Amarinder Singh Raja Warring – D5 News https://punjabi.newsd5.in Truth Seeking News Network. Mon, 13 Mar 2023 06:22:11 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Amarinder Singh Raja Warring – D5 News https://punjabi.newsd5.in 32 32 ਪੰਜਾਬ ਕਾਂਗਰਸ ਵੱਲੋਂ ਸੂਬਾ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਅੱਜ ਕੱਢਿਆ ਜਾ ਰਿਹਾ ‘Chalo Raj Bhawan’ https://punjabi.newsd5.in/punjab-congress-under-the-leadership-of-state-president-raja-waring-is-taking-out-chalo-raj-bhawan-today/ Mon, 13 Mar 2023 06:09:42 +0000 https://punjabi.newsd5.in/?p=200481 ਚੰਡੀਗੜ੍ਹ : ਪੰਜਾਬ ਕਾਂਗਰਸ ਅੱਜ ਰਾਜ ਭਵਨ ਤੱਕ ਅਡਾਨੀ ‘ਤੇ ਭਾਜਪਾ ਖਿਲਾਫ ਰੋਸ ਮਾਰਚ ਕੱਢੇਗੀ। ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਇਹ ਮਾਰਚ ਪੰਜਾਬ ਕਾਂਗਰਸ ਭਵਨ ਸੈਕਟਰ-15 ਚੰਡੀਗੜ੍ਹ ਤੋਂ ਸ਼ੁਰੂ ਕੀਤਾ ਜਾਵੇਗਾ। ਇਸ ਵਿੱਚ ਸੂਬੇ ਦੀ ਸਮੁੱਚੀ ਲੀਡਰਸ਼ਿਪ ਸ਼ਾਮਲ ਹੋਵੇਗੀ। ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ‘ਚਲੋ ਰਾਜ ਭਵਨ’ ਨਾਮ ਦਾ ਇਹ ਮਾਰਚ ਭਾਜਪਾ ਦੇ ਸਰਮਾਏਦਾਰ ਗੌਤਮ ਅਡਾਨੀ ਦੀਆਂ ਨੀਤੀਆਂ ਖ਼ਿਲਾਫ਼ ਕੱਢਿਆ ਜਾ ਰਿਹਾ ਹੈ।

ਪੰਜਾਬ ਕਾਂਗਰਸ ਸ਼ੁਰੂ ਤੋਂ ਹੀ ਲਗਾਤਾਰ ਭਾਜਪਾ ‘ਤੇ ਅਡਾਨੀ ਦੀ ਹਮਾਇਤ ਕਰਨ ਅਤੇ ਉਸ ਨੂੰ ਫਾਇਦਾ ਪਹੁੰਚਾਉਣ ਦੇ ਦੋਸ਼ ਲਾਉਂਦੀ ਰਹੀ ਹੈ। ਅਡਾਨੀ ਲਈ ਸਰਕਾਰੀ ਟੈਂਡਰ ਸਮੇਤ ਉਸ ਦੇ ਵਿਦੇਸ਼ੀ ਦੌਰਿਆਂ ਦੌਰਾਨ ਭਾਜਪਾ ‘ਤੇ ਉਸ ਦੇ ਕਾਰੋਬਾਰ ‘ਚ ਪੱਖਪਾਤ ਦੇ ਦੋਸ਼ ਲਾਏ ਜਾ ਰਹੇ ਹਨ।

 

]]>
ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਚ ਹੋਇਆ ਹੰਗਾਮਾ, ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅਸੀਂ ਤਾਂ ਪਿਛਲੇ ਸਰਕਾਰ ਦੇ ਬੀਜੇ ਹੋਏ ਕੰਡੇ ਚੁਗ ਰਹੇ ਹਾਂ https://punjabi.newsd5.in/%e0%a8%b8%e0%a8%bf%e0%a9%b1%e0%a8%a7%e0%a9%82-%e0%a8%ae%e0%a9%82%e0%a8%b8%e0%a9%87%e0%a8%b5%e0%a8%be%e0%a8%b2%e0%a8%be-%e0%a8%95%e0%a8%a4%e0%a8%b2%e0%a8%95%e0%a8%be%e0%a8%82%e0%a8%a1-%e0%a8%a8/ Thu, 09 Mar 2023 07:52:49 +0000 https://punjabi.newsd5.in/?p=199821 ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚ ਮਾਹੌਲ ਇਕ ਵਾਰ ਫਿਰ ਤੋਂ ਓਦੋਂ ਗਰਮਾਇਆ ਜਦੋਂ ਰਾਜਾ ਵੜਿੰਗ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਦੀ ਚਰਚਾ ਛੇੜੀ ਗਈ| ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਉਹ ਇਹ ਨਹੀਂ ਕਹਿ ਰਹੇ ਕਿ ਸਰਕਾਰ ਨੇ ਸਿੱਧੂ ਮੂਸੇਵਾਲਾ ਮਰਵਾ ਦਿੱਤਾ ਤਾਂ ਇਸ ਗੱਲ ‘ਤੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਗੁੱਸੇ ‘ਚ ਆ ਗਏ।

‘ਆਪ’ ਦੇ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਜਾ ਵੜਿੰਗ ਨੂੰ ਆਪਣੇ ਸ਼ਬਦ ਵਾਪਸ ਲੈਣ ਲਈ ਕਿਹਾ|ਉਥੇ ਹੀ ਦੂਜੇ ਪਾਸੇ ਰਾਜਾ ਵੜਿੰਗ ਦਾ ਕਹਿਣਾ ਸੀ ਕਿ ਧਾਲੀਵਾਲ ਸਾਬ ਮੈਂ ਤਾਂ ਕਿਸੇ ਦਾ ਨਾਂ ਹੀ ਨਹੀਂ ਲੀਤਾ|

ਰਾਜਾ ਵੜਿੰਗ ਨੇ ਆਪਣੀ ਗੱਲ ਕਰਦੇ ਹੋਏ ਅੱਗੇ ਕਿਹਾ ਕਿ ਪੰਜਾਬ ਦੀ ਲਾਅ ਐਂਡ ਆਰਡਰ ਦੀ ਸਥਿਤੀ ਇੰਨੀ ਖ਼ਰਾਬ ਹੋ ਚੁੱਕੀ ਹੈ ਕਿ ਬੀਤੇ ਦਿਨ ਹੋਲਾ ਮਹੱਲੇ ਵਿਚ ਇਕ ਨਿਹੰਗ ਸਿੰਘ ਦੀ ਹੱਤਿਆ ਕਰ ਦਿੱਤੀ ਗਈ| ਰਾਜਾ ਵੜਿੰਗ ਨੇ ਅੱਗੇ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਹੱਤਿਆ ਨੂੰ ਲਗਭਗ ਇਕ ਸਾਲ ਹੋ ਗਏ ਹਨ ਪਰ ਉਹਨਾਂ ਦਾ ਪਰਿਵਾਰ ਇਨਸਾਫ ਤੋਂ ਅਜੇ ਵੀ ਵਾਂਝਾ ਹੈ|

ਕੁਲਦੀਪ ਸਿੰਘ ਧਾਲੀਵਾਲ ਨੇ ਆਪਣਾ ਪੱਖ ਰੱਖਦੇ ਹੋਏ ਕਿਹਾ ਕਿ ਸਿੱਧੂ ਮੂਸੇ ਵਾਲਾ ਕਤਲਕਾਂਡ ‘ਚ ਸ਼ਾਮਲ 40 ਮੁਲਜ਼ਮਾਂ ਨੂੰ ‘ਚੋ 29 ਦੀ ਗ੍ਰਿਫਤਾਰੀ ਹੋ ਗਈ ਹੈ ਤੇ 2 ਦਾ ਐਨਕਾਊਂਟਰ ਕਰ ਦਿੱਤਾ ਗਿਆ ਹੈ| ਬਾਕੀ ਬਚਦੇ ਮੁਲਜ਼ਮ ਵਿਦੇਸ਼ ਵਿੱਚ ਹਨ ਜਿਨ੍ਹਾਂ ਨੂੰ ਭਾਰਤ ਲਿਆਉਣ ਦੀ ਕਾਰਵਾਈ ਚਲ ਰਹੀ ਹੈ ਅਸੀਂ ਲਗਾਤਾਰ ਕੇਂਦਰ ਸਰਕਾਰ ਦੇ ਸੰਪਰਕ ਵਿੱਚ ਹਾਂ|

ਉਥੇ ਹੀ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਪੀਕਰ ਸਾਹਬ ਅਸੀਂ ਤਾਂ ਪਿਛਲੀ ਸਰਕਾਰ ਦੇ ਬੀਜੇ ਹੋਏ ਕੰਡਿਆਂ ਨੂੰ ਚੁੱਗ ਰਹੇ ਹਾਂ| ਮਾਰਚ ਵਿੱਚ ਸਾਡੀ ਸਰਕਾਰ ਬਣੀ ਤੇ 29 ਮਈ ਨੂੰ ਇਹ ਦਰਦਨਾਕ ਭਾਣਾ ਵਾਪਰ ਗਿਆ| ਇਹ ਗੈਂਗਵਾਰ ਦੋ ਮਹੀਨਿਆਂ ‘ਚ ਤਾਂ ਨਹੀਂ ਬਣਿਆ ਇਹ ਪਿਛਲੇ ਸਰਕਾਰਾਂ ਤੋਂ ਹੀ ਚੱਲਦਾ ਆ ਰਿਹਾ|

]]> ਬਠਿੰਡਾ ਨਗਰ ਨਿਗਮ ਦੀ ਸੱਤਾ ਨੂੰ ਲੈ ਕੇ ਰੇੜਕਾ ਜਾਰੀ, ਮਨਪ੍ਰੀਤ ਬਾਦਲ ਅਤੇ ਰਾਜਾ ਵੜਿੰਗ ਹੋਏ ਆਮੋ ਸਾਹਮਣੇ https://punjabi.newsd5.in/%e0%a8%ac%e0%a8%a0%e0%a8%bf%e0%a9%b0%e0%a8%a1%e0%a8%be-%e0%a8%a8%e0%a8%97%e0%a8%b0-%e0%a8%a8%e0%a8%bf%e0%a8%97%e0%a8%ae-%e0%a8%a6%e0%a9%80-%e0%a8%b8%e0%a9%b1%e0%a8%a4%e0%a8%be-%e0%a8%a8%e0%a9%82/ Sun, 22 Jan 2023 04:49:46 +0000 https://punjabi.newsd5.in/?p=193767 ਬਠਿੰਡਾ (ਸੁਖਜਿੰਦਰ ਮਾਨ) : ਦੋ ਦਿਨ ਪਹਿਲਾਂ ਮਨਪ੍ਰੀਤ ਬਾਦਲ ਵੱਲੋਂ ਆਪਣੇ ਹਿਮਾਇਤੀ ਕਾਂਗਰਸੀ ਕੌਂਸਲਰਾਂ ਨਾਲ ਪਿੰਡ ਬਾਦਲ ਵਿਖੇ ਕੀਤੀ ਗਈ ਸੀ। ਗੌਰਤਲਬ ਹੈ ਕਿ ਕੁੱਝ ਦਿਨ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਸਾਬਕਾ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਬਠਿੰਡਾ ਨਗਰ ਨਿਗਮ ਵਿਚ ਕਮਲ ਦਾ ‘ਫੁੱਲ’ ਖਿੜਾਉਣ ਲਈ ਕੋਸ਼ਿਸ਼ਾਂ ਕਰ ਰਹੇ ਹਨ। ਹੁਣ ਇਸ ਸਿਆਸੀ ‘ਗੇਮ’ ‘ਚ ਬਾਦਲ ‘ਤੇ ਵੜਿੰਗ ਦਾ ਪੇਚਾ ਪੈਂਦਾ ਨਜ਼ਰ ਆ ਰਿਹਾ ਹੈ।

ਸੂਬੇ ‘ਚ ਹਾਈਅਲਰਟ, ਲੱਗੇ ਨਾਕੇ, ਚੱਪੇ-ਚੱਪੇ ‘ਤੇ ਪੁਲਿਸ D5 Channel Punjabi

ਮਨਪ੍ਰੀਤ ਬਾਦਲ ਦੀਆ ਇੰਨ੍ਹਾਂ ਕੋਸ਼ਿਸ਼ਾਂ ਨੂੰ ‘ਬਰੇਕ’ ਲਗਾਉਣ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖ਼ੁਦ ਕਮਾਂਡ ਸੰਭਾਲ ਲਈ ਹੈ ਅਤੇ ਬੀਤੀ ਦੇਰ ਰਾਤ ਬਠਿੰਡਾ ਪੁੱਜ ਕੇ 25 ਕੋਂਸਲਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਕਾਂਗਰਸ ਵਿਚ ਹੀ ਡਟੇ ਰਹਿਣ ਦੀ ਅਪੀਲ ਕੀਤੀ ਹੈ। ਪਤਾ ਲੱਗਿਆ ਹੈ ਕਿ ਬੀਤੀ ਰਾਤ ਰਾਜਾ ਵੜਿੰਗ ਨਾਲ ਮੀਟਿੰਗ ਕਰਨ ਵਾਲੇ 25 ਕੋਂਸਲਰਾਂ ਵਿਚ 3 ਕੋਂਸਲਰ ਉਹ ਵੀ ਸ਼ਾਮਲ ਸਨ, ਜਿਹੜੇ ਇੱਕ ਦਿਨ ਪਹਿਲਾਂ ਮਨਪ੍ਰੀਤ ਬਾਦਲ ਨੂੰ ਉਨ੍ਹਾਂ ਦੇ ਪਿੰਡ ਵਧਾਈਆਂ ਦੇਣ ਗਏ ਸਨ।  ਇਸ ਮੀਟਿੰਗ ਵਿਚ ਸਰਬਸੰਮਤੀ ਨਾਲ ਇਹ ਫੈਸਲਾ ਲਿਆ ਗਿਆ ਹੈ ਕਿ ਕਿਸੇ ਵੀ ਕੀਮਤ ’ਤੇ ਮੌਜੂਦਾ ਮੇਅਰ ਰਮਨ ਗੋਇਲ ਨੂੰ ਬਰਕਰਾਰ ਨਹੀਂ ਰਹਿਣ ਦਿੱਤਾ ਜਾਵੇਗਾ।

ਫ਼ੈਕਟਰੀ ਬੰਦ ਦੇ ਐਲਾਨ ਦਾ ਅਸਲ ਸੱਚ, ਕਿਸਾਨਾਂ ਨੇ ਖੋਲ੍ਹੇ ਅੰਦਰੂਨੀ ਰਾਜ਼, ਧਰਨੇ ’ਚ ਪਹੁੰਚੇ ਤਿੰਨ ਵਿਧਾਇਕ

ਉਥੇ ਸਾਬਕਾ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ‘ਭਗਵੇਂ’ ਰੰਗ ਵਿਚ ਰੰਗਣ ਤੋਂ ਬਾਅਦ ਪਹਿਲੀ ਵਾਰ ਅੱਜ ਬਠਿੰਡਾ ਪੁੱਜ ਰਹੇ ਹਨ। ਸੂਤਰਾਂ ਮੁਤਾਬਕ ਉਨ੍ਹਾਂ ਵਲੋਂ ਕੋਂਸਲਰ ਪਰਵਿੰਦਰ ਸਿੰਘ ਨੰਬਰਦਾਰ ਦੇ ਘਰ ਅਪਣੇ ਹਿਮਾਇਤੀ ਕੋਂਸਲਰਾਂ ਅਤੇ ਆਗੂਆਂ ਨਾਲ ਦੁਪਿਹਰ ਢਾਈ ਵਜੇਂ ਮੀਟਿੰਗ ਕੀਤੀ ਜਾਣੀ ਹੈ। ਚਰਚਾ ਮੁਤਾਬਕ 24 ਜਨਵਰੀ ਨੂੰ ਬੀਜੇਪੀ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਕੇਂਦਰੀ ਮੰਤਰੀ  ਗਜੇਂਦਰ ਸ਼ੇਖਾਵਤ ਬਠਿੰਡਾ ਪੁੱਜ ਰਹੇ ਹਨ ਅਤੇ ਜੋ ਸੂਚਨਾਵਾਂ ਸੁਣਾਈ ਦੇ ਰਹੀਆਂ ਹਨ ਉਸਦੇ ਮੁਤਾਬਕ ਮਨਪ੍ਰੀਤ ਬਾਦਲ ਆਪਣੇ ਹਮਾਇਤੀ ਕਾਂਗਰਸੀ ਕੌਂਸਲਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾ ਸਕਦੇ ਹਨ ਅਤੇ ਇਸ ਨੂੰ ਰੋਕਣ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਰਗਰਮ ਹੋ ਗਏ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਬੀਤੀ ਰਾਤ ਕਾਂਗਰਸੀ ਕੌਂਸਲਰਾਂ ਹੋਈ ਮੀਟਿੰਗ ਵਿਚ ਦੋ ਦਰਜਨ ਤੋਂ ਵੱਧ ਕਾਂਗਰਸੀ ਕੌਂਸਲਰ ਦੇ ਪੁੱਜਣ ਕਾਰਨ ਕਾਂਗਰਸੀਆਂ ਨੂੰ ਪੂਰਨ ਭਰੋਸਾ ਹੈ ਕਿ ਉਹ ਬਠਿੰਡਾ ਨਗਰ ਨਿਗਮ ਅੰਦਰ ਕਮਲ ਦਾ ਫੁੱਲ ਨਹੀਂ ਖਿੜਨ ਦੇਣਗੇ।

ਸਵੇਰੇ-ਸਵੇਰੇ ਆਈ ਵੱਡੀ ਖ਼ਬਰ, ਪੰਜਾਬੀ ਗਾਇਕਾਂ ਖ਼ਿਲਾਫ਼ ਹੋਇਆ ਵੱਡਾ ਐਲਾਨ, ਸੜਕਾਂ ’ਤੇ ਉੱਤਰੇ ਨੌਜਵਾਨ

ਜ਼ਿਕਰਯੋਗ ਹੈ ਕਿ 2021ਵਿਚ ਬਠਿੰਡਾ ਨਗਰ ਨਿਗਮ ਦੀਆਂ ਹੋਈਆਂ ਚੋਣਾਂ ਦੌਰਾਨ ਕੁੱਲ 50 ਵਾਰਡਾਂ ਵਿਚੌ ਕਾਂਗਰਸ ਪਾਰਟੀ ਦੇ 43 ਉਮੀਦਵਾਰਾਂ ਦੀ ਜਿੱਤ ਹੋਈ ਸੀ ਪ੍ਰੰਤੂ ਤਤਕਾਲੀ ਵਿੱਤ ਮੰਤਰੀ ਅਤੇ ਬਠਿੰਡਾ ਸ਼ਹਿਰੀ ਹਲਕੇ ਦੇ ਵਿਧਾਇਕ ਮਨਪ੍ਰੀਤ ਸਿੰਘ ਬਾਦਲ ਵੱਲੋਂ ਟਕਸਾਲੀ ਕਾਂਗਰਸੀਆਂ ਨੂੰ ਛੱਡ ਕੇ ਰਮਨ ਗੋਇਲ ਨੂੰ ਮੇਅਰ ਬਣਾਉਣ ਕਾਰਨ ਤਤਕਾਲੀ ਕਾਂਗਰਸੀ ਕੌਂਸਲਰ ਜਗਰੂਪ ਸਿੰਘ ਗਿੱਲ ਨੇ ਆਪਣੇ ਭਾਣਜੇ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਸੀ। ਜਿਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ ਅਤੇ ਹੁਣ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਸ: ਗਿੱਲ ਨੇ ਮਨਪ੍ਰੀਤ ਬਾਦਲ ਨੂੰ ਸਿਆਸੀ ਪਟਕਣੀ ਦੇ ਦਿੱਤੀ ਸੀ।

ਸਿਹਤ ਮੰਤਰੀ ਦਾ ਵੱਡਾ ਐਕਸ਼ਨ, ਹਰ ਡਾਕਟਰ ਨੂੰ ਰੱਖਣਾ ਪਊ ਆਹ ਸਾਮਾਨ

ਇਸ ਤੋਂ ਇਲਾਵਾ ਇਕ ਹੋਰ ਕਾਂਗਰਸੀ ਕੌਂਸਲਰ ਵਿੱਕੀ ਨੰਬਰਦਾਰ ਵੀ ਆਪਣੇ ਪਿਤਾ ਰਾਜ ਨੰਬਰਦਾਰ ਦੇ ਨਾਲ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ ਤੇ  ਇਸ ਸਮੇਂ ਕਾਂਗਰਸ ਪਾਰਟੀ ਕੋਲ  ਬਠਿੰਡਾ ਨਗਰ ਨਿਗਮ ਅੰਦਰ 40 ਕੌਂਸਲਰ ਹਨ ਜਿਨ੍ਹਾਂ ਵਿਚੋਂ ਮਨਪ੍ਰੀਤ ਬਾਦਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਵਧਾਈਆਂ ਦੇਣ ਲਈ 18 ਕੌਂਸਲਰ ਪਿੰਡ ਬਾਦਲ ਪੁੱਜੇ ਸਨ।

]]>
ਰਾਜਾ ਵੜਿੰਗ ਦਾ ਵੱਡਾ ਬਿਆਨ : ਪੰਜਾਬ ਨੂੰ ਮੁੜ ਕਾਲੇ ਦੌਰ ਵੱਲ ਨਾ ਧੱਕੋ            https://punjabi.newsd5.in/%e0%a8%b0%e0%a8%be%e0%a8%9c%e0%a8%be-%e0%a8%b5%e0%a9%9c%e0%a8%bf%e0%a9%b0%e0%a8%97-%e0%a8%a6%e0%a8%be-%e0%a8%b5%e0%a9%b1%e0%a8%a1%e0%a8%be-%e0%a8%ac%e0%a8%bf%e0%a8%86%e0%a8%a8-%e0%a8%aa%e0%a9%b0/ Mon, 21 Nov 2022 08:20:57 +0000 https://punjabi.newsd5.in/?p=185998 ਚੰਡੀਗੜ੍ਹ :  ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ੋਸ਼ਲ ਨੈਟਵਰਕਿੰਗ ਸਾਇਟ ‘ਤੇ ਇਕ ਪੋਸਟ ਪਾ ਕੇ ਵਾਰਿਸ ਪੰਜਾਬ ਦੇ ਮੁਖੀ ਅੰਮਿ੍ਤਪਾਲ ਸਿੰਘ ਨੂੰ ਹਥਿਆਰਾਂ ਦਾ ਪ੍ਰਦਰਸ਼ਿਤ ਕਰਨ ਨੂੰ ਲੈ ਕੇ ਕਿਹਾ  “ਅਸੀਂ ਨੌਜਵਾਨਾਂ ਨੂੰ ਅੰਮ੍ਰਿਤ ਛਕਾ ਕੇ ਉਨ੍ਹਾਂ ਨੂੰ ਸਿੱਖੀ ਦੇ ਨੇੜੇ ਲਿਆਉਣ ਦਾ ਸੁਆਗਤ ਅਤੇ ਪ੍ਰਸ਼ੰਸਾ ਕਰਦੇ ਹਾਂ। ਤੁਹਾਨੂੰ ਗੁਰੂਆਂ ਦਾ ਵਾਸਤਾ ਹੈ ਕਿ ਇਨ੍ਹਾਂ ਹਥਿਆਰਾਂ ਨੂੰ ਉਤਸ਼ਾਹਿਤ ਨਾ ਕੀਤਾ ਜਾਵੇ, ਜੋ ਕਿ ਅੰਤ ਵਿੱਚ ਹਿੰਸਾ ਦਾ ਕਾਰਨ ਬਣਦੇ ਹਨ। ਅਸੀਂ ਇਸ ਦੀ ਪਹਿਲਾਂ ਹੀ ਭਾਰੀ ਕੀਮਤ ਚੁਕਾ ਚੁੱਕੇ ਹਾਂ। ਉਹ ਭਿਆਨਕ ਯਾਦਾਂ ਅੱਜ ਵੀ ਸਾਨੂੰ ਸਤਾਉਂਦੀਆਂ ਹਨ। ਕਿਰਪਾ ਕਰਕੇ ਪੰਜਾਬ ਨੂੰ ਮੁੜ ਕਾਲੇ ਦੌਰ ਵਿੱਚ ਨਾ ਧੱਕਿਆ ਜਾਵੇ।”

]]>
Fauja Singh Sarari : ਪੰਜਾਬ ਕਾਂਗਰਸ ਵੱਲੋਂ ਖਟਕੜਕਲਾਂ ਵਿਖੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਬਰਖ਼ਾਸਤ ਕਰਨ ਨੂੰ ਲੈ ਕੇ ਧਰਨਾ https://punjabi.newsd5.in/fauja-singh-sarari-%e0%a8%aa%e0%a9%b0%e0%a8%9c%e0%a8%be%e0%a8%ac-%e0%a8%95%e0%a8%be%e0%a8%82%e0%a8%97%e0%a8%b0%e0%a8%b8-%e0%a8%b5%e0%a9%b1%e0%a8%b2%e0%a9%8b%e0%a8%82-%e0%a8%96%e0%a8%9f%e0%a8%95/ Fri, 21 Oct 2022 07:38:17 +0000 https://punjabi.newsd5.in/?p=181488 ਬੰਗਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ’ਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਮੰਤਰੀ ਮੰਡਲ ’ਚੋਂ ਬਰਖ਼ਾਸਤ ਕਰਨ ਅਤੇ ਉਸ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸ਼ਹੀਦ ਭਗਤ ਸਿੰਘ ਦੇ ਸਮਾਰਕ ਸਾਹਮਣੇ ਧਰਨਾ ਦਿੱਤਾ ਗਿਆ, ਜਿਸ ’ਚ ਪੰਜਾਬ ਭਰ ਤੋਂ ਸਾਬਕਾ ਅਤੇ ਮੌਜੂਦਾ ਵਿਧਾਇਕ ਸ਼ਾਮਲ ਹੋਏ ।

Ram Rahim ਨੇ ਗਾਇਆ ਮੂਸੇਵਾਲਾ ਦਾ ਗੀਤ, ਡੇਰੇ ’ਚ ਵੱਜੀ ਥਾਪੀ! ਮੂਸੇਵਾਲਾ ਦੇ ਇਲਾਕੇ ਲਈ ਕੀਤਾ ਵੱਡਾ ਐਲਾਨ

ਧਰਨੇ ‘ਚ ਸ਼ਾਮਲ ਹੋਏ ਕਾਂਗਰਸੀ ਆਗੂਆਂ ਦਾ ਕਹਿਣਾ ਸੀ ਕਿ ਅਸੀਂ ਸੱਤਾਧਾਰੀ ਆਮ ਆਦਮੀ ਪਾਰਟੀ ਸਰਕਾਰ ਦੁਆਰਾ ਆਪਣੇ ਭ੍ਰਿਸ਼ਟ ਨੇਤਾਵਾਂ ਨੂੰ ਬਚਾਉਣ ਲਈ ਸ਼ਹੀਦ ਭਗਤ ਸਿੰਘ ਜੀ ਦੇ ਨਾਮ ਦੀ ਵਰਤੋਂ ਦਾ ਸਖ਼ਤ ਵਿਰੋਧ ਕਰਦੇ ਹਾਂ। ਤੁਹਾਨੂੰ ਦੱਸ ਦਈਏ ਕਿ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਇਕ ਆਡੀਓ ਕਲਿੱਪ ਵਾਇਰਲ ਹੋਈ ਸੀ। ਜਿਸ ‘ਚ ਉਹ ਕਥਿਤ ਤੌਰ ‘ਤੇ ਆਪਣੇ ਇਕ ਕਰੀਬੀ ਸਾਥੀ ਰਾਹੀਂ ਪੈਸੇ ਦਾ ਸੌਦਾ ਤੈਅ ਕਰਦੇ ਸੁਣਿਆ ਗਿਆ ਸੀ।

]]>
ਵੜਿੰਗ ਨੇ ਕਾਂਗਰਸ ਦੀ ਪ੍ਰਧਾਨਗੀ ਲਈ ‘ਪ੍ਰਾਕਸੀ’ ਉਮੀਦਵਾਰ ਬਾਰੇ ਦੋਸ਼ਾਂ ਨੂੰ ਖਾਰਜ ਕੀਤਾ https://punjabi.newsd5.in/%e0%a8%b5%e0%a9%9c%e0%a8%bf%e0%a9%b0%e0%a8%97-%e0%a8%a8%e0%a9%87-%e0%a8%95%e0%a8%be%e0%a8%82%e0%a8%97%e0%a8%b0%e0%a8%b8-%e0%a8%a6%e0%a9%80-%e0%a8%aa%e0%a9%8d%e0%a8%b0%e0%a8%a7%e0%a8%be%e0%a8%a8/ Mon, 17 Oct 2022 13:55:17 +0000 https://punjabi.newsd5.in/?p=180984 ਚੰਡੀਗੜ੍ਹ (ਬਿੰਦੂ ਸਿੰਘ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ ਕਿ ਮਲਿਕਾਅਰਜੁਨ ਖੜਗੇ ਪ੍ਰਧਾਨ ਦੇ ਅਹੁਦੇ ਲਈ ਗਾਂਧੀ ਪਰਿਵਾਰ ਦੇ ‘ਪ੍ਰੌਕਸੀ’ ਉਮੀਦਵਾਰ ਹਨ। ਉਨ੍ਹਾਂ ਕਿਹਾ ਕਿ ਚੋਣ ਲੜ ਰਹੇ ਡਾ. ਸ਼ਸ਼ੀ ਥਰੂਰ ਵੀ ਇਕ ਸੀਨੀਅਰ ਅਤੇ ਸਤਿਕਾਰਤ ਨੇਤਾ ਹਨ, ਜਿਨ੍ਹਾਂ ਨੇ ਚੋਣ ਦੀ ਪਾਰਦਰਸ਼ਤਾ ‘ਤੇ ਸਵਾਲ ਹੀ ਨਹੀਂ ਉਠਾਏ, ਸਗੋਂ ਵਿਰੋਧੀ ਸਿਆਸੀ ਪਾਰਟੀਆਂ ਨੂੰ ਹੀ ਦਰਦ ਹੋ ਰਿਹਾ ਹੈ | ਇੱਥੇ ਆਪਣੀ ਵੋਟ ਪਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਉਨ੍ਹਾਂ ਸਵਾਲ ਕੀਤਾ ਕਿ ਤੁਸੀਂ ਕਿਸ ਤਰ੍ਹਾਂ ਅੰਦਾਜ਼ਾ ਲਗਾ ਸਕਦੇ ਹੋ ਕਿ ਕਿਸ ਨੇ ਕਿਸ ਨੂੰ ਵੋਟ ਪਾਈ ਹੈ?

Punjabi Bulletin : Congress President Election ਲਈ ਅੱਜ ਵੋਟਿੰਗ, CBI ਵੱਲੋਂ Manish Sisodia ਤੋਂ ਪੁੱਛਗਿੱਛ

ਵੜਿੰਗ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਕਰੀਬ 10,000 ਡੈਲੀਗੇਟਾਂ ਦੀਆਂ ਵੋਟਾਂ ਹਨ। ਤੁਸੀਂ 10000 ਵੋਟਰਾਂ ਨੂੰ ਬਿਨਾਂ ਕਿਸੇ ਦੇ ਧਿਆਨ ਦੇ ਕਿਵੇਂ ਪ੍ਰਭਾਵਿਤ ਕਰ ਸਕਦੇ ਹੋ। ਹਰ ਵੋਟਰ ਨੇ ਬਿਨਾਂ ਕਿਸੇ ਦਬਾਅ ਦੇ ਆਪਣੀ ਮਰਜ਼ੀ ਨਾਲ ਵੋਟ ਪਾਈ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਕਾਂਗਰਸ ਵੱਲੋਂ ਅਪਣਾਈ ਗਈ ਲੋਕਤੰਤਰੀ ਪ੍ਰਕਿਰਿਆ ‘ਤੇ ਵਿਰੋਧੀ ਪਾਰਟੀਆਂ ਦੀ ਆਲੋਚਨਾ ਦੀ ਨਿਖੇਧੀ ਕੀਤੀ। ਉਨ੍ਹਾਂ ਵਿਰੋਧੀ ਪਾਰਟੀਆਂ ਦੇ ਦਾਅਵਿਆਂ ਕਿ ਖੜਗੇ ਗਾਂਧੀ ਪਰਿਵਾਰ ਦੇ ਪ੍ਰੌਕਸੀ ਉਮੀਦਵਾਰ ਹਨ, ਉੱਪਰ ਵਰ੍ਹਦੇ ਹੋਏ ਕਿਹਾ ਕਿ ਕਾਂਗਰਸ ਦੀ ਪਾਰਦਰਸ਼ੀ ਚੋਣ ਪ੍ਰਕਿਰਿਆ ਨੇ ਹੁਣ ਪਰਿਵਾਰਵਾਦ ਦੇ ਦੋਸ਼ਾਂ ਨੂੰ ਖੋਹ ਲਿਆ ਹੈ, ਜਿਸ ਕਾਰਨ ਅਜਿਹੀਆਂ ਗੱਲਾਂ ਕਹੀਆਂ ਜਾ ਰਹੀਆਂ ਹਨ।

ਨਿੱਕੀ ਕੌਰ ਦਾ ਵਿਰੋਧੀਆਂ ਨੂੰ ਚੈਲੇਂਜ, ਹੁਣ ਜਨਤਾ ਸਾਹਮਣੇ ਦੇਣਾ ਪਊ ਹਿਸਾਬ, ਨਿਕਲ ਜਾਣਗੇ ਸਭ ਦੇ ਭੁਲੇਖੇ |

ਉਨ੍ਹਾਂ ਕਿਹਾ ਕਿ ਮੰਨ ਲਓ ਕਿ ਜਿਸ ਉਮੀਦਵਾਰ ਨੂੰ ਗਾਂਧੀ ਪਰਿਵਾਰ ਦਾ ਪ੍ਰੋਕਸੀ ਕਿਹਾ ਜਾ ਰਿਹਾ ਹੈ, ਉਹ ਜਿੱਤ ਜਾਂਦਾ ਹੈ ਤਾਂ ਕੀ ਉਹ ਦੇਸ਼ ਭਰ ਦੇ ਪਾਰਟੀ ਵਰਕਰਾਂ ਵਿਚ ਗਾਂਧੀ ਪਰਿਵਾਰ ਦਾ ਪ੍ਰਭਾਵ ਕਬੂਲ ਨਹੀਂ ਕਰੇਗਾ? ਅੱਜ ਦੀ ਚੋਣ ਇਹ ਸਪੱਸ਼ਟ ਕਰ ਦੇਵੇਗੀ ਕਿ ਦੇਸ਼ ਭਰ ਦੇ ਕਾਂਗਰਸੀ ਵਰਕਰਾਂ ਦੇ ਦਿਲਾਂ ‘ਤੇ ਕੌਣ ਰਾਜ ਕਰਦਾ ਹੈ। ਵੜਿੰਗ ਨੇ ਕਿਹਾ ਕਿ ਜੋ ਵੀ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਚੋਣ ਜਿੱਤੇਗਾ, ਇਹ ਜ਼ਮੀਨੀ ਪੱਧਰ ‘ਤੇ ਕਾਂਗਰਸੀ ਵਰਕਰਾਂ ਦੀ ਜਿੱਤ ਹੋਵੇਗੀ | ਕਿਉਂਕਿ ਉਨ੍ਹਾਂ ਦਾ ਮੁਖੀ ਉਨ੍ਹਾਂ ਦੇ ਨੁਮਾਇੰਦਿਆਂ ਦੁਆਰਾ ਚੁਣਿਆ ਜਾਵੇਗਾ ਨਾ ਕਿ ਨਾਗਪੁਰ ਮਹਿਲ ਤੋਂ ਥੋਪਿਆ ਵਿਅਕਤੀ।

Kejriwal ਦੇ Tweet ਨੇ ਪਾਤਾ ਯੱਬ ‘Bhagat Singh ਦੀ ਕੀਤੀ ਤੁਲਨਾ’ ਸਾਰੇ ਪਾਸੇ ਪਿਆ ਗਾਹ | D5 Channel Punjabi

ਉਨ੍ਹਾਂ ਕਾਂਗਰਸ ਦੀ ਚੋਣ ਪ੍ਰਕਿਰਿਆ ‘ਤੇ ਸਵਾਲ ਉਠਾਉਣ ਵਾਲੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਜਿਹੀਆਂ (ਕਾਂਗਰਸ ਵਰਗੀਆਂ) ਚੋਣਾਂ ਕਰਵਾਉਣ ਦੀ ਚੁਣੌਤੀ ਦਿੱਤੀ।

]]>
ਕਾਂਗਰਸ ਨੇ 7 ਮਹੀਨਿਆਂ ਦੀ 70 ਸਾਲਾਂ ਨਾਲ ਤੁਲਨਾ ਕਰਨ ‘ਤੇ ‘ਆਪ’ ਦਾ ਮਜ਼ਾਕ ਉਡਾਇਆ https://punjabi.newsd5.in/%e0%a8%95%e0%a8%be%e0%a8%82%e0%a8%97%e0%a8%b0%e0%a8%b8-%e0%a8%a8%e0%a9%87-7-%e0%a8%ae%e0%a8%b9%e0%a9%80%e0%a8%a8%e0%a8%bf%e0%a8%86%e0%a8%82-%e0%a8%a6%e0%a9%80-70-%e0%a8%b8%e0%a8%be%e0%a8%b2%e0%a8%be/ Sun, 16 Oct 2022 13:30:43 +0000 https://punjabi.newsd5.in/?p=180810 ਚੰਡੀਗੜ੍ਹ (ਬਿੰਦੂ ਸਿੰਘ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ 7 ਮਹੀਨਿਆਂ ਦੀ ਕਾਰਗੁਜ਼ਾਰੀ ਦੀ ਪਿਛਲੇ 70 ਸਾਲਾਂ ਨਾਲ ਤੁਲਨਾ ਕਰਨ ‘ਤੇ ਵਿਅੰਗ ਕੱਸਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵੱਡੇ ਫਰਜ਼ੀ ਦਾਅਵੇ ਲਈ ਅਤਿਕਥਨੀ ਵੀ ਇੱਕ ਛੋਟਾ ਜਿਹਾ ਸ਼ਬਦ ਹੈ। ਉਨ੍ਹਾਂ ਕਿਹਾ ਕਿ ਇਹ ਦਾਅਵੇ ਪੂਰੀ ਤਰ੍ਹਾਂ ਹਾਸੋਹੀਣੇ ਹਨ ਅਤੇ ਇਸ ਤੋਂ ਵੀ ਵੱਧ ਸਰਕਾਰ ਨੇ ਅਜਿਹੇ ਫਰਜ਼ੀ ਦਾਅਵਿਆਂ ‘ਤੇ ਕਰੋੜਾਂ ਰੁਪਏ ਖਰਚ ਕੀਤੇ ਹਨ, ਜਿੰਨੀ ਰਾਸ਼ੀ ਪੇਂਡੂ ਖੇਤਰ ਦੇ ਹਸਪਤਾਲਾਂ ਲਈ ਦਵਾਈਆਂ ਖਰੀਦਣ ਵਾਸਤੇ ਖਰਚ ਕੀਤੀ ਜਾ ਸਕਦੀ ਸੀ।

Punjab Bulletin : ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਗ੍ਰਿਫਤਾਰ, ਕੇਂਦਰ ਸਰਕਾਰ ਦਾ ਕਿਸਾਨਾਂ ਲਈ ਅਹਿਮ ਐਲਾਨ

ਇਸ਼ਤਿਹਾਰਾਂ ਵਿੱਚ ਕੀਤੇ ਗਏ ਦਾਅਵਿਆਂ ਦਾ ਹਵਾਲਾ ਦਿੰਦਿਆਂ, ਸੂਬਾ ਕਾਂਗਰਸ ਪ੍ਰਧਾਨ ਨੇ ਸਰਕਾਰ ਨੂੰ ਇਨ੍ਹਾਂ ਵਿੱਚੋਂ ਕਿਸੇ ਇੱਕ ਦਾਅਵੇ ਨੂੰ ਸੱਚ ਸਾਬਤ ਕਰਨ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੂੰਗੀ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਪਹਿਲਾ ਦਾਅਵਾ ਸਰਾਸਰ ਝੂਠ ਹੈ, ਕਿਉਂਕਿ ਸਰਕਾਰ ਵੱਲੋਂ ਸਿਰਫ਼ 11 ਫ਼ੀਸਦੀ ਫ਼ਸਲ ਹੀ ਖ਼ਰੀਦੀ ਗਈ, ਜਦਕਿ ਕਿਸਾਨਾਂ ਨੂੰ 89 ਫ਼ੀਸਦੀ ਫ਼ਸਲ ਪ੍ਰਾਈਵੇਟ ਖ਼ਰੀਦਦਾਰਾਂ ਨੂੰ ਐਮਐਸਪੀ ਤੋਂ ਬਹੁਤ ਹੀ ਘੱਟ ਰੇਟਾਂ ਤੇ ਵੇਚਣ ਲਈ ਮਜਬੂਰ ਹੋਣਾ ਪਿਆ। ਇਸੇ ਤਰ੍ਹਾਂ ਝੋਨੇ ਦੀ ਸਿੱਧੀ ਬਿਜਾਈ ’ਤੇ 1500 ਰੁਪਏ ਪ੍ਰਤੀ ਏਕੜ ਸਬਸਿਡੀ ਦੇਣ ਦਾ ਦਾਅਵਾ ਸਚਾਈ ਤੋਂ ਕੋਹਾਂ ਦੂਰ ਹੈ, ਜਦੋਂ ਕਿ 10 ਫੀਸਦੀ ਕਿਸਾਨਾਂ ਨੂੰ ਵੀ ਅਜਿਹੀ ਸਬਸਿਡੀ ਨਹੀਂ ਮਿਲੀ।

ਸ਼ਾਮ ਸੁੰਦਰ ਬਾਰੇ ਅਦਾਲਤ ਦਾ ਫ਼ੈਸਲਾ, ਰੋਂਦੇ ਦਿਖੇ ਸਾਬਕਾ ਮੰਤਰੀ, ਭਾਜਪਾ ਆਗੂ ਦਾ ਵੱਡਾ ਬਿਆਨ D5 Channel Punjabi

‘ਮੁਹੱਲਾ ਕਲੀਨਿਕਾਂ’ ਬਾਰੇ ਵੜਿੰਗ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੇ ਐਕਸਟੈਨਸ਼ਨ ਕਾਊਂਟਰ ਹਨ, ਜਿੱਥੇ ਡਾਕਟਰੀ ਸਹੂਲਤਾਂ ਮੁਸ਼ਕਿਲ ਨਾਲ ਮਿਲਦੀਆਂ ਹਨ। ਸਰਕਾਰ ਨੇ ਪੇਂਡੂ ਖੇਤਰਾਂ ਵਿੱਚ ਮੌਜੂਦ ਡਿਸਪੈਂਸਰੀਆਂ ਦੇ ਨੈੱਟਵਰਕ ਨੂੰ ਮਜ਼ਬੂਤ ​​ਕਰਨ ਦੀ ਬਜਾਏ ਸ਼ੋਅ ਪੀਸ ਖੋਲ੍ਹ ਦਿੱਤੀਆਂ ਹਨ, ਜਿੱਥੇ ਡਾਕਟਰੀ ਸੇਵਾਵਾਂ ਮੁਸ਼ਕਿਲ ਨਾਲ ਹੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਆਪ ਲਈ ਸਿਰਫ਼ ਡਾਟਾ ਕਲੈਕਸ਼ਨ ਸੈਂਟਰ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਪਿਛਲੇ 4 ਮਹੀਨਿਆਂ ਤੋਂ ਦਵਾਈਆਂ ਉਪਲਬਧ ਨਹੀਂ ਹਨ।

ਮੰਤਰੀ ਕਟਰੂਚੱਕ ਦਾ ਵੱਡਾ ਬਿਆਨ, ਵਿਜੀਲੈਂਸ ਕਰੂ ਵੱਡੀ ਕਾਰਵਾਈ, ਜੇਲ੍ਹ ਜਾਣਗੇ ਨਾਮੀ ਬੰਦੇ! D5 Channel Punjabi

ਸੂਬਾ ਕਾਂਗਰਸ ਪ੍ਰਧਾਨ ਨੇ ਪਠਾਨਕੋਟ ਦੇ ਹਸਪਤਾਲ ਵਿੱਚ ਵਾਪਰੀ ਘਟਨਾ ਦਾ ਵੀ ਜ਼ਿਕਰ ਕੀਤਾ, ਜਿੱਥੇ ਇੱਕ ਗਰਭਵਤੀ ਔਰਤ ਦੀ ਹਸਪਤਾਲ ਦੇ ਫਰਸ਼ ‘ਤੇ ਡਿਲੀਵਰੀ ਹੋ ਗਈ। ਮੁਫ਼ਤ ਬਿਜਲੀ ਬਾਰੇ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੇਲੇ 400 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਸੀ। ਇਸ ਦੇ ਉਲਟ ਤੁਸੀਂ ਸਕੀਮ ਬਦਲ ਕੇ ਵੱਡੀ ਗਿਣਤੀ ਲੋਕਾਂ ਤੋਂ ਸਬਸਿਡੀ ਖੋਹ ਲਈ। ਜੇਕਰ ਲੋਕ 600 ਯੂਨਿਟ ਤੋਂ ਵੱਧ ਬਿਜਲੀ ਦੀ ਖਪਤ ਕਰਦੇ ਹਨ ਤਾਂ ਉਨ੍ਹਾਂ ਨੂੰ ਪੂਰਾ ਬਿੱਲ ਅਦਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਦੋ ਸਾਲ ਪਹਿਲਾਂ ਟਿਊਬਲਾਂ ਦਾ ਲੋਡ ਵਧਾਉਣ ਲਈ ਫੀਸਾਂ ਘਟਾਈਆਂ ਗਈਆਂ ਸਨ ਅਤੇ ‘ਆਪ’ ਇਸ ’ਤੇ ਦਾਅਵੇ ਕਰ ਰਹੀ ਹੈ।

]]>
ਸਰਾਰੀ ਦੀ ਬਰਖਾਸਤਗੀ ਦੀ ਮੰਗ ਨੂੰ ਲੈ ਕੇ ਕਾਂਗਰਸ ਦਾ ਸੂਬਾ ਪੱਧਰੀ ਧਰਨੇ ਪ੍ਰਦਰਸ਼ਨ https://punjabi.newsd5.in/%e0%a8%b8%e0%a8%b0%e0%a8%be%e0%a8%b0%e0%a9%80-%e0%a8%a6%e0%a9%80-%e0%a8%ac%e0%a8%b0%e0%a8%96%e0%a8%be%e0%a8%b8%e0%a8%a4%e0%a8%97%e0%a9%80-%e0%a8%a6%e0%a9%80-%e0%a8%ae%e0%a9%b0%e0%a8%97-%e0%a8%a8/ Mon, 10 Oct 2022 15:17:51 +0000 https://punjabi.newsd5.in/?p=179976 ਪਟਿਆਲਾ/ਚੰਡੀਗੜ੍ਹ (ਬਿੰਦੂ ਸਿੰਘ) : ਕਾਂਗਰਸੀ ਵਰਕਰਾਂ ਵੱਲੋਂ ਭ੍ਰਿਸ਼ਟਾਚਾਰ ਦੇ ਕਥਿਤ ਦੋਸ਼ਾਂ ਹੇਠ ਫੌਜਾ ਸਿੰਘ ਸਰਾਰੀ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰਨ ਦੀ ਮੰਗ ਨੂੰ ਲੈ ਕੇ ਸੂਬਾ ਪੱਧਰ ’ਤੇ ਰੋਸ ਮੁਜ਼ਾਹਰੇ ਕੀਤੇ ਗਏ, ਜਿਨ੍ਹਾਂ ਨੇ ਕਿਹਾ ਕਿ ਇਹ ਮੰਤਰੀ ਖ਼ਿਲਾਫ਼ ਇੱਕ ਜੱਗ ਜ਼ਾਹਿਰ ਮਾਮਲਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਟਿਆਲਾ ਵਿੱਚ ਇੱਕ ਵਿਸ਼ਾਲ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਜ਼ਿਲ੍ਹੇ ਭਰ ਤੋਂ ਹਜ਼ਾਰਾਂ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ।

Jenny Johal ਦੇ ਗਾਣੇ Letter to CM ’ਤੇ Chetan Jauramajra ਦਾ ਜਵਾਬ | D5 Channel Punjabi

ਧਰਨੇ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਜ਼ਿਕਰ ਕੀਤਾ ਕਿ ਕਿਸ ਤਰ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਆਪਣੇ ਭ੍ਰਿਸ਼ਟ ਮੰਤਰੀ ਦਾ ਬਚਾਅ ਕਰ ਰਹੀ ਹੈ, ਪਰ ਬੇਬੁਨਿਆਦ ਦੋਸ਼ ਲਾ ਕੇ ਕਾਂਗਰਸੀ ਵਰਕਰਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਇਸ ਦੌਰਾਨ, ‘ਆਪ’ ਦੇ ਵਿਧਾਇਕਾਂ ਨੂੰ ਰਿਸ਼ਵਤ ਦੇਣ ਦੇ ਦੋਸ਼ਾਂ ‘ਤੇ ਸਵਾਲ ਉਠਾਉਂਦੇ ਹੋਏ, ਸੂਬਾ ਕਾਂਗਰਸ ਪ੍ਰਧਾਨ ਨੇ ਖੁਲਾਸਾ ਕੀਤਾ ਕਿ ‘ਆਪ’ ਦੇ ਵਿਧਾਇਕ ਨਿਰਾਸ਼ ਅਤੇ ਅਸੰਤੁਸ਼ਟ ਮਹਿਸੂਸ ਕਰ ਰਹੇ ਹਨ ਅਤੇ ਉਨ੍ਹਾਂ ਵਿੱਚੋਂ ਵੱਡੀ ਗਿਣਤੀ ਵਿੱਚ ਪਾਰਟੀ ਬਦਲ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਲਈ ਤਿਆਰ ਹਨ। ਇਹ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਨੂੰ 25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਹੈ, ਪਰ ਉਹ ਆਪਣੀ ਮਰਜ਼ੀ ਨਾਲ ਸਾਡੇ ਨਾਲ ਆਉਣ ਲਈ ਤਿਆਰ ਹਨ।

Punjab Bulletin : ਮੰਤਰੀ ਫੌਜਾ ਸਿੰਘ ਸਰਾਰੀ ਖਿਲਾਫ ਕਾਂਗਰਸ ਵੱਲੋਂ ਪ੍ਰਦਰਸ਼ਨ | D5 Channel Punjabi

ਉਨ੍ਹਾਂ ਕਿਹਾ ਕਿ ਸਰਾਰੀ ਖ਼ਿਲਾਫ਼ ਕੇਸ ਜੱਗ ਜ਼ਾਹਿਰ ਜਾਣੂ ਹੋਣ ਦੇ ਬਾਵਜੂਦ, ਜਿਸ ਦੀ ਆਡੀਓ ਉਸ ਦੇ ਓਐਸਡੀ ਵੱਲੋਂ ਜਾਰੀ ਕੀਤੀ ਗਈ ਸੀ, ਜਿਸ ਵਿੱਚ ਮੰਤਰੀ ਦਾ ਖੁਲਾਸਾ ਝੂਠਾ ਨਹੀਂ ਹੈ, ਪਰ ਫਿਰ ਵੀ ਉਸਨੂੰ (ਸਰਰੀ) ਮੰਤਰੀ ਮੰਡਲ ਵਿੱਚ ਬਣੇ ਰਹਿਣ ਦੀ ਇਜਾਜ਼ਤ ਦਿੱਤੀ ਗਈ। ਸੂਬਾ ਕਾਂਗਰਸ ਪ੍ਰਧਾਨ ਨੇ ‘ਆਪ’ ਸਰਕਾਰ ਵੱਲੋਂ ਪਹਿਲਾਂ ਕੀਤੀ ਗਈ ਕਾਰਵਾਈ ਦਾ ਜ਼ਿਕਰ ਕੀਤਾ, ਜਿਸ ਵਿੱਚ ਉਨ੍ਹਾਂ ਆਪਣੇ ਤਤਕਾਲੀ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਕੇ ਜੇਲ੍ਹ ਭੇਜ ਦਿੱਤਾ ਸੀ। ਉਨ੍ਹਾਂ ਕਿਹਾ ਕਿ ਹੁਣ ਇਹ ਗੱਲ ਸਾਹਮਣੇ ਆ ਗਈ ਹੈ ਕਿ ਸਿੰਗਲਾ ਦੀ ਬਰਖਾਸਤਗੀ ਅਤੇ ਗ੍ਰਿਫਤਾਰੀ ਸੰਗਰੂਰ ਪਾਰਲੀਮਾਨੀ ਜਿਮਨੀ ਚੋਣ ਤੋਂ ਪਹਿਲਾਂ ਸਿਰਫ਼ ਇੱਕ ਡਰਾਮਾ ਸੀ।

Ludhiana News : ਦਿਨ-ਦਿਹਾੜੇ MLA ਲਾਪਤਾ, ਇਲਾਕੇ ’ਚ ਮਚੀ ਹਾਹਾਕਾਰ | D5 Channel Punjabi

ਇਸ ਸਬੰਧੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮਹੀਨਾ ਪਹਿਲਾਂ ਭਵਿੱਖਬਾਣੀ ਕੀਤੀ ਦਿੱਤੀ ਸੀ ਕਿ ‘ਆਪ’ ਅਜਿਹਾ ਡਰਾਮਾ ਰਚ ਕੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦਾ ਦਾਅਵਾ ਕਰਨ ਵਾਲੇ ਆਪਣੇ ਹੀ ਮੰਤਰੀ ਨੂੰ ਜੇਲ੍ਹ ਭੇਜ ਦੇਵੇਗੀ। ‘ਆਪ’ ਸਰਕਾਰ ਦੇ ਦੋਹਰੇ ਮਾਪਦੰਡਾਂ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਇਹ ਸਰਾਰੀ ਵਰਗੇ ਭ੍ਰਿਸ਼ਟ ਮੰਤਰੀ ਨੂੰ ਬਚਾਅ ਰਹੀ ਹੈ, ਜਦਕਿ ਦੂਜੇ ਪਾਸੇ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆਂ, ਭਾਰਤ ਭੂਸ਼ਣ ਆਸ਼ੂ, ਕੈਪਟਨ ਸੰਦੀਪ ਸੰਧੂ ਨੂੰ ਝੂਠੇ ਕੇਸਾਂ ਚ ਫਸਾ ਰਹੀ ਹੈ।

ਇਕ ਖੁਰਾਕ ਹੀ ਕਰ ਦਿੰਦੀ ਹੈ ਹਰ ਬਿਮਾਰੀ ਦਾ ਇਲਾਜ, ਹੁਣ ਨਾ ਖਾ ਜਾਇਓ ਭੁਲੇਖਾ, ਨੋਟ ਕਰੋ ਪਤਾ | D5 Channel Punjabi

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪਾਰਟੀ ਹਮੇਸ਼ਾ ਇਨ੍ਹਾਂ ਆਗੂਆਂ ਨਾਲ ਖੜ੍ਹੀ ਰਹੇਗੀ। ਉਨ੍ਹਾਂ ਕਿਹਾ ਕਿ ਇਹ ਅਦਾਲਤ ਨੇ ਤੈਅ ਕਰਨਾ ਹੈ ਕਿ ਕੌਣ ਦੋਸ਼ੀ ਹੈ ਅਤੇ ਜੇਕਰ ਦੋਸ਼ੀ ਪਾਇਆ ਗਿਆ ਤਾਂ ਅਸੀਂ ਉਸ ਨੂੰ ਛੱਡ ਦੇਵਾਂਗੇ। ਪਰ ਉਦੋਂ ਤੱਕ ਉਨ੍ਹਾਂ ਦਾ ਸਮਰਥਨ ਕਰਨਾ ਅਤੇ ਬਚਾਅ ਕਰਨਾ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਆਪ ਕੋਲ ਸਾਡੇ ਲੋਕਾਂ ਨੂੰ ਗਲਤ ਦਰਸਾਊ ਦਾ ਕੋਈ ਅਧਿਕਾਰ ਨਹੀਂ ਹੈ। ਧਰਨੇ ਤੋਂ ਬਾਅਦ ਸੂਬਾ ਕਾਂਗਰਸ ਪ੍ਰਧਾਨ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਨਾਂ ਸਥਾਨਕ ਐਸਡੀਐਮ ਨੂੰ ਮੰਗ ਪੱਤਰ ਸੌਂਪ ਕੇ ਆਜ਼ਾਦੀ ਘੁਲਾਟੀਆਂ, ਫੌਜੀ ਭਲਾਈ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ।

Firozpur Jail : ਸਿੱਧੂ ਮੂਸੇਵਾਲਾ ਮਾਮਲੇ ‘ਚ ਨਵਾਂ ਮੋੜ, Jail ‘ਚ ਬੈਠੇ ਗੈਂਗਸਟਰ ਦਾ ਕਾਰਨਾਮਾ

ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਸਾਰਰੀ ਨੂੰ ਅਹੁਦੇ ਤੋਂ ਹਟਾ ਕੇ ਜੇਲ੍ਹ ਭੇਜਿਆ ਜਾਵੇ, ਜਿਸ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ। ਉਸਦਾ ਸਰਕਾਰ ਵਿੱਚ ਬਣੇ ਰਹਿਣਾ ਸੰਵਿਧਾਨਕ ਅਤੇ ਲੋਕਤੰਤਰੀ ਪ੍ਰਣਾਲੀ ‘ਤੇ ਕਰਾਰੀ ਚਪੇੜ ਹੈ। ਉਸ ‘ਤੇ ਸਿਰਫ ਇਕ ਦੋਸ਼ ਨਹੀਂ ਹਨ, ਪਰ ਇਹ ਮਾਮਲਾ ਸਭ ਨੂੰ ਪਤਾ ਹੈ। ਉਸ ਦੀ ਆਡੀਓ ਰਿਕਾਰਡਿੰਗ ਲੋਕਾਂ ਦੇ ਸਾਹਮਣੇ ਹੈ, ਜਿਸ ਵਿੱਚ ਉਹ ਬੇਸ਼ਰਮੀ ਨਾਲ ਆਪਣੇ ਓਐਸਡੀ ਤਰਸੇਮ ਲਾਲ ਕਪੂਰ ਨਾਲ ਮਿਲ ਕੇ ਤੀਜੇ ਦਰਜੇ ਦੇ ਲੁਟੇਰੇ ਵਾਂਗ ਠੇਕੇਦਾਰ ਤੋਂ ਪੈਸੇ ਵਸੂਲਣ ਦੀ ਸਾਜ਼ਿਸ਼ ਰਚ ਰਿਹਾ ਹੈ।
ਮੰਗ ਪੱਤਰ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਤਰਸੇਮ ਲਾਲ ਕਪੂਰ ਨੇ ਵੀ ਆਡੀਓ ਦੀ ਸੱਚਾਈ ਦੀ ਪੁਸ਼ਟੀ ਕੀਤੀ ਹੈ ਕਿ ਉਸਦੀ ਮੰਤਰੀ ਨਾਲ ਗੱਲਬਾਤ ਹੋਈ ਸੀ ਅਤੇ ਦੋਵੇਂ ਪੈਸੇ ਵਸੂਲਣ ਦੀ ਸਾਜ਼ਿਸ਼ ਰਚ ਰਹੇ ਸਨ।

Weather Update Today : ਮੌਸਮ ਨਾਲ ਜੁੜੀ ਵੱਡੀ ਅਪਡੇਟ, ਕਿਸਾਨ ਹੋ ਜਾਣ ਸਾਵਧਾਨ | D5 Channel Punjabi

ਜਿਸ ਅਨੁਸਾਰ ਕਾਂਗਰਸ ਪਾਰਟੀ ਨੂੰ ‘ਆਪ’ ਸਰਕਾਰ ਤੋਂ ਕੋਈ ਉਮੀਦ ਨਹੀਂ ਹੈ ਕਿ ਉਹ ਆਪਣੇ ਦਾਗੀ ਮੰਤਰੀ ਨੂੰ ਅਹੁਦੇ ਤੋਂ ਹਟਾ ਦੇਵੇਗੀ। ਜਿਸ ਕਾਰਨ ਅਸੀਂ ਤੁਹਾਨੂੰ ਆਪਣੀ ਸੰਵਿਧਾਨਕ ਸ਼ਕਤੀਆਂ ਦੀ ਵਰਤੋਂ ਕਰਨ ਅਤੇ ਅਜਿਹੇ ਘਿਨਾਉਣੇ ਅਪਰਾਧ ਲਈ ਉਸ ਨੂੰ ਸਰਕਾਰ ਤੋਂ ਬਰਖਾਸਤ ਕਰਨ ਦੀ ਅਪੀਲ ਕਰਦੇ ਹਾਂ। ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਅਜਿਹੇ ਵਿਅਕਤੀ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੋਣਾ ਚਾਹੀਦਾ ਹੈ ਨਾ ਕਿ ਕੈਬਨਿਟ ਵਿੱਚ। ਇਹ ਸੰਵਿਧਾਨ, ਜਮਹੂਰੀਅਤ ਅਤੇ ਪੰਜਾਬ ਦੇ ਲੋਕਾਂ ਦਾ ਅਪਮਾਨ ਹੈ, ਜਿਨ੍ਹਾਂ ਦੇ ਸਾਹਮਣੇ ਇੱਕ ਪੂਰੀ ਤਰ੍ਹਾਂ ਭ੍ਰਿਸ਼ਟ ਮੰਤਰੀ ਦਾ ਸੱਚ ਆ ਗਿਆ ਹੈ।

Faridkot News : ਨਹਿਰਾਂ ‘ਤੇ ਲੱਗਣਗੇ ਪੱਕੇ ਮੋਰਚੇ, ਜਥੇਬੰਦੀਆਂ ਦਾ ਐਲਾਨ | D5 Channel Punjabi

ਮੰਗ ਪੱਤਰ ਵਿੱਚ ਦੋਸ਼ ਲਾਇਆ ਗਿਆ ਹੈ ਕਿ ਇਹ ਸਰਕਾਰ ਬੇਸ਼ਰਮੀ ਨਾਲ ਸਭ ਤੋਂ ਇਮਾਨਦਾਰ ਸਰਕਾਰ ਹੋਣ ਦਾ ਦਾਅਵਾ ਕਰ ਰਹੀ ਹੈ, ਜੋ ਅਸਲ ਵਿੱਚ ਰਿਕਾਰਡ ਤੋੜ ਭ੍ਰਿਸ਼ਟਾਚਾਰ ਵਾਲੀ ਸਭ ਤੋਂ ਭ੍ਰਿਸ਼ਟ ਸਰਕਾਰ ਹੈ। ਮੰਗ ਕੀਤੀ ਗਈ ਹੈ ਕਿ ਕਾਨੂੰਨ ਦੇ ਸ਼ਾਸਨ ਵਿੱਚ ਲੋਕਾਂ ਦਾ ਵਿਸ਼ਵਾਸ ਮੁੜ ਬਹਾਲ ਕਰਨ ਲਈ ਇੱਕ ਮਜ਼ਬੂਤ ​​ਮਿਸਾਲ ਕਾਇਮ ਕਰਨੀ ਜ਼ਰੂਰੀ ਹੋ ਗਈ ਹੈ ਕਿ ਭ੍ਰਿਸ਼ਟ ਲੋਕਾਂ ਦੀ ਸਰਕਾਰ ਵਿੱਚ ਕੋਈ ਥਾਂ ਨਹੀਂ ਹੈ। ਧਰਨੇ ਵਿੱਚ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਵਿਧਾਇਕ ਹਰਦਿਆਲ ਕੰਬੋਜ, ਵਿਸ਼ਨੂੰ ਸ਼ਰਮਾ, ਹੈਰੀ ਮਾਨ, ਪੰਜਾਬ ਐਨਐਸਯੂਆਈ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਅਤੇ ਸਮੂਹ ਬਲਾਕ ਪ੍ਰਧਾਨ ਹਾਜ਼ਰ ਸਨ।

]]>
ਕਾਂਗਰਸ ਸਰਾਰੀ ਦੇ ਖਿਲਾਫ ਪ੍ਰਦਰਸ਼ਨਾਂ ਨੂੰ ਤੇਜ਼ ਕਰੇਗੀ https://punjabi.newsd5.in/%e0%a8%95%e0%a8%be%e0%a8%82%e0%a8%97%e0%a8%b0%e0%a8%b8-%e0%a8%b8%e0%a8%b0%e0%a8%be%e0%a8%b0%e0%a9%80-%e0%a8%a6%e0%a9%87-%e0%a8%96%e0%a8%bf%e0%a8%b2%e0%a8%be%e0%a8%ab-%e0%a8%aa%e0%a9%8d%e0%a8%b0/ Sat, 08 Oct 2022 14:49:05 +0000 https://punjabi.newsd5.in/?p=179669 ਚੰਡੀਗੜ੍ਹ (ਬਿੰਦੂ ਸਿੰਘ) : ਪੰਜਾਬ ਕਾਂਗਰਸ ਭਗਵੰਤ ਸਿੰਘ ਮਾਨ ਦੀ ਕੈਬਨਿਟ ਵਿੱਚ ਦਾਗੀ ਮੰਤਰੀ ਫੌਜਾ ਸਿੰਘ ਸਰਾਰੀ ਖ਼ਿਲਾਫ਼ ਆਪਣਾ ਅੰਦੋਲਨ ਹੋਰ ਤੇਜ਼ ਕਰੇਗੀ। ਪਾਰਟੀ ਨੇ ਕਿਹਾ ਹੈ ਕਿ ਸਰਾਰੀ ਦੀ ਥਾਂ ਜੇਲ੍ਹ ਵਿੱਚ ਹੈ, ਨਾ ਕਿ ਕੈਬਨਿਟ ਵਿੱਚ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕਿ ਪਾਰਟੀ ਵੱਲੋਂ 10 ਅਕਤੂਬਰ, ਦਿਨ ਸੋਮਵਾਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਪ੍ਰਦਰਸ਼ਨ ਕਰਕੇ ਸਰਕਾਰ ਤੋਂ ਸਰਾਰੀ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਜਾਵੇਗੀ,, ਜਿਸ ਦਾ ਖੁਲਾਸਾ ਖੁਦ ਇਸਦੇ ਓ.ਐੱਸ.ਡੀ ਨੇ ਕੀਤਾ ਹੈ।

ਪੁਲਿਸ ਤੇ ਗੈਂਗਸਟਰ ਮੁਕਾਬਲੇ ਦਾ ਅਸਲ ਸੱਚ! bjp ਲੀਡਰ ਦੇ ਜ਼ਮਾਨਤੀ ਵਾਰੰਟ ਜਾਰੀ! ਬੇਅਦਬੀ ਮਾਮਲੇ ‘ਤੇ ਘੇਰਿਆ CM ਮਾਨ!

ਸੂਬਾ ਕਾਂਗਰਸ ਪ੍ਰਧਾਨ ਅਤੇ ਕਾਂਗਰਸ ਵਿਧਾਇਕ ਦਲ ਦੇ ਆਗੂ ਨੇ ਕਿਹਾ ਕਿ ਸਰਾਰੀ ਦੇ ਸਰਕਾਰ ਵਿੱਚ ਹੋਣਾ ਇਮਾਨਦਾਰ ਸਰਕਾਰ ਬਾਰੇ ਇਨ੍ਹਾਂ ਦੇ ਦਾਅਵਿਆਂ ਤੇ ਚਪੇੜ ਹੈ। ਇਸ ਤੋਂ ਸਪੱਸ਼ਟ ਹੈ ਕਿ ਸੰਗਰੂਰ ਲੋਕ ਸਭਾ ਜਿਮਨੀ ਚੋਣ ਤੋਂ ਪਹਿਲਾਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੀ ਕਾਰਵਾਈ ਮਹਿਜ਼ ਡਰਾਮਾ ਸੀ। ਜੇਕਰ ਇਹ ਭ੍ਰਿਸ਼ਟਾਚਾਰ ਦੇ ਖਿਲਾਫ ਸੱਚਮੁੱਚ ਇਮਾਨਦਾਰ ਹਨ, ਤਾਂ ਸਰਾਰੀ ਸਰਕਾਰ ਵਿੱਚ ਨਹੀਂ, ਸਗੋਂ ਸਲਾਖਾਂ ਪਿੱਛੇ ਹੋਣੇ ਚਾਹੀਦਾ ਸੀ।

]]>
ਵੜਿੰਗ ਨੇ ਸਰਕਾਰ ਵੱਲੋਂ ਦੁਸ਼ਮਣੀ ਦੀ ਰਾਜਨੀਤੀ ਕਰਨ ਅਤੇ ਝੂਠੇ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ https://punjabi.newsd5.in/%e0%a8%b5%e0%a9%9c%e0%a8%bf%e0%a9%b0%e0%a8%97-%e0%a8%a8%e0%a9%87-%e0%a8%b8%e0%a8%b0%e0%a8%95%e0%a8%be%e0%a8%b0-%e0%a8%b5%e0%a9%b1%e0%a8%b2%e0%a9%8b%e0%a8%82-%e0%a8%a6%e0%a9%81%e0%a8%b8%e0%a8%bc/ Thu, 06 Oct 2022 15:16:40 +0000 https://punjabi.newsd5.in/?p=179338 ਚੰਡੀਗੜ੍ਹ (ਬਿੰਦੂ ਸਿੰਘ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕਾਂਗਰਸ ਪਾਰਟੀ ਦੇ ਆਗੂਆਂ ਵਿਰੁੱਧ ਦੁਸ਼ਮਣੀ ਦੀ ਰਾਜਨੀਤੀ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਇਸ ਲੜਾਈ ਦਾ ਜਵਾਬ ਲੋਕਾਂ ਦੀ ਕਚਹਿਰੀ ਵਿੱਚ ਦੇਵੇਗੀ। ਉਨ੍ਹਾਂ ਠੇਕੇਦਾਰ ਤੋਂ ਪੈਸੇ ਵਸੂਲਣ ਦੀ ਸਾਜ਼ਿਸ਼ ਰਚਣ ਦੇ ਪੁਖਤਾ ਸਬੂਤ ਹੋਣ ਦੇ ਬਾਵਜੂਦ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਦਿੱਤੀ ਜਾ ਰਹੀ ਸ਼ੈਅ ਵਿਰੁੱਧ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦਾ ਐਲਾਨ ਵੀ ਕੀਤਾ।

ਵੱਡੀ ਖ਼ਬਰ: ਸੰਨੀ ਦਿਓਲ ਹੋਇਆ ਗੁੰਮ, ਕੰਧਾਂ ’ਤੇ ਲੱਗੇ ਪੋਸਟਰ, ਲੋਕਾਂ ਵੱਲੋਂ ਭਾਲ ਜਾਰੀ

ਉਨ੍ਹਾਂ ‘ਆਪ’ ਸਰਕਾਰ ਨੂੰ ਕਿਹਾ ਕਿ ਬਹੁਤ ਹੋ ਗਿਆ। ਅਸੀਂ ਬਿਨਾਂ ਕਿਸੇ ਸਬੂਤ ਦੇ ਤੁਹਾਡੇ ਦੁਆਰਾ ਚੁਣ ਚੁਣ ਕੇ ਲੋਕਾਂ ਨੂੰ ਪਰੇਸ਼ਾਨ ਕਰਨ ਅਤੇ ਡਰਾਉਣ ਦੀ ਹੋਰ ਇਜਾਜ਼ਤ ਨਹੀਂ ਦੇ ਸਕਦੇ। ਸੂਬਾ ਕਾਂਗਰਸ ਪ੍ਰਧਾਨ ਨੇ ਸਰਕਾਰ ਦੇ ਦੋਹਰੇ ਮਾਪਦੰਡਾਂ ਦਾ ਜਿਕਰ ਕਰਦਿਆਂ ਕਿਹਾ ਕਿ ਇੱਕ ਪਾਸੇ ‘ਆਪ’ ਨੇ ਆਪਣੇ ਦੋ ਮੰਤਰੀਆਂ ਵਿਜੇ ਸਿੰਗਲਾ ਅਤੇ ਫੌਜਾ ਸਿੰਘ ਸਰਾਰੀ ਨੂੰ ਖੁੱਲ੍ਹੇਆਮ ਘੁੰਮਣ ਦੀ ਇਜਾਜ਼ਤ ਦੇ ਦਿੱਤੀ ਹੈ। ਸਿੰਗਲਾ ਦੇ ਸਬੰਧ ਵਿੱਚ ਤੁਸੀਂ ਡਰਾਮਾ ਕੀਤਾ ਅਤੇ ਬਾਅਦ ਵਿੱਚ ਅਦਾਲਤ ਵਿੱਚ ਕੇਸ ਨੂੰ ਚੰਗੀ ਤਰ੍ਹਾਂ ਪੇਸ਼ ਨਹੀਂ ਕੀਤਾ, ਜੋ ਕਿ ਵੱਡੇ-ਵੱਡੇ ਦਾਅਵਿਆਂ ਦੇ ਉਲਟ ਜਾਂ ਤਾਂ ਇਨ੍ਹਾਂ ਕੋਲ ਸਬੂਤ ਨਹੀਂ ਹਨ ਜਾਂ ਉਸਨੂੰ ਬਚਾਉਣ ਲਈ ਅਦਾਲਤ ਤੋਂ ਸਬੂਤ ਛੁਪਾਏ ਗਏ ਹਨ।

AIG ਆਇਆ Vigilance ਦੇ ਅੜਿੱਕੇ, ਖੰਘ ਦੀ ਦਵਾਈ ਬਣਾਉਣ ਵਾਲੀ ਕੰਪਨੀ ਫਸੀ ਕਸੂਤੀ! ਰੇਤੇ ਦੇ ਭਾਅ ਚੜ੍ਹੇ ਅਸਮਾਨੀ

ਇਸੇ ਤਰ੍ਹਾਂ ਸਰਾਰੀ ਖ਼ਿਲਾਫ਼ ਵੀ ਸਪੱਸ਼ਟ ਤੌਰ ’ਤੇ ਖੁੱਲ੍ਹਾ ਕੇਸ ਹੈ, ਜਿਸਦੇ ਆਪਣੇ ਓਐਸਡੀ ਨੇ ਆਡੀਓ ਰਿਕਾਰਡਿੰਗ ਸਹੀ ਹੋਣ ਦੀ ਗੱਲ ਮੰਨੀ ਹੈ। ਉਸ ਵਿਰੁੱਧ ਕੋਈ ਕਾਰਵਾਈ ਕਰਨੀ ਤਾਂ ਦੂਰ, ਤੁਸੀਂ ਜਾਂਚ ਵੀ ਸ਼ੁਰੂ ਨਹੀਂ ਕੀਤੀ। ਉਥੇ ਹੀ ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆਂ, ਭਾਰਤ ਭੂਸ਼ਣ ਆਸ਼ੂ ਅਤੇ ਹੁਣ ਕੈਪਟਨ ਸੰਦੀਪ ਸੰਧੂ ਵਰਗੇ ਕਾਂਗਰਸੀ ਨੇਤਾਵਾਂ ‘ਤੇ ਕੇਸ ਦਰਜ ਕਰਨ ‘ਤੇ ਵੜਿੰਗ ਨੇ ਕਿਹਾ ਕਿ ਸਿਰਫ ਇਸ ਲਈ ਕਿ ਕਿਸੇ ਨੇ ਦੋਸ਼ ਲਗਾਇਆ ਕਿ ਉਸਨੇ ਕਿਸੇ ਨੂੰ ਪੈਸੇ ਦਿੱਤੇ ਜਾਂ ਕੋਈ ਕੰਮ ਕਰਨ ਲਈ ਉਸ ਨੂੰ ਕਿਹਾ ਗਿਆ, ਤੁਸੀਂ ਮਾਮਲਾ ਦਰਜ ਕਰਕੇ ਇਕ ਸਾਬਕਾ ਮੰਤਰੀ ਨੂੰ ਜੇਲ੍ਹ ਭੇਜ ਦਿੱਤਾ ਸੀ।

Punjab Bulletin: America ’ਚ ਅਗਵਾਹ ਕੀਤੇ Punjabi Sikh Family ਦਾ ਕ+ਤਲ || 10-6-2022 | D5 Channel Punjabi

ਉਨ੍ਹਾਂ ਖ਼ੁਲਾਸਾ ਕੀਤਾ ਕਿ ਵੱਡੀ ਗਿਣਤੀ ਵਿੱਚ ਕਾਂਗਰਸੀ ਸਰਪੰਚਾਂ ਅਤੇ ਹੇਠਲੇ ਪੱਧਰ ਦੇ ਵਰਕਰਾਂ ਨੂੰ ਦੁਸ਼ਮਣੀ ਦੀ ਰਾਜਨੀਤੀ ਤਹਿਤ ਤੰਗ ਪ੍ਰੇਸ਼ਾਨ ਕੀਤਾ ਗਿਆ ਹੈ। ਇਹ ਤਾਨਾਸ਼ਾਹੀ ਅਤੇ ਅਸਵੀਕਾਰਨਯੋਗ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਚੇਤਾਵਨੀ ਦਿੱਤੀ ਕਿ ‘ਆਪ’ ਇੱਕ ਖ਼ਤਰਨਾਕ ਵਰਤਾਰਾ ਪੈਦਾ ਕਰ ਰਹੀ ਹੈ ਅਤੇ ਜੇਕਰ ਇਸਨੂੰ ਇੱਥੇ ਤੇ ਹੁਣ ਨਾ ਰੋਕਿਆ ਗਿਆ ਤਾਂ ਇਸਦਾ ਕੋਈ ਅੰਤ ਨਹੀਂ ਹੋਵੇਗਾ। ਤੁਸੀਂ ਸਦਾ ਲਈ ਸੱਤਾ ਵਿਚ ਨਹੀਂ ਰਹਿਣ ਵਾਲੇ ਅਤੇ ਤੁਸੀਂ ਕਿਤੇ ਜਾਣ ਵਾਲੇ ਨਹੀਂ ਹੋ, ਤੁਹਾਨੂੰ ਇੱਥੇ ਨਤੀਜੇ ਭੁਗਤਣੇ ਪੈਣਗੇ।

Akal Takht ਖ਼ਿਲਾਫ਼ ਹੋਈ ਸਾਜਿਸ਼’ ਗੁਪਤ ਸੂਚਨਾ ਹੋਈ ਲੀਕ | D5 Channel Punjabi

ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ‘ਆਪ’ ਸਰਕਾਰ ਦੇ ਹੁਕਮਾਂ ਦੀ ਅੰਨ੍ਹੇਵਾਹ ਪਾਲਣਾ ਨਾ ਕਰਨ ਦੀ ਚੇਤਾਵਨੀ ਦਿੱਤੀ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਦਿਮਾਗ ਦੀ ਵਰਤੋਂ ਕਰਨ ਅਤੇ ਸਬੂਤਾਂ ਦੇ ਆਧਾਰ ‘ਤੇ ਕਾਰਵਾਈ ਕਰਨ ਅਤੇ ਉਨ੍ਹਾਂ ਦੀਆਂ ਵਿਰੋਧੀ ਹਦਾਇਤਾਂ ਦੀ ਅੰਨ੍ਹੇਵਾਹ ਪਾਲਣਾ ਨਾ ਕਰਨ। ਹੋ ਸਕਦਾ ਹੈ ਕਿ ਆਪ ਨੇ ਸਾਡੇ ਵਿਰੁੱਧ ਕੋਈ ਸਿਆਸੀ ਬਦਲਾਖੋਰੀ ਕਰਨੀ ਹੋਵੇ, ਪਰ ਤੁਸੀਂ ਇਸ ਵਿੱਚ ਧਿਰ ਕਿਉਂ ਬਣ ਰਹੇ ਹੋ। ਵੜਿੰਗ ਨੇ ਕਿਹਾ ਕਿ ਕਾਂਗਰਸੀ ਆਗੂਆਂ ਖਿਲਾਫ ਦੁਸ਼ਮਣੀ ਅਤੇ ਧੱਕੇਸ਼ਾਹੀ ਦੀ ਰਾਜਨੀਤੀ ਖਤਮ ਹੋਣੀ ਚਾਹੀਦੀ ਹੈ। ਅਸੀਂ ਪ੍ਰਦਰਸ਼ਨਾਂ ਨੂੰ ਸੜਕਾਂ ‘ਤੇ ਲੈ ਕੇ ਜਾਵਾਂਗੇ ਅਤੇ ਹੋਰ ਬਰਦਾਸ਼ਤ ਨਹੀਂ ਕਰਾਂਗੇ।

Punjabi Girl Drugs : ਕੁੜੀਆਂ ਵੀ ਨਹੀਂ ਘੱਟ, 3 ਸਾਲ ਤੋਂ ਗ਼ਲਤ ਕੰਮਾਂ ’ਚ ਪਈ ਕੁੜੀ, ਅੱਜ ਦੇਖ ਲਓ ਹਾਲ

ਉਨ੍ਹਾਂ ਸਰਕਾਰ ਤੋਂ ਦੁਸ਼ਮਣੀ ਦੀ ਰਾਜਨੀਤੀ ਤਹਿਤ ਦਰਜ ਕੀਤੇ ਝੂਠੇ ਕੇਸਾਂ ਵਿੱਚ ਸਬੂਤ ਪੇਸ਼ ਕਰਨ ਲਈ ਕਿਹਾ। ਉਨ੍ਹਾਂ ‘ਆਪ’ ਸਰਕਾਰ ਨੂੰ ਕਿਹਾ ਕਿ ਸਾਵਧਾਨ ਰਹੋ, ਕਿਉਂਕਿ ਪੰਜਾਬ ਦੇ ਲੋਕ ਤੁਹਾਨੂੰ ਦੇਖ ਰਹੇ ਹਨ ਅਤੇ ਉਨ੍ਹਾਂ ਨੇ ਤੁਹਾਨੂੰ ਆਪਣੇ ਸਿਆਸੀ ਵਿਰੋਧੀਆਂ ਨਾਲ ਦੁਸ਼ਮਣੀ ਦੀ ਰਾਜਨੀਤੀ ਕਰਨ ਲਈ ਨਹੀਂ ਚੁਣਿਆ ਸੀ, ਲੋਕਾਂ ਨੇ ਤੁਹਾਨੂੰ ਸ਼ਾਸਨ ਚਲਾਉਣ ਲਈ ਚੁਣਿਆ ਹੈ, ਜਿਸ ਸੰਦਰਭ ‘ਚ ਤੁਸੀਂ ਜਾਂ ਨਹੀਂ ਜਾਣਦੇ ਪ੍ਰਸ਼ਾਸਨ ਕਿਵੇਂ ਚਲਾਇਆ ਜਾਵੇ ਜਾਂ ਫਿਰ ਤੁਹਾਡੀ ਇਸਨੂੰ ਸਿੱਖਣ ਦੀ ਸੋਚ ਨਹੀਂ ਹੈ।

]]>