Akali leader – D5 News https://punjabi.newsd5.in Truth Seeking News Network. Wed, 10 Aug 2022 05:10:17 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Akali leader – D5 News https://punjabi.newsd5.in 32 32 ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ https://punjabi.newsd5.in/%e0%a8%ac%e0%a8%bf%e0%a8%95%e0%a8%b0%e0%a8%ae-%e0%a8%ae%e0%a8%9c%e0%a9%80%e0%a8%a0%e0%a9%80%e0%a8%86-%e0%a8%a8%e0%a9%82%e0%a9%b0-%e0%a8%ae%e0%a8%bf%e0%a8%b2%e0%a9%80-%e0%a9%9b%e0%a8%ae%e0%a8%be/ Wed, 10 Aug 2022 05:07:27 +0000 https://punjabi.newsd5.in/?p=171007 ਚੰਡੀਗੜ੍ਹ : ਡਰੱਗਜ਼ ਕੇਸ ‘ਚ ਫਸੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਬਾਅਦ ਬਿਕਰਮ ਮਜੀਠੀਆ ਜੇਲ੍ਹ ਤੋਂ ਬਾਹਰ ਆ ਸਕਣਗੇ। ਜਾਣਕਾਰੀ ਮੁਤਾਬਕ ਕਰੋੜਾਂ ਦੇ ਡਰੱਗ ਰੈਕੇਟ ਕੇਸ ‘ਚ ਜੇਲ੍ਹ ‘ਚ ਬੰਦ ਮਜੀਠੀਆ ਵੱਲੋਂ ਜ਼ਮਾਨਤ ਪਟੀਸ਼ਨ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੋਈ ਸੀ। 29 ਜੁਲਾਈ ਨੂੰ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਬਹਿਸ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।

Khabran Da Sira : BJP ਦਾ ਸਫ਼ਾਇਆ, 164 MLA ਬਾਹਰ? PM ਦੀ ਜਾਊ ਕੁਰਸੀ? ਬੰਦੀ ਆਉਣਗੇ ਬਾਹਰ | D5 Channel Punjabi

ਇਸ ਤੋਂ ਬਾਅਦ ਸੁਰੱਖਿਅਤ ਰੱਖੇ ਹੁਕਮ ਸੁਣਾਉਣ ਦੀ ਬਜਾਏ ਜੱਜ ਨੇ 33 ਦਿਨ ਬਾਅਦ ਕੇਸ ਦੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ।ਇਸ ਤੋਂ ਇਲਾਵਾ ਇਕ ਹੋਰ ਬੈਂਚ ਨੇ ਵੀ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ। ਫਿਰ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ’ਤੇ ਮੁੜ ਸੁਣਵਾਈ ਸ਼ੁਰੂ ਹੋਈ ਸੀ ਤੇ ਬੈਂਚ ਨੇ ਹੁਕਮ ਸੁਰੱਖਿਅਤ ਰੱਖ ਲਏ ਸਨ। ਇਸ ਤੋਂ ਬਾਅਦ ਹੁਣ ਅੱਜ ਅਦਾਲਤ ਵੱਲੋਂ ਮਜੀਠੀਆ ਨੂੰ ਵੱਡੀ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਗਈ ਹੈ।

]]>
ਟਕਸਾਲੀ ਅਕਾਲੀ ਆਗੂ ਜਥੇਦਾਰ ਮੁਖੀ ਦਾ ਦੇਹਾਂਤ https://punjabi.newsd5.in/%e0%a8%9f%e0%a8%95%e0%a8%b8%e0%a8%be%e0%a8%b2%e0%a9%80-%e0%a8%85%e0%a8%95%e0%a8%be%e0%a8%b2%e0%a9%80-%e0%a8%86%e0%a8%97%e0%a9%82-%e0%a8%9c%e0%a8%a5%e0%a9%87%e0%a8%a6%e0%a8%be%e0%a8%b0-%e0%a8%ae/ Mon, 09 May 2022 05:13:54 +0000 https://punjabi.newsd5.in/?p=156602 ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਟਕਸਾਲੀ ਸੀਨੀਅਰ ਅਕਾਲੀ ਆਗੂ ਜਥੇਦਾਰ ਮੋਹਿੰਦਰ ਸਿੰਘ ਮੁਖੀ ਦਾ ਅੱਜ ਦੇਹਾਂਤ ਹੋ ਗਿਆ। ਜਥੇਦਾਰ ਮੁਖੀ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੰਤਿਮ ਸਸਕਾਰ 10 ਮਈ ਨੂੰ ਲੁਧਿਆਣਾ ਵਿਚ ਕੀਤਾ ਜਾਵੇਗਾ।

ਹਰਪਾਲ ਚੀਮਾ ਨੇ ਘੇਰੇ ਵਿਰੋਧੀ, ਦਿੱਤਾ ਹਰ ਗੱਲ ਦਾ ਜਵਾਬ D5 Channel Punjabi

ਜਥੇਦਾਰ ਮੁਖੀ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਕਈ ਵਾਰ ਜੇਲ੍ਹ ਕੱਟੀ।ਉਹ ਵੱਡੇ ਮੋਰਚਿਆਂ ਦੇ ਮੋਢੀ ਰਹੇ ਅਤੇ ਸਰਦਾਰ ਬਾਦਲ ਦੇ ਅਜ਼ੀਜ਼ ਸਨ।

 

]]>
ਲੁਧਿਆਣਾ ‘ਚ ਅਕਾਲੀ ਵਰਕਰਾਂ ਵੱਲੋਂ ਕਾਂਗਰਸੀ ਆਗੂ ਦਾ ਕਤਲ https://punjabi.newsd5.in/%e0%a8%b2%e0%a9%81%e0%a8%a7%e0%a8%bf%e0%a8%86%e0%a8%a3%e0%a8%be-%e0%a8%9a-%e0%a8%85%e0%a8%95%e0%a8%be%e0%a8%b2%e0%a9%80-%e0%a8%b5%e0%a8%b0%e0%a8%95%e0%a8%b0%e0%a8%be%e0%a8%82-%e0%a8%b5%e0%a9%b1/ Sun, 03 Apr 2022 15:23:46 +0000 https://punjabi.newsd5.in/?p=151504 ਲੁਧਿਆਣਾ : ਟਿੱਬਾ ਦੇ ਸਵਤੰਤਰ ਨਗਰ ਵਿੱਚ ਅਕਾਲੀ ਵਰਕਰਾਂ ਨੇ ਇੱਕ ਕਾਂਗਰਸੀ ਆਗੂ ਦਾ ਬਹੁਤ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਦੀ ਪਹਿਛਾਣ ਮੰਗਤ ਰਾਮ ਵਜੋਂ ਕੀਤੀ ਹੈ।

ਭਗਵੰਤ ਮਾਨ ਦੇ ਜਿਲ੍ਹੇ ਤੋਂ SSP ਮਨਦੀਪ ਸਿੰਘ ਸਿੱਧੂ ਦੀ ਚਿਤਾਵਨੀ, ਕਰਤਾ ਵੱਡਾ ਐਲਾਨ D5 Channel Punjabi

ਮੰਗਤ ਰਾਮ ਉਰਫ ਮੰਗਾਂ ਦੀ ਉਮਰ ਤਕਰੀਬਨ 58 ਸਾਲਾਂ ਦੀ ਦੱਸੀ ਜਾ ਰਹੀ ਹੈ। ਮੰਗਤ ਰਾਮ 12 ਨੰਬਰ ਵਾਰਡ ਦਾ ਕਾਂਗਰਸ ਪਾਰਟੀ ਦਾ ਪ੍ਰਧਾਨ ਸੀ । ਪੁਲਿਸ ਵੱਲੋਂ ਮਾਮਲੇ ਵਿੱਚ ਅਕਾਲੀ ਵਰਕਰਾਂ ਨੂੰ ਨਾਮਜ਼ਦ ਕੀਤਾ ਗਿਆ ਹੈ।

]]>
Bikram Majithia ਦੀ ਮੋਹਾਲੀ ਕੋਰਟ ‘ਚ ਪੇਸ਼ੀ ਅੱਜ https://punjabi.newsd5.in/bikram-majithia-%e0%a8%a6%e0%a9%80-%e0%a8%ae%e0%a9%8b%e0%a8%b9%e0%a8%be%e0%a8%b2%e0%a9%80-%e0%a8%95%e0%a9%8b%e0%a8%b0%e0%a8%9f-%e0%a8%9a-%e0%a8%aa%e0%a9%87%e0%a8%b8%e0%a8%bc%e0%a9%80-%e0%a8%85/ Tue, 08 Mar 2022 04:12:24 +0000 https://punjabi.newsd5.in/?p=148252 ਚੰਡੀਗੜ੍ਹ : ਡਰੱਗ ਮਾਮਲੇ ‘ਚ ਫਸੇ ਸ਼੍ਰੋਮਣੀ ਅਕਾਲੀ ਦਲ (Akali Dal) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਜੁਡੀਸ਼ੀਅਲ ਕਸਟਡੀ ਖ਼ਤਮ ਹੋ ਗਈ ਹੈ ਅਤੇ ਉਨ੍ਹਾਂ ਨੂੰ ਅੱਜ ਮੁੜ ਮੋਹਾਲੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ 25 ਫਰਵਰੀ ਨੂੰ ਮੋਹਾਲੀ (Mohali Court) ਦੀ ਸਥਾਨਕ ਅਦਾਲਤ ਨੇ ਜ਼ਮਾਨਤ ਅਰਜ਼ੀ (Bail Cancel) ਖਾਰਜ ਕਰਦਿਆਂ 8 ਮਾਰਚ ਤੱਕ ਜੇਲ੍ਹ ਭੇਜ ਦਿੱਤਾ ਸੀ।

ਯੂਕਰੇਨ ਦੇ ਹੱਕ ‘ਚ ਕੈਨੇਡਾ ਦੇ ਡਾਕਟਰ,ਚੁੱਕਿਆ ਵੱਡਾ ਕਦਮ, ਰੂਸ ਸਣੇ ਹੋਰ ਦੇਸ਼ ਵੀ ਹੈਰਾਨ! || D5 Channel Punjabi

ਜ਼ਿਕਰਯੋਗ ਹੈ ਕਿ ਡਰੱਗ ਮਾਮਲੇ ‘ਚ ਫਸੇ ਸੀਨੀਅਰ ਅਕਾਲੀ ਆਗੂ ਵੱਲੋਂ 24 ਫਰਵਰੀ ਨੂੰ ਮੋਹਾਲੀ ਅਦਾਲਤ ‘ਚ ਆਤਮ ਸਮਰਪਣ ਕੀਤਾ ਗਿਆ ਸੀ ਅਤੇ ਮੋਹਾਲੀ ਅਦਾਲਤ ਨੇ ਮਜੀਠੀਆ ਵੱਲੋਂ ਲਾਈ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਸੀ। ਇਸ ਦੌਰਾਨ ਮਜੀਠੀਆ ਕੋਲੋਂ ਸਟੇਟ ਕ੍ਰਾਈਮ ਬ੍ਰਾਂਚ ਵੱਲੋਂ ਕਈ ਘੰਟੇ ਪੁੱਛਗਿੱਛ ਵੀ ਕੀਤੀ ਗਈ ਸੀ। ਉਧਰ ਸਟੇਟ ਕ੍ਰਾਈਮ ਬ੍ਰਾਂਚ ਦੇ ਸੂਤਰਾਂ ਅਨੁਸਾਰ ਉਸ ਵੱਲੋਂ ਅੱਜ ਮੋਹਾਲੀ ਅਦਾਲਤ ਵਿੱਚ ਮਜੀਠੀਆ ਦੀ ਮੁੜ ਪੇਸ਼ੀ ਦੌਰਾਨ ਜੁਡੀਸ਼ੀਅਲ ਰਿਮਾਂਡ ਦੀ ਅਰਜ਼ੀ ਲਾਈ ਜਾਵੇਗੀ। ਜਦਕਿ ਦੂਜੇ ਪਾਸੇ ਮਜੀਠੀਆ ਦੇ ਵਕੀਲਾਂ ਵੱਲੋਂ ਵੀ ਜ਼ਮਾਨਤ ਅਰਜ਼ੀ ਲਾਈ ਜਾਵੇਗੀ।

 

 

 

]]>
ਕਾਂਗਰਸ ਦੇ ਦਿੱਗਜ ਆਗੂ ਐਚ.ਐਸ. ਹੰਸਪਾਲ ਅਤੇ ਅਕਾਲੀ ਆਗੂ ਬੱਬੀ ਬਾਦਲ ਸਮੇਤ ਮੁਲਾਜ਼ਮ ਆਗੂ ਸਹਿਗਲ ਹੋਏ ‘ਆਪ’ ਵਿੱਚ ਸ਼ਾਮਲ https://punjabi.newsd5.in/%e0%a8%95%e0%a8%be%e0%a8%82%e0%a8%97%e0%a8%b0%e0%a8%b8-%e0%a8%a6%e0%a9%87-%e0%a8%a6%e0%a8%bf%e0%a9%b1%e0%a8%97%e0%a8%9c-%e0%a8%86%e0%a8%97%e0%a9%82-%e0%a8%90%e0%a8%9a-%e0%a8%90%e0%a8%b8-%e0%a8%b9/ Thu, 03 Feb 2022 15:29:53 +0000 https://punjabi.newsd5.in/?p=144121 ਪੰਜਾਬ ਨੂੰ ਬਚਾਉਣ ਲਈ ਚੱਲੀ ਲਾਮਬੰਦੀ ਵਿੱਚ ਹਰ ਇਮਾਨਦਾਰ ਆਗੂ ਆਪਣਾ ਯੋਗਦਾਨ ਪਾ ਰਿਹਾ : ਭਗਵੰਤ ਮਾਨ

ਲੋਕ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਨੂੰ ਕਰਦੇ ਨੇ ਬਹੁਤ ਪਸੰਦ : ਰਾਘਵ ਚੱਢਾ

ਮੁੱਖ ਮੰਤਰੀ ਚੰਨੀ ਖ਼ਿਲਾਫ਼ ਸ੍ਰੀ ਚਮਕੌਰ ਸਾਹਿਬ ਅਤੇ ਭਦੌੜ ਵਿੱਚ ਕਰਾਂਗਾ ਪ੍ਰਚਾਰ: ਜਗਮੋਹਨ ਸਿੰਘ ਕੰਗ

ਚੰਡੀਗੜ੍ਹ: ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਧਮਾਕਾ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਕੰਗ, ਸਾਬਕਾ ਸੂਬਾ ਕਾਂਗਰਸ ਪ੍ਰਧਾਨ ਹਰਵਿੰਦਰ ਸਿੰਘ ਹੰਸਪਾਲ (ਐਚ.ਐਸ. ਹੰਸਪਾਲ), ਅਕਾਲੀ ਦਲ ਸੰਯੁਕਤ (ਢੀਡਸਾ) ਦੇ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਆਪਣੇ ਸਾਥੀਆਂ ਸਮੇਤ ਅਤੇ ਬੈਂਕ ਮੁਲਾਜ਼ਮ ਯੂਨੀਅਨ ਦੇ ਕੌਮੀ ਆਗੂ ਕੇ.ਕੇ. ਸਹਿਗਲ ਅੱਜ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ।

‘ਆਪ’ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਇਨਾਂ ਆਗੂਆਂ ਦਾ ਰਸਮੀ ਤੌਰ ‘ਤੇ ਪਾਰਟੀ ਵਿੱਚ ਸਵਾਗਤ ਕੀਤਾ। ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਕਾਂਗਰਸ ਅਤੇ ਅਕਾਲੀ ਦਲ ਸੰਯੁਕਤ ਦੇ ਆਗੂਆਂ ਨੂੰ ਸ਼ਾਮਲ ਕਰਨ ਲਈ ਕਰਵਾਏ ਸਮਾਗਮ ਦੌਰਾਨ ਭਗਵੰਤ ਮਾਨ ਨੇ ਕਿਹਾ, ”ਆਮ ਆਦਮੀ ਪਾਰਟੀ ਵਿੱਚ ਪੰਜਾਬ ਦੇ ਹਿਤੈਸ਼ੀ ਅਤੇ ਰਾਜਨੀਤਿਕ ਦਿੱਗਜਾਂ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ, ਐਚ.ਐਸ. ਹੰਸਪਾਲ (ਸਾਬਕਾ ਰਾਜ ਸਭਾ ਮੈਂਬਰ ਅਤੇ ਨਾਮਧਾਰੀ ਸੰਪਰਦਾ ਦੇ ਆਗੂ), ਅਕਾਲੀ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਅਤੇ ਮੁਲਾਜ਼ਮ ਆਗੂ ਕੇ. ਕੇ. ਸਹਿਗਲ ਆਦਿ ਦਾ ‘ਆਪ’ ਵਿੱਚ ਸ਼ਾਮਲ ਹੋਣਾ ਸਿੱਧ ਕਰਦਾ ਹੈ ਕਿ ਪੰਜਾਬ ਵਿੱਚ ਰਾਜਨੀਤਿਕ ਤਬਦੀਲੀ ਦੀ ਹਵਾ ਨਹੀਂ, ਸਗੋਂ ਹਨੇਰੀ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਚੱਲ ਰਹੀ ਹੈ।

ਪੰਜਾਬ ਨੂੰ ਬਚਾਉਣ ਦੀ ਚੱਲੀ ਲਾਮਬੰਦੀ ਵਿੱਚ ਹਰ ਇਮਾਨਦਾਰ ਆਗੂ ਆਪਣਾ ਯੋਗਦਾਨ ਪਾ ਰਿਹਾ ਹੈ ਅਤੇ ਮਾਰਚ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਰਚੰਮ ਲਹਿਰਾਏਗਾ। ”ਆਮ ਆਦਮੀ ਪਾਰਟੀ ਦੇ ਦਿੱਲੀ ਦੇ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਾਂਗਰਸੀ ਅਤੇ ਅਕਾਲੀ ਆਗੂਆਂ ਦਾ ਸਵਾਗਤ ਕਰਦਿਆਂ ਆਸ ਪ੍ਰਗਟ ਕੀਤੀ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ, ਕਿਉਂਕਿ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਜੋੜੀ ਨੂੰ ਬਹੁਤ ਪਸੰਦ ਕਰਦੇ ਹਨ ਅਤੇ ਉਨਾਂ ‘ਤੇ ਪੰਜਾਬ ਨੂੰ ਬਚਾਉਣ ਲਈ ਵਿਸ਼ਵਾਸ਼ ਪ੍ਰਗਟ ਕਰਦੇ ਹਨ।

ਇਸ ਮੌਕੇ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਖੁਸ਼ੀ ਮਹਿਸੂਸ ਕਰ ਰਹੇ ਹਨ ਅਤੇ ਪਾਰਟੀ ਉਮੀਦਵਾਰਾਂ ਨੂੰ ਜਿਤਾਉਣ ਲਈ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਨਾਲ ਨਾਲ ਹਲਕਾ ਭਦੌੜ ਅਤੇ ਖਰੜ ਵਿੱਚ ਆਪਣੇ ਸਮਰਥਕਾਂ ਨਾਲ ਚੋਣ ਮੁਹਿੰਮ ਚਲਾਉਣਗੇ ਤਾਂ ਜੋ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸ਼ਰਾਬ ਦੇ ਕਾਰੋਬਾਰੀ ਟਿੰਕੂ ਸ਼ਰਮਾ ਨੂੰ ਹਰਾਇਆ ਜਾ ਸਕੇ।

ਚੱਢਾ ਨੇ ਦੱਸਿਆ ਕਿ ਅੱਜ ਜਗਮੋਹਨ ਸਿੰਘ ਕੰਗ ਨਾਲ ਉਨਾਂ ਦੇ ਦੋਵੇਂ ਪੁੱਤਰ ਜ਼ਿਲਾ ਪ੍ਰੀਸ਼ਦ ਮੈਂਬਰ ਯਾਦਵਿੰਦਰ ਸਿੰਘ ਕੰਗ ਅਤੇ ਅਮਰਿੰਦਰ ਸਿੰਘ ਕੰਗ ਵੀ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਸ਼ਾਮਲ ਹੋਏ ਹਨ, ਜਦੋਂ ਕਿ ਅਕਾਲੀ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨਾਲ ਉਨਾਂ ਦੇ ਸਾਥੀ ਤੇ ਅਕਾਲੀ ਦਲ ਢੀਂਡਸਾ ਦੇ ਆਗੂ ਜਗਤਾਰ ਸਿੰਘ ਘੜੂੰਆਂ ਜ਼ਿਲਾ ਪ੍ਰਧਾਨ ਯੂਥ ਵਿੰਗ, ਰਣਜੀਤ ਸਿੰਘ ਬਰਾੜ ਕੌਮੀ ਸੀਨੀਅਰ ਮੀਤ ਪ੍ਰਧਾਨ, ਕਮਲਜੀਤ ਸਿੰਘ ਪੱਤੋਂ ਸਰਕਲ ਪ੍ਰਧਾਨ ਯੂਥ ਵਿੰਗ, ਤਰਲੋਕ ਸਿੰਘ ਸੀਨੀਅਰ ਮੀਤ ਪ੍ਰਧਾਨ, ਬਲਬੀਰ ਸਿੰਘ ਝਾਂਮਪੁਰ ਸਰਕਲ ਪ੍ਰਧਾਨ ਬਲੌਗੀ, ਰਣਧੀਰ ਸਿੰਘ ਸਰਕਲ ਪ੍ਰਧਾਨ ਸੋਹਾਣਾ, ਸੁਰਿੰਦਰ ਸਿੰਘ ਕੰਡਾਲਾ ਜਨਰਲ ਸਕੱਤਰ, ਤਿਲਕ ਰਾਜ ਸਰਕਲ ਪ੍ਰਧਾਨ ਸ਼ਹਿਰੀ, ਹਰਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਜਰਨੈਲ ਸਿੰਘ ਹੇਮਕੁੰਡ ਜਨਰਲ ਸਕੱਤਰ, ਹਰਪਾਲ ਸਿੰਘ ਸਮਾਜ ਸੇਵੀ, ਇਕਬਾਲ ਸਿੰਘ ਮੀਤ ਪ੍ਰਧਾਨ, ਨਰਿੰਦਰ ਸਿੰਘ ਮੋਨੀ ਮੀਤ ਪ੍ਰਧਾਨ, ਹਰਜੀਤ ਸਿੰਘ ਜੀਤੀ ਮੀਤ ਪ੍ਰਧਾਨ, ਬਲਵਿੰਦਰ ਸਿੰਘ ਬਿੰਦਰ ਸਰਕਲ ਪ੍ਰਧਾਨ, ਕਰਤਾਰ ਸਿੰਘ ਜਨਰਲ ਸਕੱਤਰ, ਸੁਰਿੰਦਰ ਸਿੰਘ ਝਿਊਰਹੇੜੀ, ਲਖਵੀਰ ਸਿੰਘ ਸੰਯੁਕਤ ਸਕੱਤਰ, ਬੀਬੀ ਇੰਦਰਜੀਤ ਕੌਰ ਸਾਬਕਾ ਕੌਂਸਲਰ, ਬੀਬੀ ਮਨਜੀਤ ਕੌਰ ਪ੍ਰਧਾਨ ਇਸਤਰੀ ਵਿੰਗ, ਜਵਾਲਾ ਸਿੰਘ ਬੁਲਾਰਾ ਯੂਥ ਵਿੰਗ, ਰਵਿੰਦਰ ਸਿੰਘ ਸਰਕਲ ਪ੍ਰਧਾਨ ਖਰੜ, ਕਮਲਜੀਤ ਸਿੰਘ ਅਤੇ ਮਨਜੋਤ ਸਿੰਘ ਵੀ ‘ਆਪ’ ਵਿੱਚ ਸ਼ਾਮਲ  ਹੋਏ ਹਨ।

ਇਸ ਮੌਕੇ ‘ਆਪ’ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਮੋਹਾਲੀ ਤੋਂ ਉਮੀਦਵਾਰ ਕੁਲਵੰਤ ਸਿੰਘ, ਖਰੜ ਤੋਂ ਉਮੀਦਵਾਰ ਅਨਮੋਲ ਗਗਨ ਮਾਨ, ਬੁਲਾਰਾ ਮਾਲਵਿੰਦਰ ਸਿੰਘ ਕੰਗ ਅਤੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ।

 

 

]]>
ਅਕਾਲੀਆਂ ਨੇ ਪੱਟਿਆ ਮੋਦੀ ਦਾ ਲੀਡਰ! ਰਾਜੇਵਾਲ ਨੂੰ ਚੋਣ ਕਮਿਸ਼ਨ ਦਾ ਝਟਕਾ| D5 Channel Punjabi https://punjabi.newsd5.in/%e0%a8%85%e0%a8%95%e0%a8%be%e0%a8%b2%e0%a9%80%e0%a8%86%e0%a8%82-%e0%a8%a8%e0%a9%87-%e0%a8%aa%e0%a9%b1%e0%a8%9f%e0%a8%bf%e0%a8%86-%e0%a8%ae%e0%a9%8b%e0%a8%a6%e0%a9%80-%e0%a8%a6%e0%a8%be-%e0%a8%b2/ Sun, 30 Jan 2022 08:09:11 +0000 https://punjabi.newsd5.in/?p=143502

]]>
SC ਵੱਲੋਂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਸੋਮਵਾਰ ਤੱਕ ਗ੍ਰਿਫ਼ਤਾਰੀ ‘ਤੇ ਰੋਕ https://punjabi.newsd5.in/sc-%e0%a8%b5%e0%a9%b1%e0%a8%b2%e0%a9%8b%e0%a8%82-%e0%a8%ac%e0%a8%bf%e0%a8%95%e0%a8%b0%e0%a8%ae-%e0%a8%ae%e0%a8%9c%e0%a9%80%e0%a8%a0%e0%a9%80%e0%a8%86-%e0%a8%a8%e0%a9%82%e0%a9%b0-%e0%a8%b5%e0%a9%b1/ Thu, 27 Jan 2022 06:02:50 +0000 https://punjabi.newsd5.in/?p=143119 ਨਵੀਂ ਦਿੱਲੀ/ਪਟਿਆਲਾ : ਡਰੱਗ ਮਾਮਲੇ ‘ਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪ੍ਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੋਰਟ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਸੋਮਵਾਰ ਯਾਨੀਕਿ 31 ਤਾਰੀਕ ਤੱਕ ਰੋਕ ਲਗਾ ਦਿੱਤੀ ਹੈ।

Punjab Congress Second list 2022 : ਕਾਂਗਰਸ ’ਚ ਪਿਆ ਵੱਡਾ ਖਿਲਾਰਾ, ਇੱਕ ਹੋਰ MLA ਹੋਇਆ ਬਾਗੀ,

ਜਾਣਕਾਰੀ ਮੁਤਾਬਕ ਇਸ ਦੌਰਾਨ ਮਜੀਠੀਆ ਨਾਮਜ਼ਦਗੀ ਦਾਖਲ ਕਰਵਾ ਸਕਦੇ ਹਨ। ਉਥੇ ਹੀ ਸੁਪ੍ਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸੋਮਵਾਰ ਤੱਕ ਕੋਈ ਕਠੋਰ ਕਦਮ ਨਾ ਚੁੱਕਣ ਨੂੰ ਕਿਹਾ ਹੈ। ਹਾਲਾਂਕਿ ਇਸ ਮਾਮਲੇ ‘ਤੇ ਕੋਰਟ ਸੋਮਵਾਰ ਨੂੰ ਅਗਲੀ ਸੁਣਵਾਈ ਕਰੇਗਾ।

 

]]>
ਵੱਡੀ ਖ਼ਬਰ : ਅਕਾਲੀ ਨੇਤਾ Vishnu Sharma ਕਾਂਗਰਸ ‘ਚ ਹੋਏ ਸ਼ਾਮਿਲ, Navjot Sidhu ਨੇ ਕੀਤਾ ਪਾਰਟੀ ‘ਚ ਸਵਾਗਤ https://punjabi.newsd5.in/%e0%a8%b5%e0%a9%b1%e0%a8%a1%e0%a9%80-%e0%a9%99%e0%a8%ac%e0%a8%b0-%e0%a8%85%e0%a8%95%e0%a8%be%e0%a8%b2%e0%a9%80-%e0%a8%a8%e0%a9%87%e0%a8%a4%e0%a8%be-vishnu-sharma-%e0%a8%95%e0%a8%be%e0%a8%82%e0%a8%97/ Mon, 17 Jan 2022 05:56:48 +0000 https://punjabi.newsd5.in/?p=141897 ਪਟਿਆਲਾ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ ਪਟਿਆਲਾ ਦੇ ਸਾਬਕਾ ਮੇਅਰ ਤੇ ਸੀਨੀਅਰ ਅਕਾਲੀ ਆਗੂ ਵਿਸ਼ਨੂੰ ਸ਼ਰਮਾ ਨੇ ਅੱਜ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਹਾਜ਼ਰੀ ਵਿਚ ਕਾਂਗਰਸ ਦਾ ਪੱਲਾ ਫੜ ਲਿਆ ਹੈ। ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਸਾਬਕਾ ਮੇਅਰ ਵਿਸ਼ਨੂੰ ਸ਼ਰਮਾ ਨੂੰ ਪਟਿਆਲਾ ਸ਼ਹਿਰ ਤੋਂ ਪਾਰਟੀ ਦਾ ਉਮੀਦਵਾਰ ਵੀ ਐਲਾਨਣ ਦੇ ਵੀ ਸੰਕੇਤ ਦਿੱਤੇ ਹਨ।

ਰਾਕੇਸ ਟਿਕੈਤ ਨੇ ਕਰਤਾ ਐਲਾਨ! ਮੁੜ ਦਿੱਲੀ ‘ਚ ਲੱਗੂ ਕਿਸਾਨੀ ਮੋਰਚਾ! ਭਾਜਪਾ ਦਾ ਬਿਸਤਰਾ ਹੋਊ ਗੋਲ!

ਜੇਕਰ ਕਾਂਗਰਸ ਵਿਸ਼ਨੂੰ ਸ਼ਰਮਾ ਨੂੰ ਉਮੀਦਵਾਰ ਐਲਾਨ ਦੀ ਹੈ ਤਾਂ ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਟੱਕਰ ਦਿੰਦੇ ਨਜ਼ਰ ਆਉਣਗੇ। ਨਵਜੋਤ ਸਿੱਧੂ ਨੇ ਕਿਹਾ ਕਿ ਵਿਸ਼ਨੂੰ ਸ਼ਰਮਾ ਨੂੰ ਕਾਂਗਰਸ ਵਿਚ ਬਣਦਾ ਮਾਣ ਸਨਮਾਨ ਦਿੱਤੇ ਜਾਵੇਗਾ। ਇਥੇ ਇਹ ਵੀ ਦੱਸਣਯੋਗ ਹੈ ਕਿ ਪਟਿਆਲਾ ਸ਼ਹਿਰੀ ਕੈਪਟਨ ਅਮਰਿੰਦਰ ਸਿੰਘ ਦਾ ਜੱਦੀ ਹਲਕਾ ਹੈ ਪਰ ਅਜੇ ਤਕ ਉਨ੍ਹਾਂ ਵਲੋਂ ਕਿਸੇ ਹਲਕੇ ਤੋਂ ਚੋਣ ਲੜਨ ਦਾ ਅਧਿਕਾਰਕ ਐਲਾਨ ਨਹੀਂ ਕੀਤਾ ਗਿਆ ਹੈ।

]]>
ਵੱਡੀ ਖ਼ਬਰ : ਡਰੱਗ ਕੇਸ ‘ਚ ਫਸੇ Bikram Majithia ਨੂੰ ਨਹੀਂ ਮਿਲੀ ਰਾਹਤ https://punjabi.newsd5.in/%e0%a8%b5%e0%a9%b1%e0%a8%a1%e0%a9%80-%e0%a9%99%e0%a8%ac%e0%a8%b0-%e0%a8%a1%e0%a8%b0%e0%a9%b1%e0%a8%97-%e0%a8%95%e0%a9%87%e0%a8%b8-%e0%a8%9a-%e0%a8%ab%e0%a8%b8%e0%a9%87-bikram-majithia-%e0%a8%a8/ Thu, 30 Dec 2021 07:20:29 +0000 https://punjabi.newsd5.in/?p=140206 ਚੰਡੀਗੜ੍ਹ : ਡਰੱਗ ਕੇਸ ‘ਚ ਫਸੇ ਅਕਾਲੀ ਨੇਤਾ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ। ਹਾਈਕੋਰਟ ਦਾ ਰੁਖ ਅਪਣਾਉਣ ਵਾਲੇ ਮਜੀਠੀਆ ਨੂੰ ਅਜੇ ਵੀ ਰਾਹਤ ਨਹੀਂ ਮਿਲੀ। ਹੁਣ ਇਸ ਮਾਮਲੇ ਦੀ ਸੁਣਵਾਈ 5 ਜਨਵਰੀ ਤੱਕ ਟਾਲ ਦਿੱਤੀ ਗਈ ਹੈ।

ਕਿਸਾਨ ਜਥੇਬੰਦੀਆਂ ਦਾ ਆਪ ਨਾਲ ਗਠਜੋੜ? D5 Channel Punjabi

ਦੱਸਿਆ ਜਾ ਰਿਹਾ ਹੈ ਕਿ ਵਰਚੂਅਲ ਸੁਣਵਾਈ ਨਾ ਹੋਣ ਦੀ ਵਜ੍ਹਾ ਨਾਲ ਵਕੀਲ ਮੁਕੁਲ ਰੋਹਤਗੀ ਹਾਈ ਕੋਰਟ ‘ਚ ਪੇਸ਼ ਨਹੀਂ ਹੋ ਸਕੇ ਜਿਸਦੇ ਕਾਰਨ ਸੁਣਵਾਈ ਟਾਲ ਦਿੱਤੀ ਗਈ। ਯਾਨੀ ਕਿ ਹੁਣ ਮਜੀਠੀਆ ਨੂੰ 5 ਜਨਵਰੀ ਤੱਕ ਇੰਤਜ਼ਾਰ ਕਰਨਾ ਪਵੇਗਾ। ਦੱਸ ਦਈਏ ਕਿ ਮੋਹਾਲੀ ਕੋਰਟ ਦੇ ਵੱਲੋਂ ਪਹਿਲਾਂ ਹੀ ਮਜੀਠੀਆ ਦੀ ਜ਼ਮਾਨਤ ਰੱਦ ਕੀਤੀ ਜਾ ਚੁੱਕੀ ਹੈ।

 

 

 

]]>
ਅਕਾਲੀ ਆਗੂ Vicky Middukheda ਕਤਲ ਮਾਮਲੇ ‘ਚ ਉਸਦੇ ਭਰਾ ਨੇ ਗ੍ਰਹਿ ਮੰਤਰੀ Amit Shah ਨੂੰ ਪੱਤਰ ਲਿਖਕੇ ਕੀਤੀ ਨਿਆਂ ਦੀ ਮੰਗ https://punjabi.newsd5.in/%e0%a8%85%e0%a8%95%e0%a8%be%e0%a8%b2%e0%a9%80-%e0%a8%86%e0%a8%97%e0%a9%82-vicky-middukheda-%e0%a8%95%e0%a8%a4%e0%a8%b2-%e0%a8%ae%e0%a8%be%e0%a8%ae%e0%a8%b2%e0%a9%87-%e0%a8%9a-%e0%a8%89%e0%a8%b8/ Wed, 29 Dec 2021 05:36:14 +0000 https://punjabi.newsd5.in/?p=140096 ਮੋਹਾਲੀ/ਨਵੀਂ ਦਿੱਲੀ : ਸੈਕਟਰ 71, ਮੋਹਾਲੀ ‘ਚ 7 ਅਗਸਤ 2021 ਨੂੰ ਦਿਨ ਦਿਹਾੜੇ ਮਾਰੇ ਗਏ ਨੌਜਵਾਨ ਅਕਾਲੀ ਆਗੂ ਬਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਦਾ ਪਰਿਵਾਰ ਮੁਸ਼ਕਿਲ ਵਿੱਚ ਹੈ। ਮਿਡੂਖੇੜਾ ਦੇ ਭਰਾ ਅਜੈਪਾਲ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਪਰਿਵਾਰ ਨੂੰ ਨਿਆਂ ਦਵਾਉਣ ਲਈ ਸੁਰੱਖਿਆ ਦੀ ਮੰਗ ਕੀਤੀ ਹੈ। ਅਜੈਪਾਲ ਮਿੱਡੂਖੇੜਾ ਨੇ ਕਿਹਾ ਕਿ ਕਤਲ ਕਾਂਡ ਵਿੱਚ ਹਮਲਾਵਰਾਂ ਦੀ ਅਹਿਮ ਸੀਸੀਟੀਵੀ ਫੁਟੇਜ ਹੋਣ ਦੇ ਬਾਵਜੂਦ ਉਸ ਦੇ ਭਰਾ ਦੇ ਕਾਤਲਾਂ ਨੂੰ ਫੜਨ ਲਈ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

ਚੜੂਨੀ ਨੇ ਚੋਣਾਂ ਲੜਨ ਦਾ ਦੱਸਿਆ ਕਾਰਨ, ਅੱਕੇ ਹੋਏ ਨੇ ਚੁੱਕਿਆ ਇਹ ਵੱਡਾ ਕਦਮ, ਹੁਣ ਲੋਕ ਸੋਚਣ !

ਇਸ ਲਈ ਉਸ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਆਪਣੇ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਦੀ ਮੰਗ ਕੀਤੀ ਹੈ ਅਤੇ ਆਪਣੇ ਭਰਾ ਦੇ ਕਤਲ ਦੀ ਤੁਰੰਤ ਜਾਂਚ ਦੇ ਹੁਕਮ ਦਿੱਤੇ ਹਨ। ਪੱਤਰ ਵਿੱਚ ਕਿਹਾ ਗਿਆ ਹੈ ਕਿ ਮਿੱਡੂਖੇੜਾ ਦੇ ਪਰਿਵਾਰ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਕੇਂਦਰ ਸਰਕਾਰ ਤੋਂ ਮਦਦ ਦੀ ਲੋੜ ਹੈ ਕਿਉਂਕਿ ਵਿੱਕੀ ਮਿੱਡੂਖੇੜਾ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਪੁਲਿਸ ਅੱਜ ਤੱਕ ਕਾਤਲਾਂ ਦਾ ਪਤਾ ਨਹੀਂ ਲਗਾ ਸਕੀ। ਅਜੈਪਾਲ ਸਿੰਘ ਮਿੱਡੂਖੇੜਾ ਨੇ ਵੀ ਲਿਖਿਆ ਕਿ ਉਨ੍ਹਾਂ ਦਾ ਪਰਿਵਾਰ ਖਤਰਾ ਮਹਿਸੂਸ ਕਰ ਰਿਹਾ ਹੈ। ਜੇਕਰ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ਦਾ ਪਿੱਛਾ ਕੀਤਾ ਜਾ ਰਿਹਾ ਹੈ ਤਾਂ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਥਾਣੇ ਜਾ ਕੇ ਮਾਮਲੇ ਸਬੰਧੀ ਬਣਦੀ ਕਾਰਵਾਈ ਲਈ ਵਕੀਲ ਨੂੰ ਮਿਲਣ ਦਾ ਵੀ ਖ਼ਤਰਾ ਹੈ।

 

]]>