all States – D5 News https://punjabi.newsd5.in Truth Seeking News Network. Sat, 24 Sep 2022 04:31:24 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png all States – D5 News https://punjabi.newsd5.in 32 32 ਕੇਂਦਰ ਸਰਕਾਰ ਪਲਾਸਟਿਕ ਲਿਫ਼ਾਫਿਆਂ ਉਤੇ ਸਾਰੇ ਸੂਬਿਆਂ ਵਿੱਚ ਇਕਸਾਰ ਪਾਬੰਦੀ ਲਗਾਵੇ : ਮੀਤ ਹੇਅਰ https://punjabi.newsd5.in/%e0%a8%95%e0%a9%87%e0%a8%82%e0%a8%a6%e0%a8%b0-%e0%a8%b8%e0%a8%b0%e0%a8%95%e0%a8%be%e0%a8%b0-%e0%a8%aa%e0%a8%b2%e0%a8%be%e0%a8%b8%e0%a8%9f%e0%a8%bf%e0%a8%95-%e0%a8%b2%e0%a8%bf%e0%a9%9e%e0%a8%be/ Sat, 24 Sep 2022 04:31:24 +0000 https://punjabi.newsd5.in/?p=177172 ਮੀਤ ਹੇਅਰ ਨੇ ਵਾਤਾਵਰਣ ਮੰਤਰੀਆਂ ਦੀ ਕੌਮੀ ਕਾਨਫਰੰਸ ਵਿੱਚ ਅਜਿਹੇ ਉਦਯੋਗਾਂ ਨੂੰ ਬਦਲ ਵਜੋਂ ਲੋੜੀਂਦੀਆਂ ਰਿਆਇਤਾਂ ਦੇਣ ਦੀ ਵੀ ਮੰਗ ਕੀਤੀ

ਵਾਤਾਵਰਣ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਚੌਗਿਰਦੇ ਦੀ ਸੰਭਾਲ ਲਈ ਸ਼ੁਰੂ ਕੀਤੀਆਂ ਪਹਿਲਕਦਮੀਆਂ ਬਾਰੇ ਵੀ ਜਾਣੂੰ ਕਰਵਾਇਆ

ਏਕਤਾ ਨਗਰ (ਗੁਜਰਾਤ)/ਚੰਡੀਗੜ੍ਹ : ‘‘ਚੌਗਿਰਦੇ ਦੀ ਸਾਂਭ-ਸੰਭਾਲ ਅਤੇ ਸਫ਼ਾਈ ਲਈ ਪੰਜਾਬ ਸਰਕਾਰ ਵੱਲੋਂ ਪਲਾਸਟਿਕ ਲਿਫ਼ਾਫਿਆਂ ਉਤੇ ਮੁਕੰਮਲ ਪਾਬੰਦੀ ਲਗਾਈ ਗਈ, ਇਸ ਪਾਬੰਦੀ ਦੇ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਲਾਜ਼ਮੀ ਹੈ ਕਿ ਦੇਸ਼ ਭਰ ਵਿੱਚ ਅਜਿਹੀ ਪਾਬੰਦੀ ਇਕਸਾਰ ਲਗਾਈ ਜਾਵੇ। ਇਸ ਲਈ ਕੇਂਦਰ ਸਰਕਾਰ ਨੂੰ ਪਹਿਲ ਕਰਦਿਆਂ ਅਜਿਹੀ ਸਾਂਝੀ ਨੀਤੀ ਬਣਾਉਣੀ ਚਾਹੀਦੀ ਹੈ, ਕਿਉਕਿ ਵਾਤਾਵਰਣ ਦੀ ਸੰਭਾਲ ਰੱਖਣਾ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।’’ ਇਹ ਗੱਲ ਪੰਜਾਬ ਦੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਾਤਾਵਰਣ ਬਾਰੇ ਦੇਸ਼ ਦੇ ਸਾਰੇ ਸੂਬਿਆਂ ਦੇ ਵਾਤਾਵਰਣ, ਜੰਗਲਾਤ ਤੇ ਮੌਸਮੀ ਤਬਦੀਲੀ ਬਾਰੇ ਮੰਤਰੀਆਂ ਦੀ ਦੋ ਰੋਜ਼ਾ ਕੌਮੀ ਕਾਨਫਰੰਸ ਦੇ ਪਹਿਲੇ ਦਿਨ ਅੱਜ ਆਪਣੇ ਸੰਬੋਧਨ ਦੌਰਾਨ ਕਹੀ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਵਾਤਾਵਰਣ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਚੌਗਿਰਦੇ ਦੀ ਸਾਂਭ ਸੰਭਾਲ ਲਈ ਨਿਰੰਤਰ ਯਤਨ ਕਰ ਰਿਹਾ ਹੈ। ਉਨਾਂ ਨਾਲ ਹੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਲਾਸਟਿਕ ਲਿਫ਼ਾਫਿਆਂ ਦੇ ਨਿਰਮਾਣ, ਖਰੀਦ, ਵੇਚ ਅਤੇ ਵਰਤੋਂ ਉਤੇ ਲਗਾਈ ਮੁਕੰਮਲ ਪਾਬੰਦੀ ਉਤੇ ਉਦਯੋਗਾਂ ਵੱਲੋਂ ਇਹੋ ਗੱਲ ਉਠਾਈ ਜਾਂਦੀ ਹੈ ਕਿ ਗੁਆਂਢੀ ਸੂਬਿਆਂ ਵੱਲੋਂ ਅਜਿਹੀ ਪਾਬੰਦੀ ਨਹੀਂ ਲਗਾਈ ਗਈ ਹੈ।

ਵਾਤਾਵਰਣ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਲਸਟਿਕ ਲਿਫਾਫਿਆਂ ਉਤੇ ਪਾਬੰਦੀ ਹੈ, ਚਾਹੇ ਉਹ 75 ਮਾਈਕਰੋਨ ਹੋਵੇ ਜਾਂ ਫੇਰ 100 ਮਾਈਕਰੋਨ ਹੋਵੇ ਪ੍ਰੰਤੂ ਦੂਜੇ ਸੂਬਿਆਂ ਵਿੱਚ ਅਜਿਹੇ ਲਿਫਾਫਿਆਂ ਉਤੇ ਪਾਬੰਦੀ ਨਾ ਹੋਣ ਕਾਰਨ ਪੰਜਾਬ ਦੇ ਉਦਯੋਗ ਇਹ ਸ਼ਿਕਾਇਤ ਕਰਦੇ ਹਨ ਕਿ ਦੂਜੇ ਸੂਬਿਆਂ ਅਤੇ ਕੇਂਦਰ ਵੱਲੋਂ ਅਜਿਹੀ ਪਾਬੰਦੀ ਨਹੀਂ ਕੀਤੀ। ਮੀਤ ਹੇਅਰ ਨੇ ਕੇਂਦਰ ਸਰਕਾਰ ਅੱਗੇ ਮੰਗ ਰੱਖੀ ਕਿ ਜੇਕਰ ਪਲਾਸਟਿਕ ਉਤੇ ਪਾਬੰਦੀ ਕਰਨੀ ਹੈ ਤਾਂ ਮੁਕੰਮਲ ਪਾਬੰਦੀ ਇਕਸਾਰ ਕੀਤੀ ਜਾਵੇ ਕਿਉਕਿ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣਾ ਸਾਰੇ ਸੂਬਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਪੰਜਾਬ ਵਾਂਗ ਸਾਰੇ ਸੂਬਿਆਂ ਵਿੱਚ ਪਾਬੰਦੀ ਲਗਾਉਣ ਦਾ ਕੰਮ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਹੈ। ਉਨਾਂ ਅੱਗੇ ਇਹ ਵੀ ਮੰਗ ਰੱਖੀ ਕਿ ਅਜਿਹੇ ਉਦਯੋਗਾਂ ਨੂੰ ਪਲਾਸਿਟਕ ਦੇ ਨਿਰਮਾਣ ਤੋਂ ਬਦਲ ਲਈ ਰਿਆਇਤਾਂ ਵੀ ਦਿੱਤੀਆਂ ਜਾਣ।
ਮੀਤ ਹੇਅਰ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਮੰਡੀ ਗੋਬਿੰਦਗੜ ਨੂੰ ਪੂਰਨ ਤੌਰ ਉਤੇ ਰਵਾਇਤੀ ਬਾਲਣ ਤੋਂ ਮੁਕਤ ਕਰਨ ਦਾ ਟੀਚਾ ਰੱਖਿਆ ਹੈ।

ਮੰਡੀ ਗੋਬਿੰਦਗੜ ਉਤਰੀ ਭਾਰਤ ਦਾ ਪਹਿਲਾ ਸ਼ਹਿਰ ਹੋਵੇਗਾ ਜਿੱਥੇ ਸਾਰੇ ਉਦਯੋਗਾਂ ਵਿੱਚ ਰਵਾਇਤੀ ਬਾਲਣ ਦੀ ਜਗਾਂ ਪੂਰਨ ਤੌਰ ਉਤੇ ਪੀ.ਐਨ.ਜੀ. (ਪਾਈਪ ਕੰਪਰੈਸਡ ਗੈਸ) ਦੀ ਵਰਤੋਂ ਕੀਤੀ ਜਾਂਦੀ ਹੈ। 237 ਉਦਯੋਗਿਕ ਇਕਾਈਆਂ ਵਿੱਚੋਂ 154 ਪੀ.ਐਨ.ਜੀ. ਗੈਸ ਵਿੱਚ ਤਬਦੀਲ ਹੋ ਚੁੱਕੀਆਂ ਹਨ ਅਤੇ ਬਾਕੀਆਂ ਦਾ ਕੰਮ ਚੱਲ ਰਿਹਾ ਹੈ। ਇਸ ਨਾਲ ਇਸ ਸਨਅਤੀ ਸ਼ਹਿਰ ਦੀ ਹਵਾ ਦੀ ਸ਼ੁੱਧਤਾ ਵਿੱਚ ਬਹੁਤ ਸੁਧਾਰ ਹੋਇਆ ਹੈ। ਵਾਤਾਵਰਣ ਮੰਤਰੀ ਨੇ ਅੱਗੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੇ ਬਾਇਓ ਮੈਡੀਕਲ ਰਹਿੰਦ ਖੂੰਹਦ ਪ੍ਰਬੰਧਨ ਵਿੱਚ ਵੱਡੀ ਪੁਲਾਂਘ ਪੁੱਟੀ ਹੈ ਅਤੇ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿੱਥੇ ਬਾਇਓ ਮੈਡੀਕਲ ਰਹਿੰਦ-ਖੂੰਹਦ ਨੂੰ ਇਕੱਠੀ ਕਰਨ ਲਈ ਬਾਰ ਕੋਡ ਦੀ ਵਰਤੋਂ ਕੀਤੀ ਜਾਂਦੀ ਹੈ ਜਿਸ ਨਾਲ ਗੈਰ ਕਾਨੂੰਨੀ ਗਤੀਵਿਧੀਆਂ ਉਤੇ ਰੋਕ ਲੱਗੀ ਹੈ। ਕੌਮੀ ਕਾਨਫਰੰਸ ਵਿੱਚ ਵਾਤਾਵਰਣ ਮੰਤਰੀ ਦੇ ਨਾਲ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਪ੍ਰੋ.ਆਦਰਸ਼ ਪਾਲ ਵਿਗ ਵੀ ਸ਼ਿਰਕਤ ਕਰ ਰਹੇ ਹਨ।

]]>
ਭਾਰਤ ਦੇ ਮੁੱਖ ਚੋਣ ਕਮਿਸ਼ਨਰ ਵਲੋਂ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀਆਂ ਨਾਲ ਵਰਚੁਅਲ ਕਾਨਫਰੰਸ https://punjabi.newsd5.in/%e0%a8%ad%e0%a8%be%e0%a8%b0%e0%a8%a4-%e0%a8%a6%e0%a9%87-%e0%a8%ae%e0%a9%81%e0%a9%b1%e0%a8%96-%e0%a8%9a%e0%a9%8b%e0%a8%a3-%e0%a8%95%e0%a8%ae%e0%a8%bf%e0%a8%b6%e0%a8%a8%e0%a8%b0-%e0%a8%b5%e0%a8%b2/ Fri, 18 Jun 2021 04:29:40 +0000 https://punjabi.newsd5.in/?p=108773 ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਸੁਸ਼ੀਲ ਚੰਦਰ, ਚੋਣ ਕਮਿਸ਼ਨਰ ਸ੍ਰੀ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਸ੍ਰੀ ਅਨੂਪ ਚੰਦਰ ਪਾਂਡੇ ਦੀ ਅਗਵਾਈ ਵਿਚ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀਆਂ (ਸੀ.ਈ.ਓ) ਨਾਲ ਇੱਕ ਵਰਚੁਅਲ ਕਾਨਫਰੰਸ ਕੀਤੀ ਗਈ। ਇਹ ਕਾਨਫਰੰਸ ਚੋਣਾਂ ਕਰਵਾ ਚੁੱਕੇ ਰਾਜਾਂ ਦੇ ਤਜਰਬਿਆਂ ਦਾ ਪਤਾ ਲਗਾਉਣ ਅਤੇ ਆਉਣ ਵਾਲੇ ਸਮੇਂ ਵਿੱਚ ਚੋਣਾਂ ਕਰਵਾਉਣ ਜਾ ਰਹੇ ਸੂਬਿਆਂ ਵਿੱਚ ਸੁਚੱਜਾ ਪ੍ਰਬੰਧਨ ਕਰਨ ਦੇ ਮੱਦੇਨਜ਼ਰ ਕਰਵਾਈ ਗਈ। ਇਹ ਕਾਨਫਰੰਸ ਨਿਰਵਿਘਨ, ਕੁਸ਼ਲ ਅਤੇ ਆਸਾਨ ਵੋਟਰ ਸੇਵਾਵਾਂ, ਆਈ.ਟੀ ਐਪਲੀਕੇਸ਼ਨਾਂ ਦਾ ਏਕੀਕਰਣ, ਵਿਆਪਕ ਵੋਟਰ ਪਹੁੰਚ ਪ੍ਰੋਗਰਾਮ, ਖਰਚਿਆਂ ਦੀ ਨਿਗਰਾਨੀ ਅਤੇ ਸਮਰੱਥਾ ਵਧਾਉਣ ਆਦਿ ਵਿਸ਼ਿਆਂ ‘ਤੇ ਕੇਂਦ੍ਰਤ ਸੀ।
ਹਾਲ ਹੀ ਵਿੱਚ ਪੰਜ ਰਾਜਾਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਬਾਰੇ ਗੱਲ ਕਰਦਿਆਂ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਨੇ ਦੱਸਿਆ ਕਿ ਮਹਾਂਮਾਰੀ ਦੌਰਾਨ ਇੰਨੇ ਵੱਡੇ ਵੋਟਰ ਅਧਾਰ ਵਾਲੇ ਖਿੱਤੇ ਵਿੱਚ ਸਹਿਜਤਾ ਨਾਲ  ਚੋਣਾਂ ਕਰਵਾ ਕੇ ਭਾਰਤ ਨੇ ਦੁਨੀਆਂ ਲਈ ਇੱਕ ਸਫਲ ਮਿਸਾਲ ਪੇਸ਼ ਕੀਤੀ ਹੈ। ਮੁੱਖ ਚੋਣ ਕਮਿਸ਼ਨਰ ਨੇ ਪੰਜਾਬ ਸਮੇਤ ਚੋਣਾਂ ਕਰਵਾਉਣ ਜਾ ਰਹੇ ਰਾਜਾਂ ਨੂੰ ਅਪੀਲ ਕੀਤੀ ਕਿ ਉਨਾਂ ਸੂਬਿਆਂ ਦੇ ਤਜਰਬਿਆਂ ਤੋਂ ਸਿੱਖਣ ਦੀ ਲੋੜ ਹੈ ਜਿੱਥੇ ਹਾਲ ਹੀ ਵਿੱਚ ਚੋਣਾਂ ਹੋਈਆਂ ਹਨ। ਇਸ ਸਬੰਧ ਵਿੱਚ ਭਾਰਤੀ ਚੋਣ ਕਮਿਸ਼ਨ ਵਲੋਂ ਅਗਲੇ ਸਾਲ ਦੇ ਸ਼ੁਰੂ ਵਿੱਚ ਚੋਣਾਂ ਕਰਵਾਉਣ ਜਾ ਰਹੇ ਸੂਬਿਆਂ ਦੇ ਸੀ.ਈ.ਓਜ਼. ਨਾਲ ਦੋ ਦਿਨਾਂ ਕਾਨਫਰੰਸ ਕੀਤੀ ਜਾਵੇਗੀ। ਇਨਾਂ ਰਾਜਾਂ ਵਿੱਚ ਪੰਜਾਬ, ਉੱਤਰ ਪ੍ਰਦੇਸ਼, ਉਤਰਾਖੰਡ, ਗੋਆ ਅਤੇ ਮਣੀਪੁਰ ਸ਼ਾਮਲ ਹਨ।
ਆਗਾਮੀ ਚੋਣਾਂ ਵਾਲੇ ਰਾਜਾਂ ਨਾਲ ਦੋ ਦਿਨਾਂ ਕਾਨਫਰੰਸ ਤੋਂ ਪਹਿਲਾਂ ਚੋਣ ਕਮਿਸ਼ਨ ਵਲੋਂ ਚੋਣਾਂ ਕਰਵਾ ਚੁੱਕੇ ਪੰਜ ਰਾਜਾਂ ਦੇ ਨਾਲ ਇੱਕ ਵਰਚੁਅਲ ਕਾਨਫਰੰਸ ਕਰਨ ਦੀ ਵੀ ਸਹੂਲਤ ਦਿੱਤੀ ਜਾਵੇਗੀ। ਮੁੱਖ ਚੋਣ ਕਮਿਸ਼ਨਰ ਨੇ ਸ਼ਿਕਾਇਤ ਨਿਵਾਰਣ ਪ੍ਰਣਾਲੀ ਸਬੰਧੀ ਲੰਬਿਤ ਪਏ ਮੁੱਦੇ ਉੱਤੇ ਜ਼ੋਰ ਦਿੱਤਾ ਅਤੇ ਮੁੱਖ ਚੋਣ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੀਆਂ ਸ਼ਿਕਾਇਤਾਂ ਦਾ 30 ਦਿਨਾਂ ਦੇ ਅੰਦਰ-ਅੰਦਰ ਨਿਬੇੜਾ ਕੀਤਾ ਜਾਵੇ। ਸਾਰੇ ਚੋਣ ਅਧਿਕਾਰੀਆਂ ਨੂੰ ਵੋਟਰਾਂ ਲਈ ਬੇਹੱਦ ਢੁਕਵਾਂ ਮਾਹੌਲ ਬਣਾਉਣ ਲਈ ਢੁਕਵੇਂ ਕਦਮ ਚੁੱਕਣ ਅਤੇ ਇਸ ਸਬੰਧ ਵਿਚ ਆਈ.ਟੀ. ਏਕੀਕਰਣ ਅਤੇ ਮੋਬਾਈਲ ਐਪਸ ਨੂੰ  ਪ੍ਰਚੱਲਿਤ ਬਣਾਉਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ। ਮੁੱਖ ਚੋਣ ਕਮਿਸ਼ਨਰ ਨੇ ਮੁੱਖ ਚੋਣ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਗੈਰ-ਚੋਣ ਕਾਲ ਵਿਚ ਵੀ ਗਤੀਸ਼ੀਲਤਾ ਕਾਇਮ  ਰੱਖੀ ਜਾਵੇ।
ਮੁੱਖ ਚੋਣ ਅਧਿਕਾਰੀਆਂ ਨੂੰ 100 ਫੀਸਦੀ ਤਰੁਟੀ ਮੁਕਤ ਵੋਟਰ ਸੂਚੀ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰਨ ਅਤੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਨਿਰਵਿਘਨ ਬਣਾਉਣ ਲਈ ਵੀ ਕਿਹਾ ਗਿਆ। ਚੋਣ ਕਮਿਸ਼ਨਰ ਸ੍ਰੀ ਰਾਜੀਵ ਕੁਮਾਰ ਨੇ ਈ.ਵੀ.ਐੱਮ. ਨੂੰ ਲਿਆਉਣ-ਲਿਜਾਣ ਅਤੇ ਸਟੋਰੇਜ ਸਬੰਧੀ ਸਟੈਂਡਰਡ ਓਪਰੇਟਿੰਗ ਪ੍ਰੋਸੀਜਰਜ਼ (ਐਸ.ਓ.ਪੀਜ਼) ਅਤੇ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ। ਇਸ ਦੌਰਾਨ ਸੂਬਾਈ ਕਮਿਸ਼ਨਾਂ ਲਈ ਭੰਡਾਰਣ ਦਾ ਵੱਖਰਾ ਪ੍ਰਬੰਧ ਅਤੇ ਫਰਸਟ ਲੈਵਲ ਚੈਕਿੰਗ (ਐੱਫ.ਐੱਲ.ਸੀ.) ਵਿਚ ਰਾਜਨੀਤਿਕ ਪਾਰਟੀਆਂ ਦੀ ਸ਼ਾਮੂਲੀਅਤ ਵਰਗੇ ਪ੍ਰਮੁੱਖ ਮੁੱਦਿਆਂ ਉੱਤੇ ਜ਼ੋਰ ਦਿੱਤਾ ਗਿਆ। ਸ੍ਰੀ ਰਾਜੀਵ ਕੁਮਾਰ ਨੇ ਅੱਗੇ ਦੱਸਿਆ ਕਿ ਈ.ਵੀ.ਐਮ. ਵੇਅਰਹਾਊਸਾਂ ਦੀ ਫਿਜ਼ੀਕਲ ਵੇਰੀਫੀਕੇਸ਼ਨ ਡਿਪਟੀ ਕਮਿਸ਼ਨਰ -ਕਮ – ਜਿਲਾ ਚੋਣ ਅਧਿਕਾਰੀਆਂ ਵਲੋਂ 1 ਜੁਲਾਈ ਤੋਂ ਸੁਰੂ ਕਰ ਦਿੱਤੀ ਜਾਵੇਗੀ।
ਆਪਣੇ ਸਮਾਪਤੀ ਸੰਬੋਧਨ ਵਿੱਚ ਚੋਣ ਕਮਿਸ਼ਨਰ ਸ੍ਰੀ ਅਨੂਪ ਚੰਦਰ ਪਾਂਡੇ ਨੇ ਕਿਹਾ ਕਿ ਗੈਰ-ਚੋਣ ਕਾਲ ਦੌਰਾਨ ਸੀ.ਈ.ਓਜ਼ ਨੂੰ ਸਿਖਲਾਈ ਅਤੇ ਸਮਰੱਥਾ ਵਧਾਉਣ, ਪ੍ਰਣਾਲੀਗਤ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਐਸ.ਵੀ.ਈ.ਈ.ਪੀ.) ਅਤੇ ਬੁਨਿਆਦੀ ਢਾਂਚੇ ਦੇ ਪਾੜੇ ਨੂੰ ਦੂਰ ਕਰਨ ਸਮੇਤ ਮਜਬੂਤੀ ਪ੍ਰਦਾਨ ਕਰਨ ’ਤੇ ਧਿਆਨ ਦੇਣਾ ਚਾਹੀਦਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ.ਐਸ. ਕਰੁਣਾ ਰਾਜੂ, ਆਈ.ਏ.ਐੱਸ. ਅਤੇ ਵਧੀਕ ਮੁੱਖ ਚੋਣ ਅਧਿਕਾਰੀ ਸ੍ਰੀਮਤੀ ਮਾਧਵੀ ਕਟਾਰੀਆ, ਆਈ.ਏ.ਐੱਸ. ਮੀਟਿੰਗ ਵਿੱਚ ਸ਼ਾਮਲ ਹੋਏ।
]]>