਸ਼ਨ! Bhagwant Mann ਦੀ ਸਰਕਾਰ ਦਾ ਫੈਸਲਾ ਤਿਆਰ? | D5 Channel Punjabi

ਦੱਸਣਯੋਗ ਹੈ ਕਿ ਸ੍ਰੀ ਅਨਮੋਲ ਰਤਨ ਸਿੱਧੂ ਦਾ ਜਨਮ 1 ਮਈ 1958 (ਮਜ਼ਦੂਰ ਦਿਵਸ) ਨੂੰ ਇੱਕ ਕਿਸਾਨ ਪਰਿਵਾਰ ਵਿੱਚ ਹੋਇਆ ਸੀ। ਪਿੰਡ ਦੇ ਸਕੂਲ ਤੋਂ ਆਪਣੀ ਮੁੱਢਲੀ ਵਿੱਦਿਆ ਪ੍ਰਾਪਤ ਉਪਰੰਤ ,ਜਿੰਦਗੀ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਦੇ ਦ੍ਰਿੜ ਇਰਾਦੇ ਨਾਲ ਸ੍ਰੀ ਸਿੱਧੂ 1975 ਵਿੱਚ ਚੰਡੀਗੜ੍ਹ ਚਲੇ ਗਏ ਅਤੇ ਸਰਕਾਰੀ ਕਾਲਜ ਸੈਕਟਰ-11, ਚੰਡੀਗੜ੍ਹ ਤੋਂ ਉੱਚ ਸਿੱਖਿਆ ਪ੍ਰਾਪਤ ਕੀਤੀ। ਰਾਜਨੀਤੀ ਸ਼ਾਸਤਰ ਵਿੱਚ ਪੋਸਟ ਗ੍ਰੈਜੂਏਟ ਡਿਗਰੀ ਹਾਸਲ ਕਰਨ ਪਿੱਛੋ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਤੋਂ ਕਾਨੂੰਨ ਦੀ ਪੜ੍ਹਾਈ ਕੀਤੀ ਅਤੇ ਇੱਥੋਂ ਹੀ ਐਲ.ਐਲ.ਐਮ. ਅਤੇ ਪੀ.ਐਚ.ਡੀ. (ਕਾਨੂੰਨ) ਦੀ ਡਿਗਰੀ ਵੀ ਕੀਤੀ।

CM Bhagwant Mann ਨੇ ਪਾਤੇ ਖਿਲਾਰੇ, ਸਰਕਾਰ ਬਣਦੇ ਹੀ ਖੋਲ੍ਹੇ ਰੁਜ਼ਗਾਰ ਦੇ ਗੱਫੇ | D5 Channel Punjabi

ਉਹ ਕਾਲਜ ਦੇ ਸ਼ੁਰੂਆਤੀ ਦਿਨਾਂ ਦੌਰਾਨ ਸਮਾਜਿਕ-ਰਾਜਨੀਤਕ ਵਿਦਿਆਰਥੀ ਵਜੋਂ ਵਿਚਰਦੇ ਰਹੇ । ਸ੍ਰੀ ਸਿੱਧੂ 1978-79 ਵਿੱਚ ਸਰਕਾਰੀ ਕਾਲਜ ਸੈਕਟਰ 11, ਚੰਡੀਗੜ੍ਹ ਦੇ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਅਤੇ ਸਾਲ 1981-82 ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਵਿਦਿਆਰਥੀ ਕੌਂਸਲ ਦੇ ਪ੍ਰਧਾਨ ਦੇ ਵੀ ਰਹੇ। ਇਸ ਤੋਂ ਬਾਅਦ, ਉਹ 1990 ਤੋਂ ਲਗਾਤਾਰ (12 ਸਾਲ) ਲਈ ਸੈਨੇਟ ਅਤੇ ਸਿੰਡੀਕੇਟ ਦੇ ਚੁਣੇ ਹੋਏ ਮੈਂਬਰ ਵਜੋਂ ਸੇਵਾ ਨਿਭਾਈ ਅਤੇ 2003-04 ਵਿੱਚ ਡੀਨ ਫੈਕਲਟੀ ਆਫ਼ ਲਾਅ ਵਜੋਂ ਵੀ ਕੰਮ ਕੀਤਾ।  1985 ਵਿੱਚ ਕਾਨੂੰਨੀ ਪੇਸ਼ੇ ਦੀ ਸ਼ੁਰੂਆਤ ਕਰਦਿਆਂ, ਸ੍ਰੀ ਸਿੱਧੂ 1993 ਵਿੱਚ ਡਿਪਟੀ ਐਡਵੋਕੇਟ ਜਨਰਲ, ਪੰਜਾਬ ਵਜੋਂ ਨਿਯੁਕਤ ਹੋਏ ਅਤੇ 2005 ਤੱਕ ਆਪਣੀ ਡਿਊਟੀ ਬੜੀ ਤਨਦੇਹੀ ਨਾਲ ਨਿਭਾਈ।

ਲਓ ਜੀ! ‘ਆਪ’ ‘ਚ ਪਿਆ ਅੰਦਰੂਨੀ ਕਲੇਸ਼! ਵਿਰੋਧੀਆਂ ਖੜੇ੍ਹ ਕੀਤੇ ਸਵਾਲ! ਲੋਕ ਖੁਸ਼, ਸਸਤੀਆਂ ਹੋਣਗੀਆਂ ਚੀਜ਼ਾਂ?

ਉਨ੍ਹਾਂ ਨੇ ਵਧੀਕ ਐਡਵੋਕੇਟ ਜਨਰਲ (ਪੰਜਾਬ ਅਤੇ ਹਰਿਆਣਾ) ਦੇ ਆਹੁਦੇ `ਤੇ ਰਹਿੰਦਿਆਂ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਆਏ ਕਈ ਅਤਿ ਸੰਵੇਦਨਸ਼ੀਲ ਸਰਕਾਰੀ ਅਤੇ ਨਿੱਜੀ ਮਾਮਲਿਆਂ ਨੂੰ ਸੰਵਿਧਾਨਕ, ਫੌਜ਼ਦਾਰੀ, ਸਿਵਲ, ਸੇਵਾ ਅਤੇ ਜ਼ਮੀਨੀ ਮਾਮਲਿਆਂ ਨੂੰ ਆਪਣੀ ਕਾਨੂੰਨੀ ਸੂਝ-ਬੂਝ ਨਾਲ ਨਜਿੱਠਿਆ। ਸਾਲ 2007 ਵਿੱਚ ਇੱਕ ਸੀਨੀਅਰ ਵਕੀਲ ਵਜੋਂ ਵਕਾਲਤ ਸ਼ੁਰੂ ਕਰਨ ਅਤੇ ਬਾਅਦ ਵਿੱਚ ਸਾਲ 2008 ਤੋਂ 2014 ਤੱਕ ਭਾਰਤ ਦੇ ਸਹਾਇਕ ਸੌਲਿਸੀਟਰ ਜਨਰਲ ਵਜੋਂ ਸੇਵਾ ਨਿਭਾ ਚੁੱਕੇ ਸ੍ਰੀ ਸਿੱਧੂ ਇਸੇ ਕਾਰਜਕਾਲ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੀ.ਬੀ.ਆਈ. ਦੇ ਵਿਸ਼ੇਸ਼ ਸਰਕਾਰੀ ਵਕੀਲ ਵੀ ਰਹੇ।

AAP Punjab Cabinet 2022 : Bhagwant Mann ਦੇ 10 ਮੰਤਰੀ, ਕਿਸਦੀ ਚੱਲੀ ਮਰਜ਼ੀ ? | D5 Channel Punjabi

ਆਪਣੀ ਮਿਹਨਤ ਅਤੇ ਸੁਹਿਰਦ ਲਗਨ ਸਦਕਾ ਕਾਨੂੰਨ ਦੇ ਖੇਤਰ ਵਿੱਚ ਆਪਣਾ ਨਾਮ ਸਥਾਪਿਤ ਕਰਨ ਵਾਲੇ ਸ੍ਰੀ ਸਿੱਧੂ 1997 ਤੋਂ ਲਗਾਤਾਰ ਪੰਜ ਵਾਰ ਬਾਰ ਕੌਂਸਲ ਆਫ਼ ਪੰਜਾਬ ਅਤੇ ਹਰਿਆਣਾ ਦੇ ਮੈਂਬਰ ਵੀ ਚੁਣੇ ਗਏ ਅਤੇ ਉਹਨਾਂ ਨੇ ਸਾਲ 2001-02 ਵਿੱਚ ਵਕੀਲਾਂ ਦੀ ਸਰਵ-ੳੱਚ ਰੈਗੂਲੇਟਿੰਗ ਸੰਸਥਾ ਦੇ ਚੇਅਰਮੈਨ ਵਜੋਂ ਵੀ ਸੇਵਾ ਨਿਭਾਈ । ਹਾਈ ਕੋਰਟ ਵਿੱਚ ਪ੍ਰੈਕਟਿਸ ਕਰਦੇ ਹੋਏ, ਉਹ 2018-19 ਵਿੱਚ ਅੱਠ ਵਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਹੇ (ਦੇਸ਼ ਵਿੱਚ ਕਿਸੇ ਵੀ ਹਾਈ ਕੋਰਟ ਵਿੱਚ ਇੰਨੀ ਵਾਰ ਚੁਣੇ ਜਾਣ ਵਾਲੇ ਪਹਿਲੇ ਵਿਅਕਤੀ ਹਨ)। ਕਾਨੂੰਨੀ ਖੇਤਰ ਦੀ ਇਸ ਅਜ਼ੀਮ ਹਸਤੀ ਨੂੰ ਪੰਜਾਬ ਸਰਕਾਰ (ਰਾਜ ਦੁਆਰਾ ਸਰਵਉੱਚ ਨਾਗਰਿਕ ਪੁਰਸਕਾਰ) ਵੱਲੋਂ ਲਾਸਾਨੀ ਸਮਾਜ ਸੇਵਾ ਕਰਨ ਲਈ ਪਰਮਾਣ ਪੱਤਰ ਨਾਲ ਵੀ ਨਵਾਜਿ਼ਆ ਗਿਆ ।

]]>
ਸ. ਗੁਰਬਚਨ ਸਿੰਘ ਬਚਨ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਹੋਰਾਂ ਵੱਲੋਂ ਦੁੱਖ ਪ੍ਰਗਟ https://punjabi.newsd5.in/%e0%a8%b8-%e0%a8%97%e0%a9%81%e0%a8%b0%e0%a8%ac%e0%a8%9a%e0%a8%a8-%e0%a8%b8%e0%a8%bf%e0%a9%b0%e0%a8%98-%e0%a8%ac%e0%a8%9a%e0%a8%a8-%e0%a8%a6%e0%a9%87-%e0%a8%85%e0%a8%95%e0%a8%be%e0%a8%b2-%e0%a8%9a/ Sat, 11 Dec 2021 07:31:14 +0000 https://punjabi.newsd5.in/?p=136929 ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਸ. ਗੁਰਬਚਨ ਸਿੰਘ ਬਚਨ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਸ. ਗੁਰਬਚਨ ਸਿੰਘ ਬਚਨ ਦੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਚਲਾਣੇ ਨੂੰ ਪੰਥ ਲਈ ਵੱਡਾ ਘਾਟਾ ਕਰਾਰ ਦਿੱਤਾ। ਉਨ੍ਹਾਂ ਆਖਿਆ ਕਿ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਵਿਚ ਬਤੌਰ ਸਕੱਤਰ ਰਹਿੰਦਿਆਂ ਸ. ਗੁਰਬਚਨ ਸਿੰਘ ਬਚਨ ਨੇ ਤਨਦੇਹੀ ਨਾਲ ਸੇਵਾ ਨਿਭਾਈ ਅਤੇ ਸੰਸਥਾ ਨੂੰ ਆਪਣੇ ਤਜ਼ਰਬੇ ਨਾਲ ਪ੍ਰਬੰਧਕੀ ਅਗਵਾਈ ਦਿੱਤੀ। ਉਨ੍ਹਾਂ ਕਿਹਾ ਕਿ ਸ. ਬਚਨ ਇਕ ਪ੍ਰਬੁੱਧ ਸਿੱਖ ਵਿਦਵਾਨ ਵੀ ਸਨ ਅਤੇ ਪੰਥਕ ਮਸਲਿਆਂ ਪ੍ਰਤੀ ਚੰਗੀ ਸਮਝ ਰੱਖਦੇ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਬਕਾ ਸਕੱਤਰ ਸ. ਬਚਨ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਵਿਛੜੀ ਰੂਹ ਨੂੰ ਸ਼ਰਧਾਜਲੀ ਭੇਟ ਕੀਤੀ।

ਹੋਵੇਗਾ ਸਿਆਸੀ ਫੇਰਬਦਲ, ਮੋਰਚੇ ਤੋਂ ਮੁੜੇ ਕਿਸਾਨਾਂ ਦਾ ਐਲਾਨ ! ਸਿਆਸੀ ਧਿਰਾਂ ਦੀ ਛੁੱਟੀ ! D5 Channel Punjabi

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਸ. ਕਰਨੈਲ ਸਿੰਘ ਪੰਜੋਲੀ, ਸਾਬਕਾ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਰਾਜਿੰਦਰ ਸਿੰਘ ਮਹਿਤਾ, ਸਾਬਕਾ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਕੁਲਵਿੰਦਰ ਸਿੰਘ ਰਮਦਾਸ ਨੇ ਵੀ ਸ. ਗੁਰਬਚਨ ਸਿੰਘ ਬਚਨ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟ ਕੀਤਾ ਹੈ।

]]>
ਮੁਫ਼ਤ ਵਿੱਚ ‘ਵਕੀਲ ਦੀ ਸਲਾਹ’, ਹਿੰਦੂ ਤੇ ਅਨੰਦ ਮੈਰਿਜ ਐਕਟ ਬਾਰੇ ਖੁਲਾਸੇ ,ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲੇ ਆਹ ਸੁਣੋ https://punjabi.newsd5.in/%e0%a8%ae%e0%a9%81%e0%a8%ab%e0%a8%bc%e0%a8%a4-%e0%a8%b5%e0%a8%bf%e0%a9%b1%e0%a8%9a-%e0%a8%b5%e0%a8%95%e0%a9%80%e0%a8%b2-%e0%a8%a6%e0%a9%80-%e0%a8%b8%e0%a8%b2%e0%a8%be%e0%a8%b9-%e0%a8%b9%e0%a8%bf/ Sat, 25 Jul 2020 10:03:21 +0000 https://punjabi.newsd5.in/?p=71881

]]>
ਭਗਵੰਤ ਮਾਨ ਦੀ ਸਾਬਕਾ ਮਹਿਲਾ ਹਿਮਾਇਤੀ ਆਈ ਸਾਹਮਣੇ, ਭਗਵੰਤ ਮਾਨ ‘ਤੇ ਲਾਏ ਵੱਡੇ ਇਲਜ਼ਾਮ | https://punjabi.newsd5.in/%e0%a8%ad%e0%a8%97%e0%a8%b5%e0%a9%b0%e0%a8%a4-%e0%a8%ae%e0%a8%be%e0%a8%a8-%e0%a8%a6%e0%a9%80-%e0%a8%b8%e0%a8%be%e0%a8%ac%e0%a8%95%e0%a8%be-%e0%a8%ae%e0%a8%b9%e0%a8%bf%e0%a8%b2%e0%a8%be-%e0%a8%b9-2/ Wed, 01 May 2019 13:20:49 +0000 https://punjabi.newsd5.in/?p=48184

]]>
ਵਕੀਲ ਨੇ ਕੀਤਾ ਪਰਦਾਫਾਸ਼, ਰਾਮ ਰਹੀਮ ‘ਤੇ ਇਕ ਹੋਰ ਕਤਲ ਕੇਸ (ਵੀਡੀਓ) https://punjabi.newsd5.in/%e0%a8%b5%e0%a8%95%e0%a9%80%e0%a8%b2-%e0%a8%a8%e0%a9%87-%e0%a8%95%e0%a9%80%e0%a8%a4%e0%a8%be-%e0%a8%aa%e0%a8%b0%e0%a8%a6%e0%a8%be%e0%a8%ab%e0%a8%be%e0%a8%b8%e0%a8%bc-%e0%a8%b0%e0%a8%be%e0%a8%ae/ Sat, 19 Jan 2019 05:15:48 +0000 https://punjabi.newsd5.in/?p=41465 ਵਕੀਲ ਨੇ ਕੀਤਾ ਪਰਦਾਫਾਸ਼, ਰਾਮ ਰਹੀਮ ‘ਤੇ ਇਕ ਹੋਰ ਕਤਲ ਕੇਸ

ਹੁਣ ਉਮਰ ਕੈਦ ਨੀਂ ਸਿੱਧੀ ‘ਫਾਂਸੀ’?

]]>
ਬਰਗਾੜੀ ‘ਚ ਫੇਰ ਬਣੇ ਕਰਫ਼ਿਊ ਵਰਗੇ ਹਾਲਾਤ ! (ਵੀਡੀਓ) https://punjabi.newsd5.in/%e0%a8%ac%e0%a8%b0%e0%a8%97%e0%a8%be%e0%a9%9c%e0%a9%80-%e0%a8%9a-%e0%a8%ab%e0%a9%87%e0%a8%b0-%e0%a8%ac%e0%a8%a3%e0%a9%87-%e0%a8%95%e0%a8%b0%e0%a8%ab%e0%a8%bc%e0%a8%bf%e0%a8%8a-%e0%a8%b5%e0%a8%b0/ Sat, 15 Dec 2018 05:39:38 +0000 https://punjabi.newsd5.in/?p=38207 ਬਰਗਾੜੀ : ਅਕਾਲੀ ਦਲ 1920 ਦੇ ਜਰਨਲ ਸੱਕਤਰ ਬੂਟਾ ਸਿੰਘ ਰਣਸੀਂਕੇ ਵਲੋਂ 18 ਦਸੰਬਰ ਨੂੰ ਮੁੜ ਬਰਗਾੜੀ ਦੀ ਧਰਤੀ ਤੇ ਇਕੱਠੇ ਹੋਣ ਦੇ ਸੱਦੇ ਮਗਰੋ ਪ੍ਰਸ਼ਾਸ਼ਨ ਨੇ ਵੀ ਕਮਰ ਕਸ ਲਈ ਹੈ ਅਤੇ ਬਰਗਾੜੀ ਦੀ ਦਾਣਾ ਮੰਡੀ ਵਾਲੀ ਜਗ੍ਹਾ ਤੇ ਜਿਥੇ ਇਨਸਾਫ ਮੋਰਚਾ ਚਲ ਰਿਹਾ ਸੀ। ਹੁਣ ਉਸ ਜਗ੍ਹਾ ਤੇ ਕੰਡਿਆਲੀ ਤਾਰ ਨਾਲ ਤਾਰਬੰਦੀ ਕਰ ਦਿੱਤੀ ਗਈ ਹੈ ਅਤੇ ਪੁਲਿਸ ਪੂਰੀ ਤਰਾਂ ਮੁਸਤੈਦ ਹੋ ਗਈ ਹੈ ਅਤੇ ਧਾਰਾ 144 ਲਗਾ ਦਿਤੀ ਗਈ ਹੈ। ਇਸ ਦੌਰਾਨ ਕੋਟਕਪੂਰਾ ਦੇ ਡੀ ਐਸ ਪੀ ਕੁਲਦੀਪ ਸਿੰਘ ਸੋਹੀ ਨੇ ਦਸਿਆ ਕਿ ਬਰਗਾੜੀ ਦੀ ਅਨਾਜ ਮੰਡੀ ਵਾਲੀ ਇਸ ਜਗ੍ਹਾ ਤੇ ਜਿਲਾ ਮੈਜਿਸਟਰੇਟ ਵਲੋਂ ਧਾਰਾ 144 ਦੇ ਫੌਜਦਾਰੀ ਹੁਕਮ ਲਾਗੂ ਕਰ ਦਿੱਤੇ ਗਏ ਹਨ।

Read Also ਪਾਰਲੀਮੈਂਟ ‘ਚ ਬਰਗਾੜੀ ਤੇ ਬੇਅਦਬੀ ਦੀ ਗੂੰਜ (ਵੀਡੀਓ)

ਉਹਨਾਂ ਦੱਸਿਆ ਕਿ ਇਥੇ ਵਿਸ਼ੇਸ਼ ਤੌਰ ਤੇ ਪੁਲਿਸ ਦੀ ਟੁਕੜੀ ਤਾਇਨਾਤ ਕੀਤੀ ਗਈ ਹੈ। ਅਕਾਲੀ ਦਲ 1920 ਦੇ ਜਰਨਲ ਸੱਕਤਰ ਬੂਟਾ ਸਿੰਘ ਰਣਸੀਂਕੇ ਵਲੋਂ 18 ਦਸੰਬਰ ਨੂੰ ਮੁੜ ਬਰਗਾੜੀ ਦੀ ਧਰਤੀ ਤੇ ਇਕੱਠੇ ਹੋਣ ਦਾ ਸੱਦਾ ਦਿੱਤਾ ਗਿਆ ਹੈ ਤਾਂ ਜੋ ਇਨਸਾਫ ਮੋਰਚੇ ਨੂੰ ਜਥੇਦਾਰ ਮੰਡ ਕਰਕੇ ਧਰਤੀ ਤੇ ਡਿਗਣ ਨਾਲ ਜੋ ਠੇਸ ਪਹੁੰਚੀ ਹੈ। ਉਸ ਬਾਰੇ ਵਿਚਾਰਾਂ ਕੀਤੀਆਂ ਜਾ ਸਕਣ ਅਤੇ ਕੋਈ ਰਣਨੀਤੀ ਤੈਅ ਕੀਤੀ ਜਾ ਸਕੇ। ਇਸ ਮੌਕੇ ਪ੍ਰਸ਼ਾਸ਼ਨ ਨੇ ਵੀ ਕਮਰ ਕਸ ਲਈ ਹੈ।ਜਿਲਾ ਮੈਜਿਸਟਰੇਟ ਵਲੋਂ ਬਰਗਾੜੀ ‘ਚ ਧਾਰਾ 144 ਦੇ ਫੌਜਦਾਰੀ ਹੁਕਮ ਲਾਗੂ ਕਰ ਦਿੱਤੇ ਹਨ।

]]>