anil joshi – D5 News https://punjabi.newsd5.in Truth Seeking News Network. Sat, 21 Aug 2021 06:08:48 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png anil joshi – D5 News https://punjabi.newsd5.in 32 32 ਸਾਬਕਾ ਮੰਤਰੀ ਅਨਿਲ ਜੋਸ਼ੀ ਸਮੇਤ ਭਾਜਪਾ ਦੇ ਸੀਨੀਅਰ ਆਗੂਆਂ ਦੇ ਅਕਾਲੀ ਦਲ ‘ਚ ਸ਼ਾਮਲ ਹੋਣ ਨਾਲ ਹਿੰਦੂ ਸਿੱਖ ਏਕਤਾ ਤੇ ਫਿਰਕੂ ਸਦਭਾਵਨਾ ਨੂੰ ਮਿਲਿਆ ਵੱਡਾ ਹੁਲਾਰਾ https://punjabi.newsd5.in/%e0%a8%b8%e0%a8%be%e0%a8%ac%e0%a8%95%e0%a8%be-%e0%a8%ae%e0%a9%b0%e0%a8%a4%e0%a8%b0%e0%a9%80-%e0%a8%85%e0%a8%a8%e0%a8%bf%e0%a8%b2-%e0%a8%9c%e0%a9%8b%e0%a8%b6%e0%a9%80-%e0%a8%b8%e0%a8%ae%e0%a9%87/ Sat, 21 Aug 2021 05:22:47 +0000 https://punjabi.newsd5.in/?p=117745 ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅਨਿਲ ਜੋਸ਼ੀ ਤੇ ਰਾਜ ਕੁਮਾਰ ਗੁਪਤਾ ਨੁੰ ਕ੍ਰਮਵਾਰ ਅੰਮ੍ਰਿਤਸਰ ਉੱਤਰੀ ਤੇ ਸੁਜਾਨਪੁਰ ਤੋਂ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਐਲਾਨਿਆ

ਪਾਰਟੀ ਨੇ ਇਤਿਹਾਸਕ ਦਿਨ ਕਿਸਾਨੀ ਸੰਘਰਸ਼ ਅਤੇ ਫਿਰਕੂ ਸਦਭਾਵਨਾ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੁੰ ਸਮਰਪਿਤ ਕੀਤਾ

ਚੰਡੀਗੜ੍ਹ : ਹਿੰਦੂ ਸਿੱਖ ਏਕਤਾ ਤੇ ਫਿਰਕੂ ਸਦਭਾਵਨਾ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਸਮੇਤ ਭਾਜਪਾ ਦੇ ਸੀਨੀਅਰ ਆਗੂ ਪਾਰਟੀ ਛੱਡ ਕੇ ਅੱਜ ਕਿਸਾਨਾਂ ਤੇ ਉਹਨਾਂ ਦੀਆਂ ਮੰਗਾਂ ਦੇ ਹੱਕ ਵਿਚ ਕਿਸਾਨਾਂ ਦੀ ਇਕਲੌਤੀ ਪਾਰਟੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਹਨਾਂ ਆਗੂਆਂ ਦਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਸੀਨੀਅਰ ਆਗੂਆਂ ਨੇ ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਸਮਾਗਮ ਦੌਰਾਨ ਗਰਮਜੋਸ਼ੀ ਨਾਲ ਨਿੱਘਾ ਸਵਾਗਤ ਕੀਤਾ। ਇਸ ਸਮਾਗਮ ਵਿਚ ਪੰਜਾਬ ਭਰ ਤੋਂ ਭਾਜਪਾ ਦੇ ਸਮਰਥਕ ਵੱਡੀ ਗਿਣਤੀ ਵਿਚ ਸ਼ਾਮਲ ਹੋਏ ਜੋ ਇਹਨਾਂ ਆਗੂਆਂ ਦੇ ਨਾਲ ਹੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਪੰਜਾਬ ਵਿਚ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਅਤੇ ‘ਹਰ ਹਰ ਮਹਾਦੇਵ’ ਤੇ ‘ਜੈਕਾਰਾ ਸ਼ੇਰਾਂਵਾਲੀ ਦਾ’ ਦੇ ਨਾਅਰੇ ਗੂੰਜਦੇ ਰਹੇ।

🔴LIVE :ਕਿਸਾਨਾਂ ਦੇ ਪੱਖ ‘ਚ RSS, ਕੇਂਦਰ ਨੂੰ ਦਿੱਤੀ ਚੇਤਾਵਨੀ! ਭਾਜਪਾ ਨੂੰ ਝਟਕਾ, ਅਕਾਲੀ ਹੋਏ ਖੁਸ਼

ਭਾਜਪਾ ਆਗੂਆਂ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਨੂੰ ਇਤਿਹਾਸਕ ਕਰਾਰ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਾਬਕਾ ਮੰਤਰੀ ਅਨਿਲ ਜੋਸ਼ੀ ਤੇ ਹੋਰ ਸੀਨੀਅਰ ਆਗੂਆਂ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਨੇ, ਜੋ ਸ਼ਹਿਰੀ ਲੋਕਾਂ ਵਿਚ ਅਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਚਾਹੁੰਦੇ ਹਨ, ਉਹਨਾ ਨੂੰ ਸਪਸ਼ਟ ਸੰਦੇਸ਼ ਦਿੱਤਾ ਹੈ ਕਿ ਅਕਾਲੀ ਦਲ ਸ਼ਾਂਤੀ ਤੇ ਫਿਰਕੂ ਸਦਭਾਵਨਾ ਪ੍ਰਤੀ ਆਪਣੀ ਸੋਚ ’ਤੇ ਡੱਟ ਕੇ ਖੜ੍ਹਾ ਹੈ। ਉਹਨਾਂ ਕਿਹਾ ਕਿ ਮੈਂ ਆਪਣੀ ਜਾਨ ਤਾਂ ਗੁਆ ਸਕਦਾ ਹਾਂ ਪਰ ਕਿਸੇ ਵੀ ਕੀਮਤ ’ਤੇ ਪੰਜਾਬ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਭੰਗ ਨਹੀਂ ਹੋਣ ਦੇ ਸਕਦਾ। ਉਹਨਾਂ ਦੀ ਅਗਵਾਈ ਹੇਠ ਪਾਰਟੀ ਨੇ ਇਕ ਮਤਾ ਪਾਸ ਕਰ ਕੇ ਅੱਜ ਦੇ ਇਤਿਹਾਸਕ ਦਿਨ ਨੂੰ ਕਿਸਾਨੀ ਸੰਘਰਸ਼ ਅਤੇ ਫਿਰਕੂ ਸਦਭਾਵਨਾ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸਮਰਪਿਤ ਕੀਤਾ।

ਖਤਰੇ ‘ਚ ਅਕਾਲੀਆਂ ਦੀਆਂ ਸੀਟਾਂ, ਆਹ ਲੀਡਰ ਲਵਾਊ ਚੋਣਾਂ ‘ਚ ਸਭ ਦੀ ਪਿੱਠ || D5 Channel Punjabi

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਅਨਿਲ ਜੋਸ਼ੀ ਇਕ ਦਲੇਰ ਆਗੂ ਹਨ ਜਿਹਨਾਂ ਨੇ ਆਪਣੇ ਹਲਕੇ ਦੇ ਨਾਲ ਨਾਲ ਪਵਿੱਤਰ ਨਗਰੀ ਅੰਮ੍ਰਿਤਸਰ ਲਈ ਬਹੁਤ ਕੰਮ ਕੀਤਾ ਹੈ। ਉਹਨਾਂ ਐਲਾਨ ਕੀਤਾ ਕਿ ਸ੍ਰੀ ਜੋਸ਼ੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਹੋਣਗੇ ਤੇ ਉਹਨਾਂ ਨੂੰ ਅੰਮ੍ਰਿਤਸਰ ਉੱਤਰੀ ਤੋਂ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਵਜੋਂ ਉਤਾਰਿਆ ਜਾਵੇਗਾ। ਉਹਨਾਂ ਇਹ ਵੀ ਐਲਾਨ ਕੀਤਾ ਕਿ ਸੁਜਾਨਪੁਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਾਜ ਕੁਮਾਰ ਗੁਪਤਾ ਪਾਰਟੀ ਦੇ ਮੀਤ ਪ੍ਰਧਾਨ ਹੋਣਗੇ ਤੇ ਉਹਨਾਂ ਨੁੰ ਸੁਜਾਨਪੁਰ ਤੋਂ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਵਜੋਂ ਮੈਦਾਨ ਵਿਚ ਉਤਾਰਿਆ ਜਾਵੇਗਾ। ਇਸ ਮੌਕੇ ਹੋਰ ਸੀਨੀਅਰ ਆਗੂ ਜੋ ਪਾਰਟੀ ਵਿਚ ਸ਼ਾਮਲ ਹੋਏ, ਉਹਨਾਂ ਨੁੰ ਪਾਰਟੀ ਨੇ ਅਹਿਮ ਅਹੁਦੇ ਦਿੱਤੇ।

Kisan Andolan Punjab : ਕਿਸਾਨ ਬੀਬੀਆਂ ਨੂੰ ਪੁੱਠਾ ਬੋਲਿਆ ਧਰਮਸੋਤ! ਫੇਰ ਕਿਸਾਨਾਂ ਨੇ ਦਿਖਾਤੇ ਦਿਨੇ ਤਾਰੇ?

ਇਹਨਾਂ ਵਿਚ ਸੁਖਜੀਤ ਕੌਰ ਸ਼ਾਹੀ ਸਾਬਕਾ ਵਿਧਾਇਕ ਦਸੂਹਾ ਨੁੰ ਅਕਾਲੀ ਦਲ ਦਾ ਮੀਤ ਪ੍ਰਧਾਨ, ਮੋਹਿਤ ਗੁਪਤਾ ਸਾਬਕਾ ਸੂਬਾ ਪ੍ਰਧਾਨ ਭਾਜਪਾ ਯੂਥ ਵਿੰਗ ਤੇ ਯੁਵਾ ਮੋਰਚਾ ਅਕਾਲੀ ਦਲ ਦੇ ਜਨਰਲ ਸਕੰਤਰ ਤੇ ਪੀ ਏ ਸੀ ਮੈਂਬਰ ਅਤੇ ਬੁਲਾਰੇ, ਕਮਲ ਚਤਲੀ ਮੈਂਬਰ ਭਾਜਪਾ ਸਟੇਟ ਵਰਕਿੰਗ ਕਮੇਟੀ ਨੂੰ ਅਕਾਲੀ ਦਲ ਦਾ ਮੀਤ ਪ੍ਰਧਾਨ, ਆਰ ਡੀ ਸ਼ਰਮਾ ਸਾਬਕਾ ਡਿਪਟੀ ਮੇਅਰ ਲੁਧਿਆਣਾ ਨੂੰ ਅਕਾਲੀ ਦਲ ਦਾ ਮੀਤ ਪ੍ਰਧਾਨ, ਸੁਰਿੰਦਰ ਛਿੰਦੀ ਪ੍ਰਧਾਨ ਸਾਬਕਾ ਪ੍ਰਧਾਨ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਨੁੰ ਅਕਾਲੀ ਦਲ ਦਾ ਜਥੇਬੰਦਕ ਸਕੰਤਰ, ਹਰਜੀਤ ਭੁੱਲਰ ਟੀ ਵੀ ਪੈਨਲਿਸਟ ਭਾਜਪਾ ਨੁੰ ਅਕਾਲੀ ਦਲ ਦਾ ਜਥੇਬੰਦਕ ਸਕੱਤਰ, ਮਿੰਟੂ ਸ਼ਰਮਾ ਸਾਕਬਾ ਕੌਂਸਲਰ ਲੁਧਿਆਣਾ ਨੁੰ ਅਕਾਲੀ ਦਲ ਦਾ ਸੰਯੁਕਤ ਸਕੱਤਰ, ਅਮਨ ਐਰੀ ਭਾਜਪਾ ਜ਼ਿਲ੍ਹਾ ਸਕੱਤਰ ਅੰਮ੍ਰਿਤਸਰ ਨੂੰ ਸੰਯੁਕਤ ਸਕੱਤਰ ਤੇ ਬੁਲਾਰਾ, ਸੁਮਿਤ ਸ਼ਾਸਤਰੀ ਮੈਂਬਰ ਸਟੇਟ ਭਾਜਪਾ ਵਰਕਿੰਗ ਕਮੇਟੀ ਨੁੰ ਅਕਾਲੀ ਦਲ ਦਾ ਸੰਯੁਕਤ ਸਕੱਤਰ, ਵਕਰਮ ਲੱਕੀ ਜ਼ਿਲ੍ਹਾ ਖ਼ਜ਼ਾਨਚੀ ਭਾਜਪਾ ਬਠਿੰਡਾ ਨੂੰ ਅਕਾਲੀ ਦਲ ਦਾ ਸੰਯੁਕਤ ਸਕੱਤਰ ਤੇ ਵਿਕਰਮ ਐਰੀ ਸਾਬਕਾ ਸਟੇਅ ਸਕੱਤਰ ਬੀ ਜੇ ਵਾਈ ਐਮ ਪੰਜਾਰਬ ਨੁੰ ਹੁਣ ਸੀਨੀਅਰ ਮੀਤ ਪ੍ਰਧਾਨ ਯੁਥ ਅਕਾਲੀ ਦਲ ਨਿਯੁਕਤ ਕੀਤਾ ਗਿਆ ਹੈ।

Kisan Andolan Punjab : ਕਿਸਾਨਾਂ ਦੀ ਸਰਕਾਰ ਨੂੰ ਸਿੱਧੀ ਚਿਤਾਵਨੀ, ਸਰਕਾਰ ਦੇ ਨੱਕ ਚੋਂ ਕੱਢਤਾ ਧੂੰਆਂ

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਨਿਲ ਜੋਸ਼ੀ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਗਠਜੋੜ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਤੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਬਣਾਇਆ ਸੀ ਤੇ ਇਸਦਾ ਮਕਸਦ ਅਤਿਵਾਦ ਦੇ ਦੌਰ ਤੋਂ ਬਾਅਦ ਸਮਾਜਿਕ ਵੰਡੀਆਂ ਖਤਮ ਕਰਨਾ ਸੀ। ਉਹਨਾਂ ਕਿਹਾ ਕਿ ਗਠਜੋੜ ਨੇ ਸ਼ਾਂਤੀ ਦਾ ਸਪਸ਼ਟ ਸੁਨੇਹਾ ਦਿੱਤਾ ਤੇ ਇਸ ਸਦਕਾ ਪੰਜਾਬ ਵਿਚ ਸ਼ਾਂਤੀ ਤੇ ਖੁਸ਼ਹਾਲੀ ਆਈ। ਸ੍ਰੀ ਜੋਸ਼ੀ ਨੇ ਕਿਹਾ ਕਿ ਜਿਸ ਪਾਰਟੀ ਲਈ ਉਹਨਾਂ ਸ਼ੁਰੂ ਤੋਂ ਕੰਮ ਕੀਤਾ, ਉਹ ਇਸ ਕਰ ਕੇ ਛੱਡਣੀ ਪਈ ਕਿਉਂਕਿ ਉਸਨੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਅੱਖਾਂ ਮੀਟ ਲਈਆਂ ਹਨ। ਉਹਨਾਂ ਕਿਹਾ ਕਿ ਸਾਡੇ ਸੂਬਾਈ ਆਗੂਆਂ ਨੇ ਵੀ ਕੇਂਦਰੀ ਲੀਡਰਸ਼ਿਪ ਨੁੰ ਗੁੰਮਰਾਹ ਕੀਤਾ। ਉਹਨਾਂ ਕਿਹਾ ਕਿ ਉਹਨਾਂ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਫੈਸਲਾ ਇਸ ਕਰ ਕੇ ਕੀਤਾ ਕਿਉਂਕਿ ਇਹ ਇਕਲੌਤੀ ਪਾਰਟੀ ਹੈ ਜੋ ਖੇਤਰੀ ਆਸਾਂ ਲਈ ਡੱਟਦੀ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬੀਆਂ ਦੀ ਪੀੜਾ ਨਹੀਂ ਸਮਝਦੀ ਤੇ ਆਮ ਆਦਮੀ ਪਾਰਟੀ ਨੁੰ ਸਿਰਫ ਹਾਂ ਬੋਲਣ ਵਾਲੇ ਵਿਧਾਇਕ ਚਾਹੀਦੇ ਹਨ, ਜਿਹਨਾਂ ਨੂੰ ਉਹ ਦਿੱਲੀ ਤੋਂ ਰਿਮੋਰਟ ਕੰਟਰੋਲ ਨਾਲ ਚਲਾ ਸਕੇ।

DSGMC Elections 2021 : ਬੇਅਬਦੀ ਦੇ ਮੁੱਦੇ ‘ਚ ਪੁੱਠੇ ਫਸੇ ਸਿਆਸੀ ਲੀਡਰ, ਹਰਜੀਤ ਜੀ.ਕੇ ਦੇ ਵੱਡੇ ਖੁਲਾਸੇ

ਇਸ ਮੌਕੇ ਭਾਜਪਾ ਤੋਂ ਅਕਾਲੀ ਦਲ ਵਿਚ ਸ਼ਾਮਲ ਹੋਏ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ। ਸ੍ਰੀਮਤੀ ਸ਼ਾਹੀ ਨੇ ਕਿਹਾ ਕਿ ਉਹਨਾਂ ਦੀ ਅੰਤਰ ਆਤਮਾ ਨੇ ਉਹਨਾਂ ਨੁੰ ਕਿਸਾਨਾਂ ਖਿਲਾਫ ਜਾਣ ਦੀ ਆਗਿਆ ਨਹੀਂ ਦਿੱਤ। ਬਠਿੰਡਾ ਤੋਂ ਸ੍ਰੀ ਮੋਹਿਤ ਗੁਪਤਾ ਨੇ ਕਿਹਾ ਕਿ ਉਹ ਅਕਾਲੀ ਦਲ ਖਾਸ ਤੌਰ ’ਤੇ ਬਠਿੰਡਾ ਦੀ ਅੇਮ ਪੀ ਹਰਸਿਮਰਤ ਕੌਰ ਬਾਦਲ ਵੱਲੋਂ ਸ਼ਹਿਰ ਦੇ ਕੀਤੇ ਗਏ ਵਿਕਾਸ ਤੋਂ ਪ੍ਰਭਾਵਤ ਹਨ। ਸ੍ਰੀ ਕਮਲ ਚੈਟਲੀ ਨੇ ਕਿਹਾ ਕਿ ਭਾਜਪਾ ਨੇ ਤਿੰਨ ਖੇਤੀ ਕਾਨੂੰਨਾਂ ਬਾਰੇ ਆਪਣੇ ਫੈਸਲੇ ਦੀ ਸਮੀਖਿਆ ਨਾ ਕਰ ਕੇ ਗਲਤੀ ਕੀਤੀ ਹੈ। ਇਸ ਤੋਂ ਪਹਿਲਾਂ ਇਹਨਾਂ ਸਾਰੇ ਭਾਜਪਾ ਆਗੂਆਂ ਨੁੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਇਹਨਾਂ ਵੱਲੋਂ ਕਿਸਾਨਾਂ ਦੇ ਹੱਕ ਵਿਚ ਡੱਟਣ ਤੇ ਕਿਸਾਨਾਂ ਦੀ ਪ੍ਰਤੀਨਿਧਤ ਜਮਾਤ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਫੈਸਲਾ ਲੈਣ ਦੀ ਸ਼ਲਾਘਾ ਕੀਤੀ। ਉਹਨਾਂ ਨੇ ਸ੍ਰੀ ਅਨਿਲ ਜੋਸ਼ੀ ਨੂੰ ਇਕ ਨਤੀਜੇ ਦੇਣ ਵਾਲਾ ਆਗੂ ਕਰਾਰ ਦਿੱਤਾ ਜਿਸਨੇ ਆਪਣੇ ਹਲਕੇ ਅਤੇ ਮਾਝੇ ਦੇ ਲੋਕਾਂ ਦੀ ਜੀਅ ਜਾਨ ਨਾਲ ਸੇਵਾ ਕੀਤੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ, ਮਹੇਸ਼ਇੰਦਰ ਸਿੰਘ ਗਰੇਵਾਲ, ਸੁਰਜੀਤ ਸਿੰਘ ਰੱਖੜਾ, ਡਾ. ਦਲਜੀਤ ਸਿੰਘ ਚੀਮਾ, ਐਨ ਕੇ ਸ਼ਰਮਾ, ਸਰੂਪ ਚੰਦ ਸਿੰਗਲਾ, ਪ੍ਰਕਾਸ਼ ਚੰਦ ਗਰਗ ਤੇ ਸਰਬਜੀਤ ਸਿੰਘ ਮੱਕੜ ਵੀ ਹਾਜ਼ਰ ਸਨ।

]]>
ਅਕਾਲੀ ਦਲ ‘ਚ ਸ਼ਾਮਿਲ ਹੋ ਸਕਦੇ ਨੇ ਸਾਬਕਾ ਮੰਤਰੀ ਅਨਿਲ ਜੋਸ਼ੀ https://punjabi.newsd5.in/%e0%a8%85%e0%a8%95%e0%a8%be%e0%a8%b2%e0%a9%80-%e0%a8%a6%e0%a8%b2-%e0%a8%9a-%e0%a8%b6%e0%a8%be%e0%a8%ae%e0%a8%bf%e0%a8%b2-%e0%a8%b9%e0%a9%8b-%e0%a8%b8%e0%a8%95%e0%a8%a6%e0%a9%87-%e0%a8%a8%e0%a9%87/ Tue, 17 Aug 2021 09:34:19 +0000 https://punjabi.newsd5.in/?p=117272 ਚੰਡੀਗੜ੍ਹ : ਸਾਬਕਾ ਮੰਤਰੀ ਤੇ ਭਾਜਪਾ ਦੇ ਸਾਬਕਾ ਆਗੂ ਅਨਿਲ ਜੋਸ਼ੀ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਣ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਅਨਿਲ ਜੋਸ਼ੀ ਦੇ ਨਾਲ ਭਾਜਪਾ ਦੇ ਹੋਰ ਵੀ ਕਈ ਵੱਡੇ ਆਗੂ ਅਕਾਲੀ ਦਲ ‘ਚ ਸ਼ਾਮਲ ਹੋਣਗੇ। ਅਨਿਲ ਜੋਸ਼ੀ ਦੇ ਨਜ਼ਦੀਕੀ ਸੂਤਰਾਂ ਦਾ ਕਹਿਣਾ ਹੈ ਕਿ ਜੋਸ਼ੀ ਨੇ ਅਕਾਲੀ ਦਲ ‘ਚ ਸ਼ਾਮਲ ਹੋਣ ਦਾ ਮਨ ਬਣਾ ਲਿਆ ਹੈ ਅਤੇ ਉਨ੍ਹਾਂ ਦੀ ਇਸ ਸਬੰਧੀ ਅਕਾਲੀ ਦਲ ਨਾਲ ਗੱਲਬਾਤ ਵੀ ਹੋ ਚੁੱਕੀ ਹੈ।

ਲਓ ਸਿੱਧੂ ਨੇ ਕਰਤਾ ਟਿਕਟਾਂ ਦਾ ਐਲਾਨ, ਪਿੱਛੇ ਕਰਤੇ ਵੱਡੇ-ਵੱਡੇ ਲੀਡਰ || D5 Channel Punjabi

ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਜੁਲਾਈ ਮਹੀਨੇ ‘ਚ ਭਾਜਪਾ ਨੇ ਪਾਰਟੀ ‘ਚੋਂ 6 ਸਾਲਾਂ ਲਈ ਬਾਹਰ ਕੱਢ ਦਿੱਤਾ ਸੀ। ਭਾਜਪਾ ਦਾ ਕਹਿਣਾ ਸੀ ਕਿ ਅਨਿਲ ਜੋਸ਼ੀ ਲਗਾਤਾਰ ਕਿਸਾਨਾਂ ਦੇ ਮਸਲੇ ‘ਤੇ ਬੋਲ ਰਹੇ ਸਨ ਅਤੇ ਕਹਿ ਰਹੇ ਸਨ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਹੋਰ ਆਗੂ ਕਿਸਾਨਾਂ ਦੀ ਆਵਾਜ਼ ਨੂੰ ਪਾਰਟੀ ਹਾਈਕਮਾਨ ਤੱਕ ਸਹੀ ਢੰਗ ਨਾਲ ਨਹੀਂ ਪਹੁੰਚਾ ਰਹੇ, ਜਿਸ ਤੋਂ ਬਾਅਦ ਪਾਰਟੀ ਵੱਲੋਂ ਉਕਤ ਫ਼ੈਸਲਾ ਲਿਆ ਗਿਆ ਸੀ।

]]>
BJP ਪੰਜਾਬ ਦੇ ਸਾਬਕਾ ਮੰਤਰੀ Anil Joshi ਆਮ ਆਦਮੀ ਪਾਰਟੀ ਵਿੱਚ ਹੋ ਸੱਕਦੇ ਨੇ ਸ਼ਾਮਲ:ਸੂਤਰ https://punjabi.newsd5.in/bjp-%e0%a8%aa%e0%a9%b0%e0%a8%9c%e0%a8%be%e0%a8%ac-%e0%a8%a6%e0%a9%87-%e0%a8%b8%e0%a8%be%e0%a8%ac%e0%a8%95%e0%a8%be-%e0%a8%ae%e0%a9%b0%e0%a8%a4%e0%a8%b0%e0%a9%80-anil-joshi-%e0%a8%86%e0%a8%ae-%e0%a8%86/ Sun, 08 Aug 2021 09:30:36 +0000 https://punjabi.newsd5.in/?p=115933 ਕਿਸਾਨ ਅੰਦੋਲਨ ਦੇ ਕਰਕੇ ਕਈ ਭਾਜਪਾ ਨੇਤਾਵਾਂ ਨੇ ਕਿਸਾਨਾਂ ਦੀ ਹਿਮਾਇਤ ਕੀਤੀ ਹੈ । ਕਿਸਾਨਾਂ ਦੀ ਹਿਮਾਇਤ ਕਰਣ ਵਾਲੀਆਂ ਵਿੱਚ ਭਾਰਤੀ ਜਨਤਾ ਪਾਰਟੀ ਤੋਂ 6 ਸਾਲਾਂ ਲਈ ਬਰਖਾਸਤ ਕੀਤੇ ਗਏ ਸਾਬਕਾ ਮੰਤਰੀ ਅਨਿਲ ਜੋਸ਼ੀ ਦਾ ਨਾਮ ਵੀ ਸ਼ਾਮਲ ਹੈ । ਸੂਤਰਾਂ ਦੇ ਮੁਤਾਬਕ ਅਨਿਲ ਜੋਸ਼ੀ ਆਉਣ ਵਾਲੇ 15 ਦਿਨਾਂ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਸੱਕਦੇ ਹਨ ।ਅਨੀਲ ਜੋਸ਼ੀ ਕਿਹੜੀ ਪਾਰਟੀ ਵਿੱਚ ਜਾਣਗੇ ਇਸਦਾ ਫ਼ੈਸਲਾ ਉਨ੍ਹਾਂ ਨੇ ਆਪਣੀ ਟੀਮ ਉੱਤੇ ਛੱਡ ਦਿੱਤਾ ਹੈ ਅਤੇ ਕਿਹਾ ਹੈ ਕਿ ਉਹ ਉਸ ਪਾਰਟੀ ਵਿੱਚ ਜਾਣਗੇ ਜੋ ਪਾਰਟੀ ਪੰਜਾਬ ਦੇ ਹਿੰਦੂ ਸਿੱਖ ਭਾਈਚਾਰੇ ਅਤੇ ਪੰਜਾਬ ਦੇ ਮਸਲੀਆਂ ਉੱਤੇ ਕੰਮ ਕਰੇ ।

ਸਰਕਾਰ ਦਾ ਕਿਸਾਨਾਂ ਨੂੰ ਤੋਹਫਾ! ਕਾਨੂੰਨ ਰੱਦ ਹੋਣ ਲਈ ਹੋ ਜਾਣ ਤਿਆਰ! D5 Channel Punjabi

ਉਨ੍ਹਾਂ ਨੇ ਦੱਸਿਆ ਕਿ ਉਹ 35 ਸਾਲ ਤੱਕ ਭਾਜਪਾ ਲਈ ਲੜਦੇ ਰਹੇ ਪਰ ਪਾਰਟੀ ਵੱਲੋ ਉਨ੍ਹਾਂ ਨੂੰ ਦੋ ਦਿਨ ਪਹਿਲਾਂ ਨੋਟਿਸ ਆਉਂਦਾ ਹੈ ਕਿ ਉਹ ਪਾਰਟੀ ਵਲੋਂ ਬਰਖਾਸਤ ਕਰ ਦਿੱਤੇ ਗਏ ਹਨ । ਜਿਸਦੇ ਨਾਲ ਸਾਫ਼ ਪਤਾ ਲੱਗਦਾ ਹੈ ਕਿ ਪਾਰਟੀ ਨੂੰ ਮਿਹਨਤ ਕਰਣ ਵਾਲੇ ਵਰਕਰਾਂ ਦੀ ਕੋਈ ਜ਼ਰੂਰਤ ਨਹੀਂ ਹੈ ।ਅਨਿਲ ਜੋਸ਼ੀ ਦੇ ਨਾਲ ਦੇ ਡੀ . ਭੰਡਾਰੀ ਦਾ ਵੀ ਕਿਹਾ ਜਾ ਰਿਹਾ ਸੀ ਪਰ ਸੂਚਨਾ ਹੈ ਕਿ ਉਨ੍ਹਾਂ ਦੀ ਭਾਜਪਾ ਦੇ ਪ੍ਰਧਾਨ ਜੇ . ਪੀ . ਨੱਡਾ ਦੇ ਨਾਲ ਗੱਲਬਾਤ ਹੋ ਚੁੱਕੀ ਹੈ ।

]]>
ਅਸ਼ਵਨੀ ਸ਼ਰਮਾ ਵੱਲੋਂ ਅਨਿਲ ਜੋਸ਼ੀ ਨੂੰ ਕਾਰਨ ਦੱਸੋ ਨੋਟਿਸ ਜਾਰੀ https://punjabi.newsd5.in/%e0%a8%85%e0%a8%b8%e0%a8%bc%e0%a8%b5%e0%a8%a8%e0%a9%80-%e0%a8%b8%e0%a8%bc%e0%a8%b0%e0%a8%ae%e0%a8%be-%e0%a8%b5%e0%a9%b1%e0%a8%b2%e0%a9%8b%e0%a8%82-%e0%a8%85%e0%a8%a8%e0%a8%bf%e0%a8%b2-%e0%a8%9c/ Wed, 07 Jul 2021 08:25:35 +0000 https://punjabi.newsd5.in/?p=111291 ਚੰਡੀਗੜ੍ਹ : ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੂਬਾ ਭਾਜਪਾ ਦੇ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਡਾ: ਸੁਭਾਸ਼ ਸ਼ਰਮਾ ਨੇ ਅਨਿਲ ਜੋਸ਼ੀ ਨੂੰ ਜਾਰੀ ਨੋਟਿਸ ਵਿਚ ਦੋ ਦਿਨਾਂ ਦੇ ਅੰਦਰ-ਅੰਦਰ ਆਪਣਾ ਜਵਾਬ ਦੇਣ ਲਈ ਸਮਾਂ ਦਿੱਤਾ ਹੈ।

ਨਾਮੀ ਗੈਂਗਸਟਰ ਦਾ ਹੋਇਆ ਕਤਲ, ਇਲਾਕੇ ’ਚ ਦਹਿਸ਼ਤ ਦਾ ਮਾਹੌਲ, ਚਾਰੇ ਪਾਸੇ ਪੁਲਿਸ ਹੀ ਪੁਲਿਸ!

ਸ਼ਰਮਾ ਨੇ ਕਿਹਾ ਕਿ ਸਾਬਕਾ ਮੰਤਰੀ ਅਨਿਲ ਜੋਸ਼ੀ ਕੇਂਦਰ ਸਰਕਾਰ, ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪਾਰਟੀ ਦੀਆਂ ਨੀਤੀਆਂ ਖ਼ਿਲਾਫ਼ ਬਿਆਨਬਾਜ਼ੀ ਕਰ ਰਹੇ ਸਨ, ਜੋ ਪਾਰਟੀ ਵਿਰੋਧੀ ਗਤੀਵਿਧੀਆਂ ਹਨ। ਇਸ ਲਈ ਅਨਿਲ ਜੋਸ਼ੀ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।

]]>